Prime Punjab Times

Latest news
ਮੁਲਾਜ਼ਮ ਆਗੂ ਸੁਖਚੈਨ ਸਿੰਘ ਖਹਿਰਾ ਦੀ ਬਦਲੀ ਮੁੱਖ ਮੰਤਰੀ ਦੀ ਬੁਖਲਾਹਟ ਦਾ ਨਤੀਜਾ ਕਰਾਰ; ਸਾਂਝੀ ਤਾਲਮੇਲ ਕਮੇਟੀ ਗੜਦੀਵਾ... ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੈਮੀਨਾਰ ਕਰਵਾਇਆ ਹਲਕਾ ਟਾਂਡਾ ਉੜਮੁੜ ਦੇ ਸ਼ਹਿਰ ਗੜਦੀਵਾਲਾ ਵਿਖੇ ਅਕਾਲੀ ਦਲ ਵਾਰਿਸ ਪੰਜਾਬ ਨੂੰ ਮਿਲਿਆ ਭਰਵਾਂ ਹੁੰਗਾਰਾ ਕਲੱਸਟਰ ਖੇਡਾਂ 'ਚ ਉਵਰਆਲ ਟ੍ਰਾਫੀ ਦਸੂਹਾ 1 ਅਤੇ ਦਸੂਹਾ -2 ਨੇ ਸਾਂਝੇ ਤੌਰ ਤੇ ਜਿੱਤੀ ਪੀ ਐਮ ਸ਼੍ਰੀ ਜਵਾਹਰ ਨਵੋਦਿਆ ਵਿਦਿਆਲਿਆ ਫਲਾਹੀ ਵਿਖੇ 16ਵੀਂ ਕੌਮੀ ਯੋਗਾ ਮੀਟ ਦਾ ਸ਼ਾਨਦਾਰ ਆਗਾਜ਼ DAV ਪਬਲਿਕ ਸਕੂਲ 'ਚ ਧੂਮਧਾਮ ਨਾਲ ਮਨਾਇਆ ਗਿਆ ਵੇਦ ਸਪਤਾਹ ਖ਼ਾਲਸਾ ਕਾਲਜ  ਵਿਖੇ ਆਈ.ਪੀ.ਆਰ ਸੰਬੰਧੀ ਵਰਕਸ਼ਾਪ ਦਾ ਆਯੋਜਨ ਬੰਦੀ ਸਿੰਘਾਂ ਦੀ ਰਿਹਾਈ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ ਦਸੂਹਾ ਪੁਲਿਸ ਵੱਲੋ ਵੱਖ-ਵੱਖ ਧੋਖਾਧੜੀ ਦੇ ਕੇਸਾਂ ਤਹਿਤ 02 ਦੋਸ਼ੀ ਗ੍ਰਿਫਤਾਰ ਡੱਫਰ ਸਕੂਲ 'ਚ ਰਾਸ਼ਟਰੀ ਖੇਡ ਦਿਵਸ ਮਨਾਇਆ ਗਿਆ
ADVERTISEMENT
You are currently viewing ਜ਼ਿਲ੍ਹਾ ਵਾਸੀਆਂ ਤੱਕ ਨਿਰਵਿਘਨ ਸਪਲਾਈ ਪਹੁੰਚਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਵਚਨਬੱਧ : ਕੋਮਲ ਮਿੱਤਲ

ਜ਼ਿਲ੍ਹਾ ਵਾਸੀਆਂ ਤੱਕ ਨਿਰਵਿਘਨ ਸਪਲਾਈ ਪਹੁੰਚਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਵਚਨਬੱਧ : ਕੋਮਲ ਮਿੱਤਲ

ਹੁਸ਼ਿਆਰਪੁਰ, 2 ਜਨਵਰੀ (PPT NEWS) 

ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਵਾਸੀਆਂ ਨੂੰ ਪੈਟਰੋਲ ਪੰਪਾਂ ਤੇ ਗੈਸ ਸਟੇਸ਼ਨਾਂ ਦੇ ਬਾਹਰ ਲਾਈਨਾਂ ਨਾ ਲਗਾਉਣ ਦੀ ਕੀਤੀ ਅਪੀਲ

: ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਕਿਹਾ ਕਿ ਟਰਾਂਸਪੋਰਟਰਾਂ ਦੀ ਹੜਤਾਲ ਖਤਮ ਹੋਣ ਦੇ ਨਾਲ ਹੀ ਜ਼ਿਲ੍ਹੇ ਦੇ ਸਾਰੇ 240 ਪੈਟਰੋਲ ਪੰਪਾਂ ਵਿਚ ਤੇਲ ਦੀ ਸਪਲਾਈ ਬਹਾਲ ਹੋਣ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਪੈਟਰੋਲ ਪੰਪ ਐਸੋਸੀਏਸ਼ਨ ਦੇ ਪ੍ਰਧਾਨ ਨਾਲ ਵੀ ਇਸ ਸਬੰਧੀ ਗੱਲ ਹੋਈ ਹੈ ਅਤੇ ਉਨ੍ਹਾਂ ਨੇ ਵੀ ਹੜਤਾਲ ਖਤਮ ਹੋਣ ਦੀ ਪੁਸ਼ਟੀ ਕੀਤੀ ਹੈ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹੇ ਦੇ ਪੈਟਰੋਲ ਪੰਪਾਂ ਦੇ ਅਤੇ ਪ੍ਰਾਈਵੇਟ ਟੈਂਕਰ ਜਲੰਧਰ ਵਿਚ ਪੈਟਰੋਲ ਅਤੇ ਡੀਜ਼ਲ ਭਰਨ ਲਈ ਜਾਣ ਦੇ ਨਾਲ ਹੀ ਮੰਗਲਵਾਰ ਰਾਤ ਤੱਕ ਸਾਰੇ ਪੈਟਰੋਲ ਪੰਪਾਂ ਵਿਚ ਪੈਟਰੋਲ ਅਤੇ ਡੀਜ਼ਲ ਉਪਲਬੱਧ ਹੋ ਜਾਵੇਗਾ। ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕਰਦੇ ਹੋਏ ਕਿਹਾ ਕਿ ਉਹ ਘਬਰਾਉਣ ਨਾ ਕਿਉਂਕਿ ਹੜਤਾਲ ਖਤਮ ਹੋ ਗਈ ਹੈ ਅਤੇ ਜ਼ਿਲ੍ਹੇ ਵਿਚ ਤੇਲ ਦੀ ਕਿਸੇ ਵੀ ਤਰ੍ਹਾਂ ਦੀ ਕੋਈ ਕਮੀ ਨਹੀਂ ਹੈ। ਉਨ੍ਹਾਂ ਕਿਹਾ ਕਿ ਉਹ ਪੈਟਰੋਲ ਪੰਪਾਂ ਅਤੇ ਗੈਸ ਸਟੇਸ਼ਨਾਂ ਦੇ ਬਾਹਰ ਲਾਈਨਾਂ ਨਾ ਲਗਾਉਣ ਕਿਉਂਕਿ ਇਸ ਤਰ੍ਹਾਂ ਲਾਈਨਾਂ ਲਗਾਉਣ ਨਾਲ ਟੈ੍ਰਫਿਕ ਜਾਮ ਹੁੰਦਾ ਹੈ ਅਤੇ ਲੋਕਾਂ ਨੂੰ ਜਿਥੇ ਆਉਣ-ਜਾਣ ਦੀ ਸਮੱਸਿਆ ਆਉਂਦੀ ਹੈ, ਉਥੇ ਬੇਵਜ੍ਹਾ ਘਬਰਾਹਟ ਵੀ ਪੈਦਾ ਹੁੰਦੀ ਹੈ।
ਕੋਮਲ ਮਿੱਤਲ ਨੇ ਕਿਹਾ ਕਿ ਮੰਗਲਵਾਰ ਰਾਤ ਤੋਂ ਪੈਟਰੋਲ ਪੰਪਾਂ ’ਤੇ ਨਿਰਵਿਘਨ ਪੈਟਰੋਲ ਅਤੇ ਡੀਜ਼ਲ ਦੀ ਸਪਲਾਈ ਹੋਵੇਗੀ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਵਾਸੀ ਸੰਜਮ ਨਾਲ ਕੰਮ ਲੈਣ ਅਤੇ ਬੇਫਿਕਰ ਰਹਿਣ ਕਿਉਂਕਿ ਜ਼ਿਲ੍ਹਾ ਪ੍ਰਸ਼ਾਸਨ ਹਰ ਤਰ੍ਹਾਂ ਦੀ ਸਥਿਤੀ ਨਾਲ ਨਜਿੱਠਣ ਲਈ ਵਚਨਬੱਧ ਅਤੇ ਤਿਆਰ ਹੈ। ਉਨ੍ਹਾਂ ਪੈਟਰੋਲ ਪੰਪਾਂ ਅਤੇ ਗੈਸ ਸਟੇਸ਼ਨਾਂ ਦੇ ਮਾਲਕਾਂ ਨੂੰ ਵੀ ਅਪੀਲ ਕੀਤੀ ਕਿ ਉਹ ਕਿਸੇ ਤਰ੍ਹਾਂ ਦੀ ਸਟਾਕਿੰਗ ਨਾ ਕਰਨ ਅਤੇ ਸੁਚਾਰੂ ਰੂਪ ਨਾਲ ਸਪਲਾਈ ਜਾਰੀ ਰੱਖਣ।