Prime Punjab Times

Latest news
ਦਸੂਹਾ ਪੁਲਿਸ ਵੱਲੋ ਵੱਖ-ਵੱਖ ਧੋਖਾਧੜੀ ਦੇ ਕੇਸਾਂ ਤਹਿਤ 02 ਦੋਸ਼ੀ ਗ੍ਰਿਫਤਾਰ ਡੱਫਰ ਸਕੂਲ 'ਚ ਰਾਸ਼ਟਰੀ ਖੇਡ ਦਿਵਸ ਮਨਾਇਆ ਗਿਆ *ਗੜ੍ਹਦੀਵਾਲਾ 'ਚ ਮੁਲਾਜ਼ਮਾਂ ਤੇ ਪੈਨਸ਼ਨਰਾਂ ਨੇ ਫੂਕਿਆ ਭਗੌੜੇ ਮੁੱਖ ਮੰਤਰੀ ਦਾ ਪੁਤਲਾ : ਪ੍ਰਿੰਸ ਪਲਿਆਲ* ਸੀ.ਐਚ.ਸੀ ਭੂੰਗਾ ਵਿਖੇ ਸਵਾਈਨ ਫਲੂ ਸੰਬੰਧੀ ਕੀਤਾ ਜਾਗਰੂਕ DAV ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਜਿਲਾ ਪੱਧਰੀ ਵੁਸੂ ਮੁਕਾਬਲੇ 'ਚ ਮਾਰੀਆਂ ਮੱਲ੍ਹਾਂ ਬੰਦੀ ਸਿੰਘਾਂ ਦੀ ਰਿਹਾਈ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ KMS ਕਾਲਜ ਦੇ ‘ਟੈਲੇਂਟ ਹੰਟ ਫਿਏਸਟਾ-2026’ ਦੌਰਾਨ ਨਵੇਂ ਵਿਦਿਆਰਥੀਆਂ ਨੇ ਵਿਖਾਏ ਪ੍ਰਤਿਭਾ ਦੇ ਜੌਹਰ *ਕਿਸਾਨ ਮਜ਼ਦੂਰ ਹਿੱਤਕਾਰੀ ਸਭਾ ਪੰਜਾਬ ਵੱਲੋਂ ਬਿਜਲੀ ਦੇ ਲੱਗ ਰਹੇ ਲੰਬੇ ਕੱਟਾਂ ਦੀ ਸਮੱਸਿਆ ਸਬੰਧੀ ਬਿਜਲੀ ਬੋਰਡ ਡਿਵੀਜ਼... *ਮੀਟਿੰਗਾਂ ਤੋਂ ਭੱਜਣ ਵਾਲੇ ਮੁੱਖ ਮੰਤਰੀ ਦਾ ਗੜ੍ਹਦੀਵਾਲਾ ਵਿੱਚ ਫੂਕਿਆ ਜਾਵੇਗਾ ਪੁਤਲਾ : ਪ੍ਰਿੰਸ ਪਲਿਆਲ ਵੱਧ ਰਹੀ ਮਹਿੰਗਾਈ ਦੇ ਖ਼ਿਲਾਫ਼ ਕਾਂਗਰਸ ਵੱਲੋਂ ਰੋਸ ਮਾਰਚ, ਮੋਦੀ ਸਰਕਾਰ ਦਾ ਪੁਤਲਾ ਫੂਕਿਆ*
ADVERTISEMENT
You are currently viewing ਜ਼ਿਲ੍ਹਾ ਮੈਜਿਸਟਰੇਟ ਨੇ ਜ਼ਿਲ੍ਹੇ ਵਿੱਚ ਕੋਵਿਡ-19 ਦੀ ਰੋਕਥਾਮ ਸਬੰਧੀ ਪਾਬੰਦੀਆਂ 08 ਫਰਵਰੀ ਤੱਕ ਵਧਾਈਆਂ 

ਜ਼ਿਲ੍ਹਾ ਮੈਜਿਸਟਰੇਟ ਨੇ ਜ਼ਿਲ੍ਹੇ ਵਿੱਚ ਕੋਵਿਡ-19 ਦੀ ਰੋਕਥਾਮ ਸਬੰਧੀ ਪਾਬੰਦੀਆਂ 08 ਫਰਵਰੀ ਤੱਕ ਵਧਾਈਆਂ 

ਸ਼ਰਤਾਂ ਸਮੇਤ 50 ਫੀਸਦੀ ਸਮਰੱਥਾ ਨਾਲ  500 ਇਨਡੋਰ  ਅਤੇ 1000 ਆਊਟਡੋਰ ਲੋਕਾਂ ਦਾ ਕੀਤਾ ਜਾ ਸਕਦਾ ਹੈ ਇੱਕਠ

15-18 ਸਾਲ ਦੇ ਵਿਦਿਆਰਥੀਆਂ ਨੂੰ ਟੀਕਾਕਰਨ  ਕਰਵਾਉਣ ਲਈ ਪ੍ਰੇਰਿਤ ਕਰਨ ਲਈ ਡੀ.ਈ.ਓਜ਼ ਅਤੇ ਸਿੱਖਿਆ ਸੰਸਥਾਵਾਂ ਦੇ ਮੁਖੀਆਂ ਨੂੰ  ਕੀਤੀ ਹਦਾਇਤ

ਹੁਸ਼ਿਆਰਪੁਰ, 01 ਫਰਵਰੀ(ਬਿਊਰੋ) : ਜ਼ਿਲ੍ਹਾ ਮੈਜਿਸਟਰੇਟ-ਕਮ-ਡਿਪਟੀ ਕਮਿਸ਼ਨਰ ਅਪਨੀਤ ਰਿਆਤ ਨੇ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਕੋਵਿਡ-19 ਨਾਲ ਸਬੰਧਤ ਧਾਰਾ 144 ਸੀ.ਆਰ.ਪੀ.ਸੀ1973 ਅਤੇ ਆਫ਼ਤ ਪ੍ਰਬੰਧਨ ਐਕਟ 2005 ਅਧੀਨ ਲਗਾਈਆਂ ਪਾਬੰਦੀਆਂ ਨੂੰ 08 ਫਰਵਰੀ, 2022 ਤੱਕ ਵਧਾ ਦਿੱਤਾ ਹੈ। ਜਾਰੀ ਹੁਕਮਾਂ ਅਨੁਸਾਰ ਜਨਤਕ ਥਾਵਾਂ ਅਤੇ ਕੰਮ ਵਾਲੀਆਂ ਥਾਵਾਂ ‘ਤੇ ਮਾਸਕ ਪਹਿਨਣਾ ਲਾਜ਼ਮੀ ਕਰ ਦਿੱਤਾ ਗਿਆ ਹੈ। ਇਸੇ ਤਰ੍ਹਾਂ ਜਨਤਕ ਥਾਵਾਂ ‘ਤੇ ਸਮਾਜਿਕ ਦੂਰੀ ਬਣਾਈ ਰੱਖਣ ਅਤੇ 6 ਫੁੱਟ ਦੀ ਦੂਰੀ ਰੱਖਣ ਦੇ ਨਿਰਦੇਸ਼ ਵੀ  ਦਿੱਤੇ ਗਏ ਹਨ ।

ਜ਼ਿਲ੍ਹਾ ਮੈਜਿਸਟਰੇਟ ਵੱਲੋਂ ਜਾਰੀ ਹੁਕਮਾਂ ਅਨੁਸਾਰ ਰਾਤ 10 ਵਜੇ ਤੋਂ ਸਵੇਰੇ 5 ਵਜੇ ਤੱਕ ਮਿਉਂਸਪਲ ਖੇਤਰਾਂ ਵਿੱਚ ਗੈਰ-ਜ਼ਰੂਰੀ ਆਵਾਜਾਈ ‘ਤੇ ਪਾਬੰਦੀ ਰਹੇਗੀ। ਹਾਲਾਂਕਿ, ਜ਼ਰੂਰੀ ਗਤੀਵਿਧੀਆਂ, ਮਾਲ ਦੀ ਢੋਆ-ਢੁਆਈ, ਸਰਕਾਰੀ ਕੰਮ, ਉਦਯੋਗਾਂ, ਨਿੱਜੀ ਅਤੇ ਸਰਕਾਰੀ ਦਫਤਰਾਂ ਵਿੱਚ ਸ਼ਿਫਟਾਂ ਵਿੱਚ ਕੰਮ ਕਰਨ ਵਾਲੇ ਕਰਮਚਾਰੀਆਂ ਆਦਿ ਨੂੰ ਆਗਿਆ ਹੋਵੇਗੀ । ਇਸੇ ਤਰ੍ਹਾਂ ਬੱਸਾਂ, ਰੇਲ ਗੱਡੀਆਂ ਅਤੇ ਹਵਾਈ ਜਹਾਜਾਂ ਤੋਂ ਉਤਰਨ ਅਤੇ ਆਪਣੇ ਘਰਾਂ ਨੂੰ ਜਾਣ ਦੀ ਇਜਾਜ਼ਤ ਵੀ ਇਸ ਸਮੇਂ ਦੌਰਾਨ ਦਿੱਤੀ ਜਾਵੇਗੀ।ਉਨ੍ਹਾਂ ਕਿਹਾ ਕਿ ਜ਼ਿਲ੍ਹੇ ਵਿੱਚ ਵੈਕਸੀਨ ਅਤੇ ਮੈਡੀਕਲ ਉਪਕਰਨਾਂ, ਡਾਇਗਨੌਸਟਿਕ ਟੈਸਟਿੰਗ ਕਿੱਟਾਂ ਸਮੇਤ ਫਾਰਮਾਸਿਊਟੀਕਲ ਦਵਾਈਆਂ ਦੇ ਨਿਰਮਾਣ ਨਾਲ ਸਬੰਧਤ ਕੱਚੇ ਮਾਲ, ਤਿਆਰ ਮਾਲ ਦੀ ਆਵਾਜਾਈ ‘ਤੇ ਕੋਈ ਪਾਬੰਦੀ ਨਹੀਂ ਹੋਵੇਗੀ ।

ਜ਼ਿਲ੍ਹਾ ਮੈਜਿਸਟ੍ਰੇਟ ਸ਼੍ਰੀਮਤੀ ਅਪਨੀਤ ਰਿਆਤ ਨੇ ਕਿਹਾ ਕਿ   ਇੱਕਠਤਾ ਲਈ 50 ਪ੍ਰਤੀਸ਼ਤ ਸਮਰੱਥਾ ਦੇ ਨਾਲ  ਇਨਡੋਰ 500 ਅਤੇ  ਆਊਟਡੋਰ ਦੇ ਲਈ 1000 ਤੋਂ ਵੱਧ ਲੋਕਾਂ ਦੀ ਇਜਾਜ਼ਤ ਹੋਵੇਗੀ । ਇਹ ਇਕੱਤਰਤਾ ਕੋਵਿਡ ਉਚਿੱਤ ਵਿਹਾਰ ਦੀ ਪਾਲਣਾ ਦੇ ਅਧੀਨ ਹੋਵੇਗੀ ।

 ਇਸ ਤੋਂ ਇਲਾਵਾ ਏਸੀ ਬੱਸਾਂ ਸਿਰਫ਼ 50 ਫ਼ੀਸਦੀ ਸਮਰੱਥਾ ਨਾਲ ਹੀ ਚੱਲ ਸਕਣਗੀਆਂ । ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਦੇ ਸਾਰੇ ਵਿੱਦਿਅਕ ਅਦਾਰੇ, ਸਕੂਲ, ਕਾਲਜ, ਯੂਨੀਵਰਸਿਟੀਆਂ, ਕੋਚਿੰਗ ਸੰਸਥਾਵਾਂ ਆਦਿ ਬੰਦ ਰਹਿਣਗੇ ਪਰ ਆਨਲਾਈਨ ਪੜ੍ਹਾਈ ਜਾਰੀ ਰਹੇਗੀ । ਮੈਡੀਕਲ ਅਤੇ ਨਰਸਿੰਗ ਕਾਲਜ ਪਹਿਲਾਂ ਵਾਂਗ ਹੀ ਕੰਮ ਕਰਨਗੇ । ਉਨ੍ਹਾਂ ਕਿਹਾ ਕਿ ਸਾਰੇ ਹੋਟਲ,ਬਾਰ,ਰੈਸਟੋਰੈਂਟ, ਮਾਲ, ਸ਼ਾਪਿੰਗ ਕੰਪਲੈਕਸ,ਸਿਨੇਮਾ ਹਾਲ,ਜਿੰਮ,ਫਿਟਨੈਸ ਸੈਂਟਰ 50 ਫੀਸਦੀ ਸਮਰੱਥਾ ਨਾਲ ਖੋਲ੍ਹੇ ਜਾ ਸਕਦੇ ਹਨ ਬਸ਼ਰਤੇ ਸਟਾਫ਼ ਵੱਲੋਂ ਕੋਵਿਡ ਦੀ ਰੋਕਥਾਮ ਸਬੰਧੀ ਵੈਕਸੀਨ ਦੀਆਂ ਦੋਵੇਂ ਖੁਰਾਕਾਂ ਲਈਆਂ ਗਈਆਂ ਹੋਣ ।ਜ਼ਿਲ੍ਹਾ ਮੈਜਿਸਟਰੇਟ ਨੇ ਕਿਹਾ ਕਿ ਸਰਕਾਰੀ ਜਾਂ ਪ੍ਰਾਈਵੇਟ ਅਦਾਰਿਆਂ ਵਿੱਚ ਕੋਈ ਵੀ ਸੇਵਾ ਉਸੇ ਵਿਅਕਤੀ ਨੂੰ ਮਿਲੇਗੀ ਜੋ ਮਾਸਕ ਪਹਿਨੇਗਾ ਅਤੇ ਬਾਕੀ ਦੇ ਸਾਰੇ ਵਿਭਾਗ ਵੀ ਕੋਵਿਡ ਪ੍ਰੋਟੋਕੋਲ ਦੀ ਸਖਤੀ ਨਾਲ ਪਾਲਣਾ ਨੂੰ ਯਕੀਨੀ ਬਣਾਉਣਗੇ । ਉਨ੍ਹਾਂ ਕਿਹਾ ਕਿ ਸਿਰਫ਼ ਉਨ੍ਹਾਂ ਯਾਤਰੀਆਂ ਨੂੰ ਜ਼ਿਲ੍ਹੇ ਵਿੱਚ ਦਾਖਲ ਹੋਣ ਦੀ ਇਜਾਜ਼ਤ ਦਿੱਤੀ ਜਾਵੇਗੀ, ਜਿਨ੍ਹਾਂ ਦਾ ਕੋਵਿਡ ਦਾ ਪੂਰੀ ਤਰ੍ਹਾਂ ਟੀਕਾਕਰਨ ਹੋ ਚੁੱਕਾ ਹੈ ਜਾਂ ਉਨ੍ਹਾਂ ਦੀ 72 ਘੰਟੇ ਪਹਿਲਾਂ ਆਰ. ਟੀ.ਪੀ.ਸੀ.ਆਰ ਦੀ ਰਿਪੋਰਟ ਨੈਗੇਟਿਵ ਆਈ ਹੈ। ਜੇਕਰ ਯਾਤਰੀ ਕੋਲ ਇਹਨਾਂ ਵਿੱਚੋਂ ਕੋਈ ਵੀ ਨਹੀਂ ਹੈ, ਤਾਂ ਉਸਦਾ  RAT ਟੈਸਟ ਲਾਜ਼ਮੀ ਹੋਵੇਗਾ। ਹਵਾਈ ਸਫ਼ਰ ਕਰਨ ਵਾਲੇ ਯਾਤਰੀਆਂ ਲਈ ਕੋਵਿਡ ਦਾ ਪੂਰੀ ਤਰ੍ਹਾਂ ਟੀਕਾਕਰਨ ਜਾਂ ਠੀਕ ਹੋਣਾ ਲਾਜ਼ਮੀ ਹੈ ਜਾਂ 72 ਘੰਟੇ ਪਹਿਲਾਂ RTPCR ਦੀ ਨੈਗੇਟਿਵ ਰਿਪੋਰਟ ਹੋਣੀ ਲਾਜ਼ਮੀ ਹੈ। ਉਨ੍ਹਾਂ ਕਿਹਾ ਕਿ ਦਿਵਿਆਂਗ ਅਤੇ ਗਰਭਵਤੀ ਮਹਿਲਾ ਕਰਮਚਾਰੀਆਂ ਨੂੰ ਦਫ਼ਤਰ ਜਾਣ ਤੋਂ ਛੋਟ ਹੋਵੇਗੀ ਪਰ ਉਨ੍ਹਾਂ ਨੂੰ ਦਫ਼ਤਰ ਦਾ ਕੰਮ ਘਰ ਤੋਂ ਹੀ ਕਰਨਾ ਹੋਵੇਗਾ ।

 ਸ੍ਰੀਮਤੀ ਅਪਨੀਤ ਰਿਆਤ ਨੇ ਕਿਹਾ ਕਿ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ ਅਤੇ ਐਲੀਮੈਂਟਰੀ) ਸਾਰੇ ਸਕੂਲਾਂ, ਕਾਲਜਾਂ, ਯੂਨੀਵਰਸਿਟੀਆਂ (ਸਰਕਾਰੀ ਅਤੇ ਪ੍ਰਾਈਵੇਟ) ਦੇ ਪ੍ਰਿੰਸੀਪਲ   15-18 ਸਾਲ ਦੀ ਉਮਰ ਦੇ ਨੌਜਵਾਨਾਂ ਅਤੇ ਵਿਦਿਆਰਥੀਆਂ ਨੂੰ ਆਪਣਾ ਟੀਕਾਕਰਨ ਕਰਵਾਉਣ ਲਈ ਪ੍ਰੇਰਿਤ ਕਰਨ ਲਈ ਹਰ ਸੰਭਵ ਯਤਨ ਕਰਨਗੇ । ਉਨ੍ਹਾਂ ਕਿਹਾ ਕਿ ਇਨ੍ਹਾਂ ਹਦਾਇਤਾਂ ਦੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਆਫ਼ਤ ਪ੍ਰਬੰਧਨ ਐਕਟ 2005 ਦੀ ਧਾਰਾ 188  ਦੇ ਸੈਕਸ਼ਨ 51 ਤੋਂ 60 ਤਹਿਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਸਮੂਹ ਐਸ.ਡੀ.ਐਮਜ਼ ਅਤੇ ਡੀ.ਐਸ.ਪੀਜ਼ ਨੂੰ ਜਾਰੀ ਹਦਾਇਤਾਂ ਦੀ ਸਖ਼ਤੀ ਨਾਲ ਪਾਲਣਾ ਕਰਵਾਉਣ ਦੇ ਨਿਰਦੇਸ਼ ਦਿੱਤੇ ਹਨ ।