Prime Punjab Times

Latest news
ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ
ADVERTISEMENT
You are currently viewing ਜਿਲਾ ਸ਼ਹੀਦ ਭਗਤ ਸਿੰਘ ਨਗਰ ਵਿੱਚ ਧਾਰਾ 144 ਲਾਗੂ

ਜਿਲਾ ਸ਼ਹੀਦ ਭਗਤ ਸਿੰਘ ਨਗਰ ਵਿੱਚ ਧਾਰਾ 144 ਲਾਗੂ

ਨਵਾਂਸ਼ਹਿਰ, 11 ਮਾਰਚ, 2024 (ਐਸਕੇ ਜੋਸ਼ੀ)

– ਰੋਸ ਮੁਜਾਹਰੇ ਕਰਨ ਅਤੇ ਪੰਜ ਤੋਂ ਵਧੇਰੇ ਵਿਅਕਤੀਆਂ ਦੇ ਇਕੱਠੇ ਹੋਣ ’ਤੇ ਲਗਾਈ ਪਾਬੰਦੀ

: ਜ਼ਿਲ੍ਹਾ ਮੈਜਿਸਟ੍ਰੇਟ ਸ਼ਹੀਦ ਭਗਤ ਸਿੰਘ ਨਗਰ ਨਵਜੋਤ ਪਾਲ ਸਿੰਘ ਰੰਧਾਵਾ ਨੇ ਲੋਕ ਹਿੱਤ ਵਿਚ ਫੌਜਦਾਰੀ ਜ਼ਾਬਤਾ ਸੰਘਤਾ 1973 ਦੀ ਧਾਰਾ 144 ਤਹਿਤ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਵਿਚ ਅਮਨ-ਕਾਨੂੰਨ ਦੀ ਸਥਿਤੀ ਨੂੰ ਕਾਇਮੀ ਰੱਖਣ ਵਾਸਤੇ ਪੰਜ ਜਾਂ ਪੰਜ ਤੋਂ ਵੱਧ ਵਿਅਕਤੀਆਂ ਦੇ ਇਕੱਠੇ ਹੋਣ ਜਾਂ ਮੀਟਿੰਗ ਕਰਨ, ਨਾਅਰੇ ਲਾਉਣ/ਭੜਕਾਊ ਭਾਸ਼ਣ ਦੇਣ, ਬਿਨਾਂ ਪ੍ਰਵਾਨਗੀ ਜਨਤਕ ਥਾਂਵਾਂ ’ਤੇ ਜਲੂਸ ਕੱਢਣ/ਮੀਟਿੰਗ ਕਰਨ/ਰੈਲੀ ਕਰਨ ’ਤੇ ਪਾਬੰਦੀ ਲਾਈ ਹੈ। ਇਹ ਪਾਬੰਦੀ 12 ਮਾਰਚ ਤੋਂ 11 ਮਈ, 2024 ਤੱਕ ਲਾਗੂ ਰਹੇਗੀ। ਉਨ੍ਹਾਂ ਕਿਹਾ ਕਿ ਵਿਸ਼ੇਸ਼ ਹਾਲਤਾਂ ਵਿਚ ਉੱਪ ਮੰਡਲ ਮੈਜਿਸਟ੍ਰੇਟ ਪਾਸੋਂ ਅਗਾਊਂ ਪ੍ਰਵਾਨਗੀ ਲੈ ਕੇ ਜਨਤਕ ਮੀਟਿੰਗਾਂ, ਜਲੂਸ ਜਾਂ ਰੈਲੀ ਕੀਤੀ ਜਾ ਸਕਦੀ ਹੈ ਪਰੰਤੂ ਕੋਵਿਡ-19 ਦੇ ਪ੍ਰੋਟੋਕਾਲ ਦੀ ਪਾਲਣਾ ਲਾਜ਼ਮੀ ਹੋਵੇਗੀ। ਉਨ੍ਹਾਂ ਨੇ ਪੁਲਿਸ/ਆਰਮੀ ਵਰਦੀ ਵਿਚ ਮਿਲਟਰੀ ਅਮਲਾ ਅਤੇ ਸਰਕਾਰੀ ਕਰਮਚਾਰੀਆਂ ਨੂੰ ਡਿਊਟੀ ਦੌਰਾਨ ਅਤੇ ਵਿਆਹ/ਸੋਗਮਈ ਇਕੱਠਾਂ/ਧਾਰਮਿਕ ਸਥਾਨਾਂ ਤੇ ਸੰਸਥਾਵਾਂ ਦੇ ਅੰਦਰ ਪ੍ਰਮਾਤਮਾ ਦੀ ਉਸਤਤ-ਸ਼ਬਦ ਕੀਰਤਨ ਨੂੰ ਇਸ ਪਾਬੰਦੀ ਤੋਂ ਛੋਟ ਦਿੱਤੀ ਹੈ।