Prime Punjab Times

Latest news
ਜ਼ਿਲ੍ਹਾ ਮੈਜਿਸਟਰੇਟ ਵੱਲੋਂ ਤਿਉਹਾਰਾਂ ਮੌਕੇ ਪਟਾਖੇ ਤੇ ਆਤਿਸ਼ਬਾਜ਼ੀ ਚਲਾਉਣ ਲਈ ਸਮਾਂ ਨਿਰਧਾਰਿਤ ਨਈ ਰੋਸ਼ਨੀ ਸਕੀਮ ਤਹਿਤ NCC ਯੂਨਿਟ ਵੱਲੋਂ ਮਹਿਲਾ ਸਸ਼ਕਤੀਕਰਨ ਸਬੰਧੀ ਗਤੀਵਿਧੀਆਂ ਤਿਉਹਾਰਾਂ ਦੇ ਮੱਦੇਨਜ਼ਰ ਪਟਾਕੇ ਵੇਚਣ ਲਈ ਦਿੱਤੇ ਜਾਣਗੇ ਆਰਜ਼ੀ ਲਾਇਸੰਸ : ਜ਼ਿਲ੍ਹਾ ਮੈਜਿਸਟ੍ਰੇਟ DC ਨੇ ਲਿਵਾਸਾ ਹਸਪਤਾਲ ਦੀ ਮੋਬਾਈਲ ਕੈਂਸਰ ਸਕ੍ਰੀਨਿੰਗ ਬੱਸ ਨੂੰ  ਫਲੈਗ ਆਫ ਕੀਤਾ ਵਸੂ ਦੇ ਜ਼ਿਲ੍ਹਾ ਪੱਧਰੀ ਮੁਕਾਬਲੇ 'ਚ ਦਿਲਕਸ਼ ਸਿੰਘ ਨੇ ਜਿੱਤਿਆ ਸਿਲਵਰ ਮੈਡਲ ਮਾਨਸਿਕ ਸਿਹਤ ਸਬੰਧੀ ਜਾਗਰੂਕਤਾ ਲਈ ਲੈਕਚਰ ਕਰਵਾਇਆ ਗਿਆ ਵਿਦਿਅਕ ਸੰਸਥਾਵਾਂ ਦੀ ਤਰੱਕੀ ਲਈ ਐਡਵੋਕੇਟ ਸ. ਹਰਜਿੰਦਰ ਸਿੰਘ ਧਾਮੀ ਦੇ ਯਤਨ ਸ਼ਲਾਘਾਯੋਗ : ਡਾ. ਜਸਪਾਲ ਸਿੰਘ ਖੇਡਾਂ ਵਤਨ ਪੰਜਾਬ ਦੀਆਂ ਜ਼ਿਲ੍ਹਾ ਵਾਲੀਬਾਲ ਪ੍ਰਤੀਯੋਗਤਾ 'ਚ DAV ਪਬਲਿਕ ਸਕੂਲ ਦੇ ਵਿਦਿਆਰਥੀਆਂ ਦਾ ਸ਼ਾਨਦਾਰ ਪ੍ਰਦਰਸ਼ਨ ਸੋਲਿਡ ਵੇਸਟ ਮੈਨੇਜਮੈਂਟ' 'ਤੇ ਵਿਸ਼ੇਸ਼ ਲੈਕਚਰ ਦਾ ਆਯੋਜਨ ਗੜ੍ਹਦੀਵਾਲਾ ਚ ਦੁਸ਼ਹਿਰਾ ਉਤਸਵ ਤਿਆਰੀਆਂ ਸ਼ੁਰੂ, ਧਰਮ ਅਤੇ ਅਧਰਮ ਦੇ ਪ੍ਰਤੀਕ ਝੰਡਾ ਕੀਤਾ ਸਥਾਪਿਤ
ADVERTISEMENT
You are currently viewing ਜ਼ਿਲ੍ਹਾ ਮੈਜਿਸਟਰੇਟ ਨੇ ਜ਼ਿਲ੍ਹੇ ’ਚ ਤੂੜੀ ਨੂੰ ਬਾਲਣ ਵਜੋਂ ਜਲਾਉਣ ’ਤੇ ਲਗਾਈ ਪਾਬੰਦੀ

ਜ਼ਿਲ੍ਹਾ ਮੈਜਿਸਟਰੇਟ ਨੇ ਜ਼ਿਲ੍ਹੇ ’ਚ ਤੂੜੀ ਨੂੰ ਬਾਲਣ ਵਜੋਂ ਜਲਾਉਣ ’ਤੇ ਲਗਾਈ ਪਾਬੰਦੀ

ਜ਼ਿਲ੍ਹਾ ਮੈਜਿਸਟਰੇਟ ਨੇ ਜ਼ਿਲ੍ਹੇ ’ਚ ਤੂੜੀ ਨੂੰ ਬਾਲਣ ਵਜੋਂ ਜਲਾਉਣ ’ਤੇ ਲਗਾਈ ਪਾਬੰਦੀ
–ਸੁੱਕੀ ਤੂੜੀ ਨੂੰ ਇੰਡਸਟਰੀਅਲ ਰਾਅ ਮਟੀਰੀਅਲ ਵਜੋਂ ਵਰਤੋਂ ਕਰਨ ’ਤੇ ਲਗਾਈ ਪਾਬੰਦੀ ਦੇ ਹੁਕਮ ਲਏ ਵਾਪਸ

ਹੁਸ਼ਿਆਰਪੁਰ, 7 ਜੂਨ(ਬਿਊਰੋ) : ਜ਼ਿਲ੍ਹਾ ਮੈਜਿਸਟਰੇਟ ਸੰਦੀਪ ਹੰਸ ਨੇ ਫੌਜਦਾਰੀ ਜ਼ਾਬਤਾ ਸੰਘ 1973 (1974 ਦਾ ਐਕਟ ਨੰਬਰ 2 ਦੀ ਧਾਰਾ 144) ਤਹਿਤ ਪ੍ਰਾਪਤ ਹੋਏ 25 ਮਈ 2022 ਨੂੰ ਜਾਰੀ ਕੀਤੇ ਗਏ ਅਧਿਕਾਰਾਂ ਵਿਚ ਅੰਸ਼ਿਕ ਸੋਧ ਕਰਦੇ ਹੋਏ ਜ਼ਿਲ੍ਹੇ ਵਿਚ ਸੁੱਕੀ ਤੂੜੀ ਨੂੰ ਇੰਡਸਟਰੀਅਲ ਰਾਅ ਮਟੀਰੀਅਲ ਦੇ ਤੌਰ ’ਤੇ ਪ੍ਰਯੋਗ ਕਰਨ ’ਤੇ ਲਗਾਈ ਗਏ ਪਾਬੰਦੀ ਨੂੰ ਵਾਪਸ ਲੈਣ ਦੇ ਆਦੇਸ਼ ਜਾਰੀ ਕੀਤੇ ਹਨ। ਜਾਰੀ ਹੁਕਮਾਂ ਮੁਤਾਬਕ ਹੁਣ ਕੇਵਲ ਸੁੱਕੀ ਤੂੜੀ ਨੂੰ ਬਾਲਣ ਦੇ ਤੌਰ ’ਤੇ ਜਲਾਉਣ ’ਤੇ ਧਾਰਾ 144 ਸੀ.ਆਰ.ਪੀ.ਸੀ. ਤਹਿਤ ਰੋਕ ਲਗਾਈ ਗਈ ਹੈ।
ਜਾਰੀ ਹੁਕਮਾਂ ਵਿਚ ਜ਼ਿਲ੍ਹਾ ਮੈਜਿਸਟਰੇਟ ਨੇ ਦੱਸਿਆ ਕਿ ਜ਼ਿਲ੍ਹੇ ਵਿਚ ਸਥਿਤ ਕਵਾਂਟਮ ਪੇਪਰਜ਼ ਲਿਮਟਡ ਵਲੋਂ ਉਨ੍ਹਾਂ ਦੇ ਧਿਆਨ ਵਿਚ ਲਿਆਂਦਾ ਗਿਆ ਹੈ ਕਿ ਉਨ੍ਹਾਂ ਦਾ ਉਦਯੋਗ ਸੁੱਕੀ ਤੂੜੀ ਨੂੰ ਬਾਲਣ ਦੇ ਤੌਰ ’ਤੇ ਪ੍ਰਯੋਗ ਨਹੀਂ ਕਰਦਾ ਬਲਕਿ ਰਾਅ ਮਟੀਰੀਅਲ ਦੇ ਤੌਰ ’ਤੇ ਪ੍ਰਯੋਗ ਕਰਦਾ ਹੈ, ਜਿਸ ਦੀ ਖਰੀਦ ਉਨ੍ਹਾਂ ਵਲੋਂ ਜ਼ਿਲ੍ਹਾ ਹੁਸ਼ਿਆਰਪੁਰ ਵਿਚ ਨਹੀਂ ਬਲਕਿ ਦੂਜੇ ਜਿਲਿ੍ਹਆਂ ਤੋਂ ਕੀਤੀ ਜਾਂਦੀ ਹੈ। ਇਸ ਨਾਲ ਸਥਾਨਕ ਗਊਸ਼ਾਲਾਵਾਂ ਅਤੇ ਦੁੱਧ ਉਤਪਾਦਕਾਂ ਨੂੰ ਸਿੱਧੇ ਤੌਰ ’ਤੇ ਕੋਈ ਨੁਕਸਾਨ ਨਹੀਂ ਪਹੁੰਚਦਾ। ਉਨ੍ਹਾਂ ਦੱਸਿਆ ਕਿ ਇਹ ਉਦਯੋਗ ਇਲਾਕੇ ਵਿਚ ਵੱਡੇ ਪੱਧਰ ’ਤੇ ਆਮ ਜਨਤਾ ਨੂੰ ਰੋਜ਼ਗਾਰ ਮੁਹੱਈਆ ਕਰਵਾਉਂਦੇ ਹਨ ਅਤੇ ਇਸ ਤੋਂ ਇਲਾਵਾ ਸਰਕਾਰ ਨੂੰ ਟੈਕਸ ਅਤੇ ਡਿਊਟੀ ਵੀ ਅਦਾ ਕਰਦੇ ਹਨ। ਜੇਕਰ ਇੰਡਸਟਰੀ ’ਤੇ ਸੁੱਕੀ ਤੂੜੀ ਨੂੰ ਰਾਅ ਮਟੀਰੀਅਲ ਉਪਰ ਪਾਬੰਦੀ ਜਾਰੀ ਰਹਿੰਦੀ ਹੈ, ਤਾਂ ਇਹ ਯੂਨਿਟ ਬੰਦ ਹੋ ਜਾਣਗੇ, ਜਿਸ ਨਾਲ ਬਹੁਤ ਸਾਰੇ ਉਦਯੋਗਿਕ ਕਾਮੇ ਬੇਰੋਜ਼ਗਾਰ ਹੋ ਜਾਣਗੇ।