Prime Punjab Times

Latest news
ਸਾਇੰਸ ਡਰਾਮੇ 'ਚ ਡੱਫਰ ਸਕੂਲ ਨੇ ਤੀਜਾ ਸਥਾਨ ਪ੍ਰਾਪਤ ਕੀਤਾ आत्ममंथन की दिव्य झलक बिखेरते हुए 78वें वार्षिक निरंकारी संत समागम का भव्य शुभारम्भ ਹਿਮਾਚਲ ਸਰਹੱਦ ‘ਤੇ ਆਬਕਾਰੀ ਵਿਭਾਗ ਦੀ ਸਾਂਝੀ ਕਾਰਵਾਈ ‘ਚ 8100 ਕਿਲੋ ਲਾਹਣ ਤੇ 300 ਲੀਟਰ ਕੱਚੀ ਸ਼ਰਾਬ ਬਰਾਮਦ ਜ਼ਿਲ੍ਹਾ ਪੱਧਰੀ ਪ੍ਰਾਇਮਰੀ ਖੇਡਾਂ ਦਾ ਇਨਾਮ ਵੰਡ ਸਮਾਰੋਹ ਲਾਜਵੰਤੀ ਮਲਟੀਪਰਪਜ਼ ਸਟੇਡੀਅਮ ਵਿਖੇ ਸਮਾਪਤ ਖ਼ਾਲਸਾ ਕਾਲਜ ਵਿਖੇ 'ਰਾਸ਼ਟਰੀ ਇੰਟਰਨੈੱਟ ਦਿਵਸ' ਮਨਾਇਆ ਗਿਆ *300 ਨਸ਼ੀਲੀਆਂ ਗੋਲੀਆਂ ਸਮੇਤ ਦੋ ਨੌਜਵਾਨ ਆਏ ਪੁਲਿਸ ਅੜਿੱਕੇ*  ਗਿੱਧੇ ਦੇ ਰੰਗਾਂ ਨਾਲ ਰੋਸ਼ਨ ਹੋਇਆ KMS ਕਾਲਜ ਦਸੂਹਾ  *NPS ਕਰਮਚਾਰੀ 2 ਨਵੰਬਰ ਨੂੰ ਤਰਨਤਾਰਨ ਜ਼ਿਮਨੀ ਚੋਣ ਦੋਰਾਨ ਕਰਨਗੇ ਝੰਡਾ ਮਾਰਚ : ਆਗੂ ਜਸਬੀਰ ਤਲਵਾੜਾ, ਪ੍ਰਿੰਸ ਪਲਿਆਲ* ਪੁਲਿਸ ਵੱਲੋਂ ਆਨਲਾਈਨ ਠੱਗੀ ਦੇ ਮਾਮਲਿਆਂ ਵਿੱਚ ਵੱਡੀ ਸਫਲਤਾ — ਪੀੜਤਾਂ ਨੂੰ ਵਾਪਸ ਕਰਵਾਏ 14 ਲੱਖ 34 ਹਜ਼ਾਰ ਰੁਪਏ : DS... ਮੇਘਾਲਿਆ ਦੇ ਮੁੱਖ ਮੰਤਰੀ ਨੂੰ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350 ਸਾਲਾ ਸ਼ਹੀਦੀ  ਦਿਵਸ ਸਮਾਗਮ ’ਚ ਸ਼ਾਮਿਲ ਹੋਣ ਦਾ ਦਿੱਤਾ...

Home

ADVERTISEMENT
You are currently viewing ਜ਼ਿਲ੍ਹਾ ਮੈਜਿਸਟਰੇਟ ਨੇ ਹੁਸ਼ਿਆਰਪੁਰ ਜ਼ਿਲ੍ਹੇ ਅੰਦਰ ਜਾਰੀ ਕੀਤੇ ਵੱਖ-ਵੱਖ ਪਾਬੰਦੀਆਂ ਦੇ ਹੁਕਮ

ਜ਼ਿਲ੍ਹਾ ਮੈਜਿਸਟਰੇਟ ਨੇ ਹੁਸ਼ਿਆਰਪੁਰ ਜ਼ਿਲ੍ਹੇ ਅੰਦਰ ਜਾਰੀ ਕੀਤੇ ਵੱਖ-ਵੱਖ ਪਾਬੰਦੀਆਂ ਦੇ ਹੁਕਮ

ਹੁਸ਼ਿਆਰਪੁਰ, 12 ਜਨਵਰੀ(ਬਿਊਰੋ)

: ਜ਼ਿਲ੍ਹਾ ਮੈਜਿਸਟਰੇਟ ਹੁਸ਼ਿਆਰਪੁਰ ਕੋਮਲ ਮਿੱਤਲ ਵੱਲੋਂ ਫ਼ੌਜਦਾਰੀ ਜ਼ਾਬਤਾ ਸੰਘਤਾ 1973 (1974 ਦਾ ਐਕਟ ਨੰ: 2) ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹੇ ਵਿਚ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ ਕੀਤੇ ਗਏ ਹਨ। ਇਸ ਤਹਿਤ ਉਨ੍ਹਾਂ ਜ਼ਿਲ੍ਹਾ ਹੁਸ਼ਿਆਰਪੁਰ ਦੀ ਹਦੂਦ ਅੰਦਰ ਗੈਰ-ਕਾਨੂੰਨੀ ਹੁੱਕਾ ਬਾਰ ਚਲਾਉਣ ’ਤੇ ਪਾਬੰਦੀ ਦਾ ਹੁਕਮ ਜਾਰੀ ਕੀਤਾ ਹੈ। ਜਾਰੀ ਹੁਕਮ ਵਿਚ ਉਨ੍ਹਾਂ ਕਿਹਾ ਕਿ ਅਜਿਹੇ ਹੁੱਕਾ ਬਾਰ ਅੰਦਰ ਤੰਬਾਕੂ, ਸਿਗਰੇਟ ਅਤੇ ਮੁਨੱਖੀ ਸਰੀਰ ਨੂੰ ਨੁਕਸਾਨ ਪਹੁੰਚਾਉਣ ਵਾਲੇ ਕੈਮੀਕਲਾਂ ਦਾ ਇਸਤੇਮਾਲ ਕੀਤਾ ਜਾਂਦਾ ਹੈ, ਜੋ ਮਨੁੱਖੀ ਸਿਹਤ ਲਈ ਕਾਫੀ ਘਾਤਕ ਸਿੱਧ ਹੁੰਦਾ ਹੈ ਅਤੇ ਸਮਾਜ ਵਿਚ ਵੀ ਮਾੜਾ ਅਸਰ ਪੈਂਦਾ ਹੈ।

ਇਸੇ ਤਰ੍ਹਾਂ ਜ਼ਿਲ੍ਹੇ ਵਿਚ ਪੋਲਟਰੀ ਫਾਰਮਾਂ/ਰਾਇਸ ਸ਼ੈਲਰਾਂ/ਭੱਠਿਆਂ ਅਤੇ ਹੋਰ ਸਮਾਲ ਸਕੇਲ ਇੰਡਸਟਰੀਜ਼ ਦੇ ਮਾਲਕਾਂ ਦੇ ਨਾਲ-ਨਾਲ ਘਰੇਲੂ ਨੌਕਰ ਰੱਖਣ ਵਾਲਿਆਂ ਨੂੰ ਹੁਕਮ ਜਾਰੀ ਕੀਤੇ ਹਨ ਕਿ ਉਹ ਆਪਣੇ ਅਧੀਨ ਕੰਮ ਕਰਨ ਵਾਲੇ ਵਿਅਕਤੀਆਂ ਦਾ ਨਾਮ, ਪੂਰਾ ਪਤਾ, ਤਿੰਨ ਫੋਟੋਆਂ (ਸੱਜੇ, ਖੱਬੇ ਅਤੇ ਸਾਹਮਣੇ ਤੋਂ ਪੋਜ਼) ਆਪਣੇ ਘਰਾਂ ਵਿਚ ਰਜਿਸਟਰ ਲਾ ਕੇ ਰੱਖਣ ਅਤੇ ਉਨ੍ਹਾਂ ਦੇ ਸਾਰੇ ਰਿਸ਼ਤੇਦਾਰਾਂ ਦੇ ਐਡਰੈਸ ਲਿਖ ਕੇ ਰੱਖਣ। ਨੌਕਰ ਦੇ ਫਿੰਗਰ ਪ੍ਰਿੰਟ ਮਾਲਕ ਆਪਣੇ ਰਜਿਸਟਰ ਵਿਚ ਲਾ ਕੇ ਰੱਖਣ ਅਤੇ ਇਹ ਸਾਰਾ ਰਿਕਾਰਡ ਇਲਾਕੇ ਦੇ ਸਬੰਧਤ ਥਾਣੇ ਜਾਂ ਪੁਲਿਸ ਚੌਂਕੀ ਵਿਚ ਵੀ ਤੁਰੰਤ ਦਰਜ ਕਰਵਾਉਣ। ਇਸ ਦੇ ਨਾਲ ਹੀ ਮਕਾਨ/ਦੁਕਾਨ ਮਾਲਕਾਂ, ਮਕਾਨ/ਦੁਕਾਨ ’ਤੇ ਕਾਬਜ਼ ਵਿਅਕਤੀਆਂ, ਮਕਾਨਾਂ/ਦੁਕਾਨਾਂ ਦੇ ਇੰਚਾਰਜ ਵਿਅਕਤੀਆਂ ਨੂੰ ਵੀ ਹੁਕਮ ਦਿੱਤੇ ਗਏ ਹਨ ਕਿ ਉਨ੍ਹਾਂ ਵੱਲੋਂ ਜੋ ਵੀ ਮਕਾਨ/ਦੁਕਾਨ ਕਿਰਾਏ ’ਤੇ ਦਿੱਤੇ ਹੋਣ ਜਾਂ ਭਵਿੱਖ ਵਿਚ ਦਿੱਤੇ ਜਾਣ, ਉਨ੍ਹਾਂ ਵਿਚ ਰਹਿਣ ਵਾਲੇ ਵਿਅਕਤੀ ਦਾ ਨਾਮ ਅਤੇ ਪੂਰਾ ਪਤਾ ਆਪਣੇ ਇਲਾਕੇ ਦੇ ਥਾਣੇ, ਪੁਲਿਸ ਚੌਕੀ ਵਿਚ ਤੁਰੰਤ ਦਰਜ ਕਰਵਾਇਆ ਜਾਵੇ।

ਜ਼ਿਲ੍ਹਾ ਮੈਜਿਸਟਰੇਟ ਨੇ ਜ਼ਿਲ੍ਹੇ ਦੀ ਹਦੂਦ ਅੰਦਰ ਡੀਲਿਸਟ ਖੇਤਰ ਵਿਚੋਂ ਹਰੇ ਅੰਬ, ਨਿੰਮ, ਪਿੱਪਲ ਤੇ ਬੋਹੜ ਦੇ ਦਰੱਖਤਾਂ ਨੂੰ ਕੱਟਣ ’ਤੇ ਵੀ ਪਾਬੰਦੀ ਲਗਾਈ ਹੈ। ਹੁਕਮ ਵਿਚ ਹਦਾਇਤ ਕੀਤੀ ਗਈ ਹੈ ਕਿ ਜੇਕਰ ਉਕਤ ਦਰੱਖਤਾਂ ਨੂੰ ਵਿਸ਼ੇਸ਼ ਹਾਲਾਤ ਵਿਚ ਕੱਟਣਾਂ ਜ਼ਰੂਰੀ ਹੋਵੇ ਤਾਂ ਜੰਗਲਾਤ ਵਿਭਾਗ ਦੀ ਪ੍ਰਵਾਨਗੀ ਨਾਲ ਹੀ ਕੱਟੇ ਜਾਣ। ਇਸ ਮੰਤਵ ਲਈ ਵਣ ਵਿਭਾਗ ਵੱਲੋਂ ਉਹ ਹੀ ਪ੍ਰਕਿਰਿਆ ਅਪਣਾਈ ਜਾਵੇਗੀ, ਜਿਹੜੀ ਕਿ ਪੰਜਾਬ ਭੂਮੀ ਸੁਰੱਖਿਆ ਐਕਟ-1900 ਦਫਾ-4 ਅਤੇ 5 ਅਧੀਨ ਬੰਦ ਰਕਬੇ ਵਿਚ ਪਰਮਿੱਟ ਦੇਣ ਲਈ ਅਪਣਾਈ ਜਾਂਦੀ ਹੈ।

ਇਸੇ ਤਰ੍ਹਾਂ ਜ਼ਿਲ੍ਹਾ ਮੈਜਿਸਟ੍ਰੇਟ ਕੋਮਲ ਮਿੱਤਲ ਨੇ 18-ਐਮੂਨੀਸ਼ਨ ਡਿਪੂ, ਉੱਚੀ ਬੱਸੀ ਦੀ ਬਾਹਰਲੀ ਚਾਰਦੀਵਾਰੀ ਦੇ ਇਕ ਹਜ਼ਾਰ ਗਜ਼ (914 ਮੀਟਰ) ਦੇ ਘੇਰੇ ਅੰਦਰ ਫ਼ਸਲਾਂ ਦੀ ਰਹਿੰਦ-ਖੂੰਹਦ ਨੂੰ ਅੱਗ ਲਗਾਉਣ ’ਤੇ ਪੂਰਨ ਰੋਕ ਲਗਾ ਦਿੱਤੀ ਹੈ।ਇਕ ਹੋਰ ਹੁਕਮ ਜਾਰੀ ਕਰਦਿਆਂ ਜ਼ਿਲ੍ਹਾ ਮੈਜਿਸਟਰੇਟ ਨੇ ਕਿਹਾ ਕਿ ਜ਼ਿਲ੍ਹੇ ਦੀ ਹਦੂਦ ਅੰਦਰ ਕੋਈ ਵੀ ਵਿਅਕਤੀ ਆਪਣੇ ਪਸ਼ੂਆਂ ਨੂੰ ਸ਼ਰੇਆਮ ਸੜਕਾਂ ’ਤੇ ਜਾਂ ਜਨਤਕ ਥਾਵਾਂ ’ਤੇ ਚਰਾਉਣ ਲਈ ਲੈ ਕੇ ਨਹੀਂ ਜਾਵੇਗਾ।

ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਪਿੰਡਾਂ ਦੇ ਪ੍ਰਬੰਧਕਾਂ ਨੂੰ ਪਿੰਡਾਂ ਵਿੱਚ ਲੁੱਟਾਂ-ਖੋਹਾਂ ਅਤੇ ਚੋਰੀ ਦੀਆਂ ਵਾਰਦਾਤਾਂ ਨੂੰ ਰੋਕਣ ਲਈ ਰਾਤ ਸਮੇਂ ਠੀਕਰੀ ਪਹਿਰਾ ਲਗਾਉਣ ਦੇ ਹੁਕਮ ਜਾਰੀ ਕੀਤੇ ਗਏ ਹਨ। ਇਹ ਹੁਕਮ ਪਿੰਡਾਂ ਵਿਚ ਰਾਤ ਸਮੇਂ ਲੋਕਾਂ ਦੀ ਜਾਨ ਤੇ ਮਾਲ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਜਾਰੀ ਕੀਤਾ ਗਿਆ ਹੈ।
ਜ਼ਿਲ੍ਹਾ ਮੈਜਿਸਟਰੇਟ ਨੇ ਜ਼ਿਲ੍ਹਾ ਹੁਸ਼ਿਆਰਪੁਰ ਦੀ ਹਦੂਦ  ਅੰਦਰ ਵੱਡੀਆਂ-ਛੋਟੀਆਂ ਨਹਿਰਾਂ, ਚੋਅ ਦੇ ਬੰਨ੍ਹ ਅਤੇ ਦਰਿਆ ਬਿਆਸ ਦੇ ਕੰਢੇ ਬਣੇ ਧੁੱਸੀ ਬੰਨ੍ਹ ਵਿਚ ਕਿਸੇ ਵੀ ਵਿਅਕਤੀ ਵਲੋਂ ਡੰਗਰਾਂ ਨੂੰ ਪਾਣੀ ਪਿਲਾਉਣ ਜਾਂ ਨਹਾਉਣ ’ਤੇ ਮੁਕੰਮਲ ਪਾਬੰਦੀ ਲਾਈ ਹੈ।

ਇਸ ਤੋਂ ਇਲਾਵਾ ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਜ਼ਿਲ੍ਹੇ ਵਿਚ ਗਰਮੀਆਂ ਨੂੰ ਸ਼ਾਮ 6 ਵਜੇ ਤੋਂ ਸਵੇਰੇ 6 ਵਜੇ ਤੱਕ ਅਤੇ ਸਰਦੀਆਂ ਨੂੰ ਸ਼ਾਮ 5 ਵਜੇ ਤੋਂ ਸਵੇਰੇ 7 ਵਜੇ ਤੱਕ ਗਊ ਵੰਸ਼ ਦੀ ਢੋਆ-ਢੁਆਈ ’ਤੇ ਪੂਰਨ ਪਾਬੰਦੀ ਦੇ ਹੁਕਮ ਜਾਰੀ ਕਰਨ ਦੇ ਨਾਲ-ਨਾਲ ਜਿਨ੍ਹਾਂ ਲੋਕਾਂ ਨੇ ਗਊ ਵੰਸ਼ ਰੱਖੇ ਹੋਏ ਹਨ, ਉਨ੍ਹਾਂ ਨੂੰ ਪਸ਼ੂ ਪਾਲਣ ਵਿਭਾਗ ਪਾਸ ਰਜਿਸਟਰਡ ਕਰਾਉਣ ਦੇ ਆਦੇਸ਼ ਵੀ ਦਿੱਤੇ ਗਏ ਹਨ।
ਉਪਰੋਕਤ ਸਾਰੇ ਹੁਕਮ 8 ਮਾਰਚ 2024 ਤੱਕ ਲਾਗੂ ਰਹਿਣਗੇ।

error: copy content is like crime its probhihated