Prime Punjab Times

Latest news
ਬੰਦੀ ਸਿੰਘਾਂ ਦੀ ਰਿਹਾਈ ਲਈ ਸੰਪੂਰਨ ਪੰਜਾਬ ਬੰਦ ਦੇ ਸੱਦੇ ਨੂੰ ਮਿਲਿਆ ਦਸੂਹਾ 'ਚ ਭਰਵਾਂ ਹੁੰਗਾਰਾ ਡਾ.ਉਬਰਾਏ ਨੇ ਦੁਬਈ ਚ ਮੌਤ ਦੇ ਮੂੰਹ ਵਿੱਚ ਗਏ ਨੌਜਵਾਨ ਦੇ ਪਰਿਵਾਰ ਦੀ ਸਾਰ ਲਈ DAV ਪਬਲਿਕ ਸਕੂਲ ਦੇ ਵਿਦਿਆਰਥੀ ਦਿਲਕਸ਼ ਸਿੰਘ ਨੇ ਜ਼ਿਲ੍ਹਾ ਪੱਧਰੀ ਕਿਕ ਬਾਕਸਿੰਗ ਮੁਕਾਬਲੇ 'ਚ ਜਿੱਤਿਆ ਕਾਂਸੇ ਮੈਡਲ ਖ਼ਾਲਸਾ ਕਾਲਜ ਵਿਖੇ "ਇਮਰਜਿੰਗ ਟੈਕਨਾਲੋਜੀ ਐਂਡ ਦਾ ਫਿਊਚਰ ਆਫ਼ ਆਈਟੀ” ਵਿਸ਼ੇ ’ਤੇ ਸੈਮੀਨਾਰ ਕਰਵਾਇਆ ਪੈਨਸ਼ਨ ਕੋਈ ਖੈਰਾਤ ਨਹੀਂ ,ਮੁਲਾਜ਼ਮਾਂ ਦਾ ਹੱਕ ਹੈ - ਆਗੂ ਆਈ.ਕੇ.ਜੀ. ਪੰਜਾਬ ਟੈਕਨੀਕਲ ਯੂਨੀਵਰਸਿਟੀ ਵੱਲੋਂ ਦਾਖਲਿਆਂ ਦੀ ਆਖਰੀ ਮਿਤੀ 'ਚ ਵਾਧਾ, ਵਿਦਿਆਰਥੀਆਂ ਲਈ ਸੁਨਹਿਰੀ ਮੌਕਾ - ... ਸ਼੍ਰੀ ਅਚਲੇਸ਼ਵਰ ਧਾਮ ਵਿੱਚ ਹਰਿਨਾਮ ਸੰਕੀਰਤਨ ਮਹਾਕੁੰਭ ਦਾ ਸ਼ਾਨਦਾਰ ਸਮਾਪਨ.. ਘੰਟਿਆਂ ਬੱਧੀ ਹੋਈ ਮੂਸਲਾਧਾਰ ਬਾਰਿਸ਼ ਕਾਰਨ ਤਹਿਸੀਲ ਦਸੂਹਾ ਹੋਈ ਹਾਲੋ ਬੇਹਾਲ ਖ਼ਾਲਸਾ ਕਾਲਜ ਵਿਖੇ ‘ਸੋਮਨਾਥ ਸੰਵਾਦ’ ਵਿਸ਼ੇ ’ਤੇ ਵਿਸ਼ੇਸ਼ ਲੈਕਚਰ ਕਰਵਾਇਆ ਗਿਆ ਖਾਦਾਂ ਦੀ ਟੈਗਿੰਗ ਰੋਕਣ ਤੇ ਕਿਸਾਨਾਂ ਨੂੰ ਨਿਰਵਿਘਨ ਸਪਲਾਈ ਲਈ ਹੈਲਪਲਾਈਨ ਨੰਬਰ ਜਾਰੀ
ADVERTISEMENT
You are currently viewing ਗੜ੍ਹਦੀਵਾਲਾ ਦੇ ਵਿਕਾਸ ਕਾਰਜਾਂ ਸਬੰਧੀ ਯੂਥ ਵਿੰਗ ਦੇ ਜ਼ਿਲਾ ਪ੍ਰਧਾਨ…

ਗੜ੍ਹਦੀਵਾਲਾ ਦੇ ਵਿਕਾਸ ਕਾਰਜਾਂ ਸਬੰਧੀ ਯੂਥ ਵਿੰਗ ਦੇ ਜ਼ਿਲਾ ਪ੍ਰਧਾਨ…

ਗੜ੍ਹਦੀਵਾਲਾ (ਚੌਧਰੀ) 

ਗੜ੍ਹਦੀਵਾਲਾ ਦੇ ਵਿਕਾਸ ਕਾਰਜਾਂ ਸਬੰਧੀ ਯੂਥ ਵਿੰਗ ਦੇ ਜ਼ਿਲਾ ਪ੍ਰਧਾਨ ਚੌਧਰੀ ਰਾਜਿੰਦਰ ਸਿੰਘ ਰਾਜਾ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ 

20 ਸਤੰਬਰ : ਆਮ ਆਦਮੀ ਪਾਰਟੀ ਦੇ ਵਲੰਟੀਅਰਾਂ ਵੱਲੋਂ ਯੂਥ ਵਿੰਗ ਦੇ ਜ਼ਿਲਾ ਪ੍ਰਧਾਨ ਰਾਜਿੰਦਰ ਸਿੰਘ ਰਾਜਾ ਦੀ ਪ੍ਰਧਾਨਗੀ ਹੇਠ ਨਗਰ ਕੌਂਸਲ ਗੜ੍ਹਦੀਵਾਲਾ ਦੇ ਸਮੂਹ ਸਟਾਫ ਨਾਲ ਵਿਸ਼ੇਸ਼ ਮੀਟਿੰਗ ਕੀਤੀ ਗਈ।ਇਸ ਮੌਕੇ ਚੌਧਰੀ ਰਾਜਾ ਨੇ ਕਿਹਾ ਕਿ ਗੜ੍ਹਦੀਵਾਲਾ ਸ਼ਹਿਰ ਦੇ ਸਮੁੱਚੇ ਵਿਕਾਸ ਲਈ ਪੰਜਾਬ ਸਰਕਾਰ ਪੂਰੀ ਤਰਾਂ ਵਚਨਬੱਧ ਹੈ।ਉਨ੍ਹਾਂ ਸਮੂਹ ਸਟਾਫ਼ ਤੇ ਵਲੰਟੀਅਰਾਂ ਨਾਲ ਸ਼ਹਿਰ ਦੇ ਸੁੰਦਰੀਕਰਨ ਲਈ ਵਿਚਾਰਾਂ ਕੀਤੀਆਂ। ਉਨ੍ਹਾਂ ਕਿਹਾ ਕਿ ਸ਼ਹਿਰ ਨੂੰ ਸੁੰਦਰ ਬਣਾਉਣ ਅਤੇ ਸ਼ਹਿਰ ਦੀਆਂ ਗਲੀਆਂ ਨਾਲੀਆਂ ਤੇ ਸੜਕਾਂ,ਸੀਵਰੇਜ ਆਦਿ ਵਿਕਾਸ ਕਾਰਜਾਂ ਲਈ ਸਮੂਹ ਸਟਾਫ ਦੇ ਸਹਿਯੋਗ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਹਲਕਾ ਵਿਧਾਇਕ ਜਸਵੀਰ ਸਿੰਘ ਰਾਜਾ ਵੱਲੋਂ ਪੰਜਾਬ ਸਰਕਾਰ ਪਾਸੋਂ ਹਰ ਸੰਭਵ ਮਦਦ ਪ੍ਰਦਾਨ ਕਰਵਾਈ ਜਾਵੇਗੀ ਅਤੇ ਉਨ੍ਹਾਂ ਵੱਲੋਂ ਕੀਤੇ ਜਾਣ ਵਾਲੇ ਕੰਮ ਬੋਲਣਗੇ। ਇਸ ਮੌਕੇ ਨਗਰ ਕੌਂਸਲ ਦੇ ਕਾਰਜ ਸਾਧਕ ਅਫ਼ਸਰ ਸਿਮਰਨ ਸਿੰਘ ਢੀਂਡਸਾ, ਜਸਵੀਰ ਗੜ੍ਹਦੀਵਾਲਾ, ਕੁਲਦੀਪ ਸਿੰਘ ਮਿੰਟੂ ,ਸੁਰਿੰਦਰ ਛਿੰਦਾ, ਅਵਤਾਰ ਜੇਈ,ਗੁਰਵਿੰਦਰ ਸਿੰਘ ( SO), ਨਿਸ਼ਾਨ ਸਿੰਘ,ਹੈਪੀ, ਸੁਰਿੰਦਰ ਕੁਮਾਰ, ਲਖਵੀਰ ਸਿੰਘ ਲੱਖੀ, ਸੰਦੀਪ ਕੁਮਾਰ, ਰੁਪਿੰਦਰ ਸਿੰਘ,ਆਰਤੀ, ਨੇਹਾ, ਪ੍ਰਭਜੋਤ (ਸਾਰੇ ਕਲਰਕ) ਸੰਦੀਪ ਕੁਮਾਰ, ਭੁਪਿੰਦਰ ਸਿੰਘ ਸਿੰਘ ਸਾਬਕਾ ਕੌਂਸਲਰ, ਨਿਸ਼ਾਨ ਸਿੰਘ, ਹੈਪੀ ਪੰਡਿਤ, ਸੁਨੀਲ, ਰਵੀ ਗੜ੍ਹਦੀਵਾਲਾ, ਰਮਨ ਕੁਮਾਰ ਆਦਿ ਹਾਜਰ ਸਨ।