Prime Punjab Times

Latest news
ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ
ADVERTISEMENT
You are currently viewing ਜੂਨ ਮਹੀਨੇ ‘ਚ ਐਨ.ਡੀ.ਪੀ.ਐਸ ਐਕਟ ਤਹਿਤ 83 ਮੁਕੱਦਮੇ ਕੀਤੇ ਦਰਜ : SSP

ਜੂਨ ਮਹੀਨੇ ‘ਚ ਐਨ.ਡੀ.ਪੀ.ਐਸ ਐਕਟ ਤਹਿਤ 83 ਮੁਕੱਦਮੇ ਕੀਤੇ ਦਰਜ : SSP

ਹੁਸ਼ਿਆਰਪੁਰ, 3 ਜੁਲਾਈ (PPT NEWS) 

–ਦੋਸ਼ੀਆਂ ਪਾਸੋਂ ਭਾਰੀ ਮਾਤਰਾ ਵਿਚ ਹੈਰੋਇਨ,ਅਫੀਮ, ਚਰਸ,ਗਾਂਜਾ ਅਤੇ ਹੋਰ ਨਸ਼ੀਲੇ ਪਦਾਰਥ ਬਰਾਮਦ

: ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਅਗਵਾਈ ਵਿਚ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਖਿਲਾਫ਼ ਵਿੱਢੀ ਮੁਹਿੰਮ ਤਹਿਤ ਡਾਇਰੈਕਟਰ ਜਨਰਲ ਪੁਲਿਸ ਗੌਰਵ ਯਾਦਵ ਅਤੇ ਡਿਪਟੀ ਇੰਸਪੈਕਟਰ ਜਨਰਲ ਪੁਲਿਸ ਜਲੰਧਰ ਰੇਂਜ ਹਰਮਨਬੀਰ ਸਿੰਘ ਗਿੱਲ ਦੇ ਦਿਸ਼ਾ-ਨਿਰਦੇਸ਼ਾਂ ’ਤੇ ਹੁਸ਼ਿਆਰਪੁਰ ਪੁਲਿਸ ਵੱਲੋਂ ਬੀਤੇ ਜੂਨ ਮਹੀਨੇ ਦੌਰਾਨ ਵੱਡੀ ਕਾਮਯਾਬੀ ਹਾਸਲ ਕੀਤੀ ਗਈ ਹੈ। ਇਹ ਜਾਣਕਾਰੀ ਦਿੰਦਿਆਂ ਐਸ. ਐਸ. ਪੀ ਹੁਸ਼ਿਆਰਪੁਰ ਸੁਰੇਂਦਰ ਲਾਂਬਾ ਨੇ ਦੱਸਿਆ ਕਿ ਇਸ ਮੁਹਿੰਮ ਤਹਿਤ ਜ਼ਿਲ੍ਹਾ ਹੁਸ਼ਿਆਰਪੁਰ ਦੇ ਵੱਖ-ਵੱਖ ਥਾਣਿਆਂ ਵਿਚ ਐਨ.ਡੀ.ਪੀ.ਐਸ ਐਕਟ ਤਹਿਤ ਜੂਨ 2024 ਦੌਰਾਨ ਕੁੱਲ 83 ਮੁਕੱਦਮੇ ਦਰਜ ਕਰਕੇ 108 ਦੋਸ਼ੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਅਤੇ ਐਨ.ਡੀ.ਪੀ.ਐਸ ਐਕਟ ਤਹਿਤ ਦਰਜ ਹੋਏ 43 ਮੁਕੱਦਮਿਆਂ ਵਿਚ ਧਾਰਾ 29 ਐਨ.ਡੀ.ਪੀ.ਐਸ ਐਕਟ ਤਹਿਤ 42 ਹੋਰ ਦੋਸ਼ੀ ਨਾਮਜ਼ਦ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਦੋਸ਼ੀਆਂ ਪਾਸੋਂ 531 ਗ੍ਰਾਮ ਹੈਰੋਇਨ, 3 ਕਿਲੋ 390 ਗ੍ਰਾਮ ਅਫੀਮ, 900 ਗ੍ਰਾਮ ਚਰਸ, 2 ਕਿਲੋ 800 ਗ੍ਰਾਮ ਗਾਂਜਾ, 2 ਕਿਲੋ 860 ਗ੍ਰਾਮ ਨਸ਼ੀਲਾ ਪਾਊਡਰ, 43 ਟੀਕੇ ਅਤੇ 4804 ਗੋਲੀਆਂ/ਕੈਪਸੂਲ ਬਰਾਮਦ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪੁਲਿਸ ਵੱਲੋਂ ਨਸ਼ਿਆਂ ਖਿਲਾਫ਼ ਮੁਹਿੰਮ ਇਸੇ ਤਰ੍ਹਾਂ ਜਾਰੀ ਰਹੇਗੀ।