Prime Punjab Times

Latest news
ਖ਼ਾਲਸਾ ਕਾਲਜ ਵਿਖੇ ‘ਭਾਰਤੀ ਗਿਆਨ ਪਰੰਪਰਾ ਅਤੇ ਨੈਤਿਕ ਮੁੱਲ’ ਵਿਸ਼ੇ ਤੇ ਵਿਸ਼ੇਸ਼ ਲੈਕਚਰ ਦਾ ਆਯੋਜਨ DAV ਪਬਲਿਕ ਸਕੂਲ 'ਚ ਗਣਿਤ ਅਤੇ ਵਿਗਿਆਨ ਕਵਿਜ਼ ਮੁਕਾਬਲਾ ਕਰਵਾਇਆ ਗਿਆ ਡਾ. ਸੁਖਦੇਵ ਸ਼ਰਮਾ ਨੂੰ ਸਦਮਾ, ਪਿਤਾ ਡਾ ਕ੍ਰਿਸ਼ਨ ਮਿੱਤਰ(ਹਰੀ ਪਗੜੀ ਵਾਲੇ) ਦਾ ਦੇਹਾਂਤ ਮੁਲਾਜ਼ਮ ਆਗੂ ਸੁਖਚੈਨ ਸਿੰਘ ਖਹਿਰਾ ਦੀ ਬਦਲੀ ਮੁੱਖ ਮੰਤਰੀ ਦੀ ਬੁਖਲਾਹਟ ਦਾ ਨਤੀਜਾ ਕਰਾਰ; ਸਾਂਝੀ ਤਾਲਮੇਲ ਕਮੇਟੀ ਗੜਦੀਵਾ... ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੈਮੀਨਾਰ ਕਰਵਾਇਆ ਹਲਕਾ ਟਾਂਡਾ ਉੜਮੁੜ ਦੇ ਸ਼ਹਿਰ ਗੜਦੀਵਾਲਾ ਵਿਖੇ ਅਕਾਲੀ ਦਲ ਵਾਰਿਸ ਪੰਜਾਬ ਨੂੰ ਮਿਲਿਆ ਭਰਵਾਂ ਹੁੰਗਾਰਾ ਕਲੱਸਟਰ ਖੇਡਾਂ 'ਚ ਉਵਰਆਲ ਟ੍ਰਾਫੀ ਦਸੂਹਾ 1 ਅਤੇ ਦਸੂਹਾ -2 ਨੇ ਸਾਂਝੇ ਤੌਰ ਤੇ ਜਿੱਤੀ ਪੀ ਐਮ ਸ਼੍ਰੀ ਜਵਾਹਰ ਨਵੋਦਿਆ ਵਿਦਿਆਲਿਆ ਫਲਾਹੀ ਵਿਖੇ 16ਵੀਂ ਕੌਮੀ ਯੋਗਾ ਮੀਟ ਦਾ ਸ਼ਾਨਦਾਰ ਆਗਾਜ਼ DAV ਪਬਲਿਕ ਸਕੂਲ 'ਚ ਧੂਮਧਾਮ ਨਾਲ ਮਨਾਇਆ ਗਿਆ ਵੇਦ ਸਪਤਾਹ ਖ਼ਾਲਸਾ ਕਾਲਜ  ਵਿਖੇ ਆਈ.ਪੀ.ਆਰ ਸੰਬੰਧੀ ਵਰਕਸ਼ਾਪ ਦਾ ਆਯੋਜਨ
ADVERTISEMENT
You are currently viewing ਪੰਜਾਬ ਵਿਧਾਨ ਸਭਾ ਸਪੀਕਰ ਨੂੰ ਜ਼ਿਲ੍ਹਾ ਪ੍ਰਸ਼ਾਸਨ ਨੇ ਦਿੱਤਾ ਗਾਰਡ ਆਫ ਆਨਰ

ਪੰਜਾਬ ਵਿਧਾਨ ਸਭਾ ਸਪੀਕਰ ਨੂੰ ਜ਼ਿਲ੍ਹਾ ਪ੍ਰਸ਼ਾਸਨ ਨੇ ਦਿੱਤਾ ਗਾਰਡ ਆਫ ਆਨਰ

ਪੰਜਾਬ ਵਿਧਾਨ ਸਭਾ ਸਪੀਕਰ ਨੂੰ ਜ਼ਿਲ੍ਹਾ ਪ੍ਰਸ਼ਾਸਨ ਨੇ ਦਿੱਤਾ ਗਾਰਡ ਆਫ ਆਨਰ

ਪੰਜਾਬ ਮੁੜ ਤੋਂ ‘ਰੰਗਲਾ ਪੰਜਾਬ’ ਬਣੇਗਾ : ਪੰਜਾਬ ਵਿਧਾਨ ਸਭਾ ਸਪੀਕਰ

ਮਹਾਰਾਜਾ ਜੱਸਾ ਸਿੰਘ ਰਾਮਗੜ੍ਹੀਆ ਦੇ ਜਨਮ ਦਿਵਸ ਨੂੰ ਸਮਰਪਿਤ ਕਰਵਾਏ ਸਨਮਾਨ ਸਮਾਰੋਹ ’ਚ ਕੀਤੀ ਸ਼ਿਰਕਤ

ਪੰਜਾਬ ਵਿਧਾਨ ਸਭਾ ਸਪੀਕਰ ਨੂੰ ਰਾਮਗੜ੍ਹੀਆ ਸਿੱਖ ਆਰਗੇਨਾਈਜੇਸ਼ਨ ਨੇ ‘ਮਹਾਰਾਜਾ ਸਰਦਾਰ ਜੱਸਾ ਸਿੰਘ ਜੀ ਰਾਮਗੜ੍ਹੀਆ ਐਵਾਰਡ’ ਨਾਲ ਨਿਵਾਜ਼ਿਆ

ਹੁਸ਼ਿਆਰਪੁਰ, 24 ਮਈ(ਬਿਊਰੋ) : ਪੰਜਾਬ ਵਿਧਾਨ ਸਭਾ ਸਪੀਕਰ ਸ੍ਰੀ ਕੁਲਤਾਰ ਸਿੰਘ ਸੰਧਵਾਂ ਨੂੰ ਅੱਜ ਹੁਸ਼ਿਆਰਪੁਰ ਵਿਖੇ ਪਹੁੰਚਣ ’ਤੇ ਡਿਪਟੀ ਕਮਿਸ਼ਨਰ ਸ੍ਰੀ ਸੰਦੀਪ ਹੰਸ ਅਤੇ ਐਸ.ਐਸ.ਪੀ. ਸ੍ਰੀ ਸਰਤਾਜ ਸਿੰਘ ਚਾਹਲ ਦੀ ਅਗਵਾਈ ਵਿਚ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਪੀ.ਡਬਲਯੂ.ਡੀ. ਰੈਸਟ ਹਾਊਸ ਵਿਖੇ ਗਾਰਡ ਆਫ਼ ਆਨਰ ਦਿੱਤਾ ਗਿਆ। ਇਸ ਮੌਕੇ ਕੈਬਨਿਟ ਮੰਤਰੀ ਸ੍ਰੀ ਬ੍ਰਮ ਸ਼ੰਕਰ ਜਿੰਪਾ, ਹਲਕਾ ਵਿਧਾਇਕ ਸ਼ਾਮਚੁਰਾਸੀ ਡਾ. ਰਵਜੋਤ ਸਿੰਘ, ਹਲਕਾ ਵਿਧਾਇਕ ਗੜ੍ਹਸ਼ੰਕਰ ਸ੍ਰੀ ਜੈ ਕ੍ਰਿਸ਼ਨ ਸਿੰਘ ਰੋੜੀ, ਹਲਕਾ ਵਿਧਾਇਕ ਟਾਂਡਾ ਸ੍ਰੀ ਜਸਵੀਰ ਸਿੰਘ ਗਿੱਲ ਅਤੇ ਹਲਕਾ ਵਿਧਾਇਕ ਦਸੂਹਾ ਸ੍ਰੀ ਕਰਮਬੀਰ ਸਿੰਘ ਘੁੰਮਣ ਵਲੋਂ ਪੰਜਾਬ ਵਿਧਾਨ ਸਭਾ ਸਪੀਕਰ ਦਾ ਨਿੱਘਾ ਸਵਾਗਤ ਵੀ ਕੀਤਾ ਗਿਆ।
ਉਪਰੰਤ ਪੰਜਾਬ ਵਿਧਾਨ ਸਭਾ ਸਪੀਕਰ ਸ੍ਰੀ ਕੁਲਤਾਰ ਸਿੰਘ ਸੰਧਵਾਂ ਨੇ ਰਾਮਗੜ੍ਹੀਆ ਸਿੱਖ ਆਰਗੇਨਾਈਜੇਸ਼ਨ ਇੰਡੀਆ ਵਲੋਂ ਸਿੱਖ ਪੰਥ ਦੇ ਮਹਾਨ ਜਰਨੈਲ ਮਹਾਰਾਜਾ ਜੱਸਾ ਸਿੰਘ ਜੀ ਰਾਮਗੜ੍ਹੀਆ ਦੇ 299ਵੇਂ ਜਨਮ ਦਿਵਸ ਨੂੰ ਸਮਰਪਿਤ ਕਰਵਾਏ ਵਿਸ਼ੇਸ਼ ਸਨਮਾਨ ਸਮਾਰੋਹ ਵਿਚ ਸ਼ਿਰਕਤ ਕੀਤੀ। ਇਸ ਮੌਕੇ ਸ੍ਰੀ ਸੰਧਵਾਂ ਨੂੰ ਆਰਗੇਨਾਈਜੇਸ਼ਨ ਵਲੋਂ ‘ਮਹਾਰਾਜਾ ਸਰਦਾਰ ਜੱਸਾ ਸਿੰਘ ਜੀ ਰਾਮਗੜ੍ਹੀਆ ਐਵਾਰਡ’ ਨਾਲ ਸਨਮਾਨਿਆ ਗਿਆ। ਸਮਾਗਮ ਦੌਰਾਨ ਪੰਜਾਬ ਵਿਧਾਨ ਸਭਾ ਸਪੀਕਰ ਨੇ ਸੰਬੋਧਨ ਕਰਦਿਆਂ ਕਿਹਾ ਕਿ ਉਨ੍ਹਾਂ ਨੂੰ ਦਿੱਤੇ ਗਏ ਮਾਣ ਲਈ ਡਾਹਢੀ ਖੁਸ਼ੀ ਮਹਿਸੂਸ ਹੋ ਰਹੀ ਹੈ। ਉਨ੍ਹਾਂ ਕਿਹਾ ਕਿ ਸੂਬੇ ਵਿਚ ਇਮਾਨਦਾਰ ਸਰਕਾਰ ਚੱਲ ਰਹੀ ਹੈ ਅਤੇ ਉਹ ਦਿਨ ਦੂਰ ਨਹੀਂ ਜਦੋਂ ਪੰਜਾਬ ਮੁੜ ਰੰਗਲਾ ਪੰਜਾਬ ਬਣੇਗਾ। ਉਨ੍ਹਾਂ ਕਿਹਾ ਕਿ ਦਸੂਹਾ-ਹਾਜੀਪੁਰ ਰੋਡ ’ਤੇ ਸਥਿਤ ਪਿੰਡ ਸਿੰਘਪੁਰ ਬਰਨਾਲਾ ਵਿਖੇ ਕਿਲਾ ਮਹਾਰਾਜਾ ਜੱਸਾ ਸਿੰਘ ਰਾਮਗੜ੍ਹੀਆ ਦਾ ਉਨ੍ਹਾਂ ਵਲੋਂ ਜਲਦੀ ਦੌਰਾ ਕੀਤਾ ਜਾਵੇਗਾ ਅਤੇ ਪੰਜਾਬ ਸਰਕਾਰ ਦੇ ਧਿਆਨ ਵਿਚ ਲਿਆ ਕੇ ਜਲਦੀ ਹੀ ਇਸ ਧਰੋਹਰ ਨੂੰ ਦੁਨੀਆ ਦੇ ਸਾਹਮਣੇ ਲਿਆਂਦਾ ਜਾਵੇਗਾ। ਉਨ੍ਹਾਂ ਭਰੋਸਾ ਦਿਵਾਉਂਦਿਆਂ ਕਿਹਾ ਕਿ ਰਾਮਗੜ੍ਹੀਆ ਸਿੱਖ ਆਰਗੇਨਾਈਜੇਸ਼ ਇੰਡੀਆ ਵਲੋਂ ਜੋ ਮੰਗਾਂ ਰੱਖੀਆਂ ਗਈਆਂ ਹਨ, ਉਨ੍ਹਾਂ ਦੇ ਹੱਲ ਲਈ ਉਹ ਨਿੱਜੀ ਤੌਰ ’ਤੇ ਮੁੱਖ ਮੰਤਰੀ ਪੰਜਾਬ ਜੀ ਨਾਲ ਰਾਬਤਾ ਕਾਇਮ ਕਰਨਗੇ।
ਕੈਬਨਿਟ ਮੰਤਰੀ ਸ੍ਰੀ ਬ੍ਰਮ ਸ਼ੰਕਰ ਜਿੰਪਾ ਨੇ ਸੰਬੋਧਨ ਕਰਦਿਆਂ ਕਿਹਾ ਕਿ ਰਾਮਗੜ੍ਹੀਆ ਭਾਈਚਾਰੇ ਦਾ ਦੇਸ਼ ਦੀ ਤਰੱਕੀ ਵਿਚ ਅਹਿਮ ਰੋਲ ਹੈ। ਉਨ੍ਹਾਂ ਕਿਹਾ ਕਿ ਆਰਗੇਨਾਈਜੇਸ਼ਨ ਸਮਾਜ ਭਲਾਈ ਦੇ ਕੰਮਾਂ ਵਿਚ ਮੋਹਰੀ ਰੋਲ ਅਦਾ ਕਰ ਰਹੀ ਹੈ ਅਤੇ ਉਹ ਲੋਕ ਭਲਾਈ ਦੇ ਇਨ੍ਹਾਂ ਕੰਮਾਂ ਵਿਚ ਆਰਗੇਨਾਈਜੇਸ਼ਨ ਨੂੰ ਹਰ ਸਹਿਯੋਗ ਦੇਣ ਲਈ ਤਿਆਰ ਹਨ। ਸਮਾਗਮ ਦੌਰਾਨ ਕੈਬਨਿਟ ਮੰਤਰੀ ਸ੍ਰੀ ਜਿੰਪਾ, ਹਲਕਾ ਵਿਧਾਇਕ ਡਾ. ਰਵਜੋਤ ਸਿੰਘ, ਸ੍ਰੀ ਜਸਵੀਰ ਸਿੰਘ ਗਿੱਲ, ਸ੍ਰੀ ਜੈ ਕ੍ਰਿਸ਼ਨ ਸਿੰਘ ਰੋੜੀ, ਸ੍ਰੀ ਕਰਮਬੀਰ ਸਿੰਘ ਘੁੰਮਣ ਤੋਂ ਇਲਾਵਾ ਸੈਨੇਟ ਮੈਂਬਰ ਤੇ ਮੁਖੀ ਭਾਈ ਵੀਰ ਸਿੰਘ ਚੇਅਰ ਪੰਜਾਬੀ ਯੂਨੀਵਰਸਿਟੀ ਪਟਿਆਲਾ ਸ੍ਰੀ ਹਰਜੋਧ ਸਿੰਘ ਅਤੇ ਸੂਬਾ ਜੁਆਇੰਟ ਸਕੱਤਰ ਬੁੱਧੀਜੀਵੀ ਸੈਲ ਆਮ ਆਦਮੀ ਪਾਰਟੀ ਸ੍ਰੀ ਸਤਵੰਤ ਸਿੰਘ ਨੂੰ ‘ਮਹਾਰਾਜਾ ਜੱਸਾ ਸਿੰਘ ਰਾਮਗੜ੍ਹੀਆ ਐਪਰੀਸੀਏਸ਼ਨ ਐਵਾਰਡ’ ਵੀ ਦਿੱਤੇ ਗਏ। ਇਸ ਤੋਂ ਇਲਾਵਾ ਸਾਬਕਾ ਵਿਧਾਇਕ ਸ੍ਰੀ ਅਮਰਜੀਤ ਸਿੰਘ ਸੰਦੋਆ, ਮਨਿੰਦਰ ਸਿੰਘ ਅਤੇ ਏ.ਐਸ.ਆਈ. ਅਜਮੇਰ ਸਿੰਘ ਦਾ ਵੀ ਵਿਸ਼ੇਸ਼ ਸਨਮਾਨ ਕੀਤਾ ਗਿਆ।
ਸਮਾਗਮ ਦੌਰਾਨ ਰਾਮਗੜ੍ਹੀਆ ਸਿੱਖ ਆਰਗੇਨਾਈਜੇਸ਼ਨ ਇੰਡੀਆ ਦੇ ਪ੍ਰਧਾਨ ਸ੍ਰੀ ਹਰਦੇਵ ਸਿੰਘ ਨੇ ਆਰਗੇਨਾਈਜੇਸ਼ਨ ਦੀਆਂ ਗਤੀਵਿਧੀਆਂ ਅਤੇ ਭਵਿੱਖੀ ਯੋਜਨਾ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ। ਇਸ ਮੌਕੇ ਚੇਅਰਮੈਨ ਸ੍ਰੀ ਕੁਲਦੀਪ ਸਿੰਘ ਖਾਂਬਾ, ਸਤਵੰਤ ਸਿੰਘ ਸਿਆਣ, ਅਮਰਜੀਤ ਸਿੰਘ ਆਸੀ, ਮਲਕੀਤ ਸਿੰਘ ਮਰਵਾਹਾ, ਰਵਿੰਦਰ ਸਿੰਘ ਚੱਢਾ, ਪਰਮਜੀਤ ਸਿੰਘ ਕਲਿਆਣ, ਸੁਖਦੀਪ ਸਿੰਘ, ਗੁਰਿਵੰਦਰ ਸਿੰਘ ਪਲਾਹਾ, ਜਗਦੀਪ ਸਿੰਘ, ਗੁਰਦੇਵ ਸਿੰਘ ਪੁਆਰ, ਹਰਜਿੰਦਰ ਸਿੰਘ ਵਿਰਦੀ, ਅਮਨਦੀਪ ਸਿੰਘ, ਭੁਪਿੰਦਰ ਸਿੰਘ, ਸਰਬਜੀਤ ਸਿੰਘ, ਹਰਮਿੰਦਰ ਸਿੰਘ, ਬਾਬਾ ਪਰਮਿੰਦਰ ਸਿੰਘ ਪਨੇਸਰ, ਜਸਵੰਤ ਸਿੰਘ ਅਤੇ ਰਛਪਾਲ ਸਿੰਘ ਤੋਂ ਇਲਾਵਾ ਪੰਜਾਬ ਭਰ ਦੇ ਵੱਖ-ਵੱਖ ਜ਼ਿਲਿ੍ਹਆਂ ਤੋਂ ਰਾਮਗੜ੍ਹੀਆਂ ਸੰਸਥਾਵਾਂ ਦੇ ਨੁਮਾਇੰਦੇ ਅਤੇ ਹੋਰ ਵੀ ਸਖਸ਼ੀਅਤਾਂ ਹਾਜ਼ਰ ਸਨ।