Prime Punjab Times

Latest news
ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਡੱਫਰ ਦੇ ਕਬੱਡੀ ਖਿਡਾਰੀ ਦੀ ਸਟੇਟ ਖੇਡਾਂ ਲਈ ਹੋਈ ਚੋਣ ਗੁਰਦੁਆਰਾ ਤਪਅਸਥਾਨ ਨਿੱਕੇ ਘੁੰਮਣ ਵਿਖੇ ਮੁਫ਼ਤ ਦਿਲ ਦੀ ਜਾਂਚ ਕੈਂਪ ਲਗਾਇਆ ਗੁਰੁਮਾਂ ਦੀ ਦਿਵਯ ਸਾਧਨਾ ਨਾਲ ਜੁੜਨਗੇ ਸਾਧਕ, ਗੁਰਦਾਸਪੁਰ ਤੇ ਅੰਮ੍ਰਿਤਸਰ ਵਿੱਚ ਵਿਸ਼ਵਵਿਆਪੀ ਯੋਗ ਨਿਦਰਾ ਸੈਸ਼ਨ ਨੂੰ ਲੈ... ਤੀਜ ਦੇ ਤਿਉਹਾਰ ਮੌਕੇ ਨਾਰੀ ਸ਼ਕਤੀ ਦਾ ਸੰਦੇਸ਼, ਮਹਿਲਾਵਾਂ ਨੇ ਉਤਸ਼ਾਹ ਨਾਲ ਲਿਆ ਹਿੱਸਾ ਖ਼ਾਲਸਾ ਕਾਲਜ ਵਿਖੇ 'ਵਰਲਡ ਫੈਸ਼ਨ ਦਿਵਸ' ਮਨਾਇਆ ਗਿਆ *SMO ਡਾ.ਮਨਮੋਹਨ ਸਿੰਘ ਨੇ ਸਿਵਲ ਹਸਪਤਾਲ ਦਸੂਹਾ ਵਿਖੇ ਪੌਦਾ ਲਗਾ ਕੇ ਵਾਤਾਵਰਣ ਸੰਭਾਲ ਦਾ ਦਿੱਤਾ ਸੰਦੇਸ਼* ਖੇਡਾਂ ਵਤਨ ਪੰਜਾਬ ਦੀਆਂ-2026’ ਦੀ ਮਸ਼ਾਲ ਦਾ ਹੁਸ਼ਿਆਰਪੁਰ ‘ਚ ਭਰਵਾਂ ਸਵਾਗਤ ਵਾਤਾਵਰਣ ਸੁਰੱਖਿਆ ਪ੍ਰਤੀ ਵਿਦਿਆਰਥੀਆਂ ਵਿੱਚ ਜਾਗਰੂਕਤਾ ਪੈਦਾ ਕਰਨ ਵਿੱਚ ਸਕੂਲ ਮਹੱਤਵਪੂਰਨ ਭੂਮਿਕਾ ਨਿਭਾਉਂਦੇ ਹਨ : ਡੀਈ... ਵਾਅਦਿਆਂ ਤੋਂ ਅੱਗੇ ਵਧ ਕੇ ਫੈਸਲੇ ਲਾਗੂ ਕਰੇ ਪੰਜਾਬ ਸਰਕਾਰ : ਦਰਸ਼ਵੀਰ ਸਿੰਘ ਰਾਣਾ ਖੇਡਾਂ ਵਤਨ ਪੰਜਾਬ ਦੀਆਂ-2026’ ਦੀ ਟਾਰਚ ਰਿਲੇਅ 23 ਨੂੰ ਪਹੁੰਚੇਗੀ ਹੁਸ਼ਿਆਰਪੁਰ
ADVERTISEMENT
You are currently viewing ਜ਼ਿਲ੍ਹਾ ਮੈਜਿਸਟ੍ਰੇਟ ਨੇ ਜ਼ਿਲ੍ਹੇ ‘ਚ ਵੱਖ-ਵੱਖ ਪਾਬੰਦੀਆਂ ਦੇ ਹੁਕਮ ਕੀਤੇ ਜਾਰੀ

ਜ਼ਿਲ੍ਹਾ ਮੈਜਿਸਟ੍ਰੇਟ ਨੇ ਜ਼ਿਲ੍ਹੇ ‘ਚ ਵੱਖ-ਵੱਖ ਪਾਬੰਦੀਆਂ ਦੇ ਹੁਕਮ ਕੀਤੇ ਜਾਰੀ

ਹੁਸ਼ਿਆਰਪੁਰ, 10 ਜੁਲਾਈ (ਪ੍ਰਾਈਮ ਪੰਜਾਬ ਟਾਈਮਜ) 

: ਜ਼ਿਲ੍ਹਾ ਮੈਜਿਸਟਰੇਟ ਆਸ਼ਿਕਾ ਜੈਨ ਵੱਲੋਂ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ, 2023 ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹੇ ਵਿੱਚ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ ਕੀਤੇ ਗਏ ਹਨ।

ਜਾਰੀ ਹੁਕਮਾਂ ਵਿਚ ਅਨੁਸਾਰ ਜ਼ਿਲ੍ਹੇ ਦੀ ਹਦੂਦ ਅੰਦਰ ਕੋਈ ਵੀ ਵਿਅਕਤੀ ਜਨਤਕ ਇਕੱਠਾਂ, ਧਾਰਮਿਕ ਸਥਾਨਾਂ, ਵਿਆਹ ਪਾਰਟੀਆਂ/ਸ਼ਾਦੀਆਂ, ਮੈਰਿਜ ਪੈਲਸਾਂ ਜਾਂ ਹੋਰ ਸਮਾਗਮਾਂ ਵਿਚ ਹਥਿਆਰ ਲੈ ਕੇ ਨਹੀਂ ਚੱਲੇਗਾ ਅਤੇ ਹਥਿਆਰਾਂ ਦੀ ਜਨਤਕ/ਸੋਸ਼ਲ ਮੀਡੀਆ ਰਾਹੀਂ ਪ੍ਰਦਰਸ਼ਨੀ ’ਤੇ ਪੂਰਨ ਪਾਬੰਦੀ ਹੋਵੇਗੀ ਅਤੇ ਨਾਲ ਹੀ ਹਥਿਆਰ ਜਾਂ ਹਿੰਸਾ ਦੀ ਵਡਿਆਈ ਕਰਨ ਵਾਲੇ ਗੀਤਾਂ ਨੂੰ ਵਜਾਉਣ ’ਤੇ ਵੀ ਪੂਰਨ ਪਾਬੰਦੀ ਹੋਵੇਗੀ। ਇਨ੍ਹਾਂ ਹੁਕਮਾਂ ਦੀ ਉਲੰਘਣਾ ਦੀ ਸੂਰਤ ਵਿਚ ਬਣਦੀ ਕਾਨੂੰਨੀ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ। ਇਸ ਤੋਂ ਇਲਾਵਾ ਮੈਰਿਜ ਪੈਲਸਾਂ ਦੇ ਮਾਲਕ ਇਹ ਯਕੀਨੀ ਬਣਾਉਣਗੇ ਕਿ ਕੋਈ ਵੀ ਵਿਅਕਤੀ ਮੈਰਿਜ ਪੈਲਸਾਂ ਵਿਚ ਫੰਕਸ਼ਨ ਸਮੇਂ ਹਥਿਆਰ ਦੀ ਵਰਤੋਂ ਨਹੀਂ ਕਰੇਗਾ।

ਇਸੇ ਤਰ੍ਹਾਂ ਜ਼ਿਲ੍ਹੇ ਦੇ ਸਮੂਹ ਪਿੰਡਾਂ ਦੇ ਸਰਪੰਚਾਂ ਨੂੰ ਹਦਾਇਤ ਕੀਤੀ ਗਈ ਹੈ ਕਿ ਰਾਤ ਸਮੇਂ ਪਿੰਡਾਂ ਵਿਚ ਠੀਕਰੀ ਪਹਿਰਾ ਲਾਇਆ ਜਾਵੇ ਤਾਂ ਜੋ ਸ਼ਰਾਰਤੀ ਅਨਸਰਾਂ ਵਲੋਂ ਲੁੱਟਾਂ-ਖੋਹਾਂ ਅਤੇ ਚੋਰੀ ਦੀਆਂ ਘਟਨਾਵਾਂ ਨੂੰ ਰੋਕਿਆ ਜਾ ਸਕੇ।

ਇਸ ਤੋਂ ਇਲਾਵਾ ਜ਼ਿਲ੍ਹੇ ਦੀ ਹਦੂਦ ਅੰਦਰ ਗੈਰ-ਕਾਨੂੰਨੀ ਹੁੱਕਾ ਬਾਰ ਚਲਾਉਣ ’ਤੇ ਵੀ ਪਾਬੰਦੀ ਰਹੇਗੀ ਕਿਉਂਕਿ ਅਜਿਹੇ ਹੁੱਕਾ ਬਾਰ ਅੰਦਰ ਤੰਬਾਕੂ, ਸਿਗਰੇਟ ਅਤੇ ਮਨੁੱਖੀ ਸਰੀਰ ਨੂੰ ਨੁਕਸਾਨ ਪਹੁੰਚਾਉਣ ਵਾਲੇ ਕੈਮੀਕਲਾਂ ਦਾ ਇਸਤੇਮਾਲ ਕੀਤਾ ਜਾਂਦਾ ਹੈ, ਜੋ ਮਨੁੱਖੀ ਸਿਹਤ ਲਈ ਕਾਫੀ ਘਾਤਕ ਸਿੱਧ ਹੁੰਦਾ ਹੈ ਅਤੇ ਸਮਾਜ ਵਿਚ ਵੀ ਮਾੜਾ ਅਸਰ ਪੈਂਦਾ ਹੈ।

 ਇਕ ਹੋਰ ਹੁਕਮ ਜਾਰੀ ਕਰਦਿਆਂ ਜ਼ਿਲ੍ਹਾ ਹੁਸ਼ਿਆਰਪੁਰ ਵਿਖੇ ਸੀਮਨ ਦਾ ਅਣ-ਅਧਿਕਾਰਤ ਤੌਰ ’ਤੇ ਭੰਡਾਰਨ ਕਰਨ, ਟਰਾਂਸਪੋਰਟੇਸ਼ਨ ਕਰਨ, ਵਰਤਣ ਜਾਂ ਵੇਚਣ ’ਤੇ ਵੀ ਪਾਬੰਦੀ ਲਗਾਈ ਗਈ ਹੈ। ਇਹ ਪਾਬੰਦੀ ਪਸ਼ੂ ਪਾਲਣ ਵਿਭਾਗ ਦੀਆਂ ਸਮੂਹ ਵੈਟਰਨਰੀ ਸੰਸਥਾਵਾਂ ਸਮੇਤ ਪਸ਼ੂ ਹਸਪਤਾਲ/ਡਿਸਪੈਂਸਰੀਆਂ ਅਤੇ ਪੋਲੀਕਲੀਨਿਕ, ਪਸ਼ੂ ਪਾਲਣ ਵਿਭਾਗ ਪੰਜਾਬ, ਮਿਲਕਫੈਡ ਅਤੇ ਕਾਲਜ ਆਫ਼ ਵੈਟਰਨਰੀ ਸਾਇੰਸ, ਗਡਵਾਸੂ ਲੁਧਿਆਣਾ ਦੇ ਆਰਟੀਫੀਸ਼ਲ ਇਨਸੈਮੀਨੇਸ਼ਨ ਸੈਂਟਰ, ਕੋਈ ਹੋਰ ਆਰਟੀਫੀਸ਼ਲ ਇਨਸੈਮੀਨੇਸ਼ਨ ਸੈਂਟਰ ਜੋ ਕਿ ਪਸ਼ੂ ਪਾਲਣ ਵਿਭਾਗ, ਪੰਜਾਬ ਵੱਲੋਂ ਪ੍ਰੋਸੈਸ ਅਤੇ ਸਪਲਾਈ ਜਾਂ ਇੰਪੋਰਟ ਕੀਤੇ ਗਏ ਬੋਵਾਇਨ ਸੀਮਨ ਨੂੰ ਵਰਤ ਰਹੇ ਹਨ, ਪ੍ਰੋਗਰੈਸਿਵ ਡੇਅਰੀ ਫਾਰਮਜ਼ ਐਸੋਸੀਏਸ਼ਨ, ਪੰਜਾਬ ਦੇ ਮੈਂਬਰ, ਜਿਨ੍ਹਾਂ ਨੇ ਕੇਵਲ ਆਪਣੇ ਪਸ਼ੂਆਂ ਦੀ ਵਰਤੋਂ ਲਈ ਬੋਵਾਇਨ ਸੀਮਨ ਇੰਪੋਰਟ ਕੀਤਾ ਹੋਵੇ ’ਤੇ ਲਾਗੂ ਨਹੀਂ ਹੋਵੇਗੀ।

 ਇਕ ਹੋਰ ਹੁਕਮ ਜਾਰੀ ਕਰਦਿਆਂ ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ਅੰਦਰ ਬਿਨ੍ਹਾਂ ਐਸ.ਡੀ.ਐਮਜ਼ ਦੀ ਪ੍ਰਵਾਨਗੀ ਤੋਂ ਕਿਸੇ ਕਿਸਮ ਦਾ ਜਲੂਸ ਕੱਢਣ, ਪੰਜ ਜਾਂ ਪੰਜ ਤੋਂ ਵੱਧ ਵਿਅਕਤੀਆਂ ਦੀ ਇਕੱਤਰਤਾ, ਨਾਅਰੇਬਾਜੀ, ਲਾਠੀਆਂ, ਗੈਰ ਲਾਈਸੰਸੀ ਅਸਲਾ, ਤੇਜਧਾਰ ਚਾਕੂਆਂ ਆਦਿ ਨੂੰ ਲੈ ਕੇ ਚੱਲਣ ‘ਤੇ ਪਾਬੰਦੀ ਲਗਾਈ ਗਈ ਹੈ। ਇਹ ਹੁਕਮ ਸਰਕਾਰੀ ਸਮਾਗਮਾਂ, ਕਾਨਫਰੰਸਾਂ, ਮੀਟਿੰਗਾਂ ਆਦਿ ‘ਤੇ ਲਾਗੂ ਨਹੀਂ ਹੋਵੇਗਾ। ਕੋਈ ਵੀ ਸਿਆਸੀ ਪਾਰਟੀ ਵਲੋਂ ਰੈਲੀ/ਜਲਸਾ ਕਰਨ ਤੋਂ ਪਹਿਲਾਂ ਸਬੰਧੀ ਐਸ.ਡੀ.ਐਮ. ਤੋਂ ਲਿਖਤੀ ਮਨਜੂਰੀ ਲੈਣੀ ਜ਼ਰੂਰੀ ਹੋਵੇਗੀ। ਇਹ ਸਾਰੇ ਹੁਕਮ 7 ਸਤੰਬਰ 2026 ਤੱਕ ਲਾਗੂ ਰਹਿਣਗੇ।