Prime Punjab Times

Latest news
ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ
ADVERTISEMENT
You are currently viewing ਦੋਆਬਾ ਕਿਸਾਨ ਕਮੇਟੀ ਪੰਜਾਬ ਵੱਲੋਂ ਹੜ੍ਹ ਪੀੜਿਤ ਪਰਿਵਾਰਾਂ ਲਈ ਰਾਹਤ ਕਾਰਜ ਲਗਾਤਾਰ ਜਾਰੀ : ਜੰਗਵੀਰ ਸਿੰਘ ਚੌਹਾਨ

ਦੋਆਬਾ ਕਿਸਾਨ ਕਮੇਟੀ ਪੰਜਾਬ ਵੱਲੋਂ ਹੜ੍ਹ ਪੀੜਿਤ ਪਰਿਵਾਰਾਂ ਲਈ ਰਾਹਤ ਕਾਰਜ ਲਗਾਤਾਰ ਜਾਰੀ : ਜੰਗਵੀਰ ਸਿੰਘ ਚੌਹਾਨ

ਗੜ੍ਹਦੀਵਾਲਾ (ਚੌਧਰੀ) 

: ਦੋਆਬਾ ਕਿਸਾਨ ਕਮੇਟੀ ਪੰਜਾਬ ਵੱਲੋਂ ਪਿਛਲੇ ਦਿਨੀ ਆਏ ਹੜ੍ਹਾਂ ਕਾਰਨ ਹੜ੍ਹ ਪੀੜਤ ਪਰਿਵਾਰਾਂ ਨੂੰ ਮੁੜ ਤੋਂ ਲੀਹ ਤੇ ਲਿਆਉਣ ਲਈ ਸਮੁੱਚੀ ਜਥੇਬੰਦੀ ਯਤਨਸ਼ੀਲ ਹੈ ਤਾਂ ਕਿ ਪ੍ਰਭਾਵਿਤ ਲੋਕਾਂ ਦਾ ਜੀਵਨ ਪੱਧਰ ਸੁਖਾਲਾ ਹੋ ਸਕੇ ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਸੂਬਾ ਪ੍ਰਧਾਨ ਜੰਗਵੀਰ ਸਿੰਘ ਚੌਹਾਨ ਵੱਲੋਂ ਪ੍ਰੈਸ ਨਾਲ ਕੀਤਾ ਗਿਆ।

ਉਹਨਾਂ ਕਿਹਾ ਕਿ ਮੈਨੂੰ ਸਮੁੱਚੀ ਜਥੇਬੰਦੀ ਤੇ ਮਾਣ ਹੈ ਕਿ ਉਹਨਾਂ ਦੇ ਸਾਥ ਨਾਲ ਜਥੇਬੰਦੀ ਲਗਾਤਾਰ ਹੜ੍ਹ ਪੀੜਤ ਪਰਿਵਾਰਾਂ ਦੀ ਸਹਾਇਤਾ ਨਿਰੰਤਰ ਜਾਰੀ ਰੱਖ ਸਕੀ ਹੈ ‌ ਉਹਨਾਂ ਦੱਸਿਆ ਕਿ ਆਉਣ ਵਾਲੇ ਸਮੇਂ ਵਿੱਚ ਜਥੇਬੰਦੀ ਵੱਲੋਂ ਪ੍ਰਭਾਵਿਤ ਕਿਸਾਨਾਂ ਨੂੰ ਕਣਕ ਦੇ ਬੀਜ ਮੁਹਈਆ ਕਰਵਾਏ ਜਾਣਗੇ ਅਤੇ ਜਿਨਾਂ ਪਰਿਵਾਰਾਂ ਦੇ ਘਰਾਂ ਦੀ ਹਾਲਤ ਹੜ੍ਹਾਂ ਕਾਰਨ ਖਰਾਬ ਹੋ ਗਈ ਹੈ ਉਹਨਾਂ ਦੀ ਵਿੱਤੀ ਸਹਾਇਤਾ ਫਿਰ ਤੋਂ ਕੀਤੀ ਜਾਵੇਗੀ ਜਥੇਬੰਦੀ ਵੱਲੋਂ ਪ੍ਰਭਾਵਿਤ ਪਰਿਵਾਰਾਂ ਦੀ ਸਹਾਇਤਾ ਲਈ ਉਹਨਾਂ ਨੂੰ ਦੁਧਾਰੂ ਪਸ਼ੂ ਦੇਣ ਦਾ ਵੀ ਪ੍ਰੋਗਰਾਮ ਹੈ ਤਾਂ ਕਿ ਉਹਨਾਂ ਦੀ ਨਿੱਜੀ ਆਮਦਨ ਵਿੱਚ ਵਾਧਾ ਹੋ ਸਕੇ।

ਇਸ ਸਮੇਂ ਉਹਨਾਂ ਵੱਲੋਂ ਜਾਣਕਾਰੀ ਦਿੱਤੀ ਗਈ ਕਿ ਸਰਕਲ ਗੜ੍ਹਦੀਵਾਲਾ ਦੇ ਪ੍ਰਧਾਨ ਨੰਬਰਦਾਰ ਪਰਮਿੰਦਰ ਸਿੰਘ ਸਮਰਾ ਵੱਲੋਂ ਹੜ ਪੀੜਤ ਪਰਿਵਾਰਾਂ ਦੀ ਸਹਾਇਤਾ ਲਈ ਇਕ ਲੱਖ ਰੁਪਏ ਦੀ ਸਹਾਇਤਾ ਰਾਸ਼ੀ ਦਿੱਤੀ ਗਈ ਹੈ ਅਤੇ ਪਰਮਜੀਤ ਸਿੰਘ ਜੌਹਲ ਦੀ ਅਗਵਾਈ ਹੇਠ ਪਿੰਡ ਖੰਡਿਆਲਾ ਦੇ ਐਨ ਆਰ ਆਈ ਵੀਰਾਂ ਦੇ ਸਹਿਯੋਗ ਨਾਲ ਜਥੇਬੰਦੀ ਨੂੰ ਇਕ ਲੱਖ ਪੰਜ ਹਜਾਰ ਰੁਪਏ ਦੀ ਸਹਾਇਤਾ ਰਾਸ਼ੀ ਹੜ੍ਹ ਪੀੜਤ ਪਰਿਵਾਰਾਂ ਲਈ ਦਿੱਤੀ ਗਈ ਹੈ। ਇਸ ਸਮੇਂ ਸੂਬਾ ਸਕੱਤਰ ਸਤਪਾਲ ਸਿੰਘ ਮਿਰਜ਼ਾਪੁਰ ਅਤੇ ਸ਼ਿਵਦੀਪ ਸਿੰਘ ਅਤੇ ਅਰਸ਼ਦੀਪ ਸਿੰਘ ਹਾਜ਼ਰ ਸਨ।