Prime Punjab Times

Latest news
श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ KMS ਕਾਲਜ ਦੇ ਸ਼੍ਰੀਮਤੀ ਮੰਜੁਲਾ ਸੈਣੀ ਫੈਸ਼ਨ ਵਿਭਾਗ ਵੱਲੋਂ ਦੋ ਰੋਜ਼ਾ ਵਰਕਸ਼ਾਪ ਦਾ ਆਯੋਜਨ 15 ਅਤੇ 16 ਅਕਤੂਬਰ ਨੂੰ ਜ਼ਿਲ੍ਹੇ ਵਿੱਚ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ, ਵੋਟਰ ਸੂਚੀ ਵਿੱਚ ਆਪਣਾ ਨਾਮ ਜ਼ਰੂਰ ਚੈੱਕ ਕਰਨ: ਆਸ਼ਿਕਾ ਜੈਨ ਕਮਾਹੀ ਦੇਵੀ ਵਿਖੇ ਪਲੇਸਮੈਂਟ ਕੈਂਪ 14 ਅਕਤੂਬਰ ਨੂੰ – ਰਮਨਦੀਪ ਕੌਰ
ADVERTISEMENT
You are currently viewing ਜ਼ਿਲ੍ਹਾ ਮੈਜਿਸਟਰੇਟ ਨੇ ਹੁਸ਼ਿਆਰਪੁਰ ਜ਼ਿਲ੍ਹੇ ਅੰਦਰ ਜਾਰੀ ਕੀਤੇ ਵੱਖ-ਵੱਖ ਪਾਬੰਦੀਆਂ ਦੇ ਹੁਕਮ

ਜ਼ਿਲ੍ਹਾ ਮੈਜਿਸਟਰੇਟ ਨੇ ਹੁਸ਼ਿਆਰਪੁਰ ਜ਼ਿਲ੍ਹੇ ਅੰਦਰ ਜਾਰੀ ਕੀਤੇ ਵੱਖ-ਵੱਖ ਪਾਬੰਦੀਆਂ ਦੇ ਹੁਕਮ

ਹੁਸ਼ਿਆਰਪੁਰ (ਬਿਊਰੋ) 24 ਨਵੰਬਰ

: ਜ਼ਿਲ੍ਹਾ ਮੈਜਿਸਟਰੇਟ ਹੁਸ਼ਿਆਰਪੁਰ ਕੋਮਲ ਮਿੱਤਲ ਵੱਲੋਂ ਫ਼ੌਜਦਾਰੀ ਸੰਘਤਾ 1973 (1974 ਦਾ ਐਕਟ ਨੰ: 2) ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹੇ ਵਿਚ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ ਕੀਤੇ ਗਏ ਹਨ। ਇਨ੍ਹਾਂ ਹੁਕਮਾਂ ਤਹਿਤ ਜ਼ਿਲ੍ਹੇ ਦੀ ਹਦੂਦ ਅੰਦਰ ਕੋਈ ਵੀ ਵਿਅਕਤੀ ਜ਼ਿਲ੍ਹਾ ਹੁਸ਼ਿਆਰਪੁਰ ਦੇ ਅੰਦਰ ਮਿਲਟਰੀ ਉਲਾਈਵ ਹਰੇ ਰੰਗ (ਮਿਲਟਰੀ ਰੰਗ) ਦੀਆਂ ਜੀਪਾਂ/ਮੋਟਰ ਸਾਈਕਲਾਂ/ਮੋਟਰ ਗੱਡੀਆਂ ਦੀ ਵਰਤੋਂ ਨਹੀਂ ਕਰੇਗਾ। ਇਹ ਹੁਕਮ ਮਿਲਟਰੀ ਅਧਿਕਾਰੀਆਂ ’ਤੇ ਲਾਗੂ ਨਹੀਂ ਹੋਵੇਗਾ। ਇਸੇ ਤਰ੍ਹਾਂ ਆਮ ਜਨਤਾ ਦੁਆਰਾ (ਬਾਲਗ ਵਿਅਕਤੀ) ਆਰਮਡ ਫੋਰਸਿਸ, ਪੰਜਾਬ ਪੁਲਿਸ ਅਤੇ ਬੀ.ਐਸ.ਐਫ ਦੀ ਵਰਦੀ ਦੀ ਵਰਤੋਂ ਕਰਨ ’ਤੇ ਪਾਬੰਦੀ ਲਗਾ ਦਿੱਤੀ ਗਈ ਹੈ। ਇਹ ਵਰਦੀਆਂ ਅਣ-ਅਧਿਕਾਰਤ ਵਿਅਕਤੀ ਨੂੰ ਵੇਚਣ ਅਤੇ ਖ਼ਰੀਦ ਕਰਨ ’ਤੇ ਵੀ ਪਾਬੰਦੀ ਹੋਵੇਗੀ। ਇਹ ਹੁਕਮ ਆਰਮਡ ਫੋਰਸਿਸ, ਪੰਜਾਬ ਪੁਲਿਸ ਅਤੇ ਬੀ.ਐਸ.ਐਫ. ਅਧਿਕਾਰੀਆਂ ’ਤੇ ਲਾਗੂ ਨਹੀਂ ਹੋਵੇਗਾ।
ਇਸੇ ਤਰ੍ਹਾਂ ਜ਼ਿਲਾ ਮੈਜਿਸਟਰੇਟ ਵੱਲੋਂ ਜ਼ਿਲੇ ਦੀਆਂ ਹੱਦਾਂ ਅੰਦਰ ਬਿਨ੍ਹਾਂ ਉਪ ਮੰਡਲ ਮੈਜਿਸਟਰੇਟ ਦੀ ਪ੍ਰਵਾਨਗੀ ਦੇ ਕਿਸੇ ਕਿਸਮ ਦਾ ਜਲੂਸ ਕੱਢਣ, ਪੰਜ ਜਾਂ ਪੰਜ ਤੋਂ ਵੱਧ ਵਿਅਕਤੀਆਂ ਦੇ ਇਕੱਤਰ ਹੋਣ, ਨਾਅਰੇਬਾਜ਼ੀ ਕਰਨ, ਲਾਠੀਆਂ, ਗੈਰ ਲਾਇਸੰਸੀ ਅਸਲਾ, ਤੇਜ਼ਧਾਰ ਟਕੂਏ ਨੂੰ ਚੁੱਕਣ ਆਦਿ ’ਤੇ ਪਾਬੰਦੀ ਲਗਾਈ ਗਈ ਹੈ। ਇਹ ਹੁਕਮ ਸਰਕਾਰੀ ਸਮਾਗਮਾਂ, ਕਾਨਫਰੰਸਾਂ ਅਤੇ ਮੀਟਿੰਗਾਂ ਆਦਿ ’ਤੇ ਲਾਗੂ ਨਹੀਂ ਹੋਵੇਗਾ। ਕਿਸੇ ਵੀ ਸਿਆਸੀ ਪਾਰਟੀ ਵਲੋਂ ਰੈਲੀ/ਜਲਸਾ ਕਰਨ ਲਈ ਸਬੰਧਤ ਐਸ.ਡੀ.ਐਮ. ਪਾਸੋਂ ਲਿਖਤੀ ਪ੍ਰਵਾਨਗੀ ਵੀ ਜ਼ਰੂਰੀ ਹੈ। ਇਹ ਹੁਕਮ ਪੰਜਾਬ ਪੁਲਿਸ, ਹੋਮ ਗਾਰਡਜ਼, ਦੂਜੇ ਕਰਮਚਾਰੀਆਂ ਜੋ ਸਰਕਾਰੀ ਡਿਊਟੀ ’ਤੇ ਹੋਣ ਅਤੇ ਵਿਆਹ ਸ਼ਾਦੀਆਂ, ਮਾਤਮੀ ਸ਼ੋਕ ਸਮਾਗਮਾਂ ਜਾਂ ਸਰਕਾਰੀ ਫੰਕਸ਼ਨਾਂ/ਮੀਟਿੰਗਾਂ ’ਤੇ ਲਾਗੂ ਨਹੀਂ ਹੋਵੇਗਾ।
ਇਸ ਤੋਂ ਇਲਾਵਾ ਜ਼ਿਲ੍ਹਾ ਮੈਜਿਸਟਰੇਟ ਵੱਲੋਂ ਜਾਰੀ ਕੀਤੇ ਹੁਕਮ ਤਹਿਤ ਜ਼ਿਲ੍ਹਾ ਹੁਸ਼ਿਆਰਪੁਰ ਦੇ ਪੇਂਡੂ ਅਤੇ ਸ਼ਹਿਰੀ ਖੇਤਰਾਂ ਵਿਚ ਕੋਈ ਵੀ ਵਿਅਕਤੀ ਜਾਂ ਪੰਚਾਇਤ ਜਾਂ ਨਗਰ ਕੌਂਸਲ ਜਾਂ ਨਗਰ ਪੰਚਾਇਤ ਸਬੰਧਤ ਉਪ-ਮੰਡਲ ਮੈਜਿਸਟਰੇਟ ਦੀ ਲਿਖਤੀ ਪੂਰਵ ਪ੍ਰਵਾਨਗੀ ਤੋਂ ਬਿਨ੍ਹਾਂ ਛੱਪੜ ਨਹੀਂ ਪੂਰੇਗਾ।
ਇਕ ਹੋਰ ਹੁਕਮ ਤਹਿਤ ਉਨ੍ਹਾਂ ਜ਼ਿਲ੍ਹਾ ਹੁਸ਼ਿਆਰਪੁਰ ਵਿਖੇ ਸੀਮਨ ਦਾ ਅਣ ਅਧਿਕਾਰਤ ਤੌਰ ’ਤੇ ਭੰਡਾਰਨ ਕਰਨ, ਟਰਾਂਸਪੋਰਟੇਸ਼ਨ ਕਰਨ, ਵਰਤਣ ਜਾਂ ਵੇਚਣ ’ਤੇ ਵੀ ਪਾਬੰਦੀ ਲਗਾਈ ਹੈ। ਇਹ ਪਾਬੰਦੀ ਪਸ਼ੂ ਪਾਲਣ ਵਿਭਾਗ, ਪੰਜਾਬ ਦੀਆਂ ਸਮੂਹ ਵੈਟਰਨਰੀ ਸੰਸਥਾਵਾਂ ਸਮੇਤ ਪਸ਼ੂ ਹਸਪਤਾਲ/ਡਿਸਪੈਂਸਰੀਆਂ ਅਤੇ ਪੋਲੀਕਲੀਨਿਕ, ਪਸ਼ੂ ਪਾਲਣ ਵਿਭਾਗ ਪੰਜਾਬ, ਮਿਲਕਫੈਡ ਅਤੇ ਕਾਲਜ ਆਫ਼ ਵੈਟਰਨਰੀ ਸਾਇੰਸ, ਗਡਵਾਸੂ ਲੁਧਿਆਣਾ ਵੱਲੋਂ ਚਲਾਏ ਜਾ ਰਹੇ ਆਰਟੀਫੀਸ਼ਲ ਇਨਸੈਮੀਨੇਸ਼ਨ ਸੈਂਟਰ, ਕੋਈ ਹੋਰ ਆਰਟੀਫੀਸ਼ਲ ਇਨਸੈਮੀਨੇਸ਼ਨ ਸੈਂਟਰ ਜੋ ਕਿ ਪਸ਼ੂ ਪਾਲਣ ਵਿਭਾਗ, ਪੰਜਾਬ ਵੱਲੋਂ ਪ੍ਰੋਸੈਸ ਅਤੇ ਸਪਲਾਈ ਜਾਂ ਇੰਪੋਰਟ ਕੀਤੇ ਗਏ ਬੋਵਾਇਨ ਸੀਮਨ ਨੂੰ ਵਰਤ ਰਹੇ ਹਨ, ਪ੍ਰੋਗਰੈਸਿਵ ਡੇਅਰੀ ਫਾਰਮਜ਼ ਐਸੋਸੀਏਸ਼ਨ, ਪੰਜਾਬ ਦੇ ਮੈਂਬਰ ਜਿਨ੍ਹਾਂ ਨੇ ਕੇਵਲ ਆਪਣੇ ਪਸ਼ੂਆਂ ਦੀ ਵਰਤੋਂ ਲਈ ਬੋਵਾਇਨ ਸੀਮਨ ਇੰਪੋਰਟ ਕੀਤਾ ਹੋਵੇ ’ਤੇ ਲਾਗੂ ਨਹੀਂ ਹੋਵੇਗੀ। ਇਹ ਸਾਰੇ ਹੁਕਮ 8 ਜਨਵਰੀ 2024 ਤੱਕ ਲਾਗੂ ਰਹਿਣਗੇ।