Prime Punjab Times

Latest news
ਅੱਧੀ ਰਾਤ ਨੂੰ ਅਣਪਛਾਤੇ ਵਿਅਕਤੀਆਂ ਵਲੋਂ ਇੱਕ ਘਰ ’ਤੇ ਤਾਬੜਤੋੜ ਫਾਇ+ਰਿੰਗ, ਪੁਲਿਸ ਨੇ ਜਾਂਚ ਕੀਤੀ ਸ਼ੁਰੂ ਜ਼ਿਲ੍ਹਾ ਮੈਜਿਸਟਰੇਟ ਵੱਲੋਂ ਜ਼ਿਲ੍ਹੇ ਅੰਦਰ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ FBI ਦੇ ਨਿਸ਼ਾਨੇ 'ਤੇ SHO ਟਾਂਡਾ ਗੁਰਿੰਦਰਜੀਤ ਸਿੰਘ ਨਾਗਰਾ ਲਾਈਨ ਹਾਜ਼ਰ,ਡੀਆਈਜੀ ਨੇ ਤੱਥ ਖੋਜ ਜਾਂਚ ਦੇ ਦਿੱਤੇ ਹੁਕਮ KMS ਕਾਲਜ ਦੇ ਬੀ.ਸੀ.ਏ ਛੇਵੇਂ ਸਮੈਸਟਰ ਦੀ ਵਿਦਿਆਰਥਣ ਹਰਪ੍ਰੀਤ ਕੌਰ ਨੇ ਹਾਸਲ ਕੀਤਾ ਪਹਿਲਾ ਸਥਾਨ – ਪ੍ਰਿੰਸੀਪਲ ਡਾ.ਮਾਨਵ... ਖਾਲਸਾ ਕਾਲਜੀਏਟ ਸੀਨੀਅਰ ਸੈਕੰਡਰੀ ਸਕੂਲ 'ਚ ਗਿਆਰਵੀਂ ਜਮਾਤ ਦੇ ਵਿਦਿਆਰਥੀਆਂ ਲਈ ਸਵਾਗਤ ਸਮਾਰੋਹ ਦਾ ਆਯੋਜਨ DAV ਪਬਲਿਕ ਸਕੂਲ ਦੀਆਂ ਵਿਦਿਆਰਥਣਾਂ ਪਾਰੀਕਾ ਸ਼ਰਮਾ ਅਤੇ ਯਬਮੀਤਾ ਨੇ ਤਾਈਕਵਾਡੋ ਖੇਡ 'ਚ ਮਾਰੀ ਬਾਜ਼ੀ ਵਿਸ਼ੇਸ਼ ਮੁਹਿੰਮ ‘ਪ੍ਰਹਾਰ 3.0’ ਤਹਿਤ ਬਾਰਡਰ ਰੇਂਜ ਪੁਲਿਸ ਦੀ ਵੱਡੀ ਕਾਰਵਾਈ, ਨਸ਼ਾ ਤਸਕਰਾਂ ਤੇ ਗੈਂਗਸਟਰਾਂ ਖ਼ਿਲਾਫ਼ ਕ... ਤੀਵ੍ਰ ਗਰਮੀ ਦੀ ਲਹਿਰ ਮਨੁੱਖੀ ਸਿਹਤ ਤੇ ਗੰਭੀਰ ਅਸਰ ਪਾ ਸਕਦੀ ਹੈ : ਡਾ. ਸੁਦੇਸ਼ ਰਾਜਨ ਨਿਊ ਜਾਗਦੀ ਜ਼ਮੀਰ ਪ੍ਰੈੱਸ ਐਸੋਸੀਏਸ਼ਨ ਨੂੰ ਮਿਲਿਆ ਨਵਾਂ ਮਜ਼ਬੂਤ ਸਾਥ, ਕਰਮਜੀਤ ਜੰਬਾ ਤੇ ਮੈਡਮ ਅਮਨਦੀਪ ਦਾ ਸਨਮਾਨ ਸਹਿਤ... 1572 ਧੀਆਂ ਦੇ ਸੁਪਨੇ ਕੀਤੇ ਸਾਕਾਰ: ਅਸ਼ੋਕ ਭਗਤ ਦੀ ਸਮਾਜ ਸੇਵਾ ਨੂੰ ਮਿਲਿਆ ਵੱਡਾ ਸਨਮਾਨ
ADVERTISEMENT
You are currently viewing ਜਿਲ੍ਹਾ ਪੁਲਿਸ ਹੁਸ਼ਿਆਰਪੁਰ ਵੱਲੋਂ ਨਸ਼ਿਆਂ ਖਿਲਾਫ ਚਲਾਈ ਮੁਹਿੰਮ ਤਹਿਤ Drunken Driving ਦੇ 74 ਚਲਾਨ ਕੀਤੇ ਗਏ

ਜਿਲ੍ਹਾ ਪੁਲਿਸ ਹੁਸ਼ਿਆਰਪੁਰ ਵੱਲੋਂ ਨਸ਼ਿਆਂ ਖਿਲਾਫ ਚਲਾਈ ਮੁਹਿੰਮ ਤਹਿਤ Drunken Driving ਦੇ 74 ਚਲਾਨ ਕੀਤੇ ਗਏ

ਹੁਸ਼ਿਆਰਪੁਰ 13 ਅਗਸਤ (PPT NEWS)

: ਸੁਰੇਂਦਰ ਲਾਂਬਾ ਆਈ.ਪੀ.ਐਸ. ਸੀਨੀਅਰ ਕਪਤਾਨ ਪੁਲਿਸ, ਹੁਸ਼ਿਆਰਪੁਰ ਦੇ ਦਿਸ਼ਾ ਨਿਰਦੇਸ਼ਾਂ ਹੇਠ ਜਿਲ੍ਹਾ ਹੁਸ਼ਿਆਰਪੁਰ ਵਿੱਚ ਨਸ਼ਿਆਂ ਨੂੰ ਖਤਮ ਕਰਨ ਲਈ ਚਲਾਈ ਜਾ ਰਹੀ ਮੁਹਿੰਮ ਤਹਿਤ ਮਾਂਹ ਜੁਲਾਈ 2024 ਤੋਂ ਹੁਣ ਤੱਕ ਟ੍ਰੈਫਿਕ ਪੁਲਿਸ ਹੁਸ਼ਿਆਰਪੁਰ ਵਲੋਂ ਯਾਤਾਯਾਤ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਅਤੇ ਪਬਲਿਕ ਸੇਫਟੀ ਲਈ ਜਿਲ੍ਹਾ ਵਿੱਚ ਸਖਤੀ ਵਰਤਦੇ ਹੋਏ ਸ਼ਰਾਬ ਪੀ ਕੇ ਗੱਡੀ ਚਲਾਉਣ ਵਾਲਿਆਂ ਖਿਲਾਫ Drunken Driving से 74 ਚਲਾਨ ਕੀਤੇ ਗਏ। Drunken Driving ਦੇ ਚਲਾਨ ਕਰਨ ਲਈ ਟ੍ਰੈਫਿਕ ਪੁਲਸ ਕਰਮਚਾਰੀਆਂ ਨੂੰ ਉਚੇਚੇ ਤੌਰ ਤੇ ਐਲਕੇਮੀਟਰ ਮੁਹੱਈਆ ਕੀਤੇ ਗਏ ਹਨ। ਸ਼੍ਰੀ ਸੁਰੇਂਦਰ ਲਾਂਬਾ ਆਈ.ਪੀ.ਐਸ. ਸੀਨੀਅਰ ਕਪਤਾਨ ਪੁਲਿਸ, ਹੁਸ਼ਿਆਰਪੁਰ ਜੀ ਨੇ ਆਮ ਜਨਤਾ ਨੂੰ ਸੂਚਿਤ ਕੀਤਾ ਕਿ ਮੋਟਰ ਵਹੀਕਲ ਐਕਟ 1988 ਦੇ ਸੈਕਸ਼ਨ 185 ਤਹਿਤ ਸ਼ਰਾਬ ਪੀ ਕੇ ਗੱਡੀ ਚਲਾਉਣਾ ਗੈਰਕਾਨੂੰਨੀ ਹੈ। ਪਹਿਲੀ ਵਾਰ ਜੁਰਮ ਕਰਨ ਤੇ 06 ਮਹੀਨੇ ਤੱਕ ਦੀ ਸਜਾ ਜਾਂ 10,000/- ਰੁਪਏ ਜੁਰਮਾਨਾ ਜਾਂ ਦੋਵੇਂ ਅਤੇ ਦੂਜੀ ਵਾਰੀ ਜੁਰਮ ਕਰਨ ਤੇ 02 ਸਾਲ ਤੱਕ ਦੀ ਸਜਾ ਜਾਂ 15000/- ਰੁਪਏ ਜੁਰਮਾਨਾ ਜਾਂ ਦੋਵੇ ਹੋ ਸਕਦੇ ਹਨ। ਇਸ ਦੇ ਨਾਲ ਹੀ ਸੂਚਿਤ ਕੀਤਾ ਗਿਆ ਕਿ ਅਗਰ ਕੋਈ ਵਿਅਕਤੀ ਸ਼ਰਾਬ ਪੀ ਕੇ ਗੱਡੀ ਚਲਾਉਂਦਾ ਹੈ ਤਾਂ ਉਹ ਆਪਣੇ ਲਈ ਤਾਂ ਘਾਤਕ ਸਿੱਧ ਹੁੰਦਾ ਹੈ ਪਰੰਤੂ ਨਾਲ ਦੀ ਨਾਲ ਕਈ ਅਨਭੋਲ ਜਿੰਦਗੀਆਂ ਨੂੰ ਵੀ ਖਤਮ ਕਰ ਦਿੰਦਾ ਹੈ। ਆਮ ਜਨਤਾ ਨੂੰ ਬੇਨਤੀ ਕੀਤੀ ਗਈ ਕਿ ਸ਼ਰਾਬ ਪੀ ਕੇ ਗੱਡੀ ਚਲਾ ਕੇ ਆਪਣਾ ਅਤੇ ਕਿਸੇ ਹੋਰ ਵਿਅਕਤੀ ਦਾ ਜੀਵਨ ਖਤਰੇ ਵਿੱਚ ਨਾ ਪਾਇਆ ਜਾਵੇ। ਸ਼ਰਾਬ ਪੀ ਕੇ ਗੱਡੀ ਚਲਾਉਣ ਦੇ ਮਾੜੇ ਪ੍ਰਭਾਵਾਂ ਤੋਂ ਜਾਗਰੂਕ ਕਰਨ ਲਈ ਜਿਲ੍ਹਾ ਦੇ ਟ੍ਰੈਫਿਕ ਐਜੂਕੇਸ਼ਨ ਸੈੱਲ ਵਲੋਂ ਵੱਖ-ਵੱਖ ਬੱਸ ਸਟੈਂਡ, ਟੈਕਸੀ ਸਟੈਂਡ, ਕਾਲਜ ਅਤੇ ਸਕੂਲਾਂ ਵਿੱਚ ਸੈਮੀਨਾਰ ਲਗਾ ਕੇ ਨੌਜਵਾਨ ਪੀੜੀ ਨੂੰ ਟ੍ਰੈਫਿਕ ਨਿਯਮਾਂ ਤੋਂ ਜਾਣੂ ਕਰਵਾਇਆ ਜਾ ਰਿਹਾ।

error: copy content is like crime its probhihated