Prime Punjab Times

Latest news
ਸੀਨੀਅਰ ਮੈਡੀਕਲ ਅਫਸਰ ਡਾ. ਸ਼ੁਦੇਸ਼ ਰਾਜਨ ਵਲੋਂ ਅਚਨਚੇਤ ਨਿਰੀਖਣ ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ*
ADVERTISEMENT
You are currently viewing ਕੇ.ਐਮ.ਐਸ ਕਾਲਜ ਵਿਖੇ ਦੀਵਾਲੀ ਦੇ ਮੌਕੇ ਤੇ ਕਰਵਾਈ ਗਈ ਰੰਗੋਲੀ ਪ੍ਰਤੀਯੋਗਿਤਾ

ਕੇ.ਐਮ.ਐਸ ਕਾਲਜ ਵਿਖੇ ਦੀਵਾਲੀ ਦੇ ਮੌਕੇ ਤੇ ਕਰਵਾਈ ਗਈ ਰੰਗੋਲੀ ਪ੍ਰਤੀਯੋਗਿਤਾ

ਦਸੂਹਾ (ਚੌਧਰੀ) 13 ਨਵੰਬਰ 

: ਆਈ.ਕੇ.ਗੁਜਰਾਲ ਪੰਜਾਬ ਟੈਕਨੀਕਲ ਯੂਨੀਵਰਸਿਟੀ ਜਲੰਧਰ ਦੇ ਅਧੀਨ ਬੀਬੀ ਅਮਰ ਕੌਰ ਜੀ ਐਜੂਕੇਸ਼ਨਲ ਸੁਸਾਇਟੀ ਵੱਲੋਂ ਸਥਾਪਿਤ ਕੇ.ਐਮ.ਐਸ ਕਾਲਜ ਆਫ ਆਈ.ਟੀ. ਐਂਡ ਮੈਨੇਜਮੈਂਟ ਚੌ. ਬੰਤਾ ਸਿੰਘ ਕਲੋਨੀ ਦਸੂਹਾ ਵਿਖੇ ਦੀਵਾਲੀ ਦੇ ਮੌਕੇ ਤੇ ਰੰਗੋਲੀ ਪ੍ਰਤੀਯੋਗਿਤਾ ਕਰਵਾਈ ਗਈ, ਜਿਸ ਵਿੱਚ ਸਾਰੇ ਵਿਭਾਗਾਂ ਦੀਆਂ ਟੀਮਾਂ ਨੇ ਭਾਗ ਲਿਆ। ਜਿਹਨਾ ਵਿੱਚੋਂ ਆਈ.ਟੀ ਵਿਭਾਗ ਦੀ ਟੀਮ (ਸੋਨੀਆ, ਨਵਦੀਪ ਕੌਰ, ਨਿਰਜਲਾ ਸੰਧੂ, ਮਨਪ੍ਰੀਤ ਕੌਰ, ਸੁਮਨਪ੍ਰੀਤ ਕੌਰ) ਨੇ ਪਹਿਲਾ ਸਥਾਨ ਹਾਸਲ ਕੀਤਾ। ਇਸ ਤੋਂ ਇਲਾਵਾ ਕਾਮਰਸ ਵਿਭਾਗ ਦੀ ਟੀਮ (ਪੱਲਵੀ ਮਨਪ੍ਰੀਤ ਕੌਰ, ਪੂਨਮ ਅਤੇ ਰਮਨ) ਨੇ ਦੂਸਰਾ ਅਤੇ ਫੈਸ਼ਨ ਡਿਜ਼ਾਇਨਿੰਗ ਵਿਭਾਗ ਦੀ ਟੀਮ (ਨੇਹਾ, ਮਨਜੀਤ ਕੌਰ, ਜੈਸਮੀਨ ਕੌਰ, ਜਸਮੀਤ ਕੌਰ, ਹਰਮਨਜੋਤ ਕੌਰ) ਨੇ ਤੀਸਰਾ ਸਥਾਨ ਹਾਸਲ ਕੀਤਾ। ਇਸ ਮੌਕੇ ਤੇ ਡਾਇਰੈਕਟਰ ਡਾ. ਮਾਨਵ ਸੈਣੀ, ਪ੍ਰਿੰਸੀਪਲ ਡਾ. ਸ਼ਬਨਮ ਅਤੇ ਐਚ ਓ ਡੀ ਡਾ. ਰਾਜੇਸ਼ ਕੁਮਾਰ ਨੇ ਜੇਤੂ ਟੀਮਾਂ ਨੂੰ ਪ੍ਰਸ਼ੰਸਾ ਪੱਤਰ ਦੇ ਕੇ ਸਨਮਾਨਿਤ ਕੀਤਾ ਅਤੇ ਸਭ ਨੂੰ ਦੀਵਾਲੀ ਦੀਆਂ ਵਧਾਈਆਂ ਦਿੱਤੀਆਂ। ਇਸ ਮੌਕੇ ਤੇ ਹੋਰਨਾਂ ਤੋਂ ਇਲਾਵਾ ਲਖਵਿੰਦਰ ਕੌਰ, ਮਨਪ੍ਰੀਤ ਕੌਰ, ਜਸਵਿੰਦਰ ਕੌਰ, ਹਰਪ੍ਰੀਤ ਕੌਰ, ਅਨੀਤਾ ਰਾਣੀ, ਅਮਨਪ੍ਰੀਤ ਕੌਰ, ਰਜਨੀਤ ਕੌਰ, ਕਿਰਨਜੀਤ ਕੌਰ, ਸੰਦੀਪ ਕਲੇਰ, ਗੁਰਜੀਤ ਕੌਰ, ਸੋਨਮ ਸਲਾਰੀਆ, ਅਮਨਦੀਪ ਕੌਰ, ਅਤੇ ਵਿਦਿਆਰਥੀ ਹਾਜ਼ਰ ਸਨ।

ਫੋਟੋ : ਰੰਗੋਲੀ ਪ੍ਰਤੀਯੋਗਿਤਾ ਦੌਰਾਨ ਆਈ.ਟੀ ਵਿਭਾਗ ਦੀ ਟੀਮ ਨਾਲ ਪ੍ਰਿੰਸੀਪਲ ਡਾ. ਸ਼ਬਨਮ ਕੌਰ, ਡਾਇਰੈਕਟਰ ਡਾ. ਮਾਨਵ ਸੈਣੀ, ਐਚ.ਓ.ਡੀ ਡਾ. ਰਾਜੇਸ਼ ਕੁਮਾਰ ਅਤੇ ਫੈਕਲਟੀ ਮੈਂਬਰ।