Prime Punjab Times

Latest news
*ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ KMS ਕਾਲਜ ਦੇ ਸ਼੍ਰੀਮਤੀ ਮੰਜੁਲਾ ਸੈਣੀ ਫੈਸ਼ਨ ਵਿਭਾਗ ਵੱਲੋਂ ਦੋ ਰੋਜ਼ਾ ਵਰਕਸ਼ਾਪ ਦਾ ਆਯੋਜਨ 15 ਅਤੇ 16 ਅਕਤੂਬਰ ਨੂੰ ਜ਼ਿਲ੍ਹੇ ਵਿੱਚ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ, ਵੋਟਰ ਸੂਚੀ ਵਿੱਚ ਆਪਣਾ ਨਾਮ ਜ਼ਰੂਰ ਚੈੱਕ ਕਰਨ: ਆਸ਼ਿਕਾ ਜੈਨ ਕਮਾਹੀ ਦੇਵੀ ਵਿਖੇ ਪਲੇਸਮੈਂਟ ਕੈਂਪ 14 ਅਕਤੂਬਰ ਨੂੰ – ਰਮਨਦੀਪ ਕੌਰ ਖ਼ਾਲਸਾ ਕਾਲਜ ਦੇ ਵਿਦਿਆਰਥੀਆਂ ਨੇ ਗੁਰਦੁਆਰਾ ਰਾਮਪੁਰ ਖੇੜਾ ਸਾਹਿਬ ਵਿਖੇ ਗੁਰਮਤਿ ਸਮਾਗਮ ਵਿੱਚ ਕੀਤੀ ਸ਼ਮੂਲੀਅਤ KMS ਕਾਲਜ ਦੇ ਬੀ.ਸੀ.ਏ ਚੌਥੇ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ
ADVERTISEMENT
You are currently viewing ਜ਼ਿਲ੍ਹਾ ਸੰਗਰੂਰ,ਬਰਨਾਲਾ ਤੇ ਵਿਧਾਨ ਸਭਾ ਹਲਕਾ ਮਲੇਰਕੋਟਲਾ ਨਾਲ ਸਬੰਧਤ ਸਰਕਾਰੀ ਅਧਿਕਾਰੀ ਤੇ ਕਰਮਚਾਰੀ ਵੋਟ ਪਾਉਣ ਲਈ 23 ਦੀ ਲੈ ਸਕਦੇ ਹਨ ਵਿਸ਼ੇਸ਼ ਛੁੱਟੀ : ਜ਼ਿਲ੍ਹਾ ਚੋਣ ਅਫ਼ਸਰ

ਜ਼ਿਲ੍ਹਾ ਸੰਗਰੂਰ,ਬਰਨਾਲਾ ਤੇ ਵਿਧਾਨ ਸਭਾ ਹਲਕਾ ਮਲੇਰਕੋਟਲਾ ਨਾਲ ਸਬੰਧਤ ਸਰਕਾਰੀ ਅਧਿਕਾਰੀ ਤੇ ਕਰਮਚਾਰੀ ਵੋਟ ਪਾਉਣ ਲਈ 23 ਦੀ ਲੈ ਸਕਦੇ ਹਨ ਵਿਸ਼ੇਸ਼ ਛੁੱਟੀ : ਜ਼ਿਲ੍ਹਾ ਚੋਣ ਅਫ਼ਸਰ

ਜ਼ਿਲ੍ਹਾ ਸੰਗਰੂਰ,ਬਰਨਾਲਾ ਤੇ ਵਿਧਾਨ ਸਭਾ ਹਲਕਾ ਮਲੇਰਕੋਟਲਾ ਨਾਲ ਸਬੰਧਤ ਸਰਕਾਰੀ ਅਧਿਕਾਰੀ ਤੇ ਕਰਮਚਾਰੀ ਵੋਟ ਪਾਉਣ ਲਈ 23 ਦੀ ਲੈ ਸਕਦੇ ਹਨ ਵਿਸ਼ੇਸ਼ ਛੁੱਟੀ : ਜ਼ਿਲ੍ਹਾ ਚੋਣ ਅਫ਼ਸਰ

ਹੁਸ਼ਿਆਰਪੁਰ, 21 ਜੂਨ(ਬਿਊਰੋ) : ਪੰਜਾਬ ਸਰਕਾਰ ਨੇ ਸੰਗਰੂਰ ਲੋਕ ਸਭਾ ਸੀਟ ਲਈ ਹੋ ਰਹੀ ਉਪ ਚੋਣ ਕਾਰਨ ਜ਼ਿਲ੍ਹਾ ਸੰਗਰੂਰ, ਜ਼ਿਲ੍ਹਾ ਬਰਨਾਲਾ ਤੇ ਜ਼ਿਲ੍ਹਾ ਮਲੇਰਕੋਟਲਾ ਦੇ 105-ਮਲੇਰਕੋਟਲਾ ਵਿਧਾਨ ਸਭਾ ਹਲਕੇ ਵਿਚ ਸਥਿਤ ਸਰਕਾਰੀ ਦਫ਼ਤਰਾਂ, ਬੋਰਡਾਂ, ਕਾਰਪੋਰੇਸ਼ਨਾਂ ਤੇ ਸਰਕਾਰੀ ਵਿਦਿਅਕ ਅਦਾਰਿਆਂ ਵਿਚ 23 ਜੂਨ ਨੂੰ ਸਥਾਨਕ ਛੁੱਟੀ ਘੋਸ਼ਿਤ ਕੀਤੀ ਹੈ। ਜਾਣਕਾਰੀ ਦਿੰਦੇ ਹੋਏ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਹੁਸ਼ਿਆਰਪੁਰ ਸ੍ਰੀ ਸੰਦੀਪ ਹੰਸ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਇਸ ਸਬੰਧੀ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ ਹੈ, ਜਿਸ ਅਨੁਸਾਰ ਜੇਕਰ ਕੋਈ ਸਰਕਾਰੀ ਅਧਿਕਾਰੀ ਜਾਂ ਕਰਮਚਾਰੀ ਜ਼ਿਲ੍ਹਾ ਸੰਗਰੂਰ, ਬਰਨਾਲਾ ਤੇ ਜ਼ਿਲ੍ਹਾ ਮਲੇਰਕੋਟਲਾ ਦੇ 105-ਮਲੇਰਕੋਟਲਾ ਵਿਧਾਨ ਸਭਾ ਹਲਕੇ ਦਾ ਵੋਟਰ ਹੈ ਅਤੇ ਪੰਜਾਬ ਰਾਜ ਦੇ ਸਰਕਾਰੀ ਦਫ਼ਤਰਾਂ, ਬੋਰਡਾਂ, ਕਾਰਪੋਰੇਸ਼ਨਾਂ ਤੇ ਸਰਕਾਰੀ ਵਿਦਿਅਕ ਅਦਾਰਿਆਂ ਵਿਚ ਕੰਮ ਕਰਦਾ ਹੈ, ਤਾਂ ਵੋਟ ਪਾਉਣ ਲਈ ਆਪਣਾ ਵੋਟਰ ਕਾਰਡ ਪੇਸ਼ ਕਰਕੇ ਸਬੰਧਤ ਅਥਾਰਟੀ ਤੋਂ 23 ਜੂਨ ਦੀ ਵਿਸ਼ੇਸ਼ ਛੁੱਟੀ ਲੈ ਸਕਦਾ ਹੈ। ਇਹ ਛੁੱਟੀ ਅਧਿਕਾਰੀਆਂ ਤੇ ਕਰਮਚਾਰੀਆਂ ਦੇ ਛੁੱਟੀਆਂ ਦੇ ਖਾਤੇ ਵਿਚੋਂ ਨਹੀਂ ਕੱਟੀ ਜਾਵੇਗੀ।