Prime Punjab Times

Latest news
ਸੋਸਾਇਟੀ ਨੇ ਮਹੀਨਾਵਾਰ ਸਮਾਗਮ ਦੌਰਾਨ 300 ਲੋੜਵੰਦਾਂ ਨੂੰ ਵੰਡਿਆ ਰਾਸ਼ਣ ਡਾ. ਉਬਰਾਏ ਵੱਲੋ ਮਨੁੱਖਤਾ ਨੂੰ ਬਚਾਉਣ ਲਈ ਕੀਤੇ ਜਾ ਰਹੇ ਹਨ ਲਾਮਿਸਾਲ ਨੇਕ ਕਾਰਜ : ਬਲਬੀਰ ਬਿੱਟੂ 105 ਗ੍ਰਾਮ ਹੈਰੋਇਨ ਸਮੇਤ ਇੱਕ ਵਿਅਕਤੀ ਆਇਆ ਪੁਲਿਸ ਅੜਿੱਕੇ ਜ਼ਿਲ੍ਹਾ ਮੈਜਿਸਟ੍ਰੇਟ ਨੇ ਜ਼ਿਲ੍ਹੇ ‘ਚ ਵੱਖ-ਵੱਖ ਪਾਬੰਦੀਆਂ ਦੇ ਹੁਕਮ ਕੀਤੇ ਜਾਰੀ KMS ਕਾਲਜ ਦੇ ਐਮ.ਸੀ.ਏ ਫਾਈਨਲ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ - ਪ੍ਰਿੰਸੀਪਲ ਡਾ. ਸ਼ਬਨਮ ਕੌਰ PIS एथलेटिक अकादमी दसूहा के खिलाड़ियों ने शानदार प्रदर्शन जंगलात वर्कर यूनियन द्वारा अपनी समस्याओं संबंधी बैठक हुई जिलाधीश होशियारपुर के आदेशों की पालना करते हुए की वाहनों की चेकिंग रेलवे स्टेशन दसूहा के शिव शनि मंदिर में शिवलिंग की गई स्थापना ਚੋਆ/ਦਰਿਆਵਾਂ ਦੇ ਨੇੜੇ ਜਾਣ 'ਤੇ ਪਾਬੰਦੀਆਂ -

Home

You are currently viewing ਜ਼ਿਲ੍ਹਾ ਮੈਜਿਸਟਰੇਟ ਨੇ ਜਾਰੀ ਕੀਤੇ ਇਹ ਨਵੇਂ ਹੁਕਮ… ਪੜ੍ਹੋ ਵੇਰਵਾ 

ਜ਼ਿਲ੍ਹਾ ਮੈਜਿਸਟਰੇਟ ਨੇ ਜਾਰੀ ਕੀਤੇ ਇਹ ਨਵੇਂ ਹੁਕਮ… ਪੜ੍ਹੋ ਵੇਰਵਾ 

ਹੁਸ਼ਿਆਰਪੁਰ, 12 ਸਤੰਬਰ (PPT NEWS) 

: ਜ਼ਿਲਾ ਮੈਜਿਸਟਰੇਟ-ਕਮ-ਡਿਪਟੀ ਕਮਿਸ਼ਨਰ ਕੋਮਲ ਮਿੱਤਲ ਵਲੋਂ ਭਾਰਤੀਯ ਨਾਗਰਿਕ ਸੁਰੱਖਿਆ ਸੰਹਿਤਾਂ 2023 ਦੀ ਧਾਰਾ 163 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਜਾਰੀ ਕੀਤੇ ਹੁਕਮ ਅਨੁਸਾਰ ਜ਼ਿਲ੍ਹੇ ਵਿਚ  ਕੋਈ ਵੀ ਆਵਾਜ਼ੀ ਪ੍ਰਦੂਸ਼ਣ/ਜ਼ਿਆਦਾ ਸ਼ੋਰ ਕਰਨ ਵਾਲੇ ਯੰਤਰਾਂ, ਸੰਗੀਤ ਵਾਲੇ ਅਤੇ ਕਿਸੇ ਤਰ੍ਹਾਂ ਦੇ ਆਵਾਜ਼ੀ ਪ੍ਰਦੂਸ਼ਣ, ਸ਼ੋਰ, ਧਮਕ ਪੈਦਾ ਕਰਨ ਯੋਗ ਅਤੇ ਕਿਸੇ ਵੀ ਤਰ੍ਹਾਂ ਦੇ ਪਟਾਕਿਆਂ ਅਤੇ ਆਤਿਸ਼ਬਾਜ਼ੀ ਚਲਾਉਣ ’ਤੇ ਪੂਰਨ ਤੌਰ ’ਤੇ ਪਾਬੰਦੀ ਹੋਵੇਗੀ।

  ਇਹ ਪਾਬੰਦੀ ਕੇਵਲ ਰੰਗ ਪੈਦਾ ਕਰਨ ਵਾਲੇ ਪਟਾਖਿਆਂ ਅਤੇ ਫੁਲਝੜੀਆਂ ’ਤੇ ਲਾਗੂ ਨਹੀਂ ਹੋਵੇਗੀ। ਇਸੇ ਤਰ੍ਹਾਂ ਗੱਡੀਆਂ ਆਦਿ ਵਿੱਚ ਕਿਸੇ ਤਰ੍ਹਾਂ ਦੇ ਪ੍ਰੈਸ਼ਰ ਹਾਰਨ, ਵੱਖ-ਵੱਖ ਸੰਗੀਤ ਵਾਲੇ ਅਤੇ ਕਿਸੇ ਤਰ੍ਹਾਂ ਦਾ ਆਵਾਜ਼ੀ ਪ੍ਰਦੂਸ਼ਣ, ਸ਼ੋਰ, ਧਮਕ, ਜ਼ਿਆਦਾ ਆਵਾਜ਼ ਪੈਦਾ ਕਰਨ ਵਾਲੇ ਹਾਰਨ ਨੂੰ ਵਜਾਉਣ ’ਤੇ ਵੀ ਪੂਰਨ ਤੌਰ ’ਤੇ ਪਾਬੰਦੀ ਹੋਵੇਗੀ। ਸਿਰਫ ਸਰਕਾਰ ਵਲੋਂ ਨਿਰਧਾਰਤ ਕੀਤੇ ਗਏ ਹਾਰਨ ਜੋ ਆਵਾਜ਼ੀ ਪ੍ਰਦੂਸ਼ਣ ਤੋਂ ਰਹਿਤ ਹੋਣ, ਹੀ ਨਿਰਧਾਰਤ ਆਵਾਜ਼ ਵਿਚ ਵਜਾਏ ਜਾ ਸਕਦੇ ਹਨ।
ਇਸ ਤੋਂ ਇਲਾਵਾ ਕਿਸੇ ਵੀ ਗੈਰ ਸਰਕਾਰੀ ਇਮਾਰਤਾਂ, ਵਪਾਰਕ ਦੁਕਾਨਾਂ, ਜਨਤਕ ਥਾਵਾਂ, ਸਿਨੇਮਿਆਂ, ਮਾਲਜ਼, ਹੋਟਲ ਰੈਸਟੋਰੈਂਟ ਅਤੇ ਮੇਲਿਆਂ ਆਦਿ ਵਿਚ ਉੱਚੀ ਆਵਾਜ਼ ਅਤੇ ਧਮਕ ਪੈਦਾ ਕਰਨ ਵਾਲੇ ਮਿਊਜ਼ਿਕ ਅਤੇ ਅਸ਼ਲੀਲ ਗੀਤ ਚਲਾਏ ਜਾਣ ’ਤੇ ਪੂਰਨ ਤੌਰ ’ਤੇ ਪਾਬੰਦੀ ਹੈ। ਸਾਇਲੈਂਸ ਜ਼ੋਨ ਜਿਵੇਂ ਕਿ ਮੰਤਰਾਲਾ, ਜੰਗਲਾਤ, ਹਸਪਤਾਲਾਂ, ਵਿਦਿਅਕ ਸੰਸਥਾਵਾਂ, ਅਦਾਲਤਾਂ, ਧਾਰਮਿਕ ਸੰਸਥਾਵਾਂ ਜਾਂ ਕੋਈ ਇਲਾਕਾ ਜਿਹੜਾ ਕਿ ਸਮਰੱਥ ਅਧਿਕਾਰੀ ਵਲੋਂ ਸਾਇਲੈਂਸ ਜੋਨ ਐਲਾਨਿਆ ਗਿਆ ਹੋਵੇ, ਦੇ 100 ਮੀਟਰ ਦੇ ਘੇਰੇ ਅੰਦਰ ਆਤਿਸ਼ਬਾਜ਼ੀ/ਪਟਾਖਿਆਂ/ਲਾਊਡ ਸਪੀਕਰਾਂ/ਪ੍ਰੈਸ਼ਰ ਹਾਰਨਾਂ ਅਤੇ ਸ਼ੋਰ ਪੈਦਾ ਕਰਨ ਵਾਲੇ ਯੰਤਰਾਂ ਦੇ ਚਲਾਉਣ/ਲਗਾਉਣ ’ਤੇ ਪੂਰਨ ਪਾਬੰਦੀ ਹੋਵੇਗੀ। ਇਸੇ ਤਰ੍ਹਾਂ ਖਾਸ ਹਾਲਤਾਂ ਅਤੇ ਮੌਕਿਆਂ ਸਮੇਂ ਪ੍ਰਬੰਧਕ, ਧਾਰਮਿਕ ਸਥਾਨਾਂ/ਪੰਡਾਲਾਂ ਵਿਚ ਲਾਊਡ ਸਪੀਕਰ ਅਤੇ ਅਧਿਕਾਰਤ ਮੈਰਿਜ਼ ਪੈਲਸਾਂ ਵਿਚ ਡੀ ਜੇ/ਆਰਕੈਸਟਰਾ, ਸਬੰਧਤ ਉਪ ਮੰਡਲ ਮੈਜਿਸਟਰੇਟ ਪਾਸੋਂ ਪੰਜਾਬ ਇੰਸਟਰੂਮੈਂਟਸ (ਕੰਟਰੋਲ ਆਫ ਨੋਆਇਸ) ਐਕਟ 1956 ਵਿਚ ਦਰਜ ਸ਼ਰਤਾਂ ਸਹਿਤ ਲਿਖਤੀ ਪ੍ਰਵਾਨਗੀ ਤੋਂ ਬਿਨਾਂ ਨਹੀਂ ਚਲਾਉਣਗੇ।
ਸਬੰਧਤ ਉਪ ਮੰਡਲ ਮੈਜਿਸਟਰੇਟ ਪਾਸੋਂ ਲੋੜੀਂਦੀ ਪ੍ਰਵਾਨਗੀ ਲੈਣ ਦੇ ਬਾਵਜੂਦ ਮਾਨਯੋਗ ਸੁਪਰੀਮ ਕੋਰਟ ਆਫ਼ ਇੰਡੀਆ ਵੱਲੋਂ ਜਾਰੀ ਦਿਸ਼ਾ-ਨਿਰਦੇਸ਼ਾਂ ਅਨੁਸਾਰ ਕਿਸੇ ਵਲੋਂ ਵੀ ਕਿਸੇ ਵੀ ਥਾਂ ’ਤੇ ਚਲਾਏ ਜਾ ਰਹੇ ਲਾਊਡ ਸਪੀਕਰਾਂ/ਡੀ ਜੇ/ਸੰਗੀਤਕ ਯੰਤਰ/ਐਡਰੈਸ ਸਿਸਟਮ ਆਦਿ ਦੀ ਆਵਾਜ਼ ਸੀਮਾ ਸਬੰਧਤ ਜਗ੍ਹਾ ਦੇ ਆਵਾਜ਼ੀ ਸਟੈਂਡਰਡ ਸੀਮਾ ਨਿਸ਼ਚਿਤ ਕੀਤੀ ਗਈ ਹੈ, ਜਿਸ ਤਹਿਤ ਉਦਯੋਗਿਕ ਅਦਾਰਿਆਂ ਵਿੱਚ ਦਿਨ ਵੇਲੇ 75 ਡੀ ਬੀ (ਏ) ਅਤੇ ਰਾਤ ਸਮੇਂ 70 ਡੀ ਬੀ (ਏ), ਕਮਰਸ਼ੀਅਲ ਏਰੀਏ ਵਿੱਚ ਦਿਨ ਵੇਲੇ 65 ਅਤੇ ਰਾਤ ਸਮੇਂ 55, ਰਿਹਾਇਸ਼ੀ ਏਰੀਏ ਵਿੱਚ ਦਿਨ ਵੇਲੇ 55 ਅਤੇ ਰਾਤ ਸਮੇਂ 45 ਅਤੇ ਸਾਈਲੈਂਸ ਜ਼ੋਨ ਵਿੱਚ ਦਿਨ ਵੇਲੇ 50 ਡੀ ਬੀ (ਏ) ਅਤੇ ਰਾਤ ਸਮੇਂ 40 ਡੀ ਬੀ (ਏ) ਤੋਂ ਵੱਧ ਨਹੀਂ ਹੋਵੇਗੀ। ਇਸ ਪਾਬੰਦੀ ਦਾ ਦਿਨ ਦੇ ਸਮੇਂ ਦਾ ਮਤਲਬ ਸਵੇਰੇ 6-00 ਵਜੇ ਤੋਂ ਰਾਤ 10-00 ਵਜੇ ਤੱਕ ਹੈ। ਇਹ ਹੁਕਮ ਸਰਕਾਰੀ ਮਸ਼ੀਨਰੀ ਅਤੇ ਐਮਰਜੈਂਸੀ ਦੀ ਸਥਿਤੀ ਵਿਚ ਲਾਗੂ ਨਹੀਂ ਹੋਵੇਗਾ।
ਇਹ ਹੁਕਮ 8 ਨਵੰਬਰ 2024 ਤੱਕ ਲਾਗੂ ਰਹਿਣਗੇ।

error: copy content is like crime its probhihated