Prime Punjab Times

Latest news
ਦਸੂਹਾ ਪੁਲਿਸ ਵੱਲੋ ਵੱਖ-ਵੱਖ ਧੋਖਾਧੜੀ ਦੇ ਕੇਸਾਂ ਤਹਿਤ 02 ਦੋਸ਼ੀ ਗ੍ਰਿਫਤਾਰ ਡੱਫਰ ਸਕੂਲ 'ਚ ਰਾਸ਼ਟਰੀ ਖੇਡ ਦਿਵਸ ਮਨਾਇਆ ਗਿਆ *ਗੜ੍ਹਦੀਵਾਲਾ 'ਚ ਮੁਲਾਜ਼ਮਾਂ ਤੇ ਪੈਨਸ਼ਨਰਾਂ ਨੇ ਫੂਕਿਆ ਭਗੌੜੇ ਮੁੱਖ ਮੰਤਰੀ ਦਾ ਪੁਤਲਾ : ਪ੍ਰਿੰਸ ਪਲਿਆਲ* ਸੀ.ਐਚ.ਸੀ ਭੂੰਗਾ ਵਿਖੇ ਸਵਾਈਨ ਫਲੂ ਸੰਬੰਧੀ ਕੀਤਾ ਜਾਗਰੂਕ DAV ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਜਿਲਾ ਪੱਧਰੀ ਵੁਸੂ ਮੁਕਾਬਲੇ 'ਚ ਮਾਰੀਆਂ ਮੱਲ੍ਹਾਂ ਬੰਦੀ ਸਿੰਘਾਂ ਦੀ ਰਿਹਾਈ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ KMS ਕਾਲਜ ਦੇ ‘ਟੈਲੇਂਟ ਹੰਟ ਫਿਏਸਟਾ-2026’ ਦੌਰਾਨ ਨਵੇਂ ਵਿਦਿਆਰਥੀਆਂ ਨੇ ਵਿਖਾਏ ਪ੍ਰਤਿਭਾ ਦੇ ਜੌਹਰ *ਕਿਸਾਨ ਮਜ਼ਦੂਰ ਹਿੱਤਕਾਰੀ ਸਭਾ ਪੰਜਾਬ ਵੱਲੋਂ ਬਿਜਲੀ ਦੇ ਲੱਗ ਰਹੇ ਲੰਬੇ ਕੱਟਾਂ ਦੀ ਸਮੱਸਿਆ ਸਬੰਧੀ ਬਿਜਲੀ ਬੋਰਡ ਡਿਵੀਜ਼... *ਮੀਟਿੰਗਾਂ ਤੋਂ ਭੱਜਣ ਵਾਲੇ ਮੁੱਖ ਮੰਤਰੀ ਦਾ ਗੜ੍ਹਦੀਵਾਲਾ ਵਿੱਚ ਫੂਕਿਆ ਜਾਵੇਗਾ ਪੁਤਲਾ : ਪ੍ਰਿੰਸ ਪਲਿਆਲ ਵੱਧ ਰਹੀ ਮਹਿੰਗਾਈ ਦੇ ਖ਼ਿਲਾਫ਼ ਕਾਂਗਰਸ ਵੱਲੋਂ ਰੋਸ ਮਾਰਚ, ਮੋਦੀ ਸਰਕਾਰ ਦਾ ਪੁਤਲਾ ਫੂਕਿਆ*
ADVERTISEMENT
You are currently viewing ਜ਼ਿਲ੍ਹਾ ਮੈਜਿਸਟ੍ਰੇਟ ਨੇ ਜ਼ਿਲ੍ਹੇ ‘ਚ ਵੱਖ-ਵੱਖ ਪਾਬੰਦੀਆਂ ਦੇ ਹੁਕਮ ਕੀਤੇ ਜਾਰੀ

ਜ਼ਿਲ੍ਹਾ ਮੈਜਿਸਟ੍ਰੇਟ ਨੇ ਜ਼ਿਲ੍ਹੇ ‘ਚ ਵੱਖ-ਵੱਖ ਪਾਬੰਦੀਆਂ ਦੇ ਹੁਕਮ ਕੀਤੇ ਜਾਰੀ

ਹੁਸ਼ਿਆਰਪੁਰ, 10 ਨਵੰਬਰ (ਪ੍ਰਾਈਮ ਪੰਜਾਬ ਟਾਈਮਜ਼) 

:  ਜ਼ਿਲ੍ਹਾ ਮੈਜਿਸਟਰੇਟ-ਕਮ-ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਵੱਲੋਂ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ, 2023 ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹੇ ਵਿੱਚ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ ਕੀਤੇ ਗਏ ਹਨ।

ਜਾਰੀ ਹੁਕਮਾਂ ਵਿਚ ਅਨੁਸਾਰ ਜ਼ਿਲ੍ਹੇ ਦੀ ਹਦੂਦ ਅੰਦਰ ਕੋਈ ਵੀ ਵਿਅਕਤੀ ਜਨਤਕ ਇਕੱਠਾਂ, ਧਾਰਮਿਕ ਸਥਾਨਾਂ, ਵਿਆਹ ਪਾਰਟੀਆਂ/ਸ਼ਾਦੀਆਂ, ਮੈਰਿਜ ਪੈਲਸਾਂ ਜਾਂ ਹੋਰ ਸਮਾਗਮਾਂ ਵਿਚ ਹਥਿਆਰ ਲੈ ਕੇ ਨਹੀਂ ਚੱਲੇਗਾ ਅਤੇ ਹਥਿਆਰਾਂ ਦੀ ਜਨਤਕ/ਸੋਸ਼ਲ ਮੀਡੀਆ ਰਾਹੀਂ ਪ੍ਰਦਰਸ਼ਨੀ ’ਤੇ ਪੂਰਨ ਪਾਬੰਦੀ ਹੋਵੇਗੀ ਅਤੇ ਨਾਲ ਹੀ ਹਥਿਆਰ ਜਾਂ ਹਿੰਸਾ ਦੀ ਵਡਿਆਈ ਕਰਨ ਵਾਲੇ ਗੀਤਾਂ ਨੂੰ ਵਜਾਉਣ ’ਤੇ ਵੀ ਪੂਰਨ ਪਾਬੰਦੀ ਹੋਵੇਗੀ। ਇਨ੍ਹਾਂ ਹੁਕਮਾਂ ਦੀ ਉਲੰਘਣਾ ਦੀ ਸੂਰਤ ਵਿਚ ਬਣਦੀ ਕਾਨੂੰਨੀ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ। ਇਸ ਤੋਂ ਇਲਾਵਾ ਮੈਰਿਜ ਪੈਲਸਾਂ ਦੇ ਮਾਲਕ ਇਹ ਯਕੀਨੀ ਬਣਾਉਣਗੇ ਕਿ ਕੋਈ ਵੀ ਵਿਅਕਤੀ ਮੈਰਿਜ ਪੈਲਸਾਂ ਵਿਚ ਫੰਕਸ਼ਨ ਸਮੇਂ ਹਥਿਆਰ ਦੀ ਵਰਤੋਂ ਨਹੀਂ ਕਰੇਗਾ।

 ਇਸੇ ਤਰ੍ਹਾਂ ਜ਼ਿਲ੍ਹੇ ਦੇ ਸਮੂਹ ਪਿੰਡਾਂ ਦੇ ਸਰਪੰਚਾਂ ਨੂੰ ਹਦਾਇਤ ਕੀਤੀ ਗਈ ਹੈ ਕਿ ਰਾਤ ਸਮੇਂ ਪਿੰਡਾਂ ਵਿਚ ਠੀਕਰੀ ਪਹਿਰਾ ਲਾਇਆ ਜਾਵੇ ਤਾਂ ਜੋ ਭੈੜੇ ਅਨਸਰਾਂ ਵਲੋਂ ਕਿਸੇ ਘਟਨਾ ਨੂੰ ਅੰਜ਼ਾਮ ਨਾ ਦਿੱਤਾ ਜਾ ਸਕੇ।

 ਇਸ ਤੋਂ ਇਲਾਵਾ ਜ਼ਿਲ੍ਹੇ ਦੀ ਹਦੂਦ ਅੰਦਰ ਗੈਰ-ਕਾਨੂੰਨੀ ਹੁੱਕਾ ਬਾਰ ਚਲਾਉਣ ’ਤੇ ਪਾਬੰਦੀ ਰਹੇਗੀ ਕਿਉਂਕਿ ਅਜਿਹੇ ਹੁੱਕਾ ਬਾਰ ਅੰਦਰ ਤੰਬਾਕੂ, ਸਿਗਰੇਟ ਅਤੇ ਮਨੁੱਖੀ ਸਰੀਰ ਨੂੰ ਨੁਕਸਾਨ ਪਹੁੰਚਾਉਣ ਵਾਲੇ ਕੈਮੀਕਲਾਂ ਦਾ ਇਸਤੇਮਾਲ ਕੀਤਾ ਜਾਂਦਾ ਹੈ, ਜੋ ਮਨੁੱਖੀ ਸਿਹਤ ਲਈ ਕਾਫੀ ਘਾਤਕ ਸਿੱਧ ਹੁੰਦਾ ਹੈ ਅਤੇ ਸਮਾਜ ਵਿਚ ਵੀ ਮਾੜਾ ਅਸਰ ਪੈਂਦਾ ਹੈ।

 ਇਕ ਹੋਰ ਹੁਕਮ ਜਾਰੀ ਕਰਦਿਆਂ ਜ਼ਿਲ੍ਹਾ ਹੁਸ਼ਿਆਰਪੁਰ ਵਿਖੇ ਸੀਮਨ ਦਾ ਅਣ-ਅਧਿਕਾਰਤ ਤੌਰ ’ਤੇ ਭੰਡਾਰਨ ਕਰਨ, ਟਰਾਂਸਪੋਰਟੇਸ਼ਨ ਕਰਨ, ਵਰਤਣ ਜਾਂ ਵੇਚਣ ’ਤੇ ਵੀ ਪਾਬੰਦੀ ਲਗਾਈ ਗਈ ਹੈ। ਇਹ ਪਾਬੰਦੀ ਪਸ਼ੂ ਪਾਲਣ ਵਿਭਾਗ ਦੀਆਂ ਸਮੂਹ ਵੈਟਰਨਰੀ ਸੰਸਥਾਵਾਂ ਸਮੇਤ ਪਸ਼ੂ ਹਸਪਤਾਲ/ਡਿਸਪੈਂਸਰੀਆਂ ਅਤੇ ਪੋਲੀਕਲੀਨਿਕ, ਪਸ਼ੂ ਪਾਲਣ ਵਿਭਾਗ ਪੰਜਾਬ, ਮਿਲਕਫੈਡ ਅਤੇ ਕਾਲਜ ਆਫ਼ ਵੈਟਰਨਰੀ ਸਾਇੰਸ, ਗਡਵਾਸੂ ਲੁਧਿਆਣਾ ਦੇ ਆਰਟੀਫੀਸ਼ਲ ਇਨਸੈਮੀਨੇਸ਼ਨ ਸੈਂਟਰ, ਕੋਈ ਹੋਰ ਆਰਟੀਫੀਸ਼ਲ ਇਨਸੈਮੀਨੇਸ਼ਨ ਸੈਂਟਰ ਜੋ ਕਿ ਪਸ਼ੂ ਪਾਲਣ ਵਿਭਾਗ, ਪੰਜਾਬ ਵੱਲੋਂ ਪ੍ਰੋਸੈਸ ਅਤੇ ਸਪਲਾਈ ਜਾਂ ਇੰਪੋਰਟ ਕੀਤੇ ਗਏ ਬੋਵਾਇਨ ਸੀਮਨ ਨੂੰ ਵਰਤ ਰਹੇ ਹਨ, ਪ੍ਰੋਗਰੈਸਿਵ ਡੇਅਰੀ ਫਾਰਮਜ਼ ਐਸੋਸੀਏਸ਼ਨ, ਪੰਜਾਬ ਦੇ ਮੈਂਬਰ, ਜਿਨ੍ਹਾਂ ਨੇ ਕੇਵਲ ਆਪਣੇ ਪਸ਼ੂਆਂ ਦੀ ਵਰਤੋਂ ਲਈ ਬੋਵਾਇਨ ਸੀਮਨ ਇੰਪੋਰਟ ਕੀਤਾ ਹੋਵੇ ’ਤੇ ਲਾਗੂ ਨਹੀਂ ਹੋਵੇਗੀ।

ਅਗਲੇ ਹੁਕਮ ਵਿਚ ਜ਼ਿਲ੍ਹੇ ਦੀ ਹਦੂਦ ਅੰਦਰ ਗੈਰ-ਕਾਨੂੰਨੀ ਹੁੱਕਾ ਬਾਰ ਚਲਾਉਣ ’ਤੇ ਪਾਬੰਦੀ ਰਹੇਗੀ ਕਿਉਂਕਿ ਅਜਿਹੇ ਹੁੱਕਾ ਬਾਰ ਅੰਦਰ ਤੰਬਾਕੂ, ਸਿਗਰੇਟ ਅਤੇ ਮਨੁੱਖੀ ਸਰੀਰ ਨੂੰ ਨੁਕਸਾਨ ਪਹੁੰਚਾਉਣ ਵਾਲੇ ਕੈਮੀਕਲਾਂ ਦਾ ਇਸਤੇਮਾਲ ਕੀਤਾ ਜਾਂਦਾ ਹੈ, ਜੋ ਮਨੁੱਖੀ ਸਿਹਤ ਲਈ ਕਾਫੀ ਘਾਤਕ ਸਿੱਧ ਹੁੰਦਾ ਹੈ ਅਤੇ ਸਮਾਜ ਵਿਚ ਵੀ ਮਾੜਾ ਅਸਰ ਪੈਂਦਾ ਹੈ।

 ਇਕ ਹੋਰ ਹੁਕਮ ਜਾਰੀ ਕਰਦਿਆਂ ਜ਼ਿਲ੍ਹੇ ਅੰਦਰ ਬਿਨ੍ਹਾਂ ਐਸ.ਡੀ.ਐਮਜ਼ ਦੀ ਪ੍ਰਵਾਨਗੀ ਤੋਂ ਕਿਸੇ ਕਿਸਮ ਦਾ ਜਲੂਸ ਕੱਢਣ, ਪੰਜ ਜਾਂ ਪੰਜ ਤੋਂ ਵੱਧ ਵਿਅਕਤੀਆਂ ਦੀ ਇਕੱਤਰਤਾ, ਨਾਅਰੇਬਾਜੀ, ਲਾਠੀਆਂ, ਗੈਰ ਲਾਈਸੰਸੀ ਅਸਲਾ, ਤੇਜਧਾਰ ਚਾਕੂਆਂ ਆਦਿ ਨੂੰ ਲੈ ਕੇ ਚੱਲਣ ‘ਤੇ ਪਾਬੰਦੀ ਲਗਾਈ ਗਈ ਹੈ। ਇਹ ਹੁਕਮ ਸਰਕਾਰੀਸਮਾਗਮਾਂ, ਕਾਨਫਰੰਸਾਂ, ਮੀਟਿੰਗਾਂ ਆਦਿ ‘ਤੇ ਲਾਗੂ ਨਹੀਂ ਹੋਵੇਗਾ। ਕੋਈ ਵੀ ਸਿਆਸੀ ਪਾਰਟੀ ਵਲੋਂ ਰੈਲੀ/ਜਲਸਾ ਕਰਨ ਤੋਂ ਪਹਿਲਾਂ ਸਬੰਧੀ ਐਸ.ਡੀ.ਐਮ. ਤੋਂ ਲਿਖਤੀ ਮਨਜੂਰੀ ਲੈਣੀ ਜ਼ਰੂਰੀ ਹੋਵੇਗੀ। ਇਹ ਸਾਰੇ ਹੁਕਮ 7 ਜਨਵਰੀ 2026 ਤੱਕ ਲਾਗੂ ਰਹਿਣਗੇ।