Prime Punjab Times

Latest news
ਦਸੂਹਾ ਪੁਲਿਸ ਵੱਲੋ ਵੱਖ-ਵੱਖ ਧੋਖਾਧੜੀ ਦੇ ਕੇਸਾਂ ਤਹਿਤ 02 ਦੋਸ਼ੀ ਗ੍ਰਿਫਤਾਰ ਡੱਫਰ ਸਕੂਲ 'ਚ ਰਾਸ਼ਟਰੀ ਖੇਡ ਦਿਵਸ ਮਨਾਇਆ ਗਿਆ *ਗੜ੍ਹਦੀਵਾਲਾ 'ਚ ਮੁਲਾਜ਼ਮਾਂ ਤੇ ਪੈਨਸ਼ਨਰਾਂ ਨੇ ਫੂਕਿਆ ਭਗੌੜੇ ਮੁੱਖ ਮੰਤਰੀ ਦਾ ਪੁਤਲਾ : ਪ੍ਰਿੰਸ ਪਲਿਆਲ* ਸੀ.ਐਚ.ਸੀ ਭੂੰਗਾ ਵਿਖੇ ਸਵਾਈਨ ਫਲੂ ਸੰਬੰਧੀ ਕੀਤਾ ਜਾਗਰੂਕ DAV ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਜਿਲਾ ਪੱਧਰੀ ਵੁਸੂ ਮੁਕਾਬਲੇ 'ਚ ਮਾਰੀਆਂ ਮੱਲ੍ਹਾਂ ਬੰਦੀ ਸਿੰਘਾਂ ਦੀ ਰਿਹਾਈ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ KMS ਕਾਲਜ ਦੇ ‘ਟੈਲੇਂਟ ਹੰਟ ਫਿਏਸਟਾ-2026’ ਦੌਰਾਨ ਨਵੇਂ ਵਿਦਿਆਰਥੀਆਂ ਨੇ ਵਿਖਾਏ ਪ੍ਰਤਿਭਾ ਦੇ ਜੌਹਰ *ਕਿਸਾਨ ਮਜ਼ਦੂਰ ਹਿੱਤਕਾਰੀ ਸਭਾ ਪੰਜਾਬ ਵੱਲੋਂ ਬਿਜਲੀ ਦੇ ਲੱਗ ਰਹੇ ਲੰਬੇ ਕੱਟਾਂ ਦੀ ਸਮੱਸਿਆ ਸਬੰਧੀ ਬਿਜਲੀ ਬੋਰਡ ਡਿਵੀਜ਼... *ਮੀਟਿੰਗਾਂ ਤੋਂ ਭੱਜਣ ਵਾਲੇ ਮੁੱਖ ਮੰਤਰੀ ਦਾ ਗੜ੍ਹਦੀਵਾਲਾ ਵਿੱਚ ਫੂਕਿਆ ਜਾਵੇਗਾ ਪੁਤਲਾ : ਪ੍ਰਿੰਸ ਪਲਿਆਲ ਵੱਧ ਰਹੀ ਮਹਿੰਗਾਈ ਦੇ ਖ਼ਿਲਾਫ਼ ਕਾਂਗਰਸ ਵੱਲੋਂ ਰੋਸ ਮਾਰਚ, ਮੋਦੀ ਸਰਕਾਰ ਦਾ ਪੁਤਲਾ ਫੂਕਿਆ*
ADVERTISEMENT
You are currently viewing ਦੋਆਬਾ ਕਿਸਾਨ ਕਮੇਟੀ ਪੰਜਾਬ ਵੱਲੋਂ ਪਿੰਡ ਬਾਹਲਾ ਵਿੱਚ ਕੀਤਾ ਗਿਆ ਇਕਾਈ ਦਾ ਗਠਨ

ਦੋਆਬਾ ਕਿਸਾਨ ਕਮੇਟੀ ਪੰਜਾਬ ਵੱਲੋਂ ਪਿੰਡ ਬਾਹਲਾ ਵਿੱਚ ਕੀਤਾ ਗਿਆ ਇਕਾਈ ਦਾ ਗਠਨ

ਗੜ੍ਹਦੀਵਾਲਾ (ਚੌਧਰੀ)

: ਦੋਆਬਾ ਕਿਸਾਨ ਕਮੇਟੀ ਪੰਜਾਬ ਸਰਕਲ ਗੜਦੀ ਵਾਲਾ ਦੇ ਪ੍ਰਧਾਨ ਨੰਬਰਦਾਰ ਪਰਮਿੰਦਰ ਸਿੰਘ ਸਮਰਾ, ਪ੍ਰਧਾਨ ਹਰਕਮਲ ਸਿੰਘ ਬਾਹਗਾ, ਪ੍ਰਧਾਨ ਕਮਲਦੀਪ ਸਿੰਘ ਸਮਰਾ, ਪ੍ਰਧਾਨ ਤਰਨਦੀਪ ਸਿੰਘ ਮੱਲੀ, ਅਤੇ ਪ੍ਰਧਾਨ ਦਲਜੀਤ ਸਿੰਘ ਬਾਠ ਦੀ ਅਗਵਾਈ ਵਿੱਚ ਪਿੰਡ ਬਾਹਲਾ ਵਿੱਚ ਵਿਸ਼ੇਸ਼ ਮੀਟਿੰਗ ਕੀਤੀ ਗਈ। ਜਿਸ ਵਿੱਚ ਵਿਸ਼ੇਸ਼ ਤੌਰ ਤੇ ਸੂਬਾ ਪ੍ਰਧਾਨ ਸ. ਜੰਗਵੀਰ ਸਿੰਘ ਚੌਹਾਨ, ਜਨਰਲ ਸਕੱਤਰ ਪ੍ਰਿਤਪਾਲ ਸਿੰਘ ਗੁਰਾਇਆ ਵਿਸ਼ੇਸ਼ ਤੌਰ ਤੇ ਹਾਜ਼ਰ ਹੋਏ। ਇਸ ਸਮੇਂ ਚੌਹਾਨ ਸਾਹਿਬ ਵੱਲੋਂ ਵਰਤਮਾਨ ਸਮੱਸਿਆਵਾਂ ਤੇ ਚਰਚਾ ਕੀਤੀ ਗਈ ਉਹਨਾਂ ਵੱਲੋਂ ਸਰਕਾਰ ਤੇ ਦਬਾਅ ਪਾਇਆ ਜਾ ਰਿਹਾ ਹੈ ਕਿ ਗੰਨੇ ਦੀ ਬਕਾਇਆ ਰਾਸ਼ੀ ਦਾ ਭੁਗਤਾਨ ਜਲਦ ਤੋਂ ਜਲਦ ਕਿਸਾਨਾਂ ਦੇ ਖਾਤਿਆਂ ਵਿੱਚ ਕੀਤਾ ਜਾਵੇ ਤਾਂ ਜੋ ਆਪਣੀਆਂ ਨਿੱਜੀ ਲੋੜਾਂ ਦੀ ਪੂਰਤੀ ਕਰ ਸਕਣ। ਉਹਨਾਂ ਵੱਲੋਂ ਸਰਕਾਰ ਵੱਲੋਂ ਪੇਸ਼ ਕੀਤੀ ਲੈਂਡ ਪੂਲਿੰਗ ਨੀਤੀ ਦਾ ਸਖਤ ਸ਼ਬਦਾਂ ਵਿੱਚ ਵਿਰੋਧ ਕੀਤਾ ਗਿਆ। ਅਵਾਰਾ ਪਸ਼ੂਆਂ ਦੀ ਸਮੱਸਿਆ ਅਤੇ ਯੂਰੀਆ ਖਾਦ ਦੀ ਸਮੱਸਿਆ ਤੇ ਚਰਚਾ ਕੀਤੀ ਗਈ। ਉਹਨਾਂ ਸਰਕਾਰ ਤੋਂ ਮੰਗ ਕੀਤੀ ਕਿ ਸੂਬੇ ਦੇ ਕਿਸਾਨਾਂ ਦੀਆਂ ਸਮੱਸਿਆਵਾਂ ਨੂੰ ਪਹਿਲ ਦੇ ਅਧਾਰ ਤੇ ਹੱਲ ਕੀਤਾ ਜਾਵੇ। ਉਹਨਾਂ ਵੱਲੋਂ ਪਿੰਡ ਬਾਹਲਾ ਵਿੱਚ ਸਰਬ ਸੰਮਤੀ ਨਾਲ ਬਣਾਈ ਗਈ ਦੁਆਬਾ ਕਿਸਾਨ ਕਮੇਟੀ ਪੰਜਾਬ ਦੀ ਇਕਾਈ ਦੇ ਮੈਂਬਰਾਂ ਦਾ ਸਵਾਗਤ ਕੀਤਾ ਗਿਆ ਅਤੇ ਵਿਸ਼ਵਾਸ ਦਵਾਇਆ ਗਿਆ ਕਿ ਉਹ ਪਿੰਡ ਦੀਆਂ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ ਤੇ ਹੱਲ ਕਰਾਉਣਗੇ। ਇਸ ਸਮੇਂ ਉਹਨਾਂ ਵੱਲੋਂ ਸਰਬ ਸੰਮਤੀ ਨਾਲ ਨਿਯੁਕਤ ਕੀਤੇ ਇਕਾਈ ਪ੍ਰਧਾਨ ਹਰਪ੍ਰੀਤ ਸਿੰਘ ਹੈਪੀ, ਵਾਈਸ ਪ੍ਰਧਾਨ ਕਰਮਜੀਤ ਸਿੰਘ, ਸੈਕਟਰੀ ਕਮਲਜੀਤ ਸਿੰਘ, ਕੈਸ਼ੀਅਰ ਹਰਜੀਤ ਸਿੰਘ, ਸਲਾਹਕਾਰ ਮਨਿੰਦਰ ਸਿੰਘ, ਮੈਂਬਰ ਰਣਜੀਤ ਸਿੰਘ, ਅਮਨਦੀਪ ਸਿੰਘ, ਮਨਦੀਪ ਸਿੰਘ ਨੂੰ ਪਿੰਡ ਦੇ ਵਿਕਾਸ ਕਾਰਜਾਂ ਵਿੱਚ ਯੋਗਦਾਨ ਦੇਣ ਦੀ ਅਪੀਲ ਕੀਤੀ ਅਤੇ ਪਿੰਡ ਦੇ ਹਰ ਮਸਲੇ ਨੂੰ ਪਾਰਟੀਵਾਜੀ ਤੋਂ ਉੱਪਰ ਉੱਠ ਕੇ ਹੱਲ ਕਰਨ ਦੀ ਸਲਾਹ ਦਿੱਤੀ। ਇਸ ਸਮੇਂ ਅਮਨਦੀਪ ਸਿੰਘ ਬੰਟੀ ਬਾਹਗਾ, ਰਵਿੰਦਰ ਸਿੰਘ ਬਾਹਗਾ, ਲਖਵਿੰਦਰ ਸਿੰਘ ਬਾਹਗਾ ਮੋਹਨ ਸਿੰਘ ਬਾਹਗਾ ਵਿਸ਼ੇਸ਼ ਤੌਰ ਤੇ ਹਾਜ਼ਰ ਹੋਏ। ਅਖੀਰ ਵਿੱਚ ਜਨਰਲ ਸਕੱਤਰ ਪੰਜਾਬ ਪ੍ਰਿਤਪਾਲ ਸਿੰਘ ਗੁਰਾਇਆ ਵੱਲੋਂ ਸਾਰੇ ਮੈਂਬਰਾਂ ਦਾ ਧੰਨਵਾਦ ਕੀਤਾ ਗਿਆ।