Prime Punjab Times

Latest news
ਮੁਲਾਜ਼ਮਾਂ ਤੇ ਪੈਨਸ਼ਨਰਾਂ ਨੇ ਪੰਜਾਬ ਸਰਕਾਰ ਖ਼ਿਲਾਫ਼ ਕੀਤਾ ਵਿਸ਼ਾਲ ਰੋਸ ਪ੍ਰਦਰਸ਼ਨ, ਮੰਗਾਂ ਨਾ ਮੰਨੀਆਂ ਤਾਂ... ਚੋਰ ਨੇ ਗੁਰਦੁਆਰਾ ਸਾਹਿਬ ਵਿੱਚ ਦਿੱਤਾ ਚੋਰੀ ਦੀ ਵਾਰਦਾਤ ਨੂੰ ਅੰਜਾਮ,ਤਸਵੀਰਾਂ ਸੀਸੀਟੀਵੀ ਕੈਮਰਿਆਂ ਚ ਹੋਈਆਂ ਕੈਦ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਜੀ ਦੇ ਬੁੱਤ ਦੀ ਤੋੜ-ਭੰਨ੍ਹ ਦੀ ਘਟਨਾ ਅਤਿ ਮੰਦਭਾਗੀ, ਦੋਸ਼ੀਆਂ ਖ਼ਿਲਾਫ਼ ਤੁਰੰਤ ਹੋ... ਮੁਕੇਰੀਆਂ ਤੇ ਤਲਵਾੜਾ 'ਚ ਗੂੰਜੇਗੀ ਸ਼ਿਵ ਭਗਤੀ ਦੀ ਗੂੰਜ, ਕੈਲਾਸ਼ ਖੇਰ ਦੇਣਗੇ ਭਜਨਾਂ ਦੀ ਪੇਸ਼ਕਾਰੀ ਲੋਕਾਂ ਦੇ ਸਹਿਯੋਗ ਨਾਲ ਪੰਜਾਬ ਨੂੰ ਹਰੇਕ ਖ਼ੇਤਰ ਵਿੱਚ ਨੰਬਰ ਇਕ ਬਣਾਉਣ ਦਾ ਸਫ਼ਰ ਜਾਰੀ ਰਹੇਗਾ: ਮੁੱਖ ਮੰਤਰੀ ਭਗਵੰਤ ਸਿੰਘ ... ਸਿਹਤ ਸਹੂਲਤਾਂ ਅਤੇ ਸਕੀਮਾਂ ਲੋਕਾਂ ਤੱਕ ਪਹੁੰਚਦੀਆਂ ਕੀਤੀਆਂ ਜਾਣ : ਡਾ.ਸੁਦੇਸ਼ ਰਾਜਨ KMS ਕਾਲਜ ਦੇ BSc ਫੈਸ਼ਨ ਡਿਜ਼ਾਇਨਿੰਗ ਛੇਵੇਂ ਸਮੈਸਟਰ ਦੀ ਜਸਦੀਪ ਅਤੇ ਨੇਹਾ ਨੇ ਹਾਸਲ ਕੀਤਾ ਪਹਿਲਾ ਸਥਾਨ - ਪ੍ਰਿੰਸੀਪਲ ... ਦਸੂਹਾ ਚ ਇੱਕ ਨਿੱਜੀ ਪ੍ਰਾਈਵੇਟ ਸਕੂਲ ਦੀ ਬੱਸ ਪਲਟੀ,ਬੱਚਿਆਂ ਨੂੰ ... जालंधर में डिजिटल मीडिया एसोसिएशन (DMA) की बैठक में पहुंचे कैबिनेट मंत्री मोहिंदर भगत और मेयर वनीत ध... DAV पब्लिक स्कूल में सामाजिक विज्ञान तथा सामान्य ज्ञान पर अंतर सदनीय क्विज प्रतियोगिता का आयोजन
ADVERTISEMENT
You are currently viewing ਦੋਹਰਾ ਕਤਲ : ਪੁਲਿਸ ਵਲੋਂ ਚਾਰ ਟੀਮਾਂ ਦਾ ਗਠਨ, ਮੁਲਜ਼ਮਾਂ ਦੀ ਗ੍ਰਿਫਤਾਰੀ ਲਈ ਛਾਪੇਮਾਰੀ ਜਾਰੀ : SSP ਸੁਰੇਂਦਰ ਲਾਂਬਾ

ਦੋਹਰਾ ਕਤਲ : ਪੁਲਿਸ ਵਲੋਂ ਚਾਰ ਟੀਮਾਂ ਦਾ ਗਠਨ, ਮੁਲਜ਼ਮਾਂ ਦੀ ਗ੍ਰਿਫਤਾਰੀ ਲਈ ਛਾਪੇਮਾਰੀ ਜਾਰੀ : SSP ਸੁਰੇਂਦਰ ਲਾਂਬਾ

ਹੁਸ਼ਿਆਰਪੁਰ, 21 ਅਕਤੂਬਰ (ਬਿਊਰੋ) 

ਮੁਲਜ਼ਮਾਂ ਨੂੰ ਜਲਦ ਕਰ ਲਿਆ ਜਾਵੇਗਾ ਕਾਬੂ

: ਬੀਤੀ ਸ਼ਾਮ ਪੁਲਿਸ ਸਟੇਸ਼ਨ ਬੁੱਲੋਵਾਲ ਦੇ ਇਲਾਕੇ ’ਚ ਹੋਏ ਦੋਹਰੇ ਕਤਲ ਦੇ ਮਾਮਲੇ ਵਿਚ ਐਸ.ਐਸ.ਪੀ. ਸੁਰੇਂਦਰ ਲਾਂਬਾ ਨੇ ਅੱਜ ਦੱਸਿਆ ਕਿ ਪੁਲਿਸ ਵਲੋਂ ਮਾਮਲੇ ਵਿਚ ਮੁਲਜ਼ਮਾਂ ਦੀ ਸ਼ਨਾਖਤ ਕਰਕੇ ਚਾਰ ਵਿਸ਼ੇਸ਼ ਟੀਮਾਂ ਦਾ ਗਠਨ ਕਰਕੇ ਮੁਲਜ਼ਮਾਂ ਦੀ ਭਾਲ ਕੀਤੀ ਜਾ ਰਹੀ ਹੈ ਅਤੇ ਜਲਦ ਹੀ ਇਨ੍ਹਾਂ ਨੂੰ ਗ੍ਰਿਫਤਾਰ ਕਰਕੇ ਅਗਲੀ ਕਾਰਵਾਈ ਕੀਤੀ ਜਾਵੇਗੀ।

ਐਸ.ਐਸ.ਪੀ. ਸੁਰੇਂਦਰ ਲਾਂਬਾ ਨੇ ਪੁਲਿਸ ਅਧਿਕਾਰੀਆਂ ਸਮੇਤ ਘਟਨਾ ਵਾਲੀ ਥਾਂ ਦਾ ਦੌਰਾ ਕਰਕੇ ਮਾਮਲੇ ਦੀ ਮੌਜੂਦਾ ਸਥਿਤੀ ਬਾਰੇ ਜਾਣਕਾਰੀ ਹਾਸਲ ਕੀਤੀ। ਉਨ੍ਹਾਂ ਦੱਸਿਆ ਕਿ ਉਹ ਖੁਦ ਅਤੇ ਐਸ.ਪੀ. (ਡੀ) ਮਾਮਲੇ ਦੀ ਕੀਤੀ ਜਾ ਰਹੀ ਜਾਂਚ ਦੀ ਪੂਰੀ ਗੰਭੀਰਤਾ ਨਾਲ ਨਜ਼ਰਸਾਨੀ ਕਰ ਰਹੇ ਹਨ ਅਤੇ ਮੁਲਜ਼ਮਾਂ ਨੂੰ ਜਲਦ ਤੋਂ ਜਲਦ ਗ੍ਰਿਫਤਾਰ ਕਰਕੇ ਕਾਨੂੰਨੀ ਮੁਤਾਬਕ ਬਣਦੀਆਂ ਸਜ਼ਾਵਾਂ ਦੁਆਈਆਂ ਜਾਣਗੀਆਂ। ਉਨ੍ਹਾਂ ਦੱਸਿਆ ਕਿ ਘਟਨਾ ਦੀ ਸੂਚਨਾ ਮਿਲਦਿਆਂ ਸਾਰ ਹੀ ਤੁਰੰਤ ਪੁਲਿਸ ਪਾਰਟੀਆਂ ਨੇ ਮੌਕੇ ’ਤੇ ਪਹੁੰਚ ਕੇ ਜ਼ਖਮੀਆਂ ਨੂੰ ਇਲਾਜ ਲਈ ਲਿਆਂਦਾ ਜਿਨ੍ਹਾਂ ਵਿਚੋਂ ਪਿਓ-ਪੁੱਤ ਦੀ ਗੋਲੀਆਂ ਲੱਗਣ ਕਾਰਨ ਮੌਤ ਹੋ ਗਈ ਅਤੇ ਦੋ ਬੱਚੇ ਜ਼ਖਮੀ ਹੋਏ ਜੋ ਕਿ ਜ਼ੇਰੇ ਇਲਾਜ ਹਨ। ਉਨ੍ਹਾਂ ਦੱਸਿਆ ਕਿ ਮੁੱਢਲੇ ਤੌਰ ’ਤੇ ਘਟਨਾ ਦਾ ਕਾਰਨ ਦੋਵਾਂ ਧਿਰਾਂ ਦੀ ਆਪਸੀ ਰੰਜ਼ਿਸ਼ ਸਾਹਮਣੇ ਆਇਆ ਹੈ ਅਤੇ ਦੋਵਾਂ ਧਿਰਾਂ ਦੀਆਂ ਆਪਸ ਵਿਚ ਇਕ-ਦੂਜੇ ’ਤੇ ਕਰਾਸ ਐਫ.ਆਈ.ਆਰ. ਵੀ ਦਰਜ਼ ਹਨ।

ਜ਼ਿਲ੍ਹਾ ਪੁਲਿਸ ਮੁਖੀ ਨੇ ਕਿਹਾ ਕਿ ਪੁਲਿਸ ਵਲੋਂ ਲਗਾਤਾਰ ਛਾਪੇਮਾਰੀ ਜਾਰੀ ਹੈ ਤਾਂ ਜੋ ਇਸ ਘਿਨਾਉਣੀ ਘਟਨਾ ਦੇ ਮੁਲਜ਼ਮਾਂ ਨੂੰ ਕਾਬੂ ਕੀਤਾ ਜਾ ਸਕੇ। ਉਨ੍ਹਾਂ ਦੱਸਿਆ ਕਿ ਪੀੜਤ ਧਿਰ ਦੇ ਬਿਆਨਾਂ ’ਤੇ ਕਤਲ ਦਾ ਮਾਮਲਾ ਦਰਜ ਕੀਤਾ ਜਾ ਚੁੱਕਾ ਹੈ ਅਤੇ ਜਿਨ੍ਹਾਂ ਦੋਸ਼ੀਆਂ ਦੇ ਨਾਮ ਲਿਖਵਾਏ ਗਏ ਸਨ ਉਨ੍ਹਾਂ ਨੂੰ ਕਾਨੂੰਨ ਮੁਤਾਬਕ ਬਣਦੀ ਸਜ਼ਾ ਦਿਵਾਈ ਜਾਵੇਗੀ। ਉਨ੍ਹਾਂ ਦੱਸਿਆ ਕਿ ਮੁੱਢਲੀ ਜਾਂਚ ਵਿਚ ਨਸ਼ਿਆਂ ਦਾ ਕੋਈ ਪਹਿਲੂ ਸਾਹਮਣੇ ਨਹੀਂ ਆਇਆ ਜਦਕਿ ਮੁਲਜ਼ਮਾਂ ਨੂੰ ਗ੍ਰਿਫਤਾਰ ਕਰਨ ਉਪਰੰਤ ਜਾਂਚ ਦੌਰਾਨ ਸਾਰੇ ਪੱਖ ਸਾਹਮਣੇ ਆ ਜਾਣਗੇ।

ਫੋਟੋ ਕੈਪਸ਼ਨ:- ਐਸ.ਐਸ.ਪੀ. ਸੁਰੇਂਦਰ ਲਾਂਬਾ ਬੀਤੇ ਦਿਨ ਹੋਏ ਦੋਹਰੇ ਕਤਲ ਦੀ ਕੀਤੀ ਜਾ ਰਹੀ ਜਾਂਚ ਬਾਰੇ ਜਾਣਕਾਰੀ ਦਿੰਦੇ ਹੋਏ, ਐਸ.ਐਸ.ਪੀ. ਸੁਰੇਂਦਰ ਲਾਂਬਾ ਘਟਨਾ ਵਾਲੀ ਥਾਂ ਦਾ ਜਾਇਜ਼ਾ ਲੈਂਦੇ ਹੋਏ।

error: copy content is like crime its probhihated