Prime Punjab Times

Latest news
ਜ਼ਿਲ੍ਹਾ ਮੈਜਿਸਟ੍ਰੇਟ ਨੇ ਅਮਰਨਾਥ ਯਾਤਰਾ ਨੂੰ ਲੈ ਕੇ ਸੁਰੱਖਿਆ ਤੇ ਸਹੂਲਤਾਂ ਦੇ ਵਿਆਪਕ ਪ੍ਰਬੰਧ ਯਕੀਨੀ ਕੀਤੇ ਰਿਸ਼ਵਤ ਮੰਗਣ ਦੇ ਦੋਸ਼ ਹੇਠ ਸਾਇੰਸ ਮਾਸਟਰ-ਕਮ-ਕਾਨੂੰਨੀ ਸਲਾਹਕਾਰ ਵਿਜੀਲੈਂਸ ਵੱਲੋਂ ਗ੍ਰਿਫ਼ਤਾਰ ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਵੱਲੋਂ 7 ਅਤੇ 8 ਨੂੰ ਮੁਫ਼ਤ ਬਣਾਵਟੀ ਅੰਗ ਤੇ ਸਹਾਇਕ ਉਪਕਰਣ ਵੰਡ ਸਬੰਧੀ ਕੈਂਪ ਚਿਰਲੰਬਿਤ ਮੰਗਾਂ ਨੂੰ ਲੈ ਕੇ ਮੁਲਾਜ਼ਮਾਂ-ਪੈਨਸ਼ਨਰਾਂ ਨੇ ਸੰਘਰਸ਼ ਦਾ ਬਿਗੁਲ ਵਜਾਇਆ,6 ਜੁਲਾਈ ਨੂੰ.... ਮੁੱਖ ਮੰਤਰੀ ਮਾਨ ਦੀ ਅਗਵਾਈ ਵਿੱਚ ਸਰਬਜੋਤ ਸਿੰਘ ਸਾਬੀ ਆਮ ਆਦਮੀ ਪਾਰਟੀ 'ਚ ਹੋਏ ਸ਼ਾਮਿਲ  ਪੁਲਿਸ ਮੁਕਾਬਲੇ ਦੌਰਾਨ 11 ਅਪਰਾਧਿਕ ਮਾਮਲਿਆਂ ਦਾ ਮੁਲਜ਼ਮ ਮਲਕੀਤ ਸਿੰਘ ਬਿੱਲਾ ਗੋਲੀ ਲੱਗਣ ਨਾਲ ਜ਼+ਖ਼+ਮੀ ਖ਼ਾਲਸਾ ਕਾਲਜ ਵਿਖੇ NDA , UPSC ਅਤੇ ਹੋਰ ਮੁਕਾਬਲੇ ਦੀਆਂ ਪ੍ਰੀਖਿਆਵਾਂ ਲਈ ਕੋਚਿੰਗ ਕਲਾਸਾਂ ਦੀ ਸ਼ੁਰੂਆਤ *शक्ति मंडल सोसायटी ने श्री देवी मंदिर में आशीर्वाद प्राप्त करके 44वें माता चिंतपूर्णी लंगर मेले की ... 551 ਲੋੜਵੰਦ ਧੀਆਂ-ਪੁੱਤਰਾਂ ਦੇ ਵਿਆਹ ਕਰਵਾ ਕੇ ਸੇਵਾ ਦੀ ਮਿਸਾਲ ਬਣੇ ਸਤਿਗੁਰ ਕਬੀਰ ਸਭਾ , 5 ਜੁਲਾਈ ਨੂੰ 15 ਹੋਰ ਜੋੜੇ ... ਤਨ, ਮਨ ਤੇ ਕੁਦਰਤ ਦੀ ਸ਼ੁੱਧਤਾ ਦਾ ਦਿੱਤਾ ਸੰਦੇਸ਼, ਦਿਵਿਆ ਜਯੋਤੀ ਜਾਗ੍ਰਤੀ ਸੰਸਥਾਨ ਦਾ ਆਧਿਆਤਮਿਕ ਸਮਾਗਮ ਸੰਪੰਨ
ADVERTISEMENT
You are currently viewing ਜ਼ਿਲ੍ਹਾ ਮੈਜਿਸਟ੍ਰੇਟ ਨੇ ਅਮਰਨਾਥ ਯਾਤਰਾ ਨੂੰ ਲੈ ਕੇ ਸੁਰੱਖਿਆ ਤੇ ਸਹੂਲਤਾਂ ਦੇ ਵਿਆਪਕ ਪ੍ਰਬੰਧ ਯਕੀਨੀ ਕੀਤੇ

ਜ਼ਿਲ੍ਹਾ ਮੈਜਿਸਟ੍ਰੇਟ ਨੇ ਅਮਰਨਾਥ ਯਾਤਰਾ ਨੂੰ ਲੈ ਕੇ ਸੁਰੱਖਿਆ ਤੇ ਸਹੂਲਤਾਂ ਦੇ ਵਿਆਪਕ ਪ੍ਰਬੰਧ ਯਕੀਨੀ ਕੀਤੇ

ਹੁਸ਼ਿਆਰਪੁਰ, 3 ਜੁਲਾਈ (ਪ੍ਰਾਈਮ ਪੰਜਾਬ ਟਾਈਮਜ) 

  • ਅਮਰਨਾਥ ਯਾਤਰੀਆਂ ਦੀ ਸੁਰੱਖਿਆ ਲਈ ਜ਼ਿਲ੍ਹਾ ਪ੍ਰਸ਼ਾਸਨ ਦੇ ਪੁਖ਼ਤਾ ਪ੍ਰਬੰਧਸਾਰੇ ਵਿਭਾਗਾਂ ਨੂੰ ਜਾਰੀ ਕੀਤੇ ਨਿਰਦੇਸ਼
  • ਕਾਨੂੰਨ-ਵਿਵਸਥਾਸਿਹਤ ਸੇਵਾਵਾਂ ਤੇ ਆਵਾਜਾਈ ਪ੍ਰਬੰਧਨ ਨੂੰ ਲੈ ਕੇ ਪ੍ਰਸ਼ਾਸਨ ਪੂਰੀ ਤਰ੍ਹਾਂ ਤਿਆਰ

: ਜ਼ਿਲ੍ਹਾ ਮੈਜਿਸਟ੍ਰੇਟ-ਕਮ-ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਕਿਹਾ ਕਿ ਸ੍ਰੀ ਅਮਰਨਾਥ ਯਾਤਰਾ-2026 ਦੌਰਾਨ ਸ਼ਰਧਾਲੂਆਂ ਦੀ ਸੁਰੱਖਿਆ, ਆਵਾਜਾਈ ਪ੍ਰਬੰਧਨ ਅਤੇ ਕਾਨੂੰਨ-ਵਿਵਸਥਾ ਨੂੰ ਯਕੀਨੀ ਬਣਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਵਿਆਪਕ ਅਤੇ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ। ਇਹ ਯਾਤਰਾ 28 ਅਗਸਤ 2026 ਤੱਕ ਚੱਲੇਗੀ ਅਤੇ ਵੱਡੀ ਗਿਣਤੀ ਵਿੱਚ ਸ਼ਰਧਾਲੂ ਹੁਸ਼ਿਆਰਪੁਰ ਜ਼ਿਲ੍ਹੇ ਰਾਹੀਂ ਸ੍ਰੀ ਅਮਰਨਾਥ ਧਾਮ ਲਈ ਰਵਾਨਾ ਹੋਣਗੇ।

           ਜ਼ਿਲ੍ਹਾ ਮੈਜਿਸਟ੍ਰੇਟ ਨੇ ਦੱਸਿਆ ਕਿ ਸ਼ਰਧਾਲੂਆਂ ਦੀ ਸਹੂਲਤ ਲਈ ਜ਼ਿਲ੍ਹੇ ਵਿੱਚ ਛੇ ਥਾਵਾਂ ‘ਤੇ ਲੰਗਰ ਲਗਾਏ ਗਏ ਹਨ, ਜਿਨ੍ਹਾਂ ਵਿੱਚ ਗੜ੍ਹਸ਼ੰਕਰ ਵਿਖੇ ਸਥਿਤ ਐਫ.ਸੀ.ਆਈ. ਗੋਦਾਮ ਦੇ ਕੋਲ ਨੇੜੇ, ਟਾਂਡਾ ਦੇ ਫੋਕਲ ਪੁਆਇੰਟ ਅਤੇ ਵਿਸ਼ਾਲ ਧਰਮ ਕੰਡਾ ਕੰਪਲੈਕਸ, ਦਸੂਹਾ ਦੇ ਪਾਂਡਵ ਮੰਦਰ ਸਥਿਤ ਸ਼ਿਵ ਜੀ ਮੂਰਤੀ ਸਥਾਨ, ਹਰਸਾ ਮਾਨਸਰ ਬੱਸ ਸਟੈਂਡ ਮੁਕੇਰੀਆਂ ਅਤੇ ਮੁਕੇਰੀਆਂ ਦੇ ਦੁਰਗਾ ਮਾਤਾ ਮੰਦਰ ਨੇੜੇ ਲੰਗਰ ਸਥਾਨ ਸ਼ਾਮਲ ਹਨ।

         ਉਨ੍ਹਾਂ ਦੱਸਿਆ ਕਿ ਯਾਤਰਾ ਨੂੰ ਸ਼ਾਂਤੀਪੂਰਵਕ ਅਤੇ ਸੁਰੱਖਿਅਤ ਢੰਗ ਨਾਲ ਨੇਪਰੇ ਚਾੜ੍ਹਨ ਲਈ ਸਾਰੇ ਸਬੰਧਤ ਵਿਭਾਗਾਂ ਨੂੰ ਲੋੜੀਂਦੇ ਨਿਰਦੇਸ਼ ਜਾਰੀ ਕੀਤੇ ਗਏ ਹਨ। ਜ਼ਿਲ੍ਹਾ ਮੈਜਿਸਟ੍ਰੇਟ ਨੇ ਐਸ.ਐਸ.ਪੀ. ਨੂੰ ਜ਼ਿਲ੍ਹੇ ਵਿੱਚ ਕਾਨੂੰਨ-ਵਿਵਸਥਾ ਬਣਾਈ ਰੱਖਣ, ਆਵਾਜਾਈ ਨੂੰ ਸੁਚਾਰੂ ਰੱਖਣ, ਓਵਰਲੋਡਿੰਗ ਅਤੇ ਓਵਰਸਪੀਡਿੰਗ ‘ਤੇ ਰੋਕ ਲਗਾਉਣ ਅਤੇ ਲੰਗਰ ਸਥਾਨਾਂ ਤੇ ਸ਼ਰਧਾਲੂਆਂ ਦੇ ਠਹਿਰਾਅ ਸਥਾਨਾਂ ‘ਤੇ ਨਿਯਮਿਤ ਸੁਰੱਖਿਆ ਜਾਂਚ ਅਤੇ ਸਾਂਝੀ ਗਸ਼ਤ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ ਹਨ। ਇਸ ਤੋਂ ਇਲਾਵਾ ਬੰਬ ਨਿਰੋਧਕ ਦਸਤਿਆਂ ਨੂੰ ਵੀ ਪੂਰੀ ਤਰ੍ਹਾਂ ਚੌਕਸ ਰਹਿਣ ਲਈ ਕਿਹਾ ਗਿਆ ਹੈ।

            ਸਾਰੇ ਉਪ ਮੰਡਲ ਮੈਜਿਸਟ੍ਰੇਟਾਂ ਨੂੰ ਆਪਣੀਆਂ-ਆਪਣੀਆਂ ਸਬ-ਡਵੀਜ਼ਨਾਂ ਵਿੱਚ ਯਾਤਰਾ ਦਾ ਸਮੁੱਚਾ ਇੰਚਾਰਜ ਨਿਯੁਕਤ ਕੀਤਾ ਗਿਆ ਹੈ। ਉਨ੍ਹਾਂ ਨੂੰ ਸਬੰਧਤ ਪੁਲਿਸ ਅਧਿਕਾਰੀਆਂ ਨਾਲ ਤਾਲਮੇਲ ਕਰਕੇ ਲੰਗਰ ਸਥਾਨਾਂ ਦਾ ਨਿਰੀਖਣ ਕਰਨ, ਲੋੜ ਅਨੁਸਾਰ ਡਿਊਟੀ ਮੈਜਿਸਟ੍ਰੇਟ ਤਾਇਨਾਤ ਕਰਨ ਅਤੇ ਹਰ ਲੰਗਰ ਸਥਾਨ ‘ਤੇ ਹੈਲਪ ਡੈਸਕ ਸਥਾਪਤ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ। ਹੈਲਪ ਡੈਸਕ ਵਿੱਚ ਪੁਲਿਸ, ਸਥਾਨਕ ਸਰਕਾਰਾਂ, ਸਿਹਤ ਵਿਭਾਗ, ਫਾਇਰ ਵਿਭਾਗ ਅਤੇ ਲੰਗਰ ਕਮੇਟੀਆਂ ਦੇ ਨੁਮਾਇੰਦਿਆਂ ਨੂੰ ਸ਼ਾਮਲ ਕੀਤਾ ਜਾਵੇਗਾ। ਜ਼ਿਲ੍ਹਾ ਪ੍ਰਸ਼ਾਸਨ ਨੇ ਸਪੱਸ਼ਟ ਕੀਤਾ ਹੈ ਕਿ ਪ੍ਰਸ਼ਾਸਨਿਕ ਮਨਜ਼ੂਰੀ ਤੋਂ ਬਿਨਾਂ ਕਿਸੇ ਵੀ ਸਥਾਨ ‘ਤੇ ਲੰਗਰ ਲਗਾਉਣ ਦੀ ਇਜਾਜ਼ਤ ਨਹੀਂ ਹੋਵੇਗੀ। ਇਸ ਦੇ ਨਾਲ ਹੀ ਲਾਊਡਸਪੀਕਰ ਦੀ ਵਰਤੋਂ ਲਈ ਨਿਰਧਾਰਤ ਨਿਯਮਾਂ ਦੀ ਪਾਲਣਾ ਕਰਨੀ ਲਾਜ਼ਮੀ ਹੋਵੇਗੀ।

         ਸਿਵਲ ਸਰਜਨ ਨੂੰ ਯਾਤਰਾ ਮਾਰਗ ਅਤੇ ਲੰਗਰ ਸਥਾਨਾਂ ‘ਤੇ 24 ਘੰਟੇ ਸਿਹਤ ਸੇਵਾਵਾਂ ਉਪਲਬੱਧ ਕਰਵਾਉਣ, ਐਂਬੂਲੈਂਸਾਂ ਅਤੇ ਮੈਡੀਕਲ ਟੀਮਾਂ ਦੀ ਤਾਇਨਾਤੀ ਯਕੀਨੀ ਬਣਾਉਣ ਅਤੇ ਕਿਸੇ ਵੀ ਐਮਰਜੈਂਸੀ ਸਥਿਤੀ ਨਾਲ ਨਜਿੱਠਣ ਲਈ ਵਿਸ਼ੇਸ਼ ਟਰੌਮਾ ਸੈਂਟਰ ਤਿਆਰ ਰੱਖਣ ਦੇ ਨਿਰਦੇਸ਼ ਦਿੱਤੇ ਗਏ ਹਨ।

       ਰੀਜਨਲ ਟਰਾਂਸਪੋਰਟ ਅਫ਼ਸਰ ਨੂੰ ਯਾਤਰੀ ਵਾਹਨਾਂ ਦੀ ਵਿਸ਼ੇਸ਼ ਜਾਂਚ ਕਰਨ ਅਤੇ ਬੱਸ ਚਾਲਕਾਂ ਵੱਲੋਂ ਨਿਰਧਾਰਤ ਗਤੀ ਸੀਮਾ ਦੀ ਪਾਲਣਾ ਯਕੀਨੀ ਬਣਾਉਣ ਲਈ ਕਿਹਾ ਗਿਆ ਹੈ। ਇਸੇ ਤਰ੍ਹਾਂ ਖੁਰਾਕ, ਸਿਵਲ ਸਪਲਾਈਜ਼ ਅਤੇ ਖਪਤਕਾਰ ਮਾਮਲੇ ਵਿਭਾਗ ਨੂੰ ਲੰਗਰ ਸਥਾਨਾਂ ‘ਤੇ ਵੱਡੀ ਮਾਤਰਾ ਵਿੱਚ ਵਪਾਰਕ ਗੈਸ ਸਿਲੰਡਰਾਂ ਦੇ ਭੰਡਾਰਨ ‘ਤੇ ਰੋਕ ਲਗਾਉਣ ਦੇ ਨਿਰਦੇਸ਼ ਦਿੱਤੇ ਗਏ ਹਨ ਤਾਂ ਜੋ ਅੱਗ ਵਰਗੀਆਂ ਦੁਰਘਟਨਾਵਾਂ ਤੋਂ ਬਚਿਆ ਜਾ ਸਕੇ।

          ਨਗਰ ਨਿਗਮ ਅਤੇ ਨਗਰ ਕੌਂਸਲਾਂ ਦੇ ਅਧਿਕਾਰੀਆਂ ਨੂੰ ਲੰਗਰ ਸਥਾਨਾਂ ‘ਤੇ ਸਫ਼ਾਈ, ਕੂੜੇ ਦੇ ਨਿਪਟਾਰੇ, ਲੋੜੀਂਦੇ ਡਸਟਬਿਨ ਅਤੇ ਸਟਰੀਟ ਲਾਈਟਾਂ ਦੀ ਵਿਵਸਥਾ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ ਗਏ ਹਨ। ਇਸ ਦੇ ਨਾਲ ਹੀ ਪਲਾਸਟਿਕ ਅਤੇ ਡਿਸਪੋਜ਼ੇਬਲ ਸਮੱਗਰੀ ਦੀ ਵਰਤੋਂ ‘ਤੇ ਰੋਕ ਲਗਾਉਂਦਿਆਂ ਵਾਤਾਵਰਣ ਪੱਖੀ ਸਮੱਗਰੀ ਦੀ ਵਰਤੋਂ ਨੂੰ ਉਤਸ਼ਾਹਿਤ ਕਰਨ ਲਈ ਕਿਹਾ ਗਿਆ ਹੈ।

          ਜ਼ਿਲ੍ਹਾ ਮੈਜਿਸਟ੍ਰੇਟ ਆਸ਼ਿਕਾ ਜੈਨ ਨੇ ਕਿਹਾ ਕਿ ਪ੍ਰਸ਼ਾਸਨ ਸ਼ਰਧਾਲੂਆਂ ਦੀ ਸੁਰੱਖਿਆ ਅਤੇ ਸਹੂਲਤ ਨੂੰ ਸਰਵੋਚ ਤਰਜੀਹ ਦਿੰਦਿਆਂ ਸਾਰੇ ਵਿਭਾਗਾਂ ਨਾਲ ਤਾਲਮੇਲ ਕਰਕੇ ਕੰਮ ਕਰ ਰਿਹਾ ਹੈ ਤਾਂ ਜੋ ਸ੍ਰੀ ਅਮਰਨਾਥ ਯਾਤਰਾ ਸ਼ਾਂਤੀਪੂਰਵਕ, ਸੁਰੱਖਿਅਤ ਅਤੇ ਸੁਚੱਜੇ ਢੰਗ ਨਾਲ ਸੰਪੰਨ ਹੋ ਸਕੇ।

error: copy content is like crime its probhihated