Prime Punjab Times

Latest news
ਮੁਲਾਜ਼ਮ ਆਗੂ ਸੁਖਚੈਨ ਸਿੰਘ ਖਹਿਰਾ ਦੀ ਬਦਲੀ ਮੁੱਖ ਮੰਤਰੀ ਦੀ ਬੁਖਲਾਹਟ ਦਾ ਨਤੀਜਾ ਕਰਾਰ; ਸਾਂਝੀ ਤਾਲਮੇਲ ਕਮੇਟੀ ਗੜਦੀਵਾ... ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੈਮੀਨਾਰ ਕਰਵਾਇਆ ਹਲਕਾ ਟਾਂਡਾ ਉੜਮੁੜ ਦੇ ਸ਼ਹਿਰ ਗੜਦੀਵਾਲਾ ਵਿਖੇ ਅਕਾਲੀ ਦਲ ਵਾਰਿਸ ਪੰਜਾਬ ਨੂੰ ਮਿਲਿਆ ਭਰਵਾਂ ਹੁੰਗਾਰਾ ਕਲੱਸਟਰ ਖੇਡਾਂ 'ਚ ਉਵਰਆਲ ਟ੍ਰਾਫੀ ਦਸੂਹਾ 1 ਅਤੇ ਦਸੂਹਾ -2 ਨੇ ਸਾਂਝੇ ਤੌਰ ਤੇ ਜਿੱਤੀ ਪੀ ਐਮ ਸ਼੍ਰੀ ਜਵਾਹਰ ਨਵੋਦਿਆ ਵਿਦਿਆਲਿਆ ਫਲਾਹੀ ਵਿਖੇ 16ਵੀਂ ਕੌਮੀ ਯੋਗਾ ਮੀਟ ਦਾ ਸ਼ਾਨਦਾਰ ਆਗਾਜ਼ DAV ਪਬਲਿਕ ਸਕੂਲ 'ਚ ਧੂਮਧਾਮ ਨਾਲ ਮਨਾਇਆ ਗਿਆ ਵੇਦ ਸਪਤਾਹ ਖ਼ਾਲਸਾ ਕਾਲਜ  ਵਿਖੇ ਆਈ.ਪੀ.ਆਰ ਸੰਬੰਧੀ ਵਰਕਸ਼ਾਪ ਦਾ ਆਯੋਜਨ ਬੰਦੀ ਸਿੰਘਾਂ ਦੀ ਰਿਹਾਈ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ ਦਸੂਹਾ ਪੁਲਿਸ ਵੱਲੋ ਵੱਖ-ਵੱਖ ਧੋਖਾਧੜੀ ਦੇ ਕੇਸਾਂ ਤਹਿਤ 02 ਦੋਸ਼ੀ ਗ੍ਰਿਫਤਾਰ ਡੱਫਰ ਸਕੂਲ 'ਚ ਰਾਸ਼ਟਰੀ ਖੇਡ ਦਿਵਸ ਮਨਾਇਆ ਗਿਆ
ADVERTISEMENT
You are currently viewing ਜ਼ਿਲ੍ਹਾ ਮੈਜਿਸਟ੍ਰੇਟ ਨੇ ਜਾਣੋ ਕਿਨ੍ਹਾਂ ਥਾਵਾਂ ‘ਤੇ ਘੁੰਮਣ ਉੱਤੇ ਲਗਾਈ ਪਾਬੰਦੀ

ਜ਼ਿਲ੍ਹਾ ਮੈਜਿਸਟ੍ਰੇਟ ਨੇ ਜਾਣੋ ਕਿਨ੍ਹਾਂ ਥਾਵਾਂ ‘ਤੇ ਘੁੰਮਣ ਉੱਤੇ ਲਗਾਈ ਪਾਬੰਦੀ

ਹੁਸ਼ਿਆਰਪੁਰ, 3 ਸਤੰਬਰ (ਪ੍ਰਾਈਮ ਪੰਜਾਬ ਟਾਈਮਜ਼) 

: ਮੌਨਸੂਨ ਸੀਜ਼ਨ ਦੇ ਚੱਲਦੇ ਇਸ ਸਾਲ ਭਾਰੀ ਬਾਰਿਸ਼ ਹੋਣ ਕਾਰਨ ਜ਼ਿਲ੍ਹੇ ਵਿਚ ਦਰਿਆਵਾਂ, ਚੋਆਂ ਅਤੇ ਨਹਿਰਾਂ ਵਿਚ ਪਾਣੀ ਦਾ ਵਹਾਅ ਬਹੁਤ ਤੇਜ਼ ਅਤੇ ਖ਼ਤਰਨਾਕ ਹੋ ਗਿਆ ਹੈ। ਜ਼ਿਲ੍ਹਾ ਮੈਜਿਸਟ੍ਰੇਟ ਆਸ਼ਿਕਾ ਜੈਨ ਨੇ ਇਸ ਖ਼ਤਰੇ ਨੂੰ ਧਿਆਨ ਵਿਚ ਰੱਖਦੇ ਹੋਏ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ, 2023 ਦੀ ਧਾਰਾ 163 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਸੀਮਾ ਦੇ ਅੰਦਰ ਆਉਣ ਵਾਲੇ ਸਾਰੇ ਦਰਿਆਵਾਂ, ਚੋਆਂ ਤੇ ਨਹਿਰਾਂ ਵਿਚ ਨਹਾਉਣ ਅਤੇ ਉਨ੍ਹਾਂ ਦੇ ਕੰਢਿਆਂ ਅਤੇ ਕਾਜ਼ਵੇਅ ‘ਤੇ ਤੁਰਨ ਉੱਤੇ ਪੂਰਨ ਪਾਬੰਦੀ ਲਗਾਉਣ ਦਾ ਹੁਕਮ ਜਾਰੀ ਕੀਤਾ ਹੈ। ਇਹ ਹੁਕਮ 2 ਨਵੰਬਰ 2025 ਤੱਕ ਲਾਗੂ ਰਹੇਗਾ।
ਜ਼ਿਲ੍ਹਾ ਮੈਜਿਸਟ੍ਰੇਟ ਨੇ ਕਿਹਾ ਕਿ ਉਨ੍ਹਾਂ ਦੇ ਧਿਆਨ ਵਿਚ ਆਇਆ ਹੈ ਕਿ ਲੋਕ ਪਾਣੀ ਦਾ ਪੱਧਰ ਦੇਖਣ, ਨਹਾਉਣ ਜਾਂ ਕੰਢਿਆਂ ਅਤੇ ਕਾਜ਼ਵੇਅ ‘ਤੇ ਘੁੰਮਣ ਲਈ ਇਨ੍ਹਾਂ ਥਾਵਾਂ ‘ਤੇ ਪਹੁੰਚਦੇ ਹਨ। ਇਸ ਸਮੇਂ ਦੌਰਾਨ ਪਾਣੀ ਦਾ ਪੱਧਰ ਕਿਸੇ ਵੀ ਸਮੇਂ ਅਚਾਨਕ ਵੱਧ ਸਕਦਾ ਹੈ ਅਤੇ ਇਨ੍ਹਾਂ ਕੰਢਿਆਂ ਦੀ ਮਿੱਟੀ ਬਹੁਤ ਢਿੱਲੀ ਹੋਣ ਕਾਰਨ ਜਾਨ-ਮਾਲ ਅਤੇ ਪਸ਼ੂਆਂ ਦੇ ਨੁਕਸਾਨ ਦਾ ਗੰਭੀਰ ਖ਼ਤਰਾ ਬਣਿਆ ਰਹਿੰਦਾ ਹੈ। ਨਾਲ ਹੀ ਇਸ ਕਾਰਨ ਕਾਨੂੰਨ ਵਿਵਸਥਾ ਦੀ ਸਥਿਤੀ ਵਿਗੜਨ ਦੀ ਵੀ ਸੰਭਾਵਨਾ ਹੈ।