Prime Punjab Times

Latest news
श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ KMS ਕਾਲਜ ਦੇ ਸ਼੍ਰੀਮਤੀ ਮੰਜੁਲਾ ਸੈਣੀ ਫੈਸ਼ਨ ਵਿਭਾਗ ਵੱਲੋਂ ਦੋ ਰੋਜ਼ਾ ਵਰਕਸ਼ਾਪ ਦਾ ਆਯੋਜਨ 15 ਅਤੇ 16 ਅਕਤੂਬਰ ਨੂੰ ਜ਼ਿਲ੍ਹੇ ਵਿੱਚ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ, ਵੋਟਰ ਸੂਚੀ ਵਿੱਚ ਆਪਣਾ ਨਾਮ ਜ਼ਰੂਰ ਚੈੱਕ ਕਰਨ: ਆਸ਼ਿਕਾ ਜੈਨ ਕਮਾਹੀ ਦੇਵੀ ਵਿਖੇ ਪਲੇਸਮੈਂਟ ਕੈਂਪ 14 ਅਕਤੂਬਰ ਨੂੰ – ਰਮਨਦੀਪ ਕੌਰ
ADVERTISEMENT
You are currently viewing ਜ਼ਿਲ੍ਹਾ ਤੇ ਸੈਸ਼ਨ ਜੱਜ ਨੇ ਮੁਫ਼ਤ ਕਾਨੂੰਨੀ ਸਹਾਇਤਾ ਅਤੇ ਕੌਮੀ ਲੋਕ ਅਦਾਲਤ ਸਬੰਧੀ ਪ੍ਰਚਾਰ ਵੈਨ ਕੀਤੀ ਰਵਾਨਾ

ਜ਼ਿਲ੍ਹਾ ਤੇ ਸੈਸ਼ਨ ਜੱਜ ਨੇ ਮੁਫ਼ਤ ਕਾਨੂੰਨੀ ਸਹਾਇਤਾ ਅਤੇ ਕੌਮੀ ਲੋਕ ਅਦਾਲਤ ਸਬੰਧੀ ਪ੍ਰਚਾਰ ਵੈਨ ਕੀਤੀ ਰਵਾਨਾ

ਹੁਸ਼ਿਆਰਪੁਰ, 4 ਮਾਰਚ (ਬਿਊਰੋ) 

–ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਅਤੇ ਸ਼ਹਿਰਾਂ ਵਿਚ ਕਰੇਗੀ ਪ੍ਰਚਾਰ

: ਮੈਂਬਰ ਸਕੱਤਰ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ ਨਗਰ, ਮੁਹਾਲੀ ਦੇ ਦਿਸ਼ਾ-ਨਿਰਦੇਸਾਂ ਅਨੁਸਾਰ ਮੁਫਤ ਕਾਨੂੰਨੀ ਸਹਾਇਤਾ, ਨਾਲਸਾ ਦੀਆਂ ਸਕੀਮਾਂ ਅਤੇ 9 ਮਾਰਚ ਨੂੰ ਲੱਗਣ ਵਾਲੀ ਕੌਮੀ ਲੋਕ ਅਦਾਲਤ ਦਾ ਪ੍ਰਚਾਰ ਕਰਨ ਲਈ ਜ਼ਿਲ੍ਹਾ ਅਤੇ ਸੈਸ਼ਨ-ਜ਼ੱਜ-ਕਮ ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦਿਲਬਾਗ ਸਿੰਘ ਜੌਹਲ ਵੱਲੋਂ ਟਰੈਵਲਰ ਵੈਨ ਨੂੰ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਅਤੇ ਸ਼ਹਿਰੀ ਖੇਤਰਾਂ ਵਿਚ ਪ੍ਰਚਾਰ ਕਰਨ ਲਈ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ। ਇਸ ਮੌਕੇ ਚੀਫ ਜੁਡੀਸ਼ੀਅਲ ਮੈਜਿਸਟ੍ਰੇਟ-ਕਮ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਅਪਰਾਜਿਤਾ ਜੋਸ਼ੀ ਵੀ ਮੌਜੂਦ ਸਨ। ਇਸ ਟਰੈਵਲਰ ਵੈਨ ਰਾਹੀ ਪੈਨਲ ਐਡਵੋਕਟਾਂ ਅਤੇ ਪੀ.ਐਲ.ਵੀਜ਼ ਅਥਾਰਟੀ ਵੱਲੋਂ ਚਲਾਈਆਂ ਗਈਆਂ ਨਾਲਸਾ ਦੀਆਂ ਵੱਖ-ਵੱਖ ਸਕੀਮਾਂ ਦੇ ਨਾਲ-ਨਾਲ ਮੁਫ਼ਤ ਕਾਨੂੰਨੀ ਸਹਾਇਤਾ, ਲੋਕ ਅਦਾਲਤਾਂ, ਸਥਾਈ ਲੋਕ ਅਦਾਲਤ (ਜਨ-ਉਪਯੋਗੀ), ਮੀਡੀਏਸ਼ਨ ਅਤੇ ਕੰਨਸਲੀਏਸ਼ਨ ਸੈਂਟਰ ਅਤੇ ਲੀਗਲ ਏਡ ਡਿਫੈਂਸ ਕੌਂਸਲ ਸਿਸਟਮ, ਹੁਸ਼ਿਆਰਪੁਰ ਦਾ ਪ੍ਰਚਾਰ ਕੀਤਾ ਜਾਵੇਗਾ, ਤਾਂ ਜੋ ਵੱਧ ਤੋਂ ਵੱਧ ਲੋਕ ਇਨ੍ਹਾਂ ਸਕੀਮਾਂ ਪ੍ਰਤੀ ਜਾਗਰੂਕ ਹੋ ਸਕਣ। ਇਸ ਟਰੈਵਲਰ ਵੈਨ ਦਾ ਮੁੱਖ ਉਦੇਸ਼ ਲੋਕਾਂ ਨੂੰ ਮੁਫ਼ਤ ਕਾਨੂੰਨੀ ਸੇਵਾਵਾਂ, ਨਾਲਸਾ ਸਕੀਮਾਂ ਅਤੇ ਉਨ੍ਹਾਂ ਦੇ ਕਾਨੂੰਨੀ ਹੱਕਾਂ ਬਾਰੇ ਜਾਗਰੂਕ ਕਰਨਾ ਹੈ। ਇਸ ਦੇ ਨਾਲ ਹੀ ਸਾਲ 2024 ਦੌਰਾਨ ਜ਼ਿਲ੍ਹਾ ਪੱਧਰ ਅਤੇ ਸਬ-ਡਵੀਜ਼ਨ ਪੱਧਰ ’ਤੇ ਲਗਾਈਆਂ ਜਾਣ ਵਾਲੀਆਂ ਕੌਮੀ ਲੋਕ ਅਦਾਲਤਾਂ ਦੇ ਲਾਭਾਂ ਬਾਰੇ ਜਾਗਰੂਕ ਕੀਤਾ ਜਾਵੇਗਾ। ਇਸ ਮੌਕੇ ਪੈਨਲ ਐਡਵੋਕੇਟ ਅਤੇ ਸਮੂਹ ਸਟਾਫ ਹਾਜ਼ਰ ਸੀ।