Prime Punjab Times

Latest news
ਜ਼ਿਲ੍ਹਾ ਮੈਜਿਸਟਰੇਟ ਵੱਲੋਂ ਤਿਉਹਾਰਾਂ ਮੌਕੇ ਪਟਾਖੇ ਤੇ ਆਤਿਸ਼ਬਾਜ਼ੀ ਚਲਾਉਣ ਲਈ ਸਮਾਂ ਨਿਰਧਾਰਿਤ ਨਈ ਰੋਸ਼ਨੀ ਸਕੀਮ ਤਹਿਤ NCC ਯੂਨਿਟ ਵੱਲੋਂ ਮਹਿਲਾ ਸਸ਼ਕਤੀਕਰਨ ਸਬੰਧੀ ਗਤੀਵਿਧੀਆਂ ਤਿਉਹਾਰਾਂ ਦੇ ਮੱਦੇਨਜ਼ਰ ਪਟਾਕੇ ਵੇਚਣ ਲਈ ਦਿੱਤੇ ਜਾਣਗੇ ਆਰਜ਼ੀ ਲਾਇਸੰਸ : ਜ਼ਿਲ੍ਹਾ ਮੈਜਿਸਟ੍ਰੇਟ DC ਨੇ ਲਿਵਾਸਾ ਹਸਪਤਾਲ ਦੀ ਮੋਬਾਈਲ ਕੈਂਸਰ ਸਕ੍ਰੀਨਿੰਗ ਬੱਸ ਨੂੰ  ਫਲੈਗ ਆਫ ਕੀਤਾ ਵਸੂ ਦੇ ਜ਼ਿਲ੍ਹਾ ਪੱਧਰੀ ਮੁਕਾਬਲੇ 'ਚ ਦਿਲਕਸ਼ ਸਿੰਘ ਨੇ ਜਿੱਤਿਆ ਸਿਲਵਰ ਮੈਡਲ ਮਾਨਸਿਕ ਸਿਹਤ ਸਬੰਧੀ ਜਾਗਰੂਕਤਾ ਲਈ ਲੈਕਚਰ ਕਰਵਾਇਆ ਗਿਆ ਵਿਦਿਅਕ ਸੰਸਥਾਵਾਂ ਦੀ ਤਰੱਕੀ ਲਈ ਐਡਵੋਕੇਟ ਸ. ਹਰਜਿੰਦਰ ਸਿੰਘ ਧਾਮੀ ਦੇ ਯਤਨ ਸ਼ਲਾਘਾਯੋਗ : ਡਾ. ਜਸਪਾਲ ਸਿੰਘ ਖੇਡਾਂ ਵਤਨ ਪੰਜਾਬ ਦੀਆਂ ਜ਼ਿਲ੍ਹਾ ਵਾਲੀਬਾਲ ਪ੍ਰਤੀਯੋਗਤਾ 'ਚ DAV ਪਬਲਿਕ ਸਕੂਲ ਦੇ ਵਿਦਿਆਰਥੀਆਂ ਦਾ ਸ਼ਾਨਦਾਰ ਪ੍ਰਦਰਸ਼ਨ ਸੋਲਿਡ ਵੇਸਟ ਮੈਨੇਜਮੈਂਟ' 'ਤੇ ਵਿਸ਼ੇਸ਼ ਲੈਕਚਰ ਦਾ ਆਯੋਜਨ ਗੜ੍ਹਦੀਵਾਲਾ ਚ ਦੁਸ਼ਹਿਰਾ ਉਤਸਵ ਤਿਆਰੀਆਂ ਸ਼ੁਰੂ, ਧਰਮ ਅਤੇ ਅਧਰਮ ਦੇ ਪ੍ਰਤੀਕ ਝੰਡਾ ਕੀਤਾ ਸਥਾਪਿਤ
ADVERTISEMENT
You are currently viewing ਜ਼ਿਲ੍ਹਾ ਮੈਜਿਸਟਰੇਟ ਵੱਲੋਂ ਤਿਉਹਾਰਾਂ ਮੌਕੇ ਪਟਾਖੇ ਤੇ ਆਤਿਸ਼ਬਾਜ਼ੀ ਚਲਾਉਣ ਲਈ ਸਮਾਂ ਨਿਰਧਾਰਿਤ

ਜ਼ਿਲ੍ਹਾ ਮੈਜਿਸਟਰੇਟ ਵੱਲੋਂ ਤਿਉਹਾਰਾਂ ਮੌਕੇ ਪਟਾਖੇ ਤੇ ਆਤਿਸ਼ਬਾਜ਼ੀ ਚਲਾਉਣ ਲਈ ਸਮਾਂ ਨਿਰਧਾਰਿਤ

ਹੁਸ਼ਿਆਰਪੁਰ, 8 ਅਕਤੂਬਰ (ਪ੍ਰਾਈਮ ਪੰਜਾਬ ਟਾਈਮਜ) 

ਦੀਵਾਲੀ, ਗੁਰਪੁਰਬ, ਕ੍ਰਿਸਮਸ ਅਤੇ ਨਵੇਂ ਸਾਲ ਮੌਕੇ ਲੋਕਾਂ ਨੂੰ ਜ਼ਿਆਦਾ ਆਵਾਜ਼ ਜਾਂ ਧਮਾਕੇ ਵਾਲੇ ਪਟਾਕੇ ਨਾ ਚਲਾਉਣ ਦੀ ਅਪੀਲ

 : ਜ਼ਿਲ੍ਹਾ ਮੈਜਿਸਟਰੇਟ ਆਸ਼ਿਕਾ ਜੈਨ ਨੇ ਤਿਉਹਾਰਾਂ ਮੌਕੇ ਜ਼ਿਲ੍ਹੇ ਅੰਦਰ ਪਟਾਕੇ ਚਲਾਉਣ ਸਬੰਧੀ ਹੁਕਮ ਜਾਰੀ ਕਰਦਿਆਂ ਸਮਾਂ ਨਿਰਧਾਰਤ ਕੀਤਾ ਹੈ ਅਤੇ ਲੋਕਾਂ ਨੂੰ ਤਿਉਹਾਰਾਂ ਮੌਕੇ ਸਿਰਫ਼ ਗਰੀਨ ਪਟਾਕੇ (ਵਾਤਾਵਰਣ ਪੱਖੀ) ਹੀ ਚਲਾਉਣ ਦੀ ਹਦਾਇਤ ਕੀਤੀ। ਹੁਕਮਾਂ ਅਨੁਸਾਰ ਕਿਸੇ ਵੀ ਤਰ੍ਹਾਂ ਦੇ ਬਹੁਤ ਜ਼ਿਆਦਾ ਆਵਾਜ਼ ਜਾਂ ਧਮਾਕੇ ਵਾਲੇ ਬਿਲਕੁਲ ਨਾ ਚਲਾਏ ਜਾਣ।
ਜ਼ਿਲ੍ਹਾ ਮੈਜਿਸਟਰੇਟ ਵਲੋਂ ਜਾਰੀ ਹੁਕਮਾਂ ਅਨੁਸਾਰ ਦੀਵਾਲੀ ਵਾਲੇ ਦਿਨ 8 ਨਵੰਬਰ 2026 ਨੂੰ ਰਾਤ 8:00 ਵਜੇ ਤੋਂ ਰਾਤ 10 ਵਜੇ ਤੱਕ ਮਨਜ਼ੂਰਸ਼ੁਦਾ ਪਟਾਕੇ ਚਲਾਏ ਜਾ ਸਕਣਗੇ। ਇਸੇ ਤਰ੍ਹਾਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਵਾਲੇ ਦਿਨ 24 ਨਵੰਬਰ ਨੂੰ ਸਵੇਰੇ 4:00 ਵਜੇ ਤੋਂ ਸਵੇਰੇ 5:00 ਵਜੇ ਤੱਕ ਅਤੇ ਰਾਤ 9:00 ਵਜੇ ਤੋਂ ਰਾਤ 10:00 ਵਜੇ ਤੱਕ ਪਟਾਕੇ ਚਲਾਏ ਜਾਣ ਦਾ ਸਮਾਂ ਨਿਰਧਾਰਤ ਕੀਤਾ ਗਿਆ ਹੈ। ਜਾਰੀ ਹੁਕਮਾਂ ਅਨੁਸਾਰ ਕ੍ਰਿਸਮਸ ਵਾਲੇ ਦਿਨਾਂ 25 ਅਤੇ 26 ਦਸੰਬਰ ਨੂੰ ਰਾਤ 11:55 ਵਜੇ ਤੋਂ ਰਾਤ 12:30 ਵਜੇ ਤੱਕ ਪਟਾਕੇ ਚਲਾਏ ਜਾ ਸਕਣਗੇ। ਨਵੇਂ ਸਾਲ ਦੀ ਪੂਰਬਲੀ ਸ਼ਾਮ ਮੌਕੇ 31 ਦਸੰਬਰ ਨੂੰ ਰਾਤ 11:55 ਵਜੇ ਤੋਂ ਰਾਤ 12:30 ਵਜੇ ਤੱਕ ਹੀ ਪਟਾਕੇ ਚਲਾਉਣ ਦਾ ਸਮਾਂ ਨਿਰਧਾਰਤ ਕੀਤਾ ਗਿਆ ਹੈ।
ਜਾਰੀ ਹੁਕਮਾਂ ਵਿਚ ਕਿਹਾ ਗਿਆ ਹੈ ਕਿ ਅਕਸਰ ਦੇਖਣ ਵਿਚ ਆਇਆ ਹੈ ਕਿ ਲੋਕਾਂ ਵਲੋਂ ਅਜਿਹੇ ਪਟਾਕੇ ਚਲਾਏ ਜਾਂਦੇ ਹਨ ਜਿਹੜੇ ਬਜ਼ੁਰਗਾਂ, ਬੀਮਾਰਾਂ, ਬੱਚਿਆਂ ਆਦਿ ਦੀ ਸਿਹਤ ’ਤੇ ਮਾੜਾ ਅਸਰ ਪਾਉਂਦੇ ਹਨ ਜਿਸ ਦੇ ਮੱਦੇਨਜ਼ਰ ਪਟਾਕੇ ਵੇਚਣ ਵਾਲਿਆਂ, ਡੀਲਰਾਂ ਨੂੰ ਹਦਾਇਤ ਕੀਤੀ ਗਈ ਹੈ ਕਿ ਲੜੀਵਾਰ ਚੱਲਣ ਵਾਲੇ ਪਟਾਕੇ ਅਤੇ ਲੜੀਆਂ ਆਦਿ ਵੇਚਣ ’ਤੇ ਪਾਬੰਦੀ ਰਹੇਗੀ। ਜ਼ਿਲ੍ਹਾ ਮੈਜਿਸਟਰੇਟ ਨੇ ਕਿਹਾ ਸਿਰਫ ਗਰੀਨ ਪਟਾਕੇ (ਵਾਤਾਵਰਣ ਪੱਖੀ) ਦੀ ਵਿਕਰੀ ਦੀ ਇਜ਼ਾਜਤ ਰਹੇਗੀ ਅਤੇ ਮਨਜ਼ੂਰਸ਼ੁਦਾ ਪਟਾਕੇ ਸਿਰਫ਼ ਲਾਇਸੰਸ ਧਾਰਕ ਟਰੇਡਰਾਂ ਵਲੋਂ ਹੀ ਵੇਚੇ ਜਾਣਗੇ। ਕੋਈ ਵੀ ਲਾਇਸੰਸ ਧਾਰਕ ਟਰੇਡਰ ਅਜਿਹੇ ਪਟਾਕੇ ਨਹੀਂ ਵੇਚੇਗਾ ਜਿਸ ਦੀ ਆਵਾਜ ਨਿਰਧਾਰਤ ਆਵਾਜ਼ ਤੋਂ ਜ਼ਿਆਦਾ ਹੋਵੇਗੀ। ਹੁਕਮਾਂ ਅਨੁਸਾਰ ਕੋਈ ਵੀ ਈ-ਕਾਮਰਸ ਵੈੱਬਸਾਈਟ ਆਨਲਾਈਨ ਪਟਾਕਿਆਂ ਦੀ ਵਿਕਰੀ ਨਹੀਂ ਕਰੇਗੀ। ਇਨ੍ਹਾਂ ਹਦਾਇਤਾਂ ਦੀ ਉਲੰਘਣਾ ਦੀ ਮਾਮਲਿਆਂ ਵਿਚ ਬਣਦੀ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ।