Prime Punjab Times

Latest news
ਮਾਲ ਮਾਮਲਿਆਂ ਦੇ ਤੁਰੰਤ ਨਿਪਟਾਰੇ ਨੂੰ ਤਰਜੀਹ ਦੇਣ ਅਧਿਕਾਰੀ : ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਜ਼ਮੀਨੀ ਵਿਵਾਦ ਨੇ ਧਾਰਿਆ ਖੂਨੀ ਰੂਪ, ਗੋ+ਲੀ+ਆਂ ਚੱਲਣ ਨਾਲ ਚਾਰ ਲੋਕਾਂ ਦੀ ਮੌ+ਤ ਸੰਭਾਵਿਤ ਹੜ੍ਹਾਂ ਨਾਲ ਨਜਿੱਠਣ ਲਈ ਫੌਜ ਦੇਵੇਗੀ ਜ਼ਿਲ੍ਹਾ ਪ੍ਰਸ਼ਾਸਨ ਨੂੰ ਹਰ ਸੰਭਵ ਸਹਿਯੋਗ : ਆਸ਼ਿਕਾ ਜੈਨ *01 ਜੁਲਾਈ ਤੋਂ ਜਲ ਸਪਲਾਈ ਮੰਤਰੀ ਹਰਦੀਪ ਸਿੰਘ ਮੁੰਡੀਆਂ ਦੀ ਰਿਹਾਇਸ਼ ਅੱਗੇ ਕੀਤਾ ਜਾਵੇਗਾ ਰੋਸ਼ ਮੁਜਾਹਰਾ* ਇੰਸਪੈਕਟਰ 70 ਹਜ਼ਾਰ ਤੇ ਆਡੀਟਰ 50 ਹਜਾਰ ਰੁਪਏ ਰਿਸ਼ਵਤ ਲੈਂਦੇ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਅਮਰਪ੍ਰੀਤ ਸਿੰਘ ਸੋਨੂੰ ਖਾਲਸਾ ਪ੍ਰਧਾਨ ਤੇ ਸੁਖਵਿੰਦਰ ਕੌਰ ਮੀਤ ਪ੍ਰਧਾਨ ਨਿਯੁਕਤ ਗੁਰਪ੍ਰੀਤ ਸਿੰਘ ਨੇ ਬਤੌਰ ਨਾਇਬ ਤਹਿਸੀਲਦਾਰ ਗੜ੍ਹਦੀਵਾਲਾ ਵਜੋਂ ਅਹੁਦਾ ਸੰਭਾਲਿਆ ਮਹਿਲਾਵਾਂ ਲਈ 1500 ਰੁ ਵਾਲੀ ਫ੍ਰੀ ਸਕੀਮ ਨੇ ਲੋਕਾਂ ਦੇ ਕੱਢੇ ਸਾਹ,ਕੀ ਬੋਲੇ ਸੀਨੀਅਰ ... ਅੰਕਿਤ ਸ਼ਰਮਾ ਯੂਥ ਕਾਂਗਰਸ ਗੜ੍ਹਦੀਵਾਲਾ ਦੇ ਪ੍ਰਧਾਨ ਨਿਯੁਕਤ  DAV ਪਬਲਿਕ ਸਕੂਲ ਵਿਖੇ ਅੰਤਰਰਾਸ਼ਟਰੀ ਯੋਗਾ ਦਿਵਸ ਮਨਾਇਆ ਗਿਆ
ADVERTISEMENT
You are currently viewing ਗੈਂਗਸਟਰਾਂ ਦੇ ਝਾਂਸੇ ਵਿੱਚ ਨਾ ਆਉਣ ਨੌਜਵਾਨ, ਆਪਣੀ ਮਿਹਨਤ ਨਾਲ ਬਣਾਉਣ ਸੁਨਿਹਰਾ ਭਵਿੱਖ : SSP ਡਾ. ਮਹਿਤਾਬ ਸਿੰਘ

ਗੈਂਗਸਟਰਾਂ ਦੇ ਝਾਂਸੇ ਵਿੱਚ ਨਾ ਆਉਣ ਨੌਜਵਾਨ, ਆਪਣੀ ਮਿਹਨਤ ਨਾਲ ਬਣਾਉਣ ਸੁਨਿਹਰਾ ਭਵਿੱਖ : SSP ਡਾ. ਮਹਿਤਾਬ ਸਿੰਘ

ਬਟਾਲਾ, 9 ਮਈ (ਅਵਿਨਾਸ਼ ਸ਼ਰਮਾ)

– ਐੱਸਐੱਸਪੀ ਬਟਾਲਾ ਡਾ. ਮਹਿਤਾਬ ਸਿੰਘ ਨੇ ਜ਼ਿਲ੍ਹੇ ਦੇ ਨੌਜਵਾਨਾਂ ਨੂੰ ਅਪੀਲ ਕੀਤੀ ਹੈ ਕਿ ਉਹ ਵਿਦੇਸ਼ਾਂ ਵਿੱਚ ਬੈਠੇ ਗੈਂਗਸਟਰਾਂ ਅਤੇ ਸਮਾਜ ਵਿਰੋਧੀ ਤੱਤਾਂ ਦੇ ਝਾਂਸੇ ਵਿੱਚ ਆ ਕੇ ਆਪਣੀ ਜ਼ਿੰਦਗੀ ਬਰਬਾਦ ਨਾ ਕਰਨ, ਸਗੋਂ ਮਿਹਨਤ ਅਤੇ ਇਮਾਨਦਾਰੀ ਦੇ ਰਾਹ ‘ਤੇ ਤੁਰ ਕੇ ਆਪਣੇ ਅਤੇ ਆਪਣੇ ਪਰਿਵਾਰ ਦਾ ਭਵਿੱਖ ਸੁਨਿਹਰਾ ਬਣਾਉਣ।

ਆਪਣੇ ਸੰਦੇਸ਼ ਵਿੱਚ ਡਾ. ਮਹਿਤਾਬ ਸਿੰਘ ਨੇ ਕਿਹਾ ਕਿ ਅੱਜ ਦੇ ਸਮੇਂ ਵਿੱਚ ਬਹੁਤ ਸਾਰੇ ਨੌਜਵਾਨ ਆਪਣੀ ਲਗਨ, ਮਿਹਨਤ ਅਤੇ ਹੁਨਰ ਦੇ ਬਲਬੂਤੇ ਉੱਚੀਆਂ ਮੰਜ਼ਿਲਾਂ ਹਾਸਲ ਕਰ ਰਹੇ ਹਨ। ਪਰ ਕੁਝ ਨੌਜਵਾਨ ਅਜਿਹੇ ਵੀ ਹਨ ਜੋ ਜਲਦੀ ਪੈਸਾ ਕਮਾਉਣ ਦੀ ਲਾਲਚ ਵਿੱਚ ਮਾੜੇ ਅਨਸਰਾਂ ਦੇ ਸੰਪਰਕ ਵਿੱਚ ਆ ਕੇ ਗਲਤ ਰਸਤੇ ‘ਤੇ ਚੱਲ ਪੈਂਦੇ ਹਨ।

ਉਨ੍ਹਾਂ ਕਿਹਾ ਕਿ ਅਪਰਾਧ ਦੀ ਦੁਨੀਆ ਵਿੱਚ ਕਦਮ ਰੱਖਣ ਵਾਲੇ ਨੌਜਵਾਨਾਂ ਨੂੰ ਆਖ਼ਿਰਕਾਰ ਜੇਲ੍ਹਾਂ ਦੀਆਂ ਸਲਾਖਾਂ ਪਿੱਛੇ ਆਪਣੀ ਜ਼ਿੰਦਗੀ ਬਿਤਾਉਣੀ ਪੈਂਦੀ ਹੈ। ਇਸ ਨਾਲ ਨਾ ਸਿਰਫ਼ ਉਨ੍ਹਾਂ ਦਾ ਭਵਿੱਖ ਅੰਧਕਾਰਮਈ ਹੋ ਜਾਂਦਾ ਹੈ, ਸਗੋਂ ਪਰਿਵਾਰਾਂ ਨੂੰ ਵੀ ਆਰਥਿਕ ਅਤੇ ਸਮਾਜਿਕ ਤੌਰ ‘ਤੇ ਗੰਭੀਰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ।

ਐੱਸਐੱਸਪੀ ਨੇ ਨੌਜਵਾਨਾਂ ਨੂੰ ਖ਼ਾਸ ਤੌਰ ‘ਤੇ ਚੇਤਾਵਨੀ ਦਿੰਦਿਆਂ ਕਿਹਾ ਕਿ ਵਿਦੇਸ਼ਾਂ ਵਿੱਚ ਬੈਠੇ ਗੈਂਗਸਟਰ ਸੋਸ਼ਲ ਮੀਡੀਆ ਅਤੇ ਹੋਰ ਸਾਧਨਾਂ ਰਾਹੀਂ ਨੌਜਵਾਨਾਂ ਨੂੰ ਗੁਮਰਾਹ ਕਰਨ ਦੀ ਕੋਸ਼ਿਸ਼ ਕਰਦੇ ਹਨ। ਇਸ ਲਈ ਉਹ ਅਜਿਹੇ ਕਿਸੇ ਵੀ ਵਿਅਕਤੀ ਦੇ ਸੰਪਰਕ ਤੋਂ ਦੂਰ ਰਹਿਣ।

ਉਨ੍ਹਾਂ ਅਪੀਲ ਕੀਤੀ ਕਿ ਜੇਕਰ ਕਿਸੇ ਨੌਜਵਾਨ ਨੂੰ ਕੋਈ ਵਿਅਕਤੀ ਗੈਰਕਾਨੂੰਨੀ ਗਤੀਵਿਧੀਆਂ ਵਿੱਚ ਸ਼ਾਮਲ ਹੋਣ ਲਈ ਉਕਸਾਉਂਦਾ ਹੈ ਜਾਂ ਗੁਮਰਾਹ ਕਰਦਾ ਹੈ ਤਾਂ ਤੁਰੰਤ ਪੁਲਿਸ ਨਾਲ ਸੰਪਰਕ ਕਰਕੇ ਉਸ ਦੀ ਜਾਣਕਾਰੀ ਸਾਂਝੀ ਕੀਤੀ ਜਾਵੇ। ਉਨ੍ਹਾਂ ਭਰੋਸਾ ਦਿੱਤਾ ਕਿ ਜਾਣਕਾਰੀ ਦੇਣ ਵਾਲੇ ਦੀ ਪਹਿਚਾਣ ਪੂਰੀ ਤਰ੍ਹਾਂ ਗੁਪਤ ਰੱਖੀ ਜਾਵੇਗੀ।

error: copy content is like crime its probhihated