Prime Punjab Times

Latest news
ਹੈਰੋਇਨ ਸਮੇਤ ਇੱਕ ਨੌਜਵਾਨ ਆਇਆ ਪੁਲਿਸ ਅੜਿੱਕੇ दसूहा में सफाई कर्मचारियों द्वारा किए रोष प्रदर्शन को मिला संपूर्ण सहयोग 02 ਨੌਜਵਾਨ ਨਸ਼ੀਲੀਆਂ ਗੋਲੀਆਂ, ਡਰੱਗ ਮਨੀ ਤੇ ਕਾਰ ਸਮੇਤ ਚੜ੍ਹੇ ਪੁਲਿਸ ਦੇ ਹੱਥੇ  ਪੰਜਾਬ ਰਾਜ ਫੂਡ ਕਮਿਸ਼ਨ ਦੇ ਮੈਂਬਰ ਨੇ ਜ਼ਿਲ੍ਹੇ ‘ਚ ਕੀਤਾ ਅਚਨਚੇਤ ਨਿਰੀਖਣ DAV ਪਬਲਿਕ ਸਕੂਲ 'ਚ ਗਣਿਤ ਅਤੇ ਵਿਗਿਆਨ ਕਵਿਜ਼ ਮੁਕਾਬਲਾ ਕਰਵਾਇਆ ਗਿਆ *ਸਫਾਈ ਸੇਵਕਾਂ 'ਤੇ ਹੋਏ ਲਾਠੀਚਾਰਜ ਦੇ ਵਿਰੋਧ ਅਤੇ ਆਪਣੀਆਂ ਮੰਗਾਂ ਨੂੰ ਲੈਕੇ 30 ਜੁਲਾਈ ਨੂੰ ਗੜ੍ਹਦੀਵਾਲਾ ਰਹੇਗਾ ਬੰਦ :... ਸਸਸ ਸਕੂਲ ਢੋਲਵਾਹਾ ਤੇ ਦੇਸ਼ ਭਗਤਾਂ ਸਸਸਸ ਧੂਤ ਕਲਾਂ ਵਿਖੇ ਕਰਵਾਏ ਕਰੀਅਰ ਗਾਈਡੈਂਸ ਪ੍ਰੋਗਰਾਮ ਮੁੱਖ ਖੇਤੀਬਾੜੀ ਅਫ਼ਸਰ ਵੱਲੋਂ ਗੈਰ- ਖਾਦ ਦੀ ਖੇਪ ਜ਼ਬਤ, ਮੁਲਜ਼ਮਾਂ ਖ਼ਿਲਾਫ਼ ਐਫਆਈਆਰ ਦਰਜ ਸੀ.ਐਚ. ਸੀ. ਭੂੰਗਾ ਵਿਖੇ ਵਿਸ਼ਵ ਹੈਪਾਟਾਈਟਸ ਜਾਗਰੂਕਤਾ ਦਿਵਸ ਮਨਾਇਆ ਗਿਆ ਵਿਦਿਆਰਥੀਆਂ ਨੇ ਕਾਲਜ ਨੂੰ ਨਵੀਆਂ ਕੁਰਸੀਆਂ ਕੀਤੀਆਂ ਦਾਨ
ADVERTISEMENT
You are currently viewing ਜ਼ਿਲ੍ਹਾ ਮੈਜਿਸਟਰੇਟ ਵਲੋਂ ਪੁਲਿਸ ਦੀ ਵਰਦੀ ਅਤੇ ਵਾਹਨਾਂ ਸਬੰਧੀ ਹੁਕਮ ਜਾਰੀ..

ਜ਼ਿਲ੍ਹਾ ਮੈਜਿਸਟਰੇਟ ਵਲੋਂ ਪੁਲਿਸ ਦੀ ਵਰਦੀ ਅਤੇ ਵਾਹਨਾਂ ਸਬੰਧੀ ਹੁਕਮ ਜਾਰੀ..

ਹੁਸ਼ਿਆਰਪੁਰ(ਬਿਊਰੋ) 

ਜ਼ਿਲ੍ਹਾ ਮੈਜਿਸਟਰੇਟ ਵਲੋਂ ਪੁਲਿਸ ਦੀ ਵਰਦੀ ਅਤੇ ਵਾਹਨਾਂ ਸਬੰਧੀ ਹੁਕਮ ਜਾਰੀ

27 ਅਗਸਤ : ਜ਼ਿਲ੍ਹਾ ਮੈਜਿਸਟ੍ਰੇਟ ਸ੍ਰੀ ਸੰਦੀਪ ਹੰਸ ਨੇ ਜ਼ਿਲ੍ਹੇ ਵਿਚ ਫੌਜਦਾਰੀ ਜ਼ਾਬਤਾ ਸੰਘਤ ਦੀ 1973 ਦੀ ਧਾਰਾ 144 ਤਹਿਤ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਹੁਕਮ ਜਾਰੀ ਕੀਤੇ ਹਨ ਕਿ ਕੋਈ ਵੀ ਪ੍ਰਾਈਵੇਟ ਵਿਅਕਤੀ ਪੁਲਿਸ ਦੀ ਖਾਕੀ ਰੰਗ ਦੀ ਵਰਦੀ ਤੇ ਪੁਲਿਸ ਵਾਹਨ ਦਾ ਪ੍ਰਯੋਗ ਨਹੀਂ ਕਰੇਗਾ। ਇਸ ਤੋਂ ਇਲਾਵਾ ਜ਼ਿਲ੍ਹੇ ਵਿਚ ਕੋਈ ਵੀ ਦੁਕਾਨਦਾਰ ਜਾਂ ਦਰਜੀ ਕਿਸੇ ਵੀ ਪ੍ਰਾਈਵੇਟ ਵਿਅਕਤੀ ਨੂੰ ਪੁਲਿਸ ਦੀ ਵਰਦੀ ਮੁਹੱਈਆ ਨਹੀਂ ਕਰਵਾਏਗਾ। ਉਨ੍ਹਾਂ ਦੱਸਿਆ ਕਿ ਇਹ ਹੁਕਮ ਪੁਲਿਸ ਅਧਿਕਾਰੀਆਂ ਤੇ ਕਰਮਚਾਰੀਆਂ ’ਤੇ ਲਾਗੂ ਨਹੀਂ ਹੋਵੇਗਾ।
ਜਾਰੀ ਹੁਕਮਾਂ ਵਿਚ ਜ਼ਿਲ੍ਹਾ ਮੈਜਿਸਟ੍ਰੇਟ ਨੇ ਦੱਸਿਆ ਕਿ ਅੱਜ ਕੱਲ੍ਹ ਦੇ ਮਾਹੌਲ ਨੂੰ ਦੇਖਦੇ ਹੋਏ ਕੋਈ ਵੀ ਸ਼ਰਾਰਤੀ ਅਨਸਰ ਪੁਲਿਸ ਦੀ ਖਾਕੀ ਰੰਗ ਦੀ ਵਰਦੀ ਤੇ ਪੁਲਿਸ ਵਾਹਨ ਦਾ ਪ੍ਰਯੋਗ ਕਰਕੇ ਕਿਸੇ ਅਣਸੁਖਾਵੀਂ ਘਟਨਾ ਨੂੰ ਅੰਜ਼ਾਮ ਦੇ ਸਕਦਾ ਹੈ, ਜਿਸ ਨਾਲ ਅਮਨ ਤੇ ਕਾਨੂੰਨ ਦੀ ਸਥਿਤੀ ਨੂੰ ਖਤਰਾ ਪੈਦਾ ਹੋ ਸਕਦਾ ਹੈ।
ਇਹ ਹੁਕਮ 23 ਅਕਤੂਬਰ 2022 ਤੱਕ ਲਾਗੂ ਰਹਿਣਗੇ।

error: copy content is like crime its probhihated