ਗੜ੍ਹਦੀਵਾਲਾ (ਚੌਧਰੀ)
: ਦੋਆਬਾ ਕਿਸਾਨ ਕਮੇਟੀ ਪੰਜਾਬ ਦੇ ਸਰਕਲ ਗੜ੍ਹਦੀਵਾਲਾ ਦੇ ਪ੍ਰਧਾਨ ਨੰਬਰਦਾਰ ਪਰਮਿੰਦਰ ਸਿੰਘ ਸਮਰਾ ਨੇ ਪ੍ਰੈਸ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਐਸ ਕੇ ਐਮ ਦੀ ਕਾਲ ਤੇ ਦੁਆਬਾ ਕਿਸਾਨ ਕਮੇਟੀ ਪੰਜਾਬ ਦੇ ਸੂਬਾ ਪ੍ਰਧਾਨ ਸ ਜੰਗਵੀਰ ਸਿੰਘ ਚੌਹਾਨ ਦੇ ਦਿਸ਼ਾ ਨਿਰਦੇਸ਼ਾਂ ਅਧੀਨ ਜਿੱਥੇ ਵੱਖ ਵੱਖ ਸਥਾਨਾਂ ਤੇ ਟਰੈਕਟਰ ਰੈਲੀਆਂ ਕੱਢੀਆਂ ਜਾ ਰਹੀਆਂ ਹਨ ਉਸੇ ਅਧੀਨ ਗੜਦੀਵਾਲਾ ਵਿਖੇ 26 ਜਨਵਰੀ ਸਵੇਰੇ 10 ਵਜੇ ਤੋਂ 12.30ਵਜੇ ਤੱਕ ਇਹ ਵਿਸ਼ਾਲ ਟਰੈਕਟਰ ਰੈਲੀ ਕੱਢੀ ਜਾਵੇਗੀ। ਉਸੇ ਅਧੀਨ ਸਰਕਲ ਗੜ੍ਹਦੀਵਾਲਾ ਵਿੱਚ ਵੱਖ ਵੱਖ ਪਿੰਡਾਂ ਵਿੱਚ ਜਾ ਕੇ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ ਤਾਂ ਜੋ ਲੋਕਾਂ ਨੂੰ ਇਸ ਪ੍ਰਤੀ ਜਾਗਰੂਕ ਕੀਤਾ ਜਾਵੇ। ਉਹਨਾਂ ਦੱਸਿਆ ਕਿ ਇਸ ਰੈਲੀ ਪ੍ਰਤੀ ਲੋਕਾਂ ਵਿੱਚ ਭਾਰੀ ਉਤਸਾਹ ਹੈ ਅਤੇ ਲੋਕ ਭਾਰੀ ਗਿਣਤੀ ਵਿੱਚ ਇਸ ਵਿੱਚ ਸ਼ਾਮਿਲ ਹੋਣਗੇ ਅਤੇ ਇਸ ਵਿਸ਼ਾਲ ਰੋਸ ਮਾਰਚ ਨੂੰ ਸਫਲ ਕਰਨਗੇ। ਸ ਜਗਜੀਤ ਸਿੰਘ ਡੱਲੇਵਾਲ ਦੀ ਸਿਹਤ ਲਗਾਤਾਰ ਖਰਾਬ ਹੋ ਰਹੀ ਹੈ ਅਤੇ ਹੋਰ 111 ਕਿਸਾਨ ਮਰਨ ਵਰਤ ਉੱਤੇ ਬੈਠ ਗਏ ਹਨ। ਪਰ ਸਰਕਾਰ ਕਿਸਾਨਾਂ ਪ੍ਰਤੀ ਬਿਲਕੁਲ ਵੀ ਗੰਭੀਰ ਨਹੀਂ ਹੈ। ਜੇਕਰ ਸਰਕਾਰ ਨੇ ਉਨਾਂ ਦੀਆਂ ਮੰਗਾਂ ਵੱਲ ਧਿਆਨ ਨਾ ਦਿੱਤਾ ਤਾਂ ਹੋਰ ਵੀ ਕਿਸਾਨ ਪਰਿਵਾਰਾਂ ਸਮੇਤ ਬਾਰਡਰਾਂ ਤੇ ਬੈਠਣਗੇ। ਰੋਸ ਵਜੋਂ ਮਜਬੂਰਨ ਕਿਸਾਨ 26 ਜਨਵਰੀ ਨੂੰ ਗਣਤੰਤਰ ਦਿਵਸ ਮੌਕੇ ਵਿਸ਼ਾਲ ਟਰੈਕਟਰ ਰੋਸ ਮਾਰਚ ਕਰਨਗੇ। ਇਸ ਰੈਲੀ ਨੂੰ ਸਫਲ ਬਣਾਉਣ ਲਈ ਵੱਖ ਵੱਖ ਪਿੰਡਾਂ ਵਿੱਚ ਜਾ ਕੇ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ ਅਤੇ ਲੋਕਾਂ ਵੱਲੋਂ ਭਰਵਾਂ ਹੁੰਗਾਰਾ ਮਿਲ ਰਿਹਾ ਹੈ। ਆਮ ਜਨਤਾ ਭਾਰਤ ਸਰਕਾਰ ਦੀਆਂ ਗਤੀਵਿਧੀਆਂ ਤੋਂ ਦੁਖੀ ਹੈ ਅਤੇ ਉਹਨਾਂ ਵੱਲੋਂ ਦੁਆਬਾ ਕਿਸਾਨ ਕਮੇਟੀ ਪੰਜਾਬ ਦਾ ਸੰਪੂਰਨ ਸਮਰਥਨ ਦਾ ਐਲਾਨ ਕੀਤਾ ਹੈ ।