Prime Punjab Times

Latest news
ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ...
ADVERTISEMENT
You are currently viewing ਜ਼ਿਲ੍ਹਾ ਮੈਜਿਸਟਰੇਟ ਵਲੋਂ ਸ਼ੋਰ ਪ੍ਰਦੂਸ਼ਣ ’ਤੇ ਪਾਬੰਦੀ

ਜ਼ਿਲ੍ਹਾ ਮੈਜਿਸਟਰੇਟ ਵਲੋਂ ਸ਼ੋਰ ਪ੍ਰਦੂਸ਼ਣ ’ਤੇ ਪਾਬੰਦੀ

ਹੁਸ਼ਿਆਰਪੁਰ, 26 ਫਰਵਰੀ(ਬਿਊਰੋ) : ਜ਼ਿਲਾ ਮੈਜਿਸਟਰੇਟ-ਕਮ-ਡਿਪਟੀ ਕਮਿਸ਼ਨਰ ਅਪਨੀਤ ਰਿਆਤ ਵਲੋਂ ਜਾਬਤਾ ਸੰਘਤਾ 1973 (1973 ਐਕਟ ਨੰ: 2) ਦੀ ਧਾਰਾ 144 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਹੁਸ਼ਿਆਰਪੁਰ ਦੇ ਹੱਦ ਅੰਦਰ ਸ਼ੋਰ ਪ੍ਰਦੂਸ਼ਣ ਨੂੰ ਕੰਟਰੋਲ ਕਰਨ ਲਈ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ। ਜਾਰੀ ਹੁਕਮ ਅਨੁਸਾਰ ਕੋਈ ਵੀ ਆਵਾਜ਼ੀ ਪ੍ਰਦੂਸ਼ਣ/ਜ਼ਿਆਦਾ ਸ਼ੋਰ ਕਰਨ ਵਾਲੇ ਯੰਤਰਾਂ, ਸੰਗੀਤ ਵਾਲੇ ਅਤੇ ਕਿਸੇ ਤਰ੍ਹਾਂ ਦੇ ਅਵਾਜੀ ਪ੍ਰਦੂਸ਼ਣ, ਸ਼ੋਰ, ਧਮਕ ਪੈਦਾ ਕਰਨ ਯੋਗ ਅਤੇ ਕਿਸੇ ਵੀ ਤਰ੍ਹਾਂ ਦੇ ਪਟਾਕਿਆਂ ਅਤੇ ਆਤਿਸ਼ਬਾਜੀ ਚਲਾਉਣ ’ਤੇ ਪੂਰਨ ਤੌਰ ’ਤੇ ਪਾਬੰਦੀ ਹੋਵੇਗੀ।
ਇਹ ਪਾਬੰਦੀ ਕੇਵਲ ਰੰਗ ਪੈਦਾ ਕਰਨ ਵਾਲੇ ਪਟਾਖਿਆਂ ਅਤੇ ਫੁਲਝੜੀਆਂ ’ਤੇ ਲਾਗੂ ਨਹੀਂ ਹੋਵੇਗੀ। ਇਸੇ ਤਰ੍ਹਾਂ ਗੱਡੀਆਂ ਆਦਿ ਵਿੱਚ ਕਿਸੇ ਤਰ੍ਹਾਂ ਦੇ ਪ੍ਰੈਸ਼ਰ ਹਾਰਨ, ਵੱਖ-ਵੱਖ ਸੰਗੀਤ ਵਾਲੇ ਅਤੇ ਕਿਸੇ ਤਰ੍ਹਾਂ ਦਾ ਆਵਾਜ਼ੀ ਪ੍ਰਦੂਸ਼ਣ, ਸ਼ੋਰ, ਧਮਕ, ਜ਼ਿਆਦਾ ਆਵਾਜ਼ ਪੈਦਾ ਕਰਨ ਵਾਲੇ ਹਾਰਨ ਨੂੰ ਵਜਾਉਣ ’ਤੇ ਪੂਰਨ ਤੌਰ ’ਤੇ ਵੀ ਪਾਬੰਦੀ ਹੋਵੇਗੀ। ਸਿਰਫ ਸਰਕਾਰ ਵਲੋਂ ਨਿਰਧਾਰਤ ਕੀਤੇ ਗਏ ਹਾਰਨ ਜੋ ਆਵਾਜ਼ੀ ਪ੍ਰਦੂਸ਼ਣ ਤੋਂ ਰਹਿਤ ਹੋਣ, ਹੀ ਨਿਰਧਾਰਤ ਆਵਾਜ਼ ਵਿਚ ਵਜਾਏ ਜਾ ਸਕਦੇ ਹਨ।
ਇਸ ਤੋਂ ਇਲਾਵਾ ਕਿਸੇ ਵੀ ਗੈਰ ਸਰਕਾਰੀ ਇਮਾਰਤਾਂ, ਵਪਾਰਕ ਦੁਕਾਨਾਂ, ਜਨਤਕ ਥਾਵਾਂ, ਸਿਨੇਮਿਆਂ, ਮਾਲਜ਼, ਹੋਟਲ ਰੈਸਟੋਰੈਂਟ ਅਤੇ ਮੇਲਿਆਂ ਆਦਿ ਵਿਚ ਉਚੀ ਆਵਾਜ਼ ਅਤੇ ਧਮਕ ਪੈਦਾ ਕਰਨ ਵਾਲੇ ਮਿਊਜ਼ਕ ਅਤੇ ਅਸ਼ਲੀਲ ਗੀਤ ਚਲਾਏ ਜਾਣ ’ਤੇ ਪੂਰਨ ਤੌਰ ’ਤੇ ਪਾਬੰਦੀ ਹੈ। ਸਾਇਲੈਂਸ ਜ਼ੋਨ ਜਿਵੇਂ ਕਿ ਮੰਤਰਾਲਾ, ਇਨਵਾਇਰਮੈਂਟ, ਜੰਗਲਾਤ, ਹਸਪਤਾਲਾਂ, ਵਿਦਿਅਕ ਸੰਸਥਾਵਾਂ, ਅਦਾਲਤਾਂ, ਧਾਰਮਿਕ ਸੰਸਥਾਵਾਂ ਜਾਂ ਕੋਈ ਇਲਾਕਾ ਜਿਹੜਾ ਕਿ ਸਮਰਥ ਅਧਿਕਾਰੀ ਵਲੋਂ ਸਾਇਲੈਂਸ ਜੋਨ ਐਲਾਨਿਆ ਗਿਆ ਹੋਵੇ, ਦੇ 100 ਮੀਟਰ ਦੇ ਘੇਰੇ ਅੰਦਰ ਆਤਿਸ਼ਬਾਜ਼ੀ/ਪਟਾਖਿਆਂ/ਲਾਊਡ ਸਪੀਕਰਾਂ/ਪ੍ਰੈਸ਼ਰ ਹਾਰਨ ਅਤੇ ਸ਼ੋਰ ਪੈਦਾ ਕਰਨ ਵਾਲੇ ਯੰਤਰਾਂ ਦੇ ਚਲਾਉਣ/ਲਗਾਉਣ ’ਤੇ ਪੂਰਨ ਪਾਬੰਦੀ ਲਗਾਈ ਗਈ ਹੈ। ਇਸੇ ਤਰ੍ਹਾਂ ਖਾਸ ਹਾਲਤਾਂ ਅਤੇ ਮੌਕਿਆਂ ਸਮੇਂ ਪ੍ਰਬੰਧਕ, ਧਾਰਮਿਕ ਸਥਾਨਾਂ/ਪੰਡਾਲਾਂ ਵਿਚ ਲਾਊਡ ਸਪੀਕਰ ਅਤੇ ਅਧਿਕਾਰਤ ਮੈਰਿਜ਼ ਪੈਲਸਾਂ ਵਿਚ ਡੀਜੇ/ਆਰਕੈਸਟਰਾ, ਸਬੰਧਤ ਉਪ ਮੰਡਲ ਮੈਜਿਸਟਰੇਟ ਪਾਸੋਂ ਪੰਜਾਬ ਇੰਸਟਰੂਮੈਂਟਸ (ਕੰਟਰੋਲ ਆਫ ਨੋਆਇਸ) ਐਕਟ 1956 ਵਿਚ ਦਰਜ ਸ਼ਰਤਾਂ ਸਹਿਤ ਲਿਖਤੀ ਪ੍ਰਵਾਨਗੀ ਤੋਂ ਬਿਨ੍ਹਾਂ ਨਹੀਂ ਚਲਾਉਣਗੇ।
ਸਬੰਧਤ ਉਪ ਮੰਡਲ ਮੈਜਿਸਟਰੇਟ ਪਾਸੋਂ ਲੋੜੀਂਦੀ ਪ੍ਰਵਾਨਗੀ ਲੈਣ ਦੇ ਬਾਵਜੂਦ ਵੀ ਮਾਨਯੋਗ ਸੁਪਰੀਮ ਕੋਰਟ ਆਫ਼ ਇੰਡੀਆ ਵੱਲੋਂ ਜਾਰੀ ਦਿਸ਼ਾ-ਨਿਰਦੇਸ਼ਾਂ ਅਨੁਸਾਰ ਕਿਸੇ ਵਲੋਂ ਵੀ ਕਿਸੇ ਵੀ ਥਾਂ ’ਤੇ ਚਲਾਏ ਜਾ ਰਹੇ ਲਾਊਡ ਸਪੀਕਰਾਂ/ਡੀ ਜੇ/ਸੰਗੀਤਕ ਯੰਤਰ/ਐਡਰੈਸ ਸਿਸਟਮ ਆਦਿ ਦੀ ਆਵਾਜ ਸੀਮਾ ਸਬੰਧਤ ਜਗ੍ਹਾ ਦੇ ਆਵਾਜੀ ਸਟੈਂਡਰਡ ਸੀਮਾ ਨਿਸ਼ਚਿਤ ਕੀਤੀ ਗਈ ਹੈ, ਜਿਸ ਤਹਿਤ ਉਦਯੋਗਿਕ ਅਦਾਰਿਆ ਵਿੱਚ ਦਿਨ ਵੇਲੇ 75 ਡੀ ਬੀ (ਏ) ਅਤੇ ਰਾਤ ਸਮੇਂ 70 ਡੀ ਬੀ (ਏ), ਕਮਰਸ਼ੀਅਲ ਏਰੀਏ ਵਿੱਚ ਦਿਨ ਵੇਲੇ 65 ਅਤੇ ਰਾਤ ਸਮੇਂ 55, ਰਿਹਾਇਸ਼ੀ ਏਰੀਏ ਵਿੱਚ ਦਿਨ ਵੇਲੇ 55 ਅਤੇ ਰਾਤ ਸਮੇਂ 45 ਅਤੇ ਸਾਈਲੈਂਸ ਜ਼ੋਨ ਵਿੱਚ ਦਿਨ ਵੇਲੇ 50 ਡੀ ਬੀ (ਏ) ਅਤੇ ਰਾਤ ਸਮੇਂ 40 ਡੀ ਬੀ (ਏ) ਤੋਂ ਵੱਧ ਨਹੀਂ ਹੋਵੇਗੀ। ਇਸ ਪਾਬੰਦੀ ਦਾ ਦਿਨ ਦੇ ਸਮੇਂ ਦਾ ਮਤਲਬ ਸਵੇਰੇ 6-00 ਵਜੇ ਤੋਂ ਰਾਤ 10-00 ਵਜੇ ਤੱਕ ਹੈ। ਇਹ ਹੁਕਮ ਸਰਕਾਰੀ ਮਸ਼ੀਨਰੀ ਅਤੇ ਐਮਰਜੈਂਸੀ ਦੀ ਸਥਿਤੀ ਵਿਚ ਲਾਗੂ ਨਹੀਂ ਹੋਵੇਗਾ।

ਜ਼ਿਲ੍ਹਾ ਮੈਜਿਸਟਰੇਟ ਵਲੋਂ ਜਾਰੀ ਹੁਕਮਾਂ ਅਨੁਸਾਰ ਪੰਜਾਬ ਇੰਸਟਰੂਮੈਂਟ ਕੰਟਰੋਲ ਐਕਟ 1950 ਦੀ ਧਾਰਾ 3 ਅਨੁਸਾਰ ਕੋਈ ਵੀ ਵਿਅਕਤੀ ਜਾਂ ਸਿਆਸੀ ਪਾਰਟੀ ਜਲਸੇ ਜਾਂ ਜਲੂਸ ਅਤੇ ਰੈਲੀ ਦੌਰਾਨ ਸਬੰਧਤ ਉਪ ਮੰਡਲ ਮੈਜਿਸਟਰੇਟ ਦੀ ਲਿਖਤੀ ਪ੍ਰਵਾਨਗੀ ਤੋਂ ਬਿਨ੍ਹਾਂ ਕਿਸੇ ਵੀ ਅਜਿਹੇ ਯੰਤਰ ਜਾਂ ਆਵਾਜ਼ੀ ਪ੍ਰਦੂਸ਼ਣ ਪੈਦਾ ਕਰਨ ਵਾਲੀ ਸਮੱਗਰੀ ਦੀ ਵਰਤੋਂ ਦਿਨ ਜਾਂ ਰਾਤ ਸਮੇਂ ਨਹੀਂ ਕਰੇੇਗਾ, ਜਿਸ ਦੀ ਆਵਾਜ਼ ਉਸ ਦੀ ਹਦੂਦ ਤੋਂ ਬਾਹਰ ਸੁਣਦੀ ਹੋਵੇ।
ਇਹ ਹੁਕਮ 23 ਅਪ੍ਰੈਲ, 2022 ਤੱਕ ਲਾਗੂ ਰਹਿਣਗੇ।