Prime Punjab Times

Latest news
ਟਾਂਡਾ ਦੇ ਸਾਬਕਾ SHO ਗੁਰਿੰਦਰਜੀਤ ਸਿੰਘ ਨਾਗਰਾ ਨੂੰ ਦਸੂਹਾ ਅਦਾਲਤ ਚ ਕੀਤਾ ਪੇਸ਼, 3 ਦਿਨਾਂ ਦਾ... , ਸੀਨੀਅਰ ਮੈਡੀਕਲ ਅਫਸਰ ਵੱਲੋਂ ਸੀ.ਐਚ.ਸੀ.ਹਰਿਆਣਾ ਦੀ ਅਚਨਚੇਤ ਚੈਕਿੰਗ DAV ਪਬਲਿਕ ਸਕੂਲ ਵਿਖੇ ਪਹਿਲੀ ਅਤੇ ਦੂਜੀ ਜਮਾਤ ਦੇ ਵਿਦਿਆਰਥੀਆਂ ਲਈ ਆਈਸਕ੍ਰੀਮ ਪਾਰਟੀ ਦਾ ਆਯੋਜਨ ਟਾਂਡਾ ਦੇ ਸਾਬਕਾ SHO ਗੁਰਿੰਦਰਜੀਤ ਸਿੰਘ ਨਾਗਰਾ ਗ੍ਰਿਫ਼ਤਾਰ,ਮਾਮਲਾ 4 ਕਰੋੜ ਦੀ ਜਬਰੀ ਵਸੂਲੀ ਦਾ.... ਮੁਲਾਜ਼ਮਾਂ ਤੇ ਪੈਨਸ਼ਨਰਾਂ ਨੇ ਪੰਜਾਬ ਸਰਕਾਰ ਖ਼ਿਲਾਫ਼ ਕੀਤਾ ਵਿਸ਼ਾਲ ਰੋਸ ਪ੍ਰਦਰਸ਼ਨ, ਮੰਗਾਂ ਨਾ ਮੰਨੀਆਂ ਤਾਂ... ਚੋਰ ਨੇ ਗੁਰਦੁਆਰਾ ਸਾਹਿਬ ਵਿੱਚ ਦਿੱਤਾ ਚੋਰੀ ਦੀ ਵਾਰਦਾਤ ਨੂੰ ਅੰਜਾਮ,ਤਸਵੀਰਾਂ ਸੀਸੀਟੀਵੀ ਕੈਮਰਿਆਂ ਚ ਹੋਈਆਂ ਕੈਦ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਜੀ ਦੇ ਬੁੱਤ ਦੀ ਤੋੜ-ਭੰਨ੍ਹ ਦੀ ਘਟਨਾ ਅਤਿ ਮੰਦਭਾਗੀ, ਦੋਸ਼ੀਆਂ ਖ਼ਿਲਾਫ਼ ਤੁਰੰਤ ਹੋ... ਮੁਕੇਰੀਆਂ ਤੇ ਤਲਵਾੜਾ 'ਚ ਗੂੰਜੇਗੀ ਸ਼ਿਵ ਭਗਤੀ ਦੀ ਗੂੰਜ, ਕੈਲਾਸ਼ ਖੇਰ ਦੇਣਗੇ ਭਜਨਾਂ ਦੀ ਪੇਸ਼ਕਾਰੀ ਲੋਕਾਂ ਦੇ ਸਹਿਯੋਗ ਨਾਲ ਪੰਜਾਬ ਨੂੰ ਹਰੇਕ ਖ਼ੇਤਰ ਵਿੱਚ ਨੰਬਰ ਇਕ ਬਣਾਉਣ ਦਾ ਸਫ਼ਰ ਜਾਰੀ ਰਹੇਗਾ: ਮੁੱਖ ਮੰਤਰੀ ਭਗਵੰਤ ਸਿੰਘ ... ਸਿਹਤ ਸਹੂਲਤਾਂ ਅਤੇ ਸਕੀਮਾਂ ਲੋਕਾਂ ਤੱਕ ਪਹੁੰਚਦੀਆਂ ਕੀਤੀਆਂ ਜਾਣ : ਡਾ.ਸੁਦੇਸ਼ ਰਾਜਨ
ADVERTISEMENT
You are currently viewing ਦੋਆਬਾ ਕਿਸਾਨ ਕਮੇਟੀ ਪੰਜਾਬ ਵੱਲੋਂ ਗੰਨੇ ਦੀ ਬਕਾਇਆ ਰਾਸ਼ੀ ਦੇਣ ਲਈ ਚੋਣ ਕਮਿਸ਼ਨਰ ਦਾ ਧੰਨਵਾਦ : ਚੌਹਾਨ, ਸਮਰਾ

ਦੋਆਬਾ ਕਿਸਾਨ ਕਮੇਟੀ ਪੰਜਾਬ ਵੱਲੋਂ ਗੰਨੇ ਦੀ ਬਕਾਇਆ ਰਾਸ਼ੀ ਦੇਣ ਲਈ ਚੋਣ ਕਮਿਸ਼ਨਰ ਦਾ ਧੰਨਵਾਦ : ਚੌਹਾਨ, ਸਮਰਾ

ਗੜ੍ਹਦੀਵਾਲਾ 21 ਮਈ (ਚੌਧਰੀ) 

: ਅੱਜ ਦੋਆਬਾ ਕਿਸਾਨ ਕਮੇਟੀ ਪੰਜਾਬ ਦੇ ਸੂਬਾ ਪ੍ਰਧਾਨ ਸ. ਜੰਗਵੀਰ ਸਿੰਘ ਚੌਹਾਨ ਅਤੇ ਸਰਕਲ ਗੜਦੀਵਾਲਾ ਦੇ ਪ੍ਰਧਾਨ ਨੰਬਰਦਾਰ ਸ. ਪਰਮਿੰਦਰ ਸਿੰਘ ਸਮਰਾ ਵੱਲੋਂ ਪੈ੍ਸ ਨਾਲ ਸਾਂਝੇ ਤੌਰ ਤੇ ਜਾਣਕਾਰੀ ਸਾਂਝੀ ਕਰਦੇ ਹੋਏ ਦੱਸਿਆ ਕਿ ਬੜੀ ਖੁਸ਼ੀ ਦੀ ਗੱਲ ਹੈ ਕਿ ਪਿਛਲੇ ਕੁਝ ਮਹੀਨਿਆਂ ਤੋਂ ਕਿਸਾਨਾਂ ਦੀ ਗੰਨੇ ਦੀ ਫਸਲ ਦੀ ਬਕਾਇਆ ਰਾਸ਼ੀ 55.50 ਪੈਸੇ ਪ੍ਰਤੀ ਕੁਇੰਟਲ ਦਾ ਅਜੇ ਤੱਕ ਭੁਗਤਾਨ ਨਹੀਂ ਹੋਇਆ ਸੀ। ਜਿਸ ਲਈ ਜਥੇਬੰਦੀ ਲੰਮੇ ਸਮੇਂ ਤੋਂ ਯਤਨਸ਼ੀਲ ਸੀ। ਪੰਜਾਬ ਸਰਕਾਰ ਵੱਲੋਂ ਕਿਹਾ ਜਾ ਰਿਹਾ ਸੀ ਕਿ ਚੋਣ ਜਾਬਤੇ ਦੌਰਾਨ ਇਸ ਦਾ ਭੁਗਤਾਨ ਕਰਨਾ ਮੁਸ਼ਕਲ ਹੈ। ਪਰ ਦੁਆਬਾ ਕਿਸਾਨ ਕਮੇਟੀ ਵੱਲੋਂ ਚੋਣ ਕਮਿਸ਼ਨਰ ਸਾਹਿਬ ਨੂੰ ਭੇਜੀ ਮੇਲ ਅਤੇ ਸੰਘਰਸ਼ ਸਦਕਾ ਅੱਜ ਕਿਸਾਨਾਂ ਦੇ ਖਾਤਿਆਂ ਵਿੱਚ ਪੰਜਾਬ ਦੀਆਂ ਸਾਰੀਆਂ ਪ੍ਰਾਈਵੇਟ ਮਿੱਲਾਂ ਵੱਲੋਂ ਪੈਸੇ ਪਾਉਣੇ ਸ਼ੁਰੂ ਕਰ ਦਿੱਤੇ ਹਨ। ਜਿਸ ਨਾਲ ਪੰਜਾਬ ਦੇ ਕਿਸਾਨ ਵੀਰਾਂ ਨੂੰ ਰਾਹਤ ਮਿਲੀ ਹੈ ਕਿਉਂਕਿ ਇਸ ਸਮੇਂ ਪੰਜਾਬ ਦਾ ਕਿਸਾਨ ਲਗਾਤਾਰ ਪਰੇਸ਼ਾਨੀਆਂ ਨਾਲ ਜੂਝ ਰਿਹਾ ਹੈ ਕਦੇ ਉਹ ਗੜੇਮਾਰੀ ਦਾ ਸਾਹਮਣਾ ਕਰਦਾ ਹੈ ਤੇ ਕਦੇ ਹੜਾਂ ਦਾ ਤੇ ਇਸ ਸਮੇਂ ਦੌਰਾਨ ਜੇਕਰ ਉਸ ਨੂੰ ਉਸ ਦੀ ਮਿਲ ਵਿੱਚ ਗੰਨੇ ਦੀ ਫਸਲ ਦਾ ਵੀ ਪੂਰਾ ਭੁਗਤਾਨ ਨਹੀਂ ਮਿਲਿਆ ਸੀ ਉਹ ਮਾਨਸਿਕ ਤੌਰ ਤੇ ਕਾਫੀ ਪਰੇਸ਼ਾਨ ਸੀ। ਕਿਸਾਨ ਲਗਾਤਾਰ ਮਹਿੰਗਾਈ ਦੀ ਮਾਰ ਝੱਲ ਰਿਹਾ ਹੈ।। ਉਸ ਨੂੰ ਆਪਣੀ ਫਸਲ ਦਾ ਲਾਗਤ ਮੁੱਲ ਵੀ ਪ੍ਰਾਪਤ ਨਹੀਂ ਹੋ ਰਿਹਾ ਹੈ ‌‌। ਚੌਹਾਨ ਸਾਹਿਬ ਨੇ ਕਿਹਾ ਕਿ ਬੜੇ ਦੁੱਖ ਦੀ ਗੱਲ ਹੈ ਕਿ ਅੱਜ ਦੁਨੀਆਂ ਦਾ ਅੰਨ ਦਾਤਾ ਲੋਕਾਂ ਦੇ ਪੇਟ ਭਰਨ ਵਾਲਾ ਆਪਣੇ ਬੱਚਿਆਂ ਦੇ ਖਰਚੇ ਵੀ ਪੂਰੇ ਕਰਨ ਵਿੱਚ ਅਸਮਰੱਥ ਹੈ। ਇਸ ਸਮੇਂ ਦੌਰਾਨ ਸਰਕਾਰ ਨੂੰ ਇਹਨਾਂ ਕਿਸਾਨਾਂ ਦੀ ਬਾਂਹ ਫੜਨੀ ਚਾਹੀਦੀ ਹੈ ਨਾ ਕਿ ਉਹਨਾਂ ਨੂੰ ਹੋਰ ਪਰੇਸ਼ਾਨ ਕਰਨਾ ਚਾਹੀਦਾ ਹੈ,ਪਰ ਦੋਆਬਾ ਕਿਸਾਨ ਕਮੇਟੀ ਵੱਲੋਂ ਆਪਣੀ ਸਮੱਸਿਆ ਚੋਣ ਕਮਿਸ਼ਨਰ ਸਾਹਮਣੇ ਰੱਖੀ ਗਈ। ਜਿਸ ਦਾ ਕਿ ਬੜਾ ਹੀ ਹਾਂ ਪੱਖੀ ਹੁੰਗਾਰਾ ਪ੍ਰਾਪਤ ਹੋਇਆ। ਉਹਨਾ ਚੋਣ ਕਮਿਸ਼ਨਰ ਸਾਹਿਬ ਦਾ ਧੰਨਵਾਦ ਕੀਤਾ ਕਿ ਉਹਨਾਂ ਨੇ ਅੰਨ ਦਾਤਿਆਂ ਦੀ ਸਮੱਸਿਆ ਨੂੰ ਪਹਿਲ ਦੇ ਆਧਾਰ ਤੇ ਹੱਲ ਕੀਤਾ ਹੈ। ਸ.ਚੌਹਾਨ ਸਾਹਿਬ ਅਤੇ ਸਮਰਾ ਸਾਹਿਬ ਨੇ ਏ.ਬੀ ਸ਼ੂਗਰ ਮਿੱਲ ਰੰਧਾਵਾ ਦੇ ਮੈਨੇਜਰ ਡਾਇਰੈਕਟਰ ਸਾਹਿਬ ਅਤੇ ਮਿਲ ਦੇ ਜਨਰਲ ਮੈਨੇਜਰ ਪੰਕਜ ਕੁਮਾਰ ਦਾ ਧੰਨਵਾਦ ਕੀਤਾ ।ਕਿ ਉਹਨਾਂ ਨੇ ਕਿਸਾਨਾਂ ਦੀ ਸਾਰੀ ਬਕਾਇਆ ਰਾਸ਼ੀ ਦਾ ਭੁਗਤਾਨ ਕਰ ਦਿੱਤਾ ਹੈ ਅੱਗੇ ਉਹਨਾਂ ਕਿਹਾ ਜੇਕਰ ਕਿਸੇ ਵੀ ਕਿਸਾਨ ਦੀ ਬਕਾਇਆ ਰਾਸ਼ੀ ਦਾ ਭੁਗਤਾਨ ਨਹੀਂ ਹੋਇਆ ਹੈ ਤਾ ਉਹ ਜਥੇਬੰਦੀ ਜਾਂ ਅਧਿਕਾਰੀਆਂ ਨਾਲ ਸੰਪਰਕ ਕਰ ਸਕਦੇ ਹਨ ।

error: copy content is like crime its probhihated