Prime Punjab Times

Latest news
ਸੀਨੀਅਰ ਮੈਡੀਕਲ ਅਫਸਰ ਡਾ. ਸ਼ੁਦੇਸ਼ ਰਾਜਨ ਵਲੋਂ ਅਚਨਚੇਤ ਨਿਰੀਖਣ ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ*
ADVERTISEMENT
You are currently viewing ਜ਼ਿਲ੍ਹਾ ਊਨਾ ਦੇ ਡੇਰਾ ਬਾਬਾ ਵਡਭਾਗ ਸਿੰਘ ਮੈੜੀ ਵਿਖੇ 27 ਫਰਵਰੀ ਤੋਂ ਹੋਲੀ ਮੇਲਾ

ਜ਼ਿਲ੍ਹਾ ਊਨਾ ਦੇ ਡੇਰਾ ਬਾਬਾ ਵਡਭਾਗ ਸਿੰਘ ਮੈੜੀ ਵਿਖੇ 27 ਫਰਵਰੀ ਤੋਂ ਹੋਲੀ ਮੇਲਾ

ਊਨਾ / ਹੁਸ਼ਿਆਰਪੁਰ (ਬਿਊਰੋ) 

–ਮਾਲ ਗੱਡੀਆਂ ‘ਚ ਸ਼ਰਧਾਲੂਆਂ ਦੇ ਆਉਣ ‘ਤੇ ਮੁਕੰਮਲ ਪਾਬੰਦੀ ਰਹੇਗੀ

15 ਫਰਵਰੀ – ਹਿਮਾਚਲ ਪ੍ਰਦੇਸ਼ ਦੇ ਊਨਾ ਜ਼ਿਲ੍ਹੇ ਦੇ ਪਿੰਡ ਮੈੜੀ ਵਿਖੇ ਡੇਰਾ ਬਾਬਾ ਵਡਭਾਗ ਸਿੰਘ ਵਿਖੇ 27 ਫਰਵਰੀ ਤੋਂ 10 ਮਾਰਚ ਤੱਕ ਹੋਲੀ ਮੇਲਾ ਲਗਾਇਆ ਜਾ ਰਿਹਾ ਹੈ | ਜਾਣਕਾਰੀ ਦਿੰਦੇ ਹੋਏ ਡਿਪਟੀ ਕਮਿਸ਼ਨਰ ਊਨਾ ਰਾਘਵ ਸ਼ਰਮਾ ਨੇ ਦੱਸਿਆ ਕਿ ਹੋਲੀ ਮੇਲਾ 27 ਫਰਵਰੀ ਨੂੰ ਸ਼ੁਰੂ ਹੋਵੇਗਾ, 7 ਮਾਰਚ ਨੂੰ ਝੰਡੇ ਦੀ ਰਸਮ ਅਦਾ ਕੀਤੀ ਜਾਵੇਗੀ ਜਦਕਿ 9 ਮਾਰਚ ਅਤੇ 10 ਮਾਰਚ ਨੂੰ ਸਵੇਰੇ 2 ਵਜੇ ਪੰਜਾ ਪ੍ਰਸ਼ਾਦ ਵਰਤਾਇਆ ਜਾਵੇਗਾ।

                ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਊਨਾ ਦੇ ਇਸ ਪ੍ਰਸਿੱਧ ਮੇਲੇ ਵਿੱਚ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਤੋਂ ਹਜ਼ਾਰਾਂ ਦੀ ਗਿਣਤੀ ਵਿੱਚ ਸ਼ਰਧਾਲੂ ਡੇਰਾ ਬਾਬਾ ਵਡਭਾਗ ਸਿੰਘ ਵਿਖੇ ਮੱਥਾ ਟੇਕਣ ਲਈ ਆਉਂਦੇ ਹਨ। ਉਨ੍ਹਾਂ ਦੱਸਿਆ ਕਿ ਟਰੱਕਾਂ, ਟਰਾਲੀਆਂ ਅਤੇ ਟਰੈਕਟਰ-ਟਰਾਲੀਆਂ ਸਮੇਤ ਹੋਰ ਮਾਲ ਗੱਡੀਆਂ ਰਾਹੀਂ ਸ਼ਰਧਾਲੂਆਂ ਦੀ ਆਮਦ ‘ਤੇ ਮੁਕੰਮਲ ਪਾਬੰਦੀ ਰਹੇਗੀ। ਉਨ੍ਹਾਂ ਕਿਹਾ ਕਿ ਜੇਕਰ ਕੋਈ ਸ਼ਰਧਾਲੂ ਮਾਲ ਗੱਡੀਆਂ ਵਿੱਚ ਆਉਂਦਾ ਹੈ ਤਾਂ ਉਸ ਨੂੰ ਹਿਮਾਚਲ ਪ੍ਰਦੇਸ਼ ਦੇ ਐਂਟਰੀ ਗੇਟ ‘ਤੇ ਰੋਕਿਆ ਜਾਵੇਗਾ ਅਤੇ ਚੈਕਿੰਗ ਬੈਰੀਅਰ ਤੋਂ ਅੱਗੇ ਨਹੀਂ ਜਾਣ ਦਿੱਤਾ ਜਾਵੇਗਾ। ਇਸ ਤੋਂ ਇਲਾਵਾ ਵਾਹਨ ਮਾਲਕ ਖ਼ਿਲਾਫ਼ ਲੋੜੀਂਦੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ। ਡੀਸੀ ਊਨਾ ਰਾਘਵ ਸ਼ਰਮਾ ਨੇ ਪੰਜਾਬ ਤੋਂ ਆਉਣ ਵਾਲੇ ਸ਼ਰਧਾਲੂਆਂ ਨੂੰ ਮੈਡੀ ਮੇਲੇ ਵਿੱਚ ਆਉਣ ਲਈ ਮਾਲ ਗੱਡੀਆਂ ਦੀ ਵਰਤੋਂ ਨਾ ਕਰਨ ਦੀ ਅਪੀਲ ਕੀਤੀ ਹੈ। ਮੇਲੇ ਵਿੱਚ ਪਹੁੰਚਣ ਲਈ ਸਿਰਫ਼ ਬੱਸਾਂ ਦੀ ਵਰਤੋਂ ਕੀਤੀ ਜਾਵੇ। ਉਨ੍ਹਾਂ ਸ਼ਰਧਾਲੂਆਂ ਨੂੰ ਅਪੀਲ ਕੀਤੀ ਹੈ ਕਿ ਉਹ ਸਫਲ ਅਤੇ ਸੁਰੱਖਿਅਤ ਧਾਰਮਿਕ ਯਾਤਰਾ ਲਈ ਜ਼ਿਲ੍ਹਾ ਪ੍ਰਸ਼ਾਸਨ ਊਨਾ ਨੂੰ ਆਪਣਾ ਪੂਰਨ ਸਹਿਯੋਗ ਦੇਣ।