Prime Punjab Times

Latest news
ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ...
ADVERTISEMENT
You are currently viewing *ਜ਼ਿਲ੍ਹਾ ਵੁਸ਼ੂ ਕਨਵੀਨਰ ਰਛਪਾਲ ਉੱਪਲ ਅਤੇ ਵੁਸ਼ੂ ਖਿਡਾਰੀ ਡਿਪਟੀ ਕਮਿਸ਼ਨਰ ਕੋਮਲ ਮਿੱਤਲ ਵੱਲੋਂ ਸਨਮਾਨਿਤ*

*ਜ਼ਿਲ੍ਹਾ ਵੁਸ਼ੂ ਕਨਵੀਨਰ ਰਛਪਾਲ ਉੱਪਲ ਅਤੇ ਵੁਸ਼ੂ ਖਿਡਾਰੀ ਡਿਪਟੀ ਕਮਿਸ਼ਨਰ ਕੋਮਲ ਮਿੱਤਲ ਵੱਲੋਂ ਸਨਮਾਨਿਤ*

ਹੁਸ਼ਿਆਰਪੁਰ (ਚੌਧਰੀ) 

:  ਜ਼ਿਲ੍ਹਾ ਸਿੱਖਿਆ ਅਫ਼ਸਰ (ਸ) ਹੁਸ਼ਿਆਰਪੁਰ ਲਲਿਤਾ ਅਰੌੜਾ ਅਤੇ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਧੀਰਜ ਵਸ਼ਿਸ਼ਟ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅਤੇ ਜ਼ਿਲ੍ਹਾ ਹੁਸ਼ਿਆਰਪੁਰ ਸਪੋਰਟਸ ਕੋਆਰਡੀਨੇਟਰ ਜਗਜੀਤ ਸਿੰਘ ਦੇਖ ਰੇਖ ਵਿੱਚ ਅੱਜ ਜ਼ਿਲ੍ਹਾ ਪੱਧਰੀ ਖੇਡ ਇਨਾਮ ਵੰਡ ਸਮਾਗਮ ਸਕੂਲ ਆਫ਼ ਐਮੀਨਸ ਬਾਗਪੁਰ ਸਤੋਰ ਵਿਖੇ ਬਹੁਤ ਹੀ ਧੂਮਧਾਮ ਨਾਲ ਕਰਵਾਇਆ ਗਿਆ। ਇਸ ਸਮਾਗਮ ਵਿੱਚ ਮੁੱਖ ਮਹਿਮਾਨ ਡਿਪਟੀ ਕਮਿਸ਼ਨਰ ਹੁਸ਼ਿਆਰਪੁਰ ਕੋਮਲ ਮਿੱਤਲ ਵਜੋਂ ਸ਼ਾਮਲ ਹੋਏ। ਇਸ ਮੌਕੇ ਤੇ ਜ਼ਿਲ੍ਹਾ ਹੁਸ਼ਿਆਰਪੁਰ ਦੇ ਖਿਡਾਰੀ ਜਿਨ੍ਹਾਂ ਨੇ ਰਾਜ ਪੱਧਰ ਤੇ ਰਾਸ਼ਟਰੀ ਪੱਧਰ ਤੇ 68ਵੀਆਂ ਸਕੂਲ ਖੇਡਾਂ ਵਿੱਚ ਪੁਜੀਸ਼ਨਾਂ ਹਾਸਲ ਕੀਤੀਆਂ ਹਨ, ਉਨ੍ਹਾਂ ਖਿਡਾਰੀਆਂ ਅਤੇ ਕੋਚ ਸਹਿਬਾਨ ਨੂੰ ਡਿਪਟੀ ਕਮਿਸ਼ਨਰ ਹੁਸ਼ਿਆਰਪੁਰ ਕੋਮਲ ਮਿੱਤਲ  ਅਤੇ ਜ਼ਿਲ੍ਹਾ ਸਿੱਖਿਆ ਅਫ਼ਸਰ (ਸ) ਹੁਸ਼ਿਆਰਪੁਰ ਲਲਿਤਾ ਅਰੌੜਾ ਅਤੇ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਧੀਰਜ ਵਸ਼ਿਸ਼ਟ ਵਲੋਂ ਸਾਂਝੇ ਤੌਰ ਤੇ ਸਨਮਾਨਿਤ ਕੀਤਾ ਗਿਆ। ਇਸ ਵਿੱਚ ਜ਼ਿਲ੍ਹਾ ਹੁਸ਼ਿਆਰਪੁਰ ਦੇ ਵੀਹ ਰਾਜ ਪੱਧਰੀ ਅਤੇ ਰਾਸ਼ਟਰੀ ਪੱਧਰ ਤੇ ਮੈਡਲ ਜਿੱਤਣ ਵਾਲੇ ਵੁਸ਼ੂ ਖਿਡਾਰੀ ਪ੍ਰਭਜੋਤ ਕੌਰ,ਜਸਨੂਰ ਕੌਰ, ਚੰਦਨਪ੍ਰੀਤ, ਸਾਨੀਆ ਸਹੋਤਾ, ਤ੍ਰਿਪਤੀ, ਨੈਨਾ ਕੁਮਾਰੀ, ਦਿਕਸ਼ਾ, ਪਰਮਿੰਦਰ ਕੌਰ,ਏਛੀਕਾ,ਮਨਮੀਤ ਕੌਰ,ਪ੍ਰਥਮ,ਜਸਮੀਤ ਭਾਟੀਆ,ਜਸਮੀਤ ਸਿੰਘ, ਆਰੀਅਨ ਸ਼ਰਮਾ, ਸੋਨੂੰ, ਵਿਸ਼ਾਲ, ਸਚਿਨ ਸ਼ਰਮਾ, ਸਨਜੋਤ ਸਿੰਘ, ਚੰਦਰ ਕੁਮਾਰ, ਜਸ਼ਨਪ੍ਰੀਤ ਸਿੰਘ ਅਤੇ ਜ਼ਿਲ੍ਹਾ ਕਨਵੀਨਰ ਵੁਸ਼ੂ ਰਛਪਾਲ ਸਿੰਘ ਉੱਪਲ ਡੀ ਪੀ ਈ ਪੀ ਐਮ ਸ੍ਰੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸ਼ੇਰਗੜ੍ਹ ਨੂੰ ਇਨਾਮ ਅਤੇ ਪ੍ਰਸ਼ੰਸਾ ਪੱਤਰ ਦੇ ਕੇ ਸਨਮਾਨਿਤ ਕੀਤਾ ਗਿਆ । ਜ਼ਿਕਰਯੋਗ ਹੈ ਕਿ ਰਛਪਾਲ ਸਿੰਘ ਉੱਪਲ ਨੇ ਜ਼ਿਲ੍ਹਾ ਹੁਸ਼ਿਆਰਪੁਰ ਨੂੰ ਵੁਸ਼ੂ ਅਤੇ ਕਿੱਕ ਬਾਕਸਿੰਗ ਵਿੱਚ ਕਈ ਰਾਜ ਪੱਧਰੀ, ਰਾਸ਼ਟਰੀ ਪੱਧਰੀ ਅਤੇ ਅੰਤਰਰਾਸ਼ਟਰੀ ਪੱਧਰੀ ਖਿਡਾਰੀ ਜ਼ਿਲ੍ਹਾ ਹੁਸ਼ਿਆਰਪੁਰ ਦੀ ਝੋਲੀ ਪਾਏ ਹਨ।ਇਸ ਮੌਕੇ ਤੇ ਵੱਖ-ਵੱਖ ਸਕੂਲਾਂ ਤੋਂ ਪ੍ਰਿੰਸੀਪਲ ਸਾਹਿਬਾਨ, ਹੈਡਮਾਸਟਰ ਸਹਿਬਾਨ, ਖੇਡ ਅਧਿਆਪਕ ਜਸਪਿੰਦਰ ਸਿੰਘ ਡੀ ਪੀ ਈ, ਦਵਿੰਦਰ ਸਿੰਘ ਡੀ ਪੀ ਈ, ਜਸਵੀਰ ਸਿੰਘ ਪੀ ਟੀ ਆਈ, ਜ਼ਿਲ੍ਹਾ ਡੀ ਟੀ ਸੀ ਮੈਂਬਰ ਅਤੇ ਅਲੱਗ ਅਲੱਗ ਖੇਡਾਂ ਦੇ ਖਿਡਾਰੀ ਅਤੇ ਖੇਡ ਪ੍ਰੇਮੀ ਹਾਜਰ ਸਨ।