Prime Punjab Times

Latest news
श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ KMS ਕਾਲਜ ਦੇ ਸ਼੍ਰੀਮਤੀ ਮੰਜੁਲਾ ਸੈਣੀ ਫੈਸ਼ਨ ਵਿਭਾਗ ਵੱਲੋਂ ਦੋ ਰੋਜ਼ਾ ਵਰਕਸ਼ਾਪ ਦਾ ਆਯੋਜਨ 15 ਅਤੇ 16 ਅਕਤੂਬਰ ਨੂੰ ਜ਼ਿਲ੍ਹੇ ਵਿੱਚ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ, ਵੋਟਰ ਸੂਚੀ ਵਿੱਚ ਆਪਣਾ ਨਾਮ ਜ਼ਰੂਰ ਚੈੱਕ ਕਰਨ: ਆਸ਼ਿਕਾ ਜੈਨ ਕਮਾਹੀ ਦੇਵੀ ਵਿਖੇ ਪਲੇਸਮੈਂਟ ਕੈਂਪ 14 ਅਕਤੂਬਰ ਨੂੰ – ਰਮਨਦੀਪ ਕੌਰ
ADVERTISEMENT
You are currently viewing ਜ਼ਿਲ੍ਹਾ ਪੱਧਰੀ ਆਜ਼ਾਦੀ ਦਿਵਸ ਸਮਾਗਮ ਦੀ ਹੋਈ ਫੁੱਲ ਡਰੈੱਸ ਰਿਹਰਸਲ

ਜ਼ਿਲ੍ਹਾ ਪੱਧਰੀ ਆਜ਼ਾਦੀ ਦਿਵਸ ਸਮਾਗਮ ਦੀ ਹੋਈ ਫੁੱਲ ਡਰੈੱਸ ਰਿਹਰਸਲ

ਹੁਸ਼ਿਆਰਪੁਰ, 13 ਅਗਸਤ (PPT NEWS) 
–15 ਅਗਸਤ ਨੂੰ ਡਿਪਟੀ ਕਮਿਸ਼ਨਰ ਕੋਮਲ ਮਿੱਤਲ ਲਹਿਰਾਉਣਗੇ ਤਿਰੰਗਾ
 : ਆਜ਼ਾਦੀ ਦਿਵਸ ਦੇ ਮੌਕੇ ’ਤੇ 15 ਅਗਸਤ ਨੂੰ ਸਥਾਨਕ ਪੁਲਿਸ ਲਾਈਨ ਗਰਾਊਂਡ ਵਿਚ ਹੋਣ ਵਾਲੇ ਜ਼ਿਲ੍ਹਾ ਪੱਧਰੀ ਸਮਾਗਮ ਦੌਰਾਨ ਡਿਪਟੀ ਕਮਿਸ਼ਨਰ ਕੋਮਲ ਮਿੱਤਲ ਰਾਸ਼ਟਰੀ ਝੰਡਾ ਲਹਿਰਾਉਣਗੇ। ਇਹ ਜਾਣਕਾਰੀ ਵਧੀਕ ਡਿਪਟੀ ਕਮਿਸ਼ਨਰ (ਜ) ਰਾਹੁਲ ਚਾਬਾ ਨੇ ਅੱਜ ਜ਼ਿਲ੍ਹਾ ਪੱਧਰੀ ਸਮਾਗਮ ਸਬੰਧੀ ਹੋਈ ਫੁੱਲ ਡਰੈੱਸ ਰਿਹਰਸਲ ਦਾ ਜਾਇਜ਼ਾ ਲੈਣ ਉਪਰੰਤ ਦਿੱਤੀ। ਇਸ ਦੌਰਾਨ ਉਨ੍ਹਾਂ ਨਾਲ ਐਸ.ਐਸ.ਪੀ ਸੁਰੇਂਦਰ ਲਾਂਬਾ ਵੀ ਮੌਜੂਦ ਸਨ।
ਵਧੀਕ ਡਿਪਟੀ ਕਮਿਸ਼ਨਰ ਨੇ ਅੱਜ ਦੀ ਫੁੱਲ ਡਰੈੱਸ ਰਿਹਰਸਲ ਦੌਰਾਨ ਰਾਸ਼ਟਰੀ ਝੰਡਾ ਲਹਿਰਾਉਣ ਤੋਂ ਬਾਅਦ ਜਿਥੇ ਪਰੇਡ ਦਾ ਨਿਰੀਖਣ ਕੀਤਾ। ਇਸ ਦੌਰਾਨ ਪਰੇਡ ਕਮਾਂਡਰ ਇੰਸਪੈਕਟਰ ਅਮਰਜੀਤ ਕੌਰ ਦੀ ਅਗਵਾਈ ਵਿਚ ਜ਼ਿਲ੍ਹਾ ਪੁਲਿਸ, ਜ਼ਿਲ੍ਹਾ ਮਹਿਲਾ ਪੁਲਿਸ, ਪੀ.ਆਰ.ਟੀ.ਸੀ ਜਹਾਨਖੇਲਾਂ, ਪੀ.ਆਰ.ਟੀ.ਸੀ ਜਹਾਨਖੇਲਾਂ ਮਹਿਲਾ ਪੁਲਿਸ, ਪੰਜਾਬ ਹੋਮ ਗਾਰਡਜ਼, 12 ਪੰਜਾਬ ਬਟਾਲੀਅਨ ਐਨ.ਸੀ.ਸੀ, ਸਕਾਊਟਸ ਗਰਲਜ਼ ਗਾਈਡ ਅਤੇ ਪੀ.ਆਰ.ਟੀ.ਸੀ ਜਹਾਨਖੇਲਾਂ ਦੇ ਬੈਂਡ ਦੀਆਂ ਟੁਕੜੀਆਂ ਨੇ ਸਲਾਮੀ ਦਿੱਤੀ। ਇਸ ਮੌਕੇ ਵੱਖ-ਵੱਖ ਸਕੂਲਾਂ ਦੇ ਬੱਚਿਆਂ ਵੱਲੋਂ ਸ਼ਾਨਦਾਰ ਮਾਸ ਪੀ.ਟੀ ਸ਼ੋਅ, ਸੱਭਿਆਚਾਰਕ ਅਤੇ ਦੇਸ਼ ਭਗਤੀ ਦਾ ਪ੍ਰੋਗਰਾਮ ਪੇਸ਼ ਕੀਤਾ ਗਿਆ। ਵਿਦਿਆਰਥੀਆਂ ਵੱਲੋਂ ਪੇਸ਼ ਕੀਤੇ ਗਏ ਸੱਭਿਆਚਾਰਕ ਪ੍ਰੋਗਰਾਮ ਦੌਰਾਨ ਦੇਸ਼ ਭਗਤੀ ਦਾ ਜਜ਼ਬਾ ਝਲਕ ਰਿਹਾ ਸੀ, ਜਿਸ ਦੀ ਭਰਪੂਰ ਸ਼ਲਾਘਾ ਕੀਤੀ ਗਈ।
ਵਧੀਕ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਆਜ਼ਾਦੀ ਦਿਵਸ ਸਮਾਗਮ ਦੌਰਾਨ ਡਿਪਟੀ ਕਮਿਸ਼ਨਰ ਕੋਮਲ ਮਿੱਤਲ ਆਜ਼ਾਦੀ ਘੁਲਾਟੀਆਂ ਸਮੇਤ ਵੱਖ-ਵੱਖ ਵਿਭਾਗਾਂ ਦੇ ਵਧੀਆ ਕਾਰਗੁਜਾਰੀ ਵਾਲੇ ਅਧਿਕਾਰੀਆਂ, ਕਰਮਚਾਰੀਆਂ ਅਤੇ ਸਮਾਜਿਕ ਗਤੀਵਿਧੀਆਂ ਵਿਚ ਵਿਸ਼ੇਸ਼ ਯੋਗਦਾਨ ਪਾਉਣ ਵਾਲੀਆਂ ਸੰਸਥਾਵਾਂ ਆਦਿ ਨੂੰ ਵੀ ਸਨਮਾਨਿਤ ਕਰਨਗੇ।
ਰਾਹੁਲ ਚਾਬਾ ਨੇ ਜ਼ਿਲ੍ਹਾ ਵਾਸੀਆਂ ਨੂੰ ਪੂਰੇ ਉਤਸ਼ਾਹ ਨਾਲ ਵੱਧ-ਚੜ੍ਹ ਕੇ ਆਜ਼ਾਦੀ ਦਿਵਸ ਦੇ ਜ਼ਿਲ੍ਹਾ ਪੱਧਰੀ ਸਮਾਰੋਹ ਵਿਚ ਆਉਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਸਾਡੇ ਲਈ ਬਹੁਤ ਮਾਣ ਵਾਲੀ ਗੱਲ ਹੈ ਕਿ ਦੇਸ਼ ਦੀ ਆਜ਼ਾਦੀ ਦੇ 77 ਸਾਲ ਪੂਰੇ ਹੋ ਚੁੱਕੇ ਹਨ। ਇਸ ਮੌਕੇ ਐਸ.ਪੀ ਮਨੋਜ ਠਾਕੁਰ, ਐਸ.ਪੀ ਸਰਬਜੀਤ ਸਿੰਘ ਬਾਹੀਆ, ਐਸ.ਪੀ ਨਵਨੀਤ ਕੌਰ ਗਿੱਲ, ਐਸ.ਡੀ.ਐਮ ਹੁਸ਼ਿਆਰਪੁਰ ਪ੍ਰੀਤਇੰਦਰ ਸਿੰਘ ਬੈਂਸ, ਆਰ.ਟੀ.ਓ ਆਰ.ਐਸ ਗਿੱਲ ਅਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ।