Prime Punjab Times

Latest news
ਸੀਨੀਅਰ ਮੈਡੀਕਲ ਅਫਸਰ ਡਾ. ਸ਼ੁਦੇਸ਼ ਰਾਜਨ ਵਲੋਂ ਅਚਨਚੇਤ ਨਿਰੀਖਣ ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ*
ADVERTISEMENT
You are currently viewing ਜ਼ਿਲ੍ਹਾ ਮੈਜਿਸਟਰੇਟ ਵੱਲੋਂ ਤਿਉਹਾਰਾਂ ਦੇ ਮੱਦੇਨਜ਼ਰ ਪਟਾਖੇ ਅਤੇ ਆਤਿਸ਼ਬਾਜ਼ੀ ਚਲਾਉਣ ਲਈ ਸਮਾਂ ਨਿਰਧਾਰਿਤ

ਜ਼ਿਲ੍ਹਾ ਮੈਜਿਸਟਰੇਟ ਵੱਲੋਂ ਤਿਉਹਾਰਾਂ ਦੇ ਮੱਦੇਨਜ਼ਰ ਪਟਾਖੇ ਅਤੇ ਆਤਿਸ਼ਬਾਜ਼ੀ ਚਲਾਉਣ ਲਈ ਸਮਾਂ ਨਿਰਧਾਰਿਤ

ਹੁਸ਼ਿਆਰਪੁਰ, 1 ਅਕਤੂਬਰ (ਬਿਊਰੋ) 

: ਜ਼ਿਲ੍ਹਾ ਮੈਜਿਸਟਰੇਟ ਹੁਸ਼ਿਆਰਪੁਰ ਕੋਮਲ ਮਿੱਤਲ ਨੇ ਭਾਰਤੀਯ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਆਉਣ ਵਾਲੇ ਦਿਨਾਂ ਵਿਚ ਤਿਉਹਾਰਾਂ ਦੇ ਮੱਦੇਨਜ਼ਰ ਜ਼ਿਲ੍ਹੇ ਦੀ ਹੱਦ ਅੰਦਰ ਪਟਾਖੇ ਚਲਾਉਣ ਸਬੰਧੀ ਹੁਕਮ ਜਾਰੀ ਕੀਤੇ ਹਨ। ਜਾਰੀ ਹੁਕਮਾਂ ਵਿੱਚ ਉਨ੍ਹਾਂ ਨੇ ਜ਼ਿਲ੍ਹੇ ਵਿਚ ਪਟਾਖੇ ਅਤੇ ਆਤਿਸ਼ਬਾਜ਼ੀ ਚਲਾਉਣ ਲਈ ਦਿਨ ਅਤੇ ਸਮਾਂ ਨਿਰਧਾਰਿਤ ਕੀਤਾ ਹੈ ਅਤੇ ਹਦਾਇਤ ਕੀਤੀ ਹੈ ਕਿ ਇਸ ਨਿਰਧਾਰਿਤ ਸਮੇਂ ਤੋਂ ਬਾਅਦ ਜਾਂ ਇਸ ਤੋਂ ਪਹਿਲਾਂ ਪਟਾਖੇ ਅਤੇ ਆਤਿਸ਼ਬਾਜ਼ੀ ਚਲਾਉਣ ’ਤੇ ਪੂਰਨ ਪਾਬੰਦੀ ਹੋਵੇਗੀ।
ਜ਼ਿਲ੍ਹਾ ਮੈਜਿਸਟਰੇਟ ਵੱਲੋਂ ਜਾਰੀ ਹੁਕਮਾਂ ਵਿਚ ਕਿਹਾ ਗਿਆ ਹੈ ਕਿ 31 ਅਕਤੂਬਰ 2024 ਨੂੰ ਦੀਵਾਲੀ ਵਾਲੇ ਦਿਨ ਸਵੇਰੇ 8 ਵਜੇ ਤੋਂ ਰਾਤ 10 ਵਜੇ ਤੱਕ, 15 ਨਵੰਬਰ ਨੂੰ ਗੁਰਪੁਰਬ ਵਾਲੇ ਦਿਨ ਸਵੇਰੇ 4 ਵਜੇ ਤੋਂ ਸਵੇਰੇ 5 ਵਜੇ ਤੱਕ ਤੇ ਰਾਤ 9 ਵਜੇ ਤੋਂ ਰਾਤ 10 ਵਜੇ ਤੱਕ ਅਤੇ 25 ਦਸੰਬਰ ਨੂੰ ਕ੍ਰਿਸਮਸ ਤੇ 31 ਦਸੰਬਰ (ਅੱਧੀ ਰਾਤ) ਨਵੇਂ ਸਾਲ ਦੇ ਮੌਕੇ ’ਤੇ   ਰਾਤ 11:55 ਤੋਂ 12:30 ਵਜੇ ਤੱਕ ਪਟਾਖੇ ਚਲਾਏ ਜਾ ਸਕਦੇ ਹਨ। ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ ਸਾਈਲੈਂਸ ਜ਼ੋਨਾਂ ਜਿਵੇਂ ਕਿ ਹਸਪਤਾਲ, ਵਿੱਦਿਅਕ ਸੰਸਥਾਵਾਂ, ਅਦਾਲਤਾਂ ਅਤੇ ਧਾਰਮਿਕ ਸਥਾਨਾਂ ਆਦਿ ਦੇ 100 ਮੀਟਰ ਦੇ ਘੇਰੇ ਅੰਦਰ ਪਟਾਖੇ ਚਲਾਉਣ ਦੀ ਇਜਾਜ਼ਤ ਨਹੀਂ ਹੋਵੇਗੀ। ਉਨ੍ਹਾਂ ਸਮੂਹ ਉਪ ਮੰਡਲ ਮੈਜਿਸਟਰੇਟਾਂ, ਇਲਾਕਾ ਮੈਜਿਸਟਰੇਟਾਂ, ਜ਼ਿਲ੍ਹਾ ਪੁਲਿਸ ਨੂੰ ਹਦਾਇਤ ਕੀਤੀ ਹੈ ਕਿ ਉਹ ਸਰਕਾਰ ਵੱਲੋਂ ਸਮੇਂ-ਸਮੇਂ ’ਤੇ ਜਾਰੀ ਇਨ੍ਹਾਂ ਹੁਕਮਾਂ ਅਤੇ ਹਦਾਇਤਾਂ ਦੀ ਪਾਲਣਾ ਨੂੰ ਯਕੀਨੀ ਬਣਾਉਣ।