Prime Punjab Times

Latest news
*ਜਲ ਸਪਲਾਈ ਕਾਮਿਆਂ ਵੱਲੋਂ ਆਰ-ਪਾਰ ਦੇ ਸੰਘਰਸ਼ ਦਾ ਐਲਾਨ; 3 ਅਗਸਤ ਨੂੰ ਮੁੱਖ... ​ਕੰਢੀ ਦੇ ਪਿੰਡ ਸੰਸਾਰਪੁਰ 'ਚ ਲਗਾਇਆ ਮਹੀਨਾਵਾਰ ਆਯੁਰਵੈਦਿਕ ਮੈਡੀਕਲ ਕੈਂਪ *ਸਬ-ਇੰਸਪੈਕਟਰ ਪਰਵਿੰਦਰ ਸਿੰਘ ਧੂਤ ਨੇ ਬਤੌਰ SHO ਥਾਣਾ ਗੜ੍ਹਦੀਵਾਲਾ ਚਾਰਜ ਸੰਭਾਲਿਆ* DAV ਪਬਲਿਕ ਸਕੂਲ ਦੇ ਵਿਦਿਆਰਥੀਆਂ ਦਾ ਸ਼ਤਰੰਜ 'ਚ ਰਿਹਾ ਸ਼ਾਨਦਾਰ ਪ੍ਰਦਰਸ਼ਨ *'ਚਿੰਤਾਪੁਰਨੀ ਮੇਰੀ ਮਈਆ” ਸ਼ਿਵਾਂਸ਼ ਦੀ ਧਾਰਮਿਕ ਭੇਟ ਦਾ ਦੇਵੀ ਮੰਦਿਰ ਗੜ੍ਹਦੀਵਾਲਾ ਵਿਖੇ ਪੋਸਟਰ ਰਿਲੀਜ਼* ਖਾਲਸਾ ਕਾਲਜੀਏਟ ਸੀਨੀਅਰ ਸੈਕੰਡਰੀ ਸਕੂਲ ਵਿਖੇ ਫਲੇਮਲੈੱਸ ਕੁਕਿੰਗ ਮੁਕਾਬਲੇ ਦਾ ਆਯੋਜਨ *ਪੰਜਾਬ ਡੀ.ਸੀ. ਦਫ਼ਤਰ ਮੁਲਾਜ਼ਮ ਯੂਨੀਅਨ ਵੱਲੋਂ ਮੰਗਾਂ ਨੂੰ ਲੈ ਕੇ 26 ਜੁਲਾਈ ਤੱਕ ਹੜਤਾਲ ਜਾਰੀ; ਤਹਿਸੀਲ ਦਫ਼ਤਰ ਦਸੂਹਾ... DTF टीचर्स दल बुल्लोवाल और होशियारपुर की अहम बैठक हुई सफाई कर्मचारियों पर हुए लाठीचार्ज के विरोध में हाजीपुर चौक में पुतला फूंक किया रोष प्रदर्शन  ਡਾ. ਉਬਰਾਏ ਵੱਲੋ ਮਨੁੱਖਤਾ ਨੂੰ ਬਚਾਉਣ ਲਈ ਕੀਤੇ ਜਾ ਰਹੇ ਹਨ ਲਾਮਿਸਾਲ ਨੇਕ ਕਾਰਜ : ਸੁਖਵੀਰ ਵਾਹਲਾ
ADVERTISEMENT
You are currently viewing ਡਾਕਟਰਾਂ ਨੇ SSP ਡਾ. ਮਹਿਤਾਬ ਸਿੰਘ ਨਾਲ ਕੀਤੀ ਮੁਲਾਕਾਤ, ਹਸਪਤਾਲਾਂ ਦੀ ਸੁਰੱਖਿਆ ਮਜ਼ਬੂਤ ਕਰਨ ਦੀ ਕੀਤੀ ਮੰਗ

ਡਾਕਟਰਾਂ ਨੇ SSP ਡਾ. ਮਹਿਤਾਬ ਸਿੰਘ ਨਾਲ ਕੀਤੀ ਮੁਲਾਕਾਤ, ਹਸਪਤਾਲਾਂ ਦੀ ਸੁਰੱਖਿਆ ਮਜ਼ਬੂਤ ਕਰਨ ਦੀ ਕੀਤੀ ਮੰਗ

ਬਟਾਲਾ, 10 ਜੂਨ (ਅਵਿਨਾਸ਼ ਸ਼ਰਮਾ)

ਨਿੱਜੀ ਹਸਪਤਾਲ ਦੇ ਬਾਹਰ ਹੋਈ ਫਾਇਰਿੰਗ ਤੋਂ ਬਾਅਦ ਡਾਕਟਰੀ ਭਾਈਚਾਰੇ ਵਿੱਚ ਚਿੰਤਾ, ਪੁਲਿਸ ਨੇ ਦੋਸ਼ੀਆਂ ਦੀ ਗ੍ਰਿਫ਼ਤਾਰੀ ਦਾ ਦਿੱਤਾ ਭਰੋਸਾ

: ਬਟਾਲਾ ਦੇ ਇੱਕ ਨਿੱਜੀ ਹਸਪਤਾਲ ਦੇ ਗੇਟ ਦੇ ਬਾਹਰ ਬੀਤੀ ਸ਼ਾਮ ਹੋਈ ਫਾਇਰਿੰਗ ਦੀ ਘਟਨਾ ਤੋਂ ਬਾਅਦ ਸ਼ਹਿਰ ਦੇ ਸਮੂਹ ਡਾਕਟਰਾਂ ਵਿੱਚ ਚਿੰਤਾ ਅਤੇ ਅਸੁਰੱਖਿਆ ਦੀ ਭਾਵਨਾ ਦੇ ਮੱਦੇਨਜ਼ਰ ਇੰਡੀਅਨ ਮੈਡੀਕਲ ਐਸੋਸੀਏਸ਼ਨ (ਆਈਐਮਏ) ਬਟਾਲਾ ਦੇ ਪ੍ਰਤੀਨਿਧੀ ਮੰਡਲ ਨੇ ਅੱਜ ਬਟਾਲਾ ਦੇ ਸੀਨੀਅਰ ਪੁਲਿਸ ਕਪਤਾਨ ਡਾ. ਮਹਿਤਾਬ ਸਿੰਘ ਨਾਲ ਵਿਸ਼ੇਸ਼ ਮੁਲਾਕਾਤ ਕੀਤੀ।

ਡਾਕਟਰਾਂ ਦੇ ਵਫ਼ਦ ਨੇ ਐਸਐਸਪੀ ਸਾਹਿਬ ਦੇ ਧਿਆਨ ਵਿੱਚ ਲਿਆਂਦਾ ਕਿ ਸ਼ਹਿਰ ਵਿੱਚ ਵਾਪਰ ਰਹੀਆਂ ਅਜਿਹੀਆਂ ਹਿੰਸਕ ਅਤੇ ਦਹਿਸ਼ਤ ਫੈਲਾਉਣ ਵਾਲੀਆਂ ਘਟਨਾਵਾਂ ਕਾਰਨ ਨਾ ਸਿਰਫ਼ ਡਾਕਟਰੀ ਭਾਈਚਾਰਾ ਸਗੋਂ ਆਮ ਲੋਕਾਂ ਵਿੱਚ ਵੀ ਡਰ ਦਾ ਮਾਹੌਲ ਪੈਦਾ ਹੋ ਰਿਹਾ ਹੈ। ਵਫ਼ਦ ਨੇ ਮੰਗ ਕੀਤੀ ਕਿ ਸ਼ਹਿਰ ਵਿੱਚ ਕਾਨੂੰਨ-ਵਿਵਸਥਾ ਦੀ ਸਥਿਤੀ ਨੂੰ ਹੋਰ ਮਜ਼ਬੂਤ ਬਣਾਇਆ ਜਾਵੇ ਅਤੇ ਫਾਇਰਿੰਗ ਦੀ ਘਟਨਾ ਲਈ ਜ਼ਿੰਮੇਵਾਰ ਦੋਸ਼ੀਆਂ ਨੂੰ ਜਲਦ ਤੋਂ ਜਲਦ ਗ੍ਰਿਫ਼ਤਾਰ ਕਰਕੇ ਕਾਨੂੰਨ ਅਨੁਸਾਰ ਸਖ਼ਤ ਸਜ਼ਾ ਦਿਵਾਈ ਜਾਵੇ।

ਐਸਐਸਪੀ ਡਾ. ਮਹਿਤਾਬ ਸਿੰਘ ਨੇ ਡਾਕਟਰਾਂ ਦੇ ਵਫ਼ਦ ਨੂੰ ਭਰੋਸਾ ਦਿਵਾਇਆ ਕਿ ਪੁਲਿਸ ਇਸ ਮਾਮਲੇ ਦੀ ਜਾਂਚ ਨੂੰ ਬਹੁਤ ਗੰਭੀਰਤਾ ਨਾਲ ਅੱਗੇ ਵਧਾ ਰਹੀ ਹੈ। ਉਨ੍ਹਾਂ ਕਿਹਾ ਕਿ ਜਾਂਚ ਟੀਮਾਂ ਮਹੱਤਵਪੂਰਨ ਸੁਰਾਗਾਂ ਤੱਕ ਪਹੁੰਚ ਚੁੱਕੀਆਂ ਹਨ ਅਤੇ ਪੁਲਿਸ ਦੋਸ਼ੀਆਂ ਦੇ ਕਾਫ਼ੀ ਨੇੜੇ ਹੈ। ਉਨ੍ਹਾਂ ਵਿਸ਼ਵਾਸ ਦਿਵਾਇਆ ਕਿ ਆਉਣ ਵਾਲੇ ਕੁਝ ਹੀ ਦਿਨਾਂ ਵਿੱਚ ਮੁਲਜ਼ਮਾਂ ਨੂੰ ਕਾਬੂ ਕਰਕੇ ਕਾਨੂੰਨ ਦੇ ਘੇਰੇ ਵਿੱਚ ਲਿਆਂਦਾ ਜਾਵੇਗਾ।

ਇਸ ਮੌਕੇ ਆਈਐਮਏ ਬਟਾਲਾ ਦੇ ਆਗੂਆਂ ਨੇ ਕਿਹਾ ਕਿ ਡਾਕਟਰ ਸਮਾਜ ਦੀ ਸੇਵਾ ਲਈ ਦਿਨ-ਰਾਤ ਤਤਪਰ ਰਹਿੰਦੇ ਹਨ ਅਤੇ ਉਨ੍ਹਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣਾ ਪ੍ਰਸ਼ਾਸਨ ਦੀ ਅਹਿਮ ਜ਼ਿੰਮੇਵਾਰੀ ਹੈ। ਉਨ੍ਹਾਂ ਪੁਲਿਸ ਪ੍ਰਸ਼ਾਸਨ ਵੱਲੋਂ ਦਿੱਤੇ ਗਏ ਭਰੋਸੇ ‘ਤੇ ਸੰਤੁਸ਼ਟੀ ਜ਼ਾਹਿਰ ਕਰਦਿਆਂ ਉਮੀਦ ਪ੍ਰਗਟਾਈ ਕਿ ਦੋਸ਼ੀਆਂ ਨੂੰ ਜਲਦ ਗ੍ਰਿਫ਼ਤਾਰ ਕਰਕੇ ਅਜਿਹੀਆਂ ਘਟਨਾਵਾਂ ‘ਤੇ ਰੋਕ ਲਗਾਈ ਜਾਵੇਗੀ।

ਆਈਐਮਏ ਬਟਾਲਾ ਅਤੇ ਡਾ. ਗੁਰਮੀਤ ਸਿੰਘ ਛੀਨਾ ਵੱਲੋਂ ਇਸ ਮੌਕੇ ਉਨ੍ਹਾਂ ਸਮੂਹ ਡਾਕਟਰਾਂ ਦਾ ਵਿਸ਼ੇਸ਼ ਧੰਨਵਾਦ ਵੀ ਕੀਤਾ ਗਿਆ ਜਿਨ੍ਹਾਂ ਨੇ ਇਸ ਮੁਸ਼ਕਲ ਸਮੇਂ ਦੌਰਾਨ ਇਕਜੁੱਟਤਾ ਦਾ ਪ੍ਰਗਟਾਵਾ ਕਰਦਿਆਂ ਪੂਰਾ ਸਹਿਯੋਗ ਦਿੱਤਾ ਅਤੇ ਡਾਕਟਰੀ ਭਾਈਚਾਰੇ ਦੀ ਹੌਸਲਾ ਅਫ਼ਜ਼ਾਈ ਕੀਤੀ।

error: copy content is like crime its probhihated