Prime Punjab Times

Latest news
ਸੀਨੀਅਰ ਮੈਡੀਕਲ ਅਫਸਰ ਡਾ. ਸ਼ੁਦੇਸ਼ ਰਾਜਨ ਵਲੋਂ ਅਚਨਚੇਤ ਨਿਰੀਖਣ ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ*
ADVERTISEMENT
You are currently viewing ਲੋਕਾਂ ਨੂੂੰ ਨੇਤਰ ਦਾਨ ਜਿਹੇ ਨੇਕ ਕਾਰਜ ਲਈ ਵਧ-ਚੜ੍ਹਕੇ ਅੱਗੇ ਆਉਣਾ ਚਾਹੀਦਾ ਹੈ :- ਡਾ.ਹਰਜੀਤ ਸਿੰਘ

ਲੋਕਾਂ ਨੂੂੰ ਨੇਤਰ ਦਾਨ ਜਿਹੇ ਨੇਕ ਕਾਰਜ ਲਈ ਵਧ-ਚੜ੍ਹਕੇ ਅੱਗੇ ਆਉਣਾ ਚਾਹੀਦਾ ਹੈ :- ਡਾ.ਹਰਜੀਤ ਸਿੰਘ

ਗੜ੍ਹਦੀਵਾਲਾ 7 ਸਤੰਬਰ (ਚੌਧਰੀ) 

: ਪੰਜਾਬ ਸਰਕਾਰ ਅਤੇ ਸਿਵਲ ਸਰਜਨ ਹੁਸ਼ਿਆਰਪੁਰ ਡਾ.ਪਵਨ ਕੁਮਾਰ ਜੀ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਸੀਨੀਅਰ ਮੈਡੀਕਲ ਅਫਸਰ ਡਾ. ਹਰਜੀਤ ਸਿੰਘ ਦੀ ਪ੍ਰਧਾਨਗੀ ਹੇਠ ਸੀ.ਐਚ.ਸੀ ਭੂੰਗਾ ਵਿਖੇ ਕੌਮੀ ਅੱਖਾਂ ਦਾਨ ਜਾਗਰੂਕਤਾ ਪੰਦਰਵਾੜਾ ਮਨਾਇਆ ਗਿਆ ।ਇਸ ਮੌਕੇ ਸਟੇਟ ਅਵਾਰਡੀ ਆਈ ਡੋਨਰ ਇੰਚਾਰਜ਼ ਟਾਂਡਾ ਭਾਈ ਬਰਿੰਦਰ ਸਿੰਘ ਮਸੀਤੀ ਨੇ ਵਿਸ਼ੇਸ਼ ਤੌਰ ਤੇ ਸ਼ਿਰਕਤ ਕੀਤੀ।

ਇਸ ਮੌਕੇ ਡਾ. ਹਰਜੀਤ ਸਿੰਘ ਜੀ ਨੇ ਲੋਕਾ ਨੂੰ ਲੋਕਾਂ ਨੂੂੰ ਨੇਤਰ ਦਾਨ ਜਿਹੇ ਨੇਕ ਕਾਰਜ ਲਈ ਵਧ-ਚੜ੍ਹਕੇ ਅੱਗੇ ਆਉਣਾ ਦੀ ਅਪੀਲ ਕਰਦਿਆਂ ਦੱਸਿਆ ਕਿ ਅੱਖਾ ਦਾ ਦਾਨ ਮਹਾਂਦਾਨ ਹੈ। ਜੀਵਨ ਤੋ ਬਾਅਦ ਅੱਖਾਂ ਦਾਨ ਕਰਕੇ ਕਿਸੇ ਨੇਤਰਹੀਨ ਵਿਅਕਤੀ ਦੀ ਜਿੰਦਗੀ ਨੂੰ ਰੋਸ਼ਨ ਕਰ ਸਕਦੇ ਹਨ ।ਅੱਖਾਂ ਦਾਨ ਸਿਰਫ ਮੌਤ ਤੋਂ ਬਾਅਦ ਹੀ ਹੁੰਦੀਆਂ ਹਨ । ਅੱਖਾ ਦਾਨ ਮੌਤ ਤੋਂ 4 ਤੋਂ 6 ਘੰਟੇ ਦੇ ਵਿੱਚ ਹੀ ਹੋਣੀਆ ਚਾਹੀਦੀਆ ਹਨ ।ਕਿਸੇ ਵੀ ਉਮਰ ਚਾਹੇ ਐਨਕਾਂ ਲੱਗੀਆ ਹੋਣ , ਅੱਖਾਂ ਦੇ ਅਪਰੇਸ਼ਨ ਹੋਏ ਹੋਣ ,ਅੱਖਾਂ ਵਿੱਚ ਲੈਨਜ਼ ਪਏ ਹੋਣ ,ਅੱਖਾ ਦਾਨ ਹੋ ਸਕਦੀਆਂ ਹਨ।ਅੱਖਾਂ ਦਾਨ ਕਰਨ ਨਾਲ ਇੱਕ ਇਨਸਾਨ ਦੋ ਇਨਸਾਨਾਂ ਨੂੰ ਰੌਸ਼ਨੀ ਦੇ ਸਕਦਾ ਹੈ।ਉਨਾਂ ਅੱਗੇ ਕਿਹਾ ਕਿ ਅੱਖਾਂ ਦਾਨ ਲਈ ਆਪਣੇ ਸਭ ਤੋਂ ਨੇੜੇ ਦੇ ਆਈ ਬੈਂਕ ਨਾਲ ਰਾਬਤਾ ਕਾਇਮ ਕੀਤਾ ਜਾਵੇ ਅੱਖਾਂ ਦਾਨ ਕਰਨ ਵਾਸਤੇ ਅੱਖਾਂ ਦੇ ਬੈਂਕ ਦੀ ਟੀਮ ਦੇ ਆੳਣ ਤੱਕ ਅੱਖਾਂ ਦੀ ਸਾਂਭ ਸੰਭਾਲ ਲਈ ਕਮਰੇ ਦਾ ਪੱਖਾ ਬੰਦ ਕਰ ਦਿੱਤਾ ਜਾਵੇ ਅਤੇ ਅੱਖਾਂ ਦੇ ਉੱਤੇ ਗਿੱਲਾ ਤੇ ਸਾਫ ਕੱਪੜਾ ਰੱਖਿਆ ਜਾਵੇ , ਤਾਂ ਜ਼ੋ ਅੱਖਾਂ ਨੂੰ ਖਰਾਬ ਹੋਣ ਤੋ ਬਚਾਇਆ ਜਾ ਸਕੇ ।ਮੌਤ ੳਪਰੰਤ ਅੱਖਾਂ ਦਾਨ ਲਈ ਅੱਖ ਬੈਂਕ ਦੀ ਟੀਮ ਅੱਖਾਂ ਦਾਨ ਕਰਨ ਵਾਲੇ ਵਿਅਕਤੀ ਦੇ ਘਰ ਜਾਂਦੀ ਹੈ ਅਤੇ ਅੱਖਾ ਦਾਨ ਕਰਨ ਦੀ ਪ੍ਰਕਿਰਿਆ 10 ਜਾ 15 ਮਿੰਟਾਂ ਵਿੱਚ ਹੀ ਮੁਕੰਮਲ ਕਰ ਲਈ ਜਾਂਦੀ ਹੈ।

ਇਸ ਮੌਕ ਭਾਈ ਬਰਿੰਦਰ ਸਿੰਘ ਮਸੀਤੀ ਨੇ ਜਾਣਕਾਰੀ ਦਿੱਤੀ ਕਿ ਏਡਜ਼, ਪੀਲੀਆ ,ਬਲੱਡ ਕੈਂਸਰ ਅਤੇ ਦਿਮਾਗੀ ਬੁਖਾਰ ਆਦਿ ਵਿੱਚ ਅੱਖਾਂ ਦਾਨ ਨਹੀ ਕੀਤੀਆਂ ਜਾ ਸਕਦੀਆ ।ਅੱਖਾ ਦਾਨ ਕਰਨ ਦੇ ਫਾਰਮ ਸਮੂਹ ਸਰਕਾਰੀ ਹਸਪਤਾਲਾਂ ਅਤੇ ਸਬਖ਼ਡਵੀਜਨਲ ਅਤੇ ਸਬ ਡਵੀਜਨ ਹਸਪਤਾਲਾਂ ਵਿੱਚ ਉਪਲਬਧ ਹਨ॥ ਪੰਜਾਬ ਰਾਜ ਦੇ ਸਰਕਾਰੀ ਹਸਪਤਾਲਾਂ ਵਿੱਚ ਪੁਤਲੀ ਬਦਲਣ ਦੇ ਅਪਰੇਸ਼ਨ ਮੁਫਤ ਕੀਤੇ ਜਾਂਦੇ ਹਨ।ਇਸ ਮੌਕੇ ਡਾ.ਜਗਤਾਰ ਸਿੰਘ, ਜਸਤਿੰਦਰ ਸਿੰਘ ਬੀ.ਈ.ਈ , ਗੁਰਿੰਦਰਜੀਤ ਸਿੰਘ,ਉਮੇਸ਼ ਕੁਮਾਰ,ਅਰਪਿੰਦਰ ਸਿੰਘ,ਮਨਿੰਦਰ ਸਿੰਘ ਅਤੇ ਆਮ ਲੋਗ ਹਾਜਰ ਸਨ