Prime Punjab Times

Latest news
ਦਸੂਹਾ ਪੁਲਿਸ ਵੱਲੋ ਵੱਖ-ਵੱਖ ਧੋਖਾਧੜੀ ਦੇ ਕੇਸਾਂ ਤਹਿਤ 02 ਦੋਸ਼ੀ ਗ੍ਰਿਫਤਾਰ ਡੱਫਰ ਸਕੂਲ 'ਚ ਰਾਸ਼ਟਰੀ ਖੇਡ ਦਿਵਸ ਮਨਾਇਆ ਗਿਆ *ਗੜ੍ਹਦੀਵਾਲਾ 'ਚ ਮੁਲਾਜ਼ਮਾਂ ਤੇ ਪੈਨਸ਼ਨਰਾਂ ਨੇ ਫੂਕਿਆ ਭਗੌੜੇ ਮੁੱਖ ਮੰਤਰੀ ਦਾ ਪੁਤਲਾ : ਪ੍ਰਿੰਸ ਪਲਿਆਲ* ਸੀ.ਐਚ.ਸੀ ਭੂੰਗਾ ਵਿਖੇ ਸਵਾਈਨ ਫਲੂ ਸੰਬੰਧੀ ਕੀਤਾ ਜਾਗਰੂਕ DAV ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਜਿਲਾ ਪੱਧਰੀ ਵੁਸੂ ਮੁਕਾਬਲੇ 'ਚ ਮਾਰੀਆਂ ਮੱਲ੍ਹਾਂ ਬੰਦੀ ਸਿੰਘਾਂ ਦੀ ਰਿਹਾਈ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ KMS ਕਾਲਜ ਦੇ ‘ਟੈਲੇਂਟ ਹੰਟ ਫਿਏਸਟਾ-2026’ ਦੌਰਾਨ ਨਵੇਂ ਵਿਦਿਆਰਥੀਆਂ ਨੇ ਵਿਖਾਏ ਪ੍ਰਤਿਭਾ ਦੇ ਜੌਹਰ *ਕਿਸਾਨ ਮਜ਼ਦੂਰ ਹਿੱਤਕਾਰੀ ਸਭਾ ਪੰਜਾਬ ਵੱਲੋਂ ਬਿਜਲੀ ਦੇ ਲੱਗ ਰਹੇ ਲੰਬੇ ਕੱਟਾਂ ਦੀ ਸਮੱਸਿਆ ਸਬੰਧੀ ਬਿਜਲੀ ਬੋਰਡ ਡਿਵੀਜ਼... *ਮੀਟਿੰਗਾਂ ਤੋਂ ਭੱਜਣ ਵਾਲੇ ਮੁੱਖ ਮੰਤਰੀ ਦਾ ਗੜ੍ਹਦੀਵਾਲਾ ਵਿੱਚ ਫੂਕਿਆ ਜਾਵੇਗਾ ਪੁਤਲਾ : ਪ੍ਰਿੰਸ ਪਲਿਆਲ ਵੱਧ ਰਹੀ ਮਹਿੰਗਾਈ ਦੇ ਖ਼ਿਲਾਫ਼ ਕਾਂਗਰਸ ਵੱਲੋਂ ਰੋਸ ਮਾਰਚ, ਮੋਦੀ ਸਰਕਾਰ ਦਾ ਪੁਤਲਾ ਫੂਕਿਆ*
ADVERTISEMENT
You are currently viewing KMS ਕਾਲਜ ਵਿਖੇ ਦੀਵਾਲੀ ਮੌਕੇ ਰੰਗੋਲੀ ਪ੍ਰਤੀਯੋਗਿਤਾ ਦਾ ਆਯੋਜਨ – ਡਾਇਰੈਕਟਰ ਡਾ. ਮਾਨਵ ਸੈਣੀ

KMS ਕਾਲਜ ਵਿਖੇ ਦੀਵਾਲੀ ਮੌਕੇ ਰੰਗੋਲੀ ਪ੍ਰਤੀਯੋਗਿਤਾ ਦਾ ਆਯੋਜਨ – ਡਾਇਰੈਕਟਰ ਡਾ. ਮਾਨਵ ਸੈਣੀ

ਦਸੂਹਾ 22 ਅਕਤੂਬਰ (ਚੌਧਰੀ) 

: ਆਈ.ਕੇ. ਗੁਜਰਾਲ ਪੰਜਾਬ ਟੈਕਨੀਕਲ ਯੂਨੀਵਰਸਿਟੀ, ਜਲੰਧਰ ਦੇ ਅਧੀਨ ਬੀਬੀ ਅਮਰ ਕੌਰ ਜੀ ਐਜੂਕੇਸ਼ਨਲ ਸੁਸਾਇਟੀ ਵੱਲੋਂ ਸਥਾਪਿਤ ਕੇ.ਐਮ.ਐਸ. ਕਾਲਜ ਆਫ ਆਈ.ਟੀ. ਐਂਡ ਮੈਨੇਜਮੈਂਟ, ਚੌ. ਬੰਤਾ ਸਿੰਘ ਕਲੋਨੀ, ਦਸੂਹਾ ਵਿਖੇ ਦੀਵਾਲੀ ਦੇ ਮੌਕੇ ‘ਤੇ ਰੰਗੋਲੀ ਪ੍ਰਤੀਯੋਗਿਤਾ ਕਰਵਾਈ ਗਈ। ਕਾਲਜ ਦੇ ਡਾਇਰੈਕਟਰ ਡਾ. ਮਾਨਵ ਸੈਣੀ ਨੇ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਇਸ ਪ੍ਰਤੀਯੋਗਿਤਾ ਵਿੱਚ ਕਾਲਜ ਦੇ ਸਾਰੇ ਵਿਭਾਗਾਂ ਦੀਆਂ ਵਿਦਿਆਰਥੀ ਟੀਮਾਂ ਨੇ ਬੜੇ ਉਤਸ਼ਾਹ ਨਾਲ ਵੱਧ ਚੜ੍ਹ ਕੇ ਭਾਗ ਲਿਆ। ਹਰ ਟੀਮ ਨੇ ਆਪਣੇ ਵਿਭਾਗ ਦੀ ਨੁਮਾਇੰਦਗੀ ਕਰਦਿਆਂ ਰੰਗਾ-ਰੰਗ ਅਤੇ ਰਚਨਾਤਮਕ ਰੰਗੋਲੀਆਂ ਰਾਹੀਂ ਆਪਣੀ ਕਲਾ ਤੇ ਹੁਨਰ ਨੂੰ ਬਖੂਬੀ ਪੇਸ਼ ਕੀਤਾ। ਪ੍ਰਤੀਯੋਗਿਤਾ ਦੇ ਅੰਤ ਵਿੱਚ ਆਈ.ਟੀ. ਵਿਭਾਗ ਦੀ ਟੀਮ ‘ਬਾਜ਼’ ਦੇ ਆਂਚਲ, ਹਰਲੀਨ ਅਤੇ ਪ੍ਰੀਆ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਮੈਨੇਜਮੈਂਟ ਵਿਭਾਗ ਦੀ ਟੀਮ ‘ਰੌਣਕ’, ਸਾਇੰਸ ਵਿਭਾਗ ਦੀ ਟੀਮ ‘ਸ਼ਾਈਨਰ’ ਅਤੇ ਫੈਸ਼ਨ ਡਿਜ਼ਾਇਨਿੰਗ ਦੀ ਟੀਮ ‘ਝੂਮਰ’ ਨੂੰ ਪਿੱਛੇ ਛੱਡ ਕੇ ਪਹਿਲਾ ਸਥਾਨ ਹਾਸਲ ਕੀਤਾ। ਇਸ ਮੌਕੇ ਤੇ ਚੇਅਰਮੈਨ ਚੌਧਰੀ ਕੁਮਾਰ ਸੈਣੀ ਨੇ ਸਾਰੀਆਂ ਟੀਮਾਂ ਦੀ ਪ੍ਰਸ਼ੰਸਾ ਕਰਦਿਆਂ ਵਧਾਈ ਦਿੱਤੀ। ਉਹਨਾਂ ਵਿਦਿਆਰਥੀਆਂ ਨੂੰ ਗ੍ਰੀਨ ਦੀਵਾਲੀ ਮਨਾਉਣ ਲਈ ਪ੍ਰੇਰਿਤ ਕੀਤਾ ਅਤੇ ਆਪਣੇ ਆਸਪਾਸ ਦੇ ਲੋਕਾਂ ਨੂੰ ਪ੍ਰਦੂਸ਼ਣ ਨਾ ਫੈਲਾਉਣ ਦਾ ਸੰਦੇਸ਼ ਦਿੱਤਾ। ਇਸ ਮੌਕੇ ਤੇ ਡਾ. ਮਾਨਵ ਸੈਣੀ ਨੇ ਸਾਰੇ ਵਿਦਿਆਰਥੀਆਂ ਦੀ ਪ੍ਰਸ਼ੰਸਾ ਕਰਦਿਆਂ ਕਿਹਾ ਕਿ ਇਸ ਤਰ੍ਹਾਂ ਦੀਆਂ ਪ੍ਰਤਿਯੋਗਿਤਾਵਾਂ ਵਿਦਿਆਰਥੀਆਂ ਦੇ ਸਰਬਪੱਖੀ ਵਿਕਾਸ ਲਈ ਬਹੁਤ ਹੀ ਲਾਭਕਾਰੀ ਹੁੰਦੀਆਂ ਹਨ। ਉਹਨਾਂ ਸਾਰੀਆਂ ਟੀਮਾਂ ਨੂੰ ਮੁਬਾਰਕਬਾਦ ਦਿੰਦਿਆਂ ਭਵਿੱਖ ਵਿੱਚ ਵੀ ਇਸ ਤਰ੍ਹਾਂ ਦੀਆਂ ਕਲਾ ਅਤੇ ਸੰਸਕ੍ਰਿਤਿਕ ਗਤਿਵਿਧੀਆਂ ਵਿੱਚ ਭਾਗ ਲੈਣ ਦੀ ਪ੍ਰੇਰਣਾ ਦਿੱਤੀ ਅਤੇ ਸਭ ਨੂੰ ਗ੍ਰੀਨ ਦੀਵਾਲੀ ਮਨਾਉਣ ਦੀ ਅਪੀਲ ਕੀਤੀ। ਇਸ ਮੌਕੇ ਐਚ.ਓ.ਡੀ ਡਾ. ਰਾਜੇਸ਼ ਕੁਮਾਰ ਨੇ ਕਿਹਾ ਕਿ ਕੇ.ਐਮ.ਐਸ. ਕਾਲਜ ਸਿਰਫ਼ ਗਿਆਨ ਦਾ ਕੇਂਦਰ ਹੀ ਨਹੀਂ,ਸਗੋਂ ਇੱਕ ਐਸਾ ਮੰਚ ਹੈ ਜਿੱਥੇ ਵਿਦਿਆਰਥੀਆਂ ਨੂੰ ਆਪਣੀ ਰਚਨਾਤਮਕਤਾ, ਸੰਸਕ੍ਰਿਤਿਕ ਜੁੜਾਅ ਅਤੇ ਆਤਮ-ਵਿਕਾਸ ਦੇ ਮੌਕੇ ਮਿਲਦੇ ਹਨ। ਰੰਗੋਲੀ ਪ੍ਰਤੀਯੋਗਿਤਾ ਵਰਗੀਆਂ ਸਰਗਰਮੀਆਂ ਨਾ ਸਿਰਫ਼ ਵਿਦਿਆਰਥੀਆਂ ਨੂੰ ਆਪਣੇ ਹੁਨਰ ਨੂੰ ਉਜਾਗਰ ਕਰਨ ਦਾ ਮੌਕਾ ਦਿੰਦੀਆਂ ਹਨ, ਸਗੋਂ ਉਹਨਾਂ ਵਿੱਚ ਸਹਿਯੋਗ, ਟੀਮ ਵਰਕ ਅਤੇ ਭਾਰਤੀ ਪਰੰਪਰਾਵਾਂ ਲਈ ਮਾਣ ਦੀ ਭਾਵਨਾ ਵੀ ਪੈਦਾ ਕਰਦੀਆਂ ਹਨ। ਇਸ ਮੌਕੇ ਤੇ ਮੈਨੇਜਮੈਂਟ ਵੱਲੋਂ ਜੇਤੂ ਟੀਮ ਨੂੰ ਸਮ੍ਰਿਤੀ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਤੇ ਸੋਨਮ ਸਲਾਰੀਆ, ਅਮਨਪ੍ਰੀਤ ਕੌਰ, ਮਨਜੀਤ, ਅਮਨਪ੍ਰੀਤ ਕੌਰ, ਕਿਰਨਜੀਤ ਕੌਰ, ਸੰਦੀਪ ਕਲੇਰ, ਮੁਸਕਾਨ, ਲਖਵਿੰਦਰ ਕੌਰ, ਮਨਪ੍ਰੀਤ ਕੌਰ, ਕਿਰਨਜੀਤ ਕੌਰ, ਸੰਦੀਪ ਕਲੇਰ, ਜਸਵਿੰਦਰ ਕੌਰ, ਨੇਹਾ, ਸੰਦੀਪ ਕੌਰ, ਡਾ. ਵੀਨਸ, ਕੋਮਲਦੀਪ ਕੌਰ, ਰਜਨੀ ਬਾਲਾ, ਪਲਵਿੰਦਰ ਕੌਰ, ਆਰਤੀ ਸ਼ਰਮਾ, ਭਾਰਤੀ ਸ਼ਰਮਾ, ਮਨਪ੍ਰੀਤ ਕੌਰ, ਕਾਜਲ, ਨਵਨੀਤ ਕੌਰ ਅਤੇ ਵਿਦਿਆਰਥੀ ਹਾਜ਼ਰ ਸਨ।

ਫੋਟੋ : ਰੰਗੋਲੀ ਪ੍ਰਤੀਯੋਗਿਤਾ ਦੌਰਾਨ ਰੰਗੋਲੀ ਬਣਾਉਂਦੇ ਟੀਮ ਬਾਜ਼ ਦੇ ਵਿਦਿਆਰਥੀ।