Prime Punjab Times

Latest news
ਖੇਡਾਂ ਵਤਨ ਪੰਜਾਬ ਦੀਆਂ ਜ਼ਿਲ੍ਹਾ ਵਾਲੀਬਾਲ ਪ੍ਰਤੀਯੋਗਤਾ 'ਚ DAV ਪਬਲਿਕ ਸਕੂਲ ਦੇ ਵਿਦਿਆਰਥੀਆਂ ਦਾ ਸ਼ਾਨਦਾਰ ਪ੍ਰਦਰਸ਼ਨ ਸੋਲਿਡ ਵੇਸਟ ਮੈਨੇਜਮੈਂਟ' 'ਤੇ ਵਿਸ਼ੇਸ਼ ਲੈਕਚਰ ਦਾ ਆਯੋਜਨ ਗੜ੍ਹਦੀਵਾਲਾ ਚ ਦੁਸ਼ਹਿਰਾ ਉਤਸਵ ਤਿਆਰੀਆਂ ਸ਼ੁਰੂ, ਧਰਮ ਅਤੇ ਅਧਰਮ ਦੇ ਪ੍ਰਤੀਕ ਝੰਡਾ ਕੀਤਾ ਸਥਾਪਿਤ *ਸੀਨੀਅਰ ਮੈਡੀਕਲ ਅਫਸਰ ਡਾ.ਮਨਮੋਹਨ ਸਿੰਘ ਵੱਲੋਂ ਡੇਂਗੂ ਸਰਵੇ ਕਰ ਰਹੀਆਂ ਟੀਮਾਂ ਦਾ ਲਿਆ ਜਾਇਜ਼ਾ* KMS ਕਾਲਜ ਵਿਖੇ ਮੈਡੀਕਲ ਸਾਇੰਸ ਵਿਭਾਗ ਲਈ ਐਂਟਰੈਂਸ ਟੈਸਟ ਆਯੋਜਿਤ ਕਰਵਾਇਆ - ਪ੍ਰਿੰਸੀਪਲ ਡਾ. ਮਾਨਵ ਸੈਣੀ विधायक प्रगट सिंह पंजाब कांग्रेस के नए अध्यक्ष नियुक्त ਕਿਸਾਨਾਂ ਦੀ ਫਸਲ ਦਾ ਦਾਣਾ-ਦਾਣਾ ਖਰੀਦਣਾ ਪੰਜਾਬ ਸਰਕਾਰ ਦੀ ਮੁੱਖ ਤਰਜੀਹ : ਲਾਲ ਚੰਦ ਕਟਾਰੂਚੱਕ DAV ਪਬਲਿਕ ਸਕੂਲ ਦੀ ਵਿਦਿਆਰਥਣ ਪਾਰੀਕਾ ਸ਼ਰਮਾ ਨੇ ਸਟ੍ਰੇਟ ਤਾਈਕਵਾਂਡੋ ਮੁਕਾਬਲੇ 'ਚ ਜਿੱਤਿਆ ਸੋਨ ਤਗਮਾ, ਨੈਸ਼ਨਲ ਲਈ ਹੋ... ਵਿਦਿਆਰਥੀਆਂ ਦੀ ਰਚਨਾਤਮਕ ਪ੍ਰਤਿਭਾ ਨੂੰ ਉਤਸ਼ਾਹਿਤ ਕਰਨ ਲਈ ਅੰਤਰ-ਕਲਾਸ ਰਚਨਾਤਮਕ ਲੇਖਣ ਮੁਕਾਬਲਾ ਕਰਵਾਇਆ ਬਲਾਕ ਪੱਧਰੀ ਮੁਕਾਬਲੇ 'ਚ ਡੱਫਰ ਸਕੂਲ ਦੀ ਵਿਦਿਆਰਥਣ ਨੇ ਦੂਜਾ ਸਥਾਨ ਕੀਤਾ ਹਾਸਲ
ADVERTISEMENT
You are currently viewing ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਵੱਲੋਂ 7 ਅਤੇ 8 ਨੂੰ ਮੁਫ਼ਤ ਬਣਾਵਟੀ ਅੰਗ ਤੇ ਸਹਾਇਕ ਉਪਕਰਣ ਵੰਡ ਸਬੰਧੀ ਕੈਂਪ

ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਵੱਲੋਂ 7 ਅਤੇ 8 ਨੂੰ ਮੁਫ਼ਤ ਬਣਾਵਟੀ ਅੰਗ ਤੇ ਸਹਾਇਕ ਉਪਕਰਣ ਵੰਡ ਸਬੰਧੀ ਕੈਂਪ

ਹੁਸ਼ਿਆਰਪੁਰ, 2 ਜੁਲਾਈ (ਪ੍ਰਾਈਮ ਪੰਜਾਬ ਟਾਈਮਜ) 

: ਡਿਪਟੀ ਕਮਿਸ਼ਨਰ-ਕਮ-ਚੇਅਰਮੈਨ ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਆਸ਼ਿਕਾ ਜੈਨ ਦੀ ਯੋਗ ਅਗਵਾਈ ਅਤੇ ਮਾਰਗਦਰਸ਼ਨ ਹੇਠ ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਵੱਲੋਂ ਦਿਵਿਆਂਗਜਨਾਂ ਦੀ ਜ਼ਿੰਦਗੀ ਵਿੱਚ ਨਵੀਂ ਉਮੀਦ ਅਤੇ ਆਤਮਨਿਰਭਰਤਾ ਦਾ ਸੰਚਾਰ ਕਰਨ ਦੇ ਉਦੇਸ਼ ਨਾਲ ਇੱਕ ਵਿਸ਼ੇਸ਼ ਮੁਹਿੰਮ ਸ਼ੁਰੂ ਕੀਤੀ ਗਈ ਹੈ। ਇਸ ਮੁਹਿੰਮ ਤਹਿਤ ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਵੱਲੋਂ ਆਰਟੀਫ਼ਿਸ਼ੀਅਲ ਲਿੰਬਜ਼ ਮੈਨੂਫੈਕਚਰਿੰਗ ਕਾਰਪੋਰੇਸ਼ਨ ਆਫ਼ ਇੰਡੀਆ (ਏ.ਐਲ.ਆਈ.ਐਮ.ਸੀ.ਓ.) ਦੇ ਵਿਸ਼ੇਸ਼ ਸਹਿਯੋਗ ਨਾਲ 7 ਜੁਲਾਈ ਨੂੰ ਕਮਿਊਨਿਟੀ ਹਾਲ, ਕਮਾਹੀ ਦੇਵੀ ਅਤੇ 8 ਜੁਲਾਈ ਨੂੰ ਬੀ.ਡੀ.ਪੀ.ਓ. ਦਫ਼ਤਰ, ਦਸੂਹਾ ਵਿਖੇ ਮੁਫ਼ਤ ਨਕਲੀ ਅੰਗ ਅਤੇ ਹੋਰ ਸਹਾਇਕ ਉਪਕਰਣ ਵੰਡ ਕੈਂਪ ਲਗਾਏ ਜਾ ਰਹੇ ਹਨ। ਇਨ੍ਹਾਂ ਕੈਂਪਾਂ ਦਾ ਲਾਭ ਲੈਣ ਲਈ ਯੋਗ ਲਾਭਪਾਤਰੀਆਂ ਤੋਂ ਅਰਜ਼ੀਆਂ ਮੰਗੀਆਂ ਗਈਆਂ ਹਨ।

       ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਦੇ ਸਕੱਤਰ ਮੰਗੇਸ਼ ਸੂਦ ਨੇ ਦੱਸਿਆ ਕਿ ਪਿਛਲੇ ਇੱਕ ਸਾਲ ਦੌਰਾਨ ਇਹ ਸੰਸਥਾ ਵੱਲੋਂ ਲਗਾਇਆ ਜਾ ਰਿਹਾ ਪੰਜਵਾਂ ਕੈਂਪ ਹੈ। ਉਨ੍ਹਾਂ ਕਿਹਾ ਕਿ ਇਸ ਕੈਂਪ ਦਾ ਮੁੱਖ ਉਦੇਸ਼ ਆਰਥਿਕ ਤੌਰ ‘ਤੇ ਕਮਜ਼ੋਰ ਦਿਵਿਆਂਗਜਨਾਂ ਦੀ ਸਹਾਇਤਾ ਕਰਨਾ ਹੈ, ਜੋ ਆਰਥਿਕ ਤੰਗੀ ਕਾਰਨ ਲੋੜੀਂਦੇ ਸਹਾਇਕ ਉਪਕਰਣ ਖਰੀਦਣ ਦੇ ਸਮਰੱਥ ਨਹੀਂ ਹਨ। ਕੈਂਪ ਵਿੱਚ ਮਾਹਿਰ ਡਾਕਟਰਾਂ ਵੱਲੋਂ ਲਾਭਪਾਤਰੀਆਂ ਦੀ ਮੁਫ਼ਤ ਜਾਂਚ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਕੈਂਪ ਦੌਰਾਨ ਲੋੜਵੰਦ ਲਾਭਪਾਤਰੀਆਂ ਨੂੰ ਸੁਣਨ ਵਾਲੀ ਮਸ਼ੀਨ (ਹੀਅਰਿੰਗ ਏਡ), ਵ੍ਹੀਲਚੇਅਰ, ਟਰਾਈਸਾਈਕਲ, ਬੈਸਾਖੀਆਂ ਅਤੇ ਕੈਲੀਪਰ ਮੌਕੇ ‘ਤੇ ਹੀ ਮੁਫ਼ਤ ਮੁਹੱਈਆ ਕਰਵਾਏ ਜਾਣਗੇ, ਜਦਕਿ ਨਕਲੀ ਹੱਥ ਅਤੇ ਪੈਰ ਲਈ ਮਾਪ ਲੈਣ ਤੋਂ ਬਾਅਦ 10 ਤੋਂ 15 ਦਿਨਾਂ ਦੇ ਅੰਦਰ ਉਨ੍ਹਾਂ ਨੂੰ ਪੂਰੀ ਤਰ੍ਹਾਂ ਮੁਫ਼ਤ ਉਪਲਬਧ ਕਰਵਾਏ ਜਾਣਗੇ।

      ਰੈੱਡ ਕਰਾਸ ਸੁਸਾਇਟੀ ਦੇ ਸਕੱਤਰ ਨੇ ਦੱਸਿਆ ਕਿ ਇਨ੍ਹਾਂ ਉਪਕਰਣਾਂ ਦੀ ਵੰਡ ਲਈ ਕੁਝ ਲਾਜ਼ਮੀ ਯੋਗਤਾ ਸ਼ਰਤਾਂ ਨਿਰਧਾਰਤ ਕੀਤੀਆਂ ਗਈਆਂ ਹਨ। ਮੋਟਰਾਈਜ਼ਡ ਟਰਾਈਸਾਈਕਲ ਸਿਰਫ਼ ਉਨ੍ਹਾਂ ਲਾਭਪਾਤਰੀਆਂ ਨੂੰ ਹੀ ਦਿੱਤੀ ਜਾਵੇਗੀ, ਜਿਨ੍ਹਾਂ ਦੀ ਦਿਵਿਆਂਗਤਾ 80 ਫ਼ੀਸਦੀ ਜਾਂ ਇਸ ਤੋਂ ਵੱਧ ਹੈ ਅਤੇ ਜਿਨ੍ਹਾਂ ਨੇ ਪਿਛਲੇ ਪੰਜ ਸਾਲਾਂ ਦੌਰਾਨ ਸਰਕਾਰ ਜਾਂ ਕਿਸੇ ਹੋਰ ਸੰਸਥਾ ਤੋਂ ਇਸ ਤਰ੍ਹਾਂ ਦੀ ਸਹੂਲਤ ਪ੍ਰਾਪਤ ਨਹੀਂ ਕੀਤੀ। ਇਸੇ ਤਰ੍ਹਾਂ ਵ੍ਹੀਲਚੇਅਰ, ਨਕਲੀ ਅੰਗ ਅਤੇ ਸੁਣਨ ਵਾਲੀ ਮਸ਼ੀਨ ਵਰਗੇ ਹੋਰ ਸਹਾਇਕ ਉਪਕਰਨ ਵੀ ਸਿਰਫ਼ ਉਨ੍ਹਾਂ ਲੋੜਵੰਦ ਵਿਅਕਤੀਆਂ ਨੂੰ ਦਿੱਤੇ ਜਾਣਗੇ, ਜਿਨ੍ਹਾਂ ਨੇ ਪਿਛਲੇ ਤਿੰਨ ਸਾਲਾਂ ਦੌਰਾਨ ਇਨ੍ਹਾਂ ਸਹੂਲਤਾਂ ਦਾ ਲਾਭ ਪ੍ਰਾਪਤ ਨਹੀਂ ਕੀਤਾ।

        ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਦੇ ਸੰਯੁਕਤ ਸਕੱਤਰ ਆਦਿਤਿਆ ਰਾਣਾ ਨੇ ਦੱਸਿਆ ਕਿ ਕੈਂਪ ਵਿੱਚ ਆਉਣ ਵਾਲੇ ਲਾਭਪਾਤਰੀਆਂ ਦੀ ਸਹੂਲਤ ਲਈ ਸਾਰੇ ਲੋੜੀਂਦੇ ਪ੍ਰਬੰਧ ਕੀਤੇ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਇਸ ਵਿਸ਼ੇਸ਼ ਕੈਂਪ ਦਾ ਲਾਭ ਲੈਣ ਦੇ ਇੱਛੁਕ ਯੋਗ ਉਮੀਦਵਾਰ ਅਰਜ਼ੀ ਜਮ੍ਹਾਂ ਕਰਵਾਉਣ ਅਤੇ ਰਜਿਸਟ੍ਰੇਸ਼ਨ ਕਰਵਾਉਣ ਲਈ ਮੋਬਾਈਲ ਨੰਬਰ 81462-41296 ‘ਤੇ ਸੰਪਰਕ ਕਰ ਸਕਦੇ ਹਨ।

ਉਨ੍ਹਾਂ ਇਹ ਵੀ ਅਪੀਲ ਕੀਤੀ ਕਿ ਕੈਂਪ ਵਿੱਚ ਆਉਣ ਵਾਲੇ ਸਾਰੇ ਦਿਵਿਆਂਗਜਨ ਆਪਣੇ ਨਾਲ ਯੂ.ਡੀ.ਆਈ.ਡੀ. ਕਾਰਡ ਜਾਂ ਦਿਵਿਆਂਗਤਾ ਸਰਟੀਫਿਕੇਟ ਅਤੇ ਆਧਾਰ ਕਾਰਡ ਦੀ ਕਾਪੀ ਲਾਜ਼ਮੀ ਲੈ ਕੇ ਆਉਣ।

ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ, ਹੁਸ਼ਿਆਰਪੁਰ ਨੇ ਖੇਤਰ ਦੇ ਸਮੂਹ ਨਿਵਾਸੀਆਂ, ਪੰਚਾਇਤ ਨੁਮਾਇੰਦਿਆਂ, ਪੰਚਾਂ-ਸਰਪੰਚਾਂ ਅਤੇ ਸਮਾਜ ਸੇਵੀ ਸੰਸਥਾਵਾਂ ਨੂੰ ਅਪੀਲ ਕੀਤੀ ਹੈ ਕਿ ਉਹ 7 ਜੁਲਾਈ ਨੂੰ ਕਮਿਊਨਿਟੀ ਹਾਲ, ਕਮਾਹੀ ਦੇਵੀ ਅਤੇ 8 ਜੁਲਾਈ ਨੂੰ ਬੀ.ਡੀ.ਪੀ.ਓ. ਦਫ਼ਤਰ, ਦਸੂਹਾ ਵਿਖੇ ਲੱਗਣ ਵਾਲੇ ਇਨ੍ਹਾਂ ਕੈਂਪਾਂ ਬਾਰੇ ਆਪਣੇ ਆਲੇ-ਦੁਆਲੇ ਰਹਿੰਦੇ ਲੋੜਵੰਦ ਦਿਵਿਆਂਗਜਨਾਂ ਨੂੰ ਵੱਧ ਤੋਂ ਵੱਧ ਜਾਗਰੂਕ ਕਰਨ, ਤਾਂ ਜੋ ਵੱਧ ਤੋਂ ਵੱਧ ਯੋਗ ਵਿਅਕਤੀ ਇਸ ਲੋਕ ਭਲਾਈ ਵਾਲੀ ਪਹਿਲ ਦਾ ਲਾਭ ਪ੍ਰਾਪਤ ਕਰ ਸਕਣ।