Prime Punjab Times

Latest news
ਸੀਨੀਅਰ ਮੈਡੀਕਲ ਅਫਸਰ ਡਾ. ਸ਼ੁਦੇਸ਼ ਰਾਜਨ ਵਲੋਂ ਅਚਨਚੇਤ ਨਿਰੀਖਣ ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ*
ADVERTISEMENT
You are currently viewing ਜ਼ਿਲ੍ਹਾ ਮੈਜਿਸਟਰੇਟ ਨੇ ਜ਼ਿਲ੍ਹੇ ’ਚ ਸੁੱਕੀ ਪਰਾਲੀ ਨੂੰ ਬਾਲਣ ਵਜੋਂ ਵਰਤਣ ਤੇ ਲਗਾਈ ਪਾਬੰਦੀ

ਜ਼ਿਲ੍ਹਾ ਮੈਜਿਸਟਰੇਟ ਨੇ ਜ਼ਿਲ੍ਹੇ ’ਚ ਸੁੱਕੀ ਪਰਾਲੀ ਨੂੰ ਬਾਲਣ ਵਜੋਂ ਵਰਤਣ ਤੇ ਲਗਾਈ ਪਾਬੰਦੀ

ਜ਼ਿਲ੍ਹਾ ਮੈਜਿਸਟਰੇਟ ਨੇ ਜ਼ਿਲ੍ਹੇ ’ਚ ਸੁੱਕੀ ਪਰਾਲੀ ਨੂੰ ਬਾਲਣ ਵਜੋਂ ਵਰਤਣ ’ਤੇ ਲਗਾਈ ਪਾਬੰਦੀ

ਹੁਸ਼ਿਆਰਪੁਰ, 3 ਮਈ(ਬਿਊਰੋ) : ਜ਼ਿਲ੍ਹਾ ਮੈਜਿਸਟਰੇਟ ਸ੍ਰੀ ਸੰਦੀਪ ਹੰਸ ਨੇ ਫੌਜਦਾਰੀ ਜ਼ਾਬਤਾ ਸੰਘਤਾ 1973 (1974 ਦਾ ਐਕਟ ਨੰਬਰ 2) ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹੇ ਵਿਚ 15 ਮਈ ਤੱਕ ਸੁੱਕੀ ਪਰਾਲੀ ਨੂੰ ਬਾਲਣ ਵਜੋਂ ਵਰਤਣ ’ਤੇ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ।

ਜਾਰੀ ਹੁਕਮਾਂ ਵਿਚ ਜ਼ਿਲ੍ਹਾ ਮੈਜਿਸਟਰੇਟ ਨੇ ਦੱਸਿਆ ਕਿ ਜ਼ਿਲ੍ਹੇ ਵਿਚ ਇੱਟਾਂ ਦੇ ਭੱਠਿਆਂ, ਗੱਤਾ ਫੈਕਟਰੀ ਦੇ ਮਾਲਕ ਸੁੱਕੀ ਪਰਾਲੀ ਦਾ ਪ੍ਰਯੋਗ ਇੱਟਾਂ, ਗੱਤਾ ਬਣਾਉਣ ਲਈ ਬਾਲਣ ਦੇ ਰੂਪ ਵਿਚ ਪ੍ਰਯੋਗ ਕਰਦੇ ਹਨ, ਇਸ ਤਰ੍ਹਾਂ ਕਰਨ ਨਾਲ ਸੁੱਕੇ ਚਾਰੇ ਦੀ ਕਮੀ ਪੈਦਾ ਹੋ ਸਕਦੀ ਹੈ, ਜਿਸ ਨਾਲ ਦੁਧਾਰੂ ਅਤੇ ਹੋਰ ਪਸ਼ੂਆਂ ਨੂੰ ਭੁਖਮਰੀ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਉਨ੍ਹਾਂ ਕਿਹਾ ਕਿ ਭਵਿੱਖ ਵਿਚ ਬਾਰਸ਼ ਨਾ ਹੋਣ ਕਾਰਨ ਅਜਿਹੀ ਸਥਿਤੀ ਹੋਰ ਗੰਭੀਰ ਹੋਣ ਦੀ ਸੰਭਾਵਨਾ ਹੈ। ਉਨ੍ਹਾਂ ਕਿਹਾ ਕਿ ਉਪਰੋਕਤ ਸਥਿਤੀ ਨੂੰ ਧਿਆਨ ਵਿਚ ਰੱਖਦੇ ਹੋਏ ਸੁੱਕੀ ਪਰਾਲੀ ’ਤੇ ਪਾਬੰਦੀ ਲਗਾਉਣਾ ਜ਼ਰੂਰੀ ਹੈ।