Prime Punjab Times

Latest news
ਮੁਲਾਜ਼ਮ ਆਗੂ ਸੁਖਚੈਨ ਸਿੰਘ ਖਹਿਰਾ ਦੀ ਬਦਲੀ ਮੁੱਖ ਮੰਤਰੀ ਦੀ ਬੁਖਲਾਹਟ ਦਾ ਨਤੀਜਾ ਕਰਾਰ; ਸਾਂਝੀ ਤਾਲਮੇਲ ਕਮੇਟੀ ਗੜਦੀਵਾ... ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੈਮੀਨਾਰ ਕਰਵਾਇਆ ਹਲਕਾ ਟਾਂਡਾ ਉੜਮੁੜ ਦੇ ਸ਼ਹਿਰ ਗੜਦੀਵਾਲਾ ਵਿਖੇ ਅਕਾਲੀ ਦਲ ਵਾਰਿਸ ਪੰਜਾਬ ਨੂੰ ਮਿਲਿਆ ਭਰਵਾਂ ਹੁੰਗਾਰਾ ਕਲੱਸਟਰ ਖੇਡਾਂ 'ਚ ਉਵਰਆਲ ਟ੍ਰਾਫੀ ਦਸੂਹਾ 1 ਅਤੇ ਦਸੂਹਾ -2 ਨੇ ਸਾਂਝੇ ਤੌਰ ਤੇ ਜਿੱਤੀ ਪੀ ਐਮ ਸ਼੍ਰੀ ਜਵਾਹਰ ਨਵੋਦਿਆ ਵਿਦਿਆਲਿਆ ਫਲਾਹੀ ਵਿਖੇ 16ਵੀਂ ਕੌਮੀ ਯੋਗਾ ਮੀਟ ਦਾ ਸ਼ਾਨਦਾਰ ਆਗਾਜ਼ DAV ਪਬਲਿਕ ਸਕੂਲ 'ਚ ਧੂਮਧਾਮ ਨਾਲ ਮਨਾਇਆ ਗਿਆ ਵੇਦ ਸਪਤਾਹ ਖ਼ਾਲਸਾ ਕਾਲਜ  ਵਿਖੇ ਆਈ.ਪੀ.ਆਰ ਸੰਬੰਧੀ ਵਰਕਸ਼ਾਪ ਦਾ ਆਯੋਜਨ ਬੰਦੀ ਸਿੰਘਾਂ ਦੀ ਰਿਹਾਈ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ ਦਸੂਹਾ ਪੁਲਿਸ ਵੱਲੋ ਵੱਖ-ਵੱਖ ਧੋਖਾਧੜੀ ਦੇ ਕੇਸਾਂ ਤਹਿਤ 02 ਦੋਸ਼ੀ ਗ੍ਰਿਫਤਾਰ ਡੱਫਰ ਸਕੂਲ 'ਚ ਰਾਸ਼ਟਰੀ ਖੇਡ ਦਿਵਸ ਮਨਾਇਆ ਗਿਆ
ADVERTISEMENT
You are currently viewing ਦੋਆਬਾ ਕਿਸਾਨ ਕਮੇਟੀ ਪੰਜਾਬ ਵੱਲੋਂ ਹੜ ਪੀੜਤਾਂ ਲਈ ਰਾਹਤ ਕਾਰਜ ਜਾਰੀ ਰਹਿਣਗੇ : ਚੌਹਾਨ

ਦੋਆਬਾ ਕਿਸਾਨ ਕਮੇਟੀ ਪੰਜਾਬ ਵੱਲੋਂ ਹੜ ਪੀੜਤਾਂ ਲਈ ਰਾਹਤ ਕਾਰਜ ਜਾਰੀ ਰਹਿਣਗੇ : ਚੌਹਾਨ

ਗੜ੍ਹਦੀਵਾਲਾ, 23 ਸਤੰਬਰ (ਚੌਧਰੀ) 

: ਪੰਜਾਬ ਦੇ ਵੱਖ-ਵੱਖ ਹਿੱਸਿਆਂ ਵਿੱਚ ਆਏ ਹੜਾਂ ਤੋਂ ਪੀੜਿਤ ਪਿੰਡਾਂ ਦੇ ਲੋਕਾਂ ਨੂੰ ਰਾਹਤ ਸਮੱਗਰੀ ਪਹੁੰਚਾਉਣ ਲਈ ਦੋਆਬਾ ਕਿਸਾਨ ਕਮੇਟੀ ਪੰਜਾਬ ਵੱਲੋਂ ਕੀਤੇ ਜਾ ਰਹੇ ਰਾਹਤ ਕਾਰਜ ਜਾਰੀ ਹਨ ਅਤੇ ਇਹ ਕਾਰਜ ਜ਼ਿੰਨਾ ਚਿਰ ਸਾਰੀ ਸਥਿਤੀ ਸਥਿਰ ਨਹੀਂ ਹੋ ਜਾਂਦੀ ਜਾਰੀ ਰਹਿਣਗੇ। ਦੋਆਬਾ ਕਿਸਾਨ ਕਮੇਟੀ ਦੇ ਸੂਬਾ ਪ੍ਰਧਾਨ ਜੰਗਵੀਰ ਸਿੰਘ ਚੌਹਾਨ ਨੇ ਗੜ੍ਹਦੀਵਾਲਾ ਵਿਖੇ ਇਸ ਗੱਲ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਕਮੇਟੀ ਵੱਲੋਂ ਇਲਾਕੇ ਦੇ ਕਿਸਾਨਾਂ ਅਤੇ ਜਥੇਬੰਦੀ ਦੇ ਜੁਝਾਰੂ ਯੋਧਿਆਂ ਦਾ ਸਦਕਾ ਹੜ ਪੀੜਤ ਇਲਾਕੇ ਵਿੱਚ ਹੁਣ ਤੱਕ 350 ਕੁਇੰਟਲ ਦੇ ਕਰੀਬ ਪਸ਼ੂਆਂ ਦੇ ਚਾਰੇ ਦਾ ਆਚਾਰ, ਹਰਾ ਚਾਰਾ, ਸੁੱਕੀ ਤੂੜੀ ,ਪੀੜਤ ਪਰਿਵਾਰਾਂ ਨੂੰ ਸਾਰਾ ਸੁੱਕਾ ਰਾਸ਼ਨ ਅਤੇ ਡਿਗ ਚੁੱਕੇ ਘਰਾਂ ਦੀਆਂ ਛੱਤਾਂ ਲਈ ਨਗਦ ਰਾਸ਼ੀ ਦੀ ਮਦਦ ਕੀਤੀ ਜਾ ਚੁੱਕੀ ਹੈ।ਉਹਨਾਂ ਕਿਹਾ ਕਿ ਕਮੇਟੀ ਵੱਲੋਂ ਆਉਣ ਵਾਲੇ ਸਮੇਂ ‘ਚ ਕਿਸਾਨਾਂ ਨੂੰ ਕਣਕ ਦੇ ਬੀਜ ਵੀ ਮੁਹਈਆ ਕਰਵਾਏ ਜਾਣਗੇ ਅਤੇ ਘਰਾਂ ਦੀਆਂ ਛੱਤਾਂ ਜਾਂ ਹੋਰ ਮਰੰਮਤ ਲਈ ਪੀੜਤ ਪਰਿਵਾਰਾਂ ਦੀ ਸਹਾਇਤਾ ਕੀਤੀ ਜਾਵੇਗੀ। ਇਸ ਮੌਕੇ ਉਹਨਾਂ ਸਮੂਹ ਪੰਜਾਬੀਆਂ ਤੇ ਐਨਆਰਆਈ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਹ ਪੰਜਾਬੀ ਹੀ ਹਨ ਜਿਹੜੇ ਇਕ ਦੂਸਰੇ ਦੇ ਦੁੱਖ ਸੁੱਖ ਵਿੱਚ ਭਾਈ ਬਾਲ ਹੁੰਦੇ ਹਨ। ਉਹਨਾਂ ਕਿਹਾ ਕਿ ਹਾਲ ਹੀ ਵਿੱਚ ਆਏ ਹੜਾਂ ਦੌਰਾਨ ਪੰਜਾਬ ਸਭ ਤੋਂ ਵੱਧ ਪ੍ਰਭਾਵਿਤ ਹੋਇਆ ਹੈ, ਪਰ ਪੰਜਾਬੀਆਂ ਦੀ ਔਖੀ ਘੜੀ ‘ਚ ਲੋੜਵੰਦਾਂ ਦੀ ਸਹਾਇਤਾ ਕਰਨ ਦੀ ਦ੍ਰਿੜ ਭਾਵਨਾ ਨੇ ਹਮੇਸ਼ਾ ਦੀ ਤਰ੍ਹਾਂ ਮਾਨਵਤਾ ਦੀ ਸੇਵਾ ‘ਚ ਨਵੀਂ ਮਿਸਾਲ ਕਾਇਮ ਕੀਤੀ ਹੈ। ਉਹਨਾਂ ਕਿਹਾ ਕਿ ਕੁਦਰਤੀ ਆਫਤਾਂ ਦੌਰਾਨ ਇੱਕ ਜੁੱਟਤਾ ਅਤੇ ਸੇਵਾ ਦੀ ਜੋ ਮਿਸਾਲ ਪੰਜਾਬ ‘ਚ ਦੇਖਣ ਨੂੰ ਮਿਲਦੀ ਹੈ ਉਸ ਦਾ ਦੇਸ਼ ‘ਚ ਕਿਤੇ ਵੀ ਮੇਲ ਨਹੀਂ ਹੈ।ਇਸ ਮੌਕੇ ਉਹਨਾਂ ਬਾਬਾ ਦੀਪ ਸਿੰਘ ਸੇਵਾ ਸੋਸਾਇਟੀ ਗੜ੍ਹਦੀਵਾਲਾ ਦੇ ਪ੍ਰਧਾਨ ਮਨਜੋਤ ਸਿੰਘ ਤਲਵੰਡੀ ਅਤੇ ਉਨ੍ਹਾਂ ਦੀ ਸਮੁੱਚੀ ਟੀਮ ਵੱਲੋਂ ਹੜ ਪੀੜਤ ਇਲਾਕਿਆਂ ਵਿੱਚ ਜਾ ਕੇ ਕੀਤੇ ਗਏ ਅਤੇ ਕੀਤੇ ਜਾ ਰਹੇ ਰਾਹਤ ਕਾਰਜਾਂ ਦੇ ਭਰਪੂਰ ਸਲਾਘਾ ਕੀਤੀ। ਇਸ ਮੌਕੇ ਉਹਨਾਂ ਦੁਆਬਾ ਕਿਸਾਨ ਕਮੇਟੀ ਨੂੰ ਰਾਹਤ ਕਾਰਜਾਂ ਲਈ ਤਰਲੋਕ ਸਿੰਘ ਹਰਦੋਪੱਟੀ ਵਲੋਂ 50 ਹਜਾਰ ਰੁਪਏ ਦੇਣ ‘ਤੇ ਉਹਨਾਂ ਨੂੰ ਸਨਮਾਨਿਤ ਵੀ ਕੀਤਾ।ਇਸ ਮੌਕੇ ਸਰਕਲ ਗੜ੍ਹਦੀਵਾਲਾ ਦੇ ਪ੍ਰਧਾਨ ਪਰਮਿੰਦਰ ਸਿੰਘ ਸਮਰਾ ਤੇ ਹੋਰ ਅਹੁਦੇਦਾਰ ਹਾਜ਼ਰ ਸਨ।

ਫੋਟੋ ਕੈਪਸ਼ਨ : ਦੋਆਬਾ ਕਿਸਾਨ ਕਮੇਟੀ ਨੂੰ ਮਾਈਕ ਸਹਾਇਤਾ ਦੇਣ ਵਾਲੇ ਤਰਲੋਕ ਸਿੰਘ ਨੂੰ ਸਨਮਾਨਿਤ ਕਰਦੇ ਜੰਗਵੀਰ ਸਿੰਘ ਚੌਹਾਨ ਅਤੇ ਪਰਮਿੰਦਰ ਸਿੰਘ ਸਮਰਾ।