Prime Punjab Times

Latest news
ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ
ADVERTISEMENT
You are currently viewing ਖੂਨਦਾਨ ਕਰਨਾ ਮਨੁੱਖਤਾ ਦੀ ਸਭ ਤੋਂ ਵੱਡੀ….

ਖੂਨਦਾਨ ਕਰਨਾ ਮਨੁੱਖਤਾ ਦੀ ਸਭ ਤੋਂ ਵੱਡੀ….

ਹੁਸ਼ਿਆਰਪੁਰ(ਬਿਊਰੋ) 

ਖੂਨਦਾਨ ਕਰਨਾ ਮਨੁੱਖਤਾ ਦੀ ਸਭ ਤੋਂ ਵੱਡੀ ਸੇਵਾ : ਬ੍ਰਮ ਸ਼ੰਕਰ ਜਿੰਪਾ

 29 ਸਤੰਬਰ : ਖੂਨਦਾਨ ਕਰਨਾ ਮਨੁੱਖਤਾ ਦੀ ਸਭ ਤੋਂ ਵੱਡੀ ਸੇਵਾ ਹੈ ਕਿਉਂਕਿ ਖੂਨਦਾਨ ਇਕ ਮਹਾਨ ਦਾਨ ਹੈ, ਜਿਸ ਨਾਲ ਅਨੇਕਾਂ ਕੀਮਤੀ ਜਾਨਾਂ ਬਚਾਈਆਂ ਜਾ ਸਕਦੀਆਂ ਹਨ। ਇਹ ਪ੍ਰਗਟਾਵਾ ਕੈਬਨਿਟ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਸਥਾਨਕ ਸਤਨਾਮ ਹਸਪਤਾਲ ਵਿਖੇ ਸਤਨਾਮ ਬਲੱਡ ਬੈਂਕ ਅਤੇ ਲਾਇਨਜ਼ ਕਲੱਬ ਵਲੋਂ ਮਰਹੂਮ ਸਵਰਗੀ ਪੱਤਰਕਾਰ ਸ਼੍ਰੀ ਅਸ਼ਵਨੀ ਕਪੂਰ ਦੀ ਯਾਦ ਵਿਚ ਲਗਾਏ ਗਏ ਖੂਨਦਾਨ ਕੈਂਪ ਦਾ ਉਦਘਾਟਨ ਕਰਨ ਮੌਕੇ ਕੀਤਾ। ਕੈਬਨਿਟ ਮੰਤਰੀ ਨੇ ਕਿਹਾ ਕਿ ਖੂਨ ਦੀ ਇਕ-ਇਕ ਬੂੰਦ ਕੀਮਤੀ ਹੈ ਜੋ ਕਿਸੇ ਵੀ ਮਰਦੇ ਹੋਏ ਵਿਅਕਤੀ ਨੂੰ ਜੀਵਨ ਦਾਨ ਦੇ ਸਕਦੀ ਹੈ। ਉਨ੍ਹਾਂ ਕਿਹਾ ਕਿ ਖੂਨਦਾਨ ਕਰਨ ਨਾਲ ਕਿਸੇ ਵੀ ਤਰ੍ਹਾਂ ਦੀ ਕਮਜ਼ੋਰੀ ਨਹੀਂ ਆਉਂਦੀ ਬਲਕਿ ਮਨ ਨੂੰ ਇਕ ਸੰਤੁਸ਼ਟੀ ਮਿਲਦੀ ਹੈ ਕਿ ਅਸੀਂ ਇਹ ਦਾਨ ਕਰਕੇ ਇਕ ਲੋੜਵੰਦ ਵਿਅਕਤੀ ਨੂੰ ਜੀਵਨ ਪ੍ਰਦਾਨ ਕੀਤਾ ਹੈ। ਇਸ ਲਈ ਹਰੇਕ ਸਿਹਤਮੰਦ ਵਿਅਕਤੀ ਨੂੰ ਖੂਨਦਾਨ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਸਾਡਾ ਜੀਵਨ ਮਾਨਵਤਾ ਦੀ ਸੇਵਾ ਨੂੰ ਸਮਰਪਿਤ ਹੋਣਾ ਚਾਹੀਦਾ ਹੈ ਅਤੇ ਖੂਨਦਾਨ ਕਰਕੇ ਮਾਨਵਤਾ ਦੀ ਸੇਵਾ ਵਿਚ ਆਪਣਾ ਯੋਗਦਾਨ ਪਾਇਆ ਜਾ ਸਕਦਾ ਹੈ।
ਕੈਬਨਿਟ ਮੰਤਰੀ ਨੇ ਕਿਹਾ ਕਿ ਸਵਰਗੀ ਸ਼੍ਰੀ ਅਸ਼ਵਨੀ ਕਪੂਰ ਨੇ ਜਿਥੇ ਪੱਤਰਕਾਰਤਾ ਦੇ ਖੇਤਰ ਵਿਚ ਨਾਮਣਾ ਖੱਟਿਆ, ਉਥੇ ਉਹ ਸਮਾਜਿਕ ਤੌਰ ’ਤੇ ਵੀ ਹਰੇਕ ਵਰਗ ਨਾਲ ਜੁੜੇ ਹੋਏ ਸਨ। ਉਨ੍ਹਾਂ ਪ੍ਰਬੰਧਕਾਂ ਦੇ ਇਸ ਨੇਕ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇਹ ਖੂਨਦਾਨ ਕੈਂਪ ਸਵਰਗੀ ਸ਼੍ਰੀ ਅਸ਼ਵਨੀ ਕਪੂਰ ਨੂੰ ਸੱਚੀ ਸ਼ਰਧਾਂਜ਼ਲੀ ਹੈ। ਇਸ ਦੌਰਾਨ 125 ਦੇ ਕਰੀਬ ਵਿਅਕਤੀਆਂ ਵਲੋਂ ਖੂਨਦਾਨ ਕੀਤਾ ਗਿਆ, ਜਿਨ੍ਹਾਂ ਵਿਚ ਸਵਰਗੀ ਸ਼੍ਰੀ ਅਸ਼ਵਨੀ ਕਪੂਰ ਦਾ ਬੇਟਾ ਕਨਵ ਕਪੂਰ ਵੀ ਸ਼ਾਮਲ ਸੀ।
ਇਸ ਮੌਕੇ ਮੇਅਰ ਸੁਰਿੰਦਰ ਕੁਮਾਰ, ਸੀਨੀਅਰ ਡਿਪਟੀ ਮੇਅਰ ਪ੍ਰਵੀਨ ਸੈਣੀ, ਐਮ.ਡੀ. ਬਲੱਡ ਬੈਂਕ ਗੌਰਵ ਗੋਰਾ, ਰਮਨ ਕਪੂਰ, ਕਨਵ ਕਪੂਰ, ਵੀਨਾ ਕਪੂਰ, ਨਿਧੀ ਕਪੂਰ, ਅਮਨਪ੍ਰੀਤ ਸਿੰਘ, ਰਵੀ ਅਰੋੜਾ ਅਤੇ ਹੋਰ ਪਤਵੰਤੇ ਹਾਜ਼ਰ ਸਨ।