Prime Punjab Times

Latest news
ਦਸੂਹਾ ਪੁਲਿਸ ਵੱਲੋ ਵੱਖ-ਵੱਖ ਧੋਖਾਧੜੀ ਦੇ ਕੇਸਾਂ ਤਹਿਤ 02 ਦੋਸ਼ੀ ਗ੍ਰਿਫਤਾਰ ਡੱਫਰ ਸਕੂਲ 'ਚ ਰਾਸ਼ਟਰੀ ਖੇਡ ਦਿਵਸ ਮਨਾਇਆ ਗਿਆ *ਗੜ੍ਹਦੀਵਾਲਾ 'ਚ ਮੁਲਾਜ਼ਮਾਂ ਤੇ ਪੈਨਸ਼ਨਰਾਂ ਨੇ ਫੂਕਿਆ ਭਗੌੜੇ ਮੁੱਖ ਮੰਤਰੀ ਦਾ ਪੁਤਲਾ : ਪ੍ਰਿੰਸ ਪਲਿਆਲ* ਸੀ.ਐਚ.ਸੀ ਭੂੰਗਾ ਵਿਖੇ ਸਵਾਈਨ ਫਲੂ ਸੰਬੰਧੀ ਕੀਤਾ ਜਾਗਰੂਕ DAV ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਜਿਲਾ ਪੱਧਰੀ ਵੁਸੂ ਮੁਕਾਬਲੇ 'ਚ ਮਾਰੀਆਂ ਮੱਲ੍ਹਾਂ ਬੰਦੀ ਸਿੰਘਾਂ ਦੀ ਰਿਹਾਈ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ KMS ਕਾਲਜ ਦੇ ‘ਟੈਲੇਂਟ ਹੰਟ ਫਿਏਸਟਾ-2026’ ਦੌਰਾਨ ਨਵੇਂ ਵਿਦਿਆਰਥੀਆਂ ਨੇ ਵਿਖਾਏ ਪ੍ਰਤਿਭਾ ਦੇ ਜੌਹਰ *ਕਿਸਾਨ ਮਜ਼ਦੂਰ ਹਿੱਤਕਾਰੀ ਸਭਾ ਪੰਜਾਬ ਵੱਲੋਂ ਬਿਜਲੀ ਦੇ ਲੱਗ ਰਹੇ ਲੰਬੇ ਕੱਟਾਂ ਦੀ ਸਮੱਸਿਆ ਸਬੰਧੀ ਬਿਜਲੀ ਬੋਰਡ ਡਿਵੀਜ਼... *ਮੀਟਿੰਗਾਂ ਤੋਂ ਭੱਜਣ ਵਾਲੇ ਮੁੱਖ ਮੰਤਰੀ ਦਾ ਗੜ੍ਹਦੀਵਾਲਾ ਵਿੱਚ ਫੂਕਿਆ ਜਾਵੇਗਾ ਪੁਤਲਾ : ਪ੍ਰਿੰਸ ਪਲਿਆਲ ਵੱਧ ਰਹੀ ਮਹਿੰਗਾਈ ਦੇ ਖ਼ਿਲਾਫ਼ ਕਾਂਗਰਸ ਵੱਲੋਂ ਰੋਸ ਮਾਰਚ, ਮੋਦੀ ਸਰਕਾਰ ਦਾ ਪੁਤਲਾ ਫੂਕਿਆ*
ADVERTISEMENT
You are currently viewing ਦੋਆਬਾ ਕਿਸਾਨ ਕਮੇਟੀ ਪੰਜਾਬ ਵੱਲੋਂ 1ਅਗਸਤ ਨੂੰ ਜ਼ਿਲਾ ਹੈਡਕੁਆਟਰ ਹੁਸ਼ਿਆਰਪੁਰ ਵਿਖੇ ਕੀਤਾ ਜਾਵੇਗਾ ਵਿਸ਼ਾਲ ਰੋਸ ਪ੍ਰਦਰਸ਼ਨ : ਚੋਹਾਨ, ਸਮਰਾ

ਦੋਆਬਾ ਕਿਸਾਨ ਕਮੇਟੀ ਪੰਜਾਬ ਵੱਲੋਂ 1ਅਗਸਤ ਨੂੰ ਜ਼ਿਲਾ ਹੈਡਕੁਆਟਰ ਹੁਸ਼ਿਆਰਪੁਰ ਵਿਖੇ ਕੀਤਾ ਜਾਵੇਗਾ ਵਿਸ਼ਾਲ ਰੋਸ ਪ੍ਰਦਰਸ਼ਨ : ਚੋਹਾਨ, ਸਮਰਾ

ਗੜ੍ਹਦੀਵਾਲਾ (ਚੌਧਰੀ) 

: ਦੋਆਬਾ ਕਿਸਾਨ ਕਮੇਟੀ ਪੰਜਾਬ ਦੇ ਸੂਬਾ ਪ੍ਰਧਾਨ ਸ.ਜੰਗਵੀਰ ਸਿੰਘ ਚੌਹਾਨ ਅਤੇ ਸਰਕਲ ਪ੍ਰਧਾਨ ਨੰਬਰਦਾਰ ਸ.ਪਰਮਿੰਦਰ ਸਿੰਘ ਸਮਰਾ ਵੱਲੋਂ ਪ੍ਰੈਸ ਨੂੰ ਦਿੱਤੀ ਜਾਣਕਾਰੀ ਵਿੱਚ ਦੱਸਿਆ ਗਿਆ ਕਿ ਸਰਕਾਰ ਦੀਆਂ ਮਾਰੂ ਨੀਤੀਆਂ ਕਿਸਾਨਾਂ ਖਿਲਾਫ ਕਦੇ ਵੀ ਖਤਮ ਹੋਣ ਵਾਲੀਆਂ ਨਹੀਂ ਹਨ। ਸਰਕਾਰ ਹਰ ਸਮੇਂ ਆਮ ਲੋਕਾਂ ਨੂੰ ਪਰੇਸ਼ਾਨ ਕਰ ਰਹੀ ਹੈ। ਉਹਨਾਂ ਵੱਲੋਂ ਦੱਸਿਆ ਗਿਆ ਸਰਕਾਰ ਵੱਲੋਂ ਪੇਸ਼ ਕੀਤੀ ਲੈਂਡ ਪੂਲਿੰਗ ਨੀਤੀ ਨੂੰ ਕਿਸਾਨ ਸ਼ੁਰੂ ਤੋਂ ਹੀ ਨਕਾਰ ਰਹੇ ਹਨ ਅਤੇ ਲਗਾਤਾਰ ਇਸਦਾ ਵਿਰੋਧ ਕਰ ਰਹੇ ਹਨ। ਪਰ ਇਸ ਦੇ ਬਾਵਜੂਦ ਵੀ ਸਰਕਾਰ ਵੱਲੋਂ ਇਹ ਨੀਤੀ ਜਬਰੀ ਲਾਗੂ ਕਰਵਾਈ ਜਾ ਰਹੀ ਹੈ। ਇਹ ਲੈਂਡ ਪੋਲਿੰਗ ਨੀਤੀ ਪੰਜਾਬ ਨੂੰ ਖਤਮ ਕਰ ਦੇਵੇਗੀ ਇਸ ਲਈ ਸਰਕਾਰ ਨੂੰ ਅਜਿਹੀਆਂ ਨੀਤੀਆਂ ਨਹੀਂ ਲਿਆਉਣੀਆਂ ਚਾਹੀਦੀਆਂ। ਉਹਨਾਂ ਵੱਲੋਂ ਦੱਸਿਆ ਗਿਆ ਕਿ ਯੂਰੀਆ ਖਾਦ ਦੀ ਲੰਬੇ ਸਮੇਂ ਤੋਂ ਕਿੱਲਤ ਆ ਰਹੀ ਹੈ ਜਿਸ ਕਾਰਨ ਫਸਲ ਦਾ ਨੁਕਸਾਨ ਹੋ ਰਿਹਾ ਹੈ। ਸਰਕਾਰ ਨੂੰ ਵਾਰ ਵਾਰ ਅਪੀਲ ਕਰਨ ਦੇ ਬਾਵਜੂਦ ਵੀ ਇਸ ਦਾ ਕੋਈ ਠੋਸ ਹਾਲ ਨਹੀਂ ਕੱਢਿਆ ਜਾ ਰਿਹਾ। ਕਿਸਾਨਾਂ ਦੀ ਗੰਨੇ ਦੀ ਫਸਲ ਦੀ ਸਬਸਿਡੀ ਦੇ ਪੈਸੇ ਅਜੇ ਤੱਕ ਸਰਕਾਰ ਵੱਲੋਂ ਨਹੀਂ ਦਿੱਤੇ ਜਾ ਰਹੇ। ਸਰਕਾਰ ਨੂੰ ਵਾਰ ਵਾਰ ਕਹਿਣ ਦੇ ਬਾਵਜੂਦ ਵੀ ਅਵਾਰਾ ਪਸ਼ੂਆਂ ਦੀ ਸਮੱਸਿਆ ਦਾ ਕੋਈ ਪੂਰਨ ਹੱਲ ਨਹੀਂ ਕੱਢਿਆ ਜਾ ਰਿਹਾ ਜਿੱਥੇ ਫਸਲਾਂ ਦਾ ਨੁਕਸਾਨ ਕਰ ਰਹੇ ਹਨ ਉਥੇ ਹੀ ਜਾਨੀ ਨੁਕਸਾਨ ਦਾ ਵੀ ਖਤਰਾ ਹਨ। ਆਮ ਲੋਕਾਂ ਵੱਲੋਂ ਵਸੂਲਿਆ ਜਾ ਰਿਹਾ ਗਊ ਸੈਸ ਟੈਕਸ ਦੀ ਵਰਤੋਂ ਕਿੱਥੇ ਹੋ ਰਹੀ ਹੈ ਇਸ ਸਰਕਾਰ ਹੀ ਜਾਣਦੀ ਹੈ। ਵਰਤਮਾਨ ਸਮੇਂ ਵਿੱਚ ਫਸਲਾਂ ਦਾ ਲਾਗਤ ਮੁੱਲ ਵੱਧ ਹੈ ਅਤੇ ਆਮਦਨ ਲਗਾਤਾਰ ਘੱਟ ਹੋ ਰਹੀ ਹੈ ਜਿਸ ਕਾਰਨ ਕਿਸਾਨਾਂ ਨੂੰ ਕਰਜੇ ਦੀ ਦੂਹਰੀ ਮਾਰ ਝਲਣੀ ਪੈ ਰਹੀ ਹੈ। ਇਸ ਤਰ੍ਹਾਂ ਦੀਆਂ ਹੋਰ ਵੀ ਸਮੱਸਿਆਵਾਂ ਦੇ ਹੱਲ ਲਈ 1ਅਗਸਤ ਨੂੰ ਜਿਲਾ ਹੈਡ ਕੁਆਰਟਰ ਹੁਸ਼ਿਆਰਪੁਰ ਵਿਖੇ ਸੂਬਾ ਪ੍ਰਧਾਨ ਸ ਜੰਗਵੀਰ ਸਿੰਘ ਚੌਹਾਨ ਦੀ ਅਗਵਾਈ ਵਿੱਚ ਦੁਆਬਾ ਕਿਸਾਨ ਕਮੇਟੀ ਪੰਜਾਬ ਵੱਲੋਂ ਵਿਸ਼ਾਲ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ ਅਤੇ ਡੀਸੀ ਸਾਹਿਬ ਨੂੰ ਮੰਗ ਪੱਤਰ ਦਿੱਤੇ ਜਾਣਗੇ। ਉਹਨਾਂ ਕਿਹਾ ਕਿ ਜੇਕਰ ਆਉਣ ਵਾਲੇ ਸਮੇਂ ਵਿੱਚ ਸਰਕਾਰ ਨੇ ਇਹਨਾਂ ਮੰਗਾਂ ਵੱਲ ਕੋਈ ਧਿਆਨ ਨਾ ਦਿੱਤਾ ਤਾਂ ਭਵਿੱਖ ਵਿੱਚ ਵੱਡਾ ਸੰਘਰਸ਼ ਹੋਵੇਗਾ। ‎