Prime Punjab Times

Latest news
*ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ KMS ਕਾਲਜ ਦੇ ਸ਼੍ਰੀਮਤੀ ਮੰਜੁਲਾ ਸੈਣੀ ਫੈਸ਼ਨ ਵਿਭਾਗ ਵੱਲੋਂ ਦੋ ਰੋਜ਼ਾ ਵਰਕਸ਼ਾਪ ਦਾ ਆਯੋਜਨ 15 ਅਤੇ 16 ਅਕਤੂਬਰ ਨੂੰ ਜ਼ਿਲ੍ਹੇ ਵਿੱਚ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ, ਵੋਟਰ ਸੂਚੀ ਵਿੱਚ ਆਪਣਾ ਨਾਮ ਜ਼ਰੂਰ ਚੈੱਕ ਕਰਨ: ਆਸ਼ਿਕਾ ਜੈਨ ਕਮਾਹੀ ਦੇਵੀ ਵਿਖੇ ਪਲੇਸਮੈਂਟ ਕੈਂਪ 14 ਅਕਤੂਬਰ ਨੂੰ – ਰਮਨਦੀਪ ਕੌਰ ਖ਼ਾਲਸਾ ਕਾਲਜ ਦੇ ਵਿਦਿਆਰਥੀਆਂ ਨੇ ਗੁਰਦੁਆਰਾ ਰਾਮਪੁਰ ਖੇੜਾ ਸਾਹਿਬ ਵਿਖੇ ਗੁਰਮਤਿ ਸਮਾਗਮ ਵਿੱਚ ਕੀਤੀ ਸ਼ਮੂਲੀਅਤ KMS ਕਾਲਜ ਦੇ ਬੀ.ਸੀ.ਏ ਚੌਥੇ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ
ADVERTISEMENT
You are currently viewing ਦਿਵਆਂਗਜਨ ਨੂੰ ਹਰ ਸੰਭਵ ਸੁਵਿਧਾ ਪ੍ਰਦਾਨ ਕਰਨ ਲਈ ਪੰਜਾਬ ਸਰਕਾਰ ਵਚਨਬੱਧ : ਬ੍ਰਮ ਸ਼ੰਕਰ ਜਿੰਪਾ

ਦਿਵਆਂਗਜਨ ਨੂੰ ਹਰ ਸੰਭਵ ਸੁਵਿਧਾ ਪ੍ਰਦਾਨ ਕਰਨ ਲਈ ਪੰਜਾਬ ਸਰਕਾਰ ਵਚਨਬੱਧ : ਬ੍ਰਮ ਸ਼ੰਕਰ ਜਿੰਪਾ

ਹੁਸ਼ਿਆਰਪੁਰ (ਬਿਊਰੋ) 

–ਕੈਬਨਿਟ ਮੰਤਰੀ ਨੇ ਬਲਾਇੰਡ ਐਂਡ ਹੈਂਡੀਕੈਪਡ ਡਿਵੈਲਪਮੈਂਟ ਸੁਸਾਇਟੀ ਬਾਹੋਵਾਲ ਨੂੰ ਦਿੱਤੇ ਸਵਾ ਲੱਖ ਰੁਪਏ ਨਕਦ

2 ਅਕਤੂਬਰ : ਕੈਬਨਿਟ ਮੰਤਰੀ ਪੰਜਾਬ ਬ੍ਰਮ ਸ਼ੰਕਰ ਜਿੰਪਾ ਨੇ ਬਲਾਇੰਡ ਐਂਡ ਹੈਂਡੀਕੈਪਡ ਡਿਵੈਲਪਮੈਂਟ ਸੁਸਾਇਟੀ ਬਾਹੋਵਾਲ ਨੂੰ ਸਵਾ ਲੱਖ ਰੁਪਏ ਨਕਦ ਸੌਂਪਦੇ ਹੋਏ ਕਿਹਾ ਕਿ ਪੰਜਾਬ ਸਰਕਾਰ ਦਿਵਆਂਗਜਨ ਨੂੰ ਹਰ ਸੰਭਵ ਸੁਵਿਧਾ ਅਤੇ ਸਮਾਜ ਵਿਚ ਬਣਦਾ ਮਾਣ-ਸਨਮਾਨ ਦੇਣ ਲਈ ਵਚਨਬੱਧ ਹੈ। ਇਸ ਦੌਰਾਨ ਉਨ੍ਹਾਂ ਨੇ ਸੁਸਾਇਟੀ ਦੇ ਬੱਚਿਆਂ ਨੂੰ ਫੂਡ ਪੈਕਟ ਵੀ ਸੌਂਪੇ। ਉਨ੍ਹਾਂ ਬੱਚਿਆਂ ਨਾਲ ਗੱਲਬਾਤ ਕਰਕੇ ਉਨ੍ਹਾਂ ਦੀ ਰੁਚੀ ਤੋਂ ਜਾਣੂ ਹੋਏ ਅਤੇ ਉਨ੍ਹਾਂ ਨੂੰ ਵਿਸ਼ਵਾਸ ਦਿਵਾਇਆ ਕਿ ਉਨ੍ਹਾਂ ਦੀ ਰੁਚੀ ਦੇ ਹਿਸਾਬ ਨਾਲ ਉਨ੍ਹਾਂ ਨੂੰ ਹਰ ਜ਼ਰੂਰੀ ਸੁਵਿਧਾ ਮੁਹੱਈਆ ਕਰਵਾਈ ਜਾਵੇਗੀ। ਬੱਚਿਆਂ ਨੇ ਵੀ ਸੰਗੀਤ ਰਾਹੀਂ ਆਪਣੇ ਹੁਨਰ ਨੂੰ ਸਾਰਿਆਂ ਸਾਹਮਣੇ ਰੱਖਿਆ।
ਸੁਸਾਇਟੀ ਨੂੰ ਭਵਿੱਖ ਵਿਚ ਹਰ ਸੰਭਵ ਮਦਦ ਦਾ ਭਰੋਸਾ ਦਿੰਦੇ ਹੋਏ ਕੈਬਨਿਟ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿਚ ਪੰਜਾਬ ਸਰਕਾਰ ਦਿਵਆਂਗ ਵਿਅਕਤੀਆਂ ਦੀ ਭਲਾਈ ਲਈ ਅਹਿਮ ਯਤਨ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਹਰ ਵਰਗ ਦੀ ਖੁਸ਼ਹਾਲੀ ਲਈ ਬੇਮਿਸਾਲ ਕਦਮ ਉਠਾਉਣ ਦੇ ਨਾਲ-ਨਾਲ ਸੂਬੇ ਵਿਚ ਇਕਸਾਰ ਸਰਵਪੱਖੀ ਵਿਕਾਸ ਨੂੰ ਯਕੀਨੀ ਵੀ ਬਣਾ ਰਹੀ ਹੈ। ਇਸ ਮੌਕੇ ਸੰਸਥਾ ਦੇ ਪ੍ਰਧਾਨ ਅਤਰ ਸਿੰਘ ਤੋਂ ਇਲਾਵਾ ਦਿਵਆਂਗਜਨ ਤੇ ਸੁਸਾਇਟੀ ਦੇ ਮੈਂਬਰ ਆਦਿ ਮੌਜੂਦ ਸਨ।