Prime Punjab Times

Latest news
*ਪਲਸ ਪੋਲੀਓ ਦੇ ਪਹਿਲੇ ਦਿਨ 9500 ਬੱਚਿਆਂ ਨੂੰ ਪਿਆਈਆਂ ਪੋਲੀਓ ਰੋਕੂ ਬੂੰਦਾਂ : SMO ਸੁਦੇਸ਼ ਰਾਜਨ* ਖੇਡਾਂ ਵਤਨ ਪੰਜਾਬ ਦੇ ਵਾਲੀਬਾਲ ਮੁਕਾਬਲੇ 'ਚ ਨਵਜੋਤ ਸਿੰਘ ਨੇ ਜਿੱਤਿਆ ਕਾਂਸੇ ਤਗਮਾ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਛੇਵੀਂ ਵਾਰ SGPC ਪ੍ਰਧਾਨ ਬਣਨ ’ਤੇ ਮਨਦੀਪ ਸਿੰਘ ਢੀਂਡਸਾ ਅਤੇ ਜਸਵਿੰਦਰ ਸਿੰਘ ਮਾਣਕੂ ... ਬੀਚ ਵਾਲੀਬਾਲ ਦੇ ਸੂਬਾ ਪੱਧਰੀ ਮੁਕਾਬਲੇ ਵਿੱਚ ਨਵਜੋਤ ਸਿੰਘ ਨੇ ਜਿੱਤਿਆ ਸੋਨ ਤਮਗਾ ਖ਼ਾਲਸਾ ਕਾਲਜ ਦੀ ਕਬੱਡੀ (ਨੈਸ਼ਨਲ ਸਟਾਈਲ) ਟੀਮ ਨੇ ਪੰਜਾਬ ਯੂਨੀਵਰਸਿਟੀ ਅੰਤਰ-ਕਾਲਜ ਮੁਕਾਬਲੇ ਵਿੱਚ ਜਿੱਤਿਆ ਸੋਨ ਤਮਗ਼ਾ ਸਵਰਗਵਾਸੀ ਪ੍ਰਿੰਸੀਪਲ ਡਾ. ਸ਼ਬਨਮ ਕੌਰ ਜੀ ਦੇ ਸੁਪਨਿਆਂ ਨੂੰ ਸਾਕਾਰ ਕਰਨ ਵੱਲ ਕੇ.ਐਮ.ਐਸ. ਕਾਲਜ ਦਾ ਕਦਮ, ਨਵੇਂ ਮੁੱਖ ਗੇ... 30 ਨਵੰਬਰ ਤੱਕ ਘਰ ਬੈਠੇ ਆਨਲਾਈਨ ਸਵੈ-ਗਣਨਾ ਕਰਕੇ ਜ਼ਿਲ੍ਹਾ ਵਾਸੀ ਨਿਭਾਉਣ ਆਪਣੀ ਜ਼ਿੰਮੇਵਾਰੀ : ਡਿਪਟੀ ਕਮਿਸ਼ਨਰ ਪਿੰਡ ਸੰਸਾਰਪੁਰ ਵਿਖੇ ਅੱਖਾਂ ਦਾ ਮੁਫ਼ਤ ਕੈਂਪ 22 ਨਵੰਬਰ ਨੂੰ ਖਾਲਸਾ ਕਾਲਜ ਦੀ ਕ੍ਰਿਕੇਟ ਟੀਮ ਨੇ ਪੰਜਾਬ ਯੂਨੀਵਰਸਿਟੀ ਅੰਤਰ-ਕਾਲਜ ਕ੍ਰਿਕੇਟ ਮੁਕਾਬਲੇ 'ਚ ਜਿੱਤਿਆ ਸੋਨ ਤਮਗ਼ਾ ਗੁਰੂ ਰਵਿਦਾਸ ਮਹਾਰਾਜ ਜੀ ਦੇ 650 ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਰਸਤਾ ਯਾਤਰਾ ਦਾ ਗੜ੍ਹਦੀਵਾਲਾ ਪਹੁੰਚਣ ਤੇ ਭਾਜਪਾ ਆਗੂਆ...
ADVERTISEMENT
You are currently viewing ਪਿੰਡ ਧੁਤਕਲਾਂ ਵਿਖੇ ਡਾ.ਬੀ ਆਰ ਅੰਬੇਦਕਰ ਦਾ ਜਨਮ ਦਿਹਾੜਾ 140 ਬੱਚਿਆਂ ਨੂੰ ਸਟੇਸ਼ਨਰੀ ਵੰਡ ਕੇ ਮਨਾਇਆ

ਪਿੰਡ ਧੁਤਕਲਾਂ ਵਿਖੇ ਡਾ.ਬੀ ਆਰ ਅੰਬੇਦਕਰ ਦਾ ਜਨਮ ਦਿਹਾੜਾ 140 ਬੱਚਿਆਂ ਨੂੰ ਸਟੇਸ਼ਨਰੀ ਵੰਡ ਕੇ ਮਨਾਇਆ

ਗੜਦੀਵਾਲਾ 20 ਅਪ੍ਰੈਲ (ਚੌਧਰੀ) 

: ਸਮਾਜ ਭਲਾਈ ਸੋਸਾਇਟੀ ਧੂਤਕਲਾ ਵੱਲੋਂ ਸਾਡੇ ਸੰਵਿਧਾਨ ਨਿਰਮਾਤਾ, ਭਾਰਤ ਰਤਨ, ਉੱਘੇ ਸਮਾਜ ਸੁਧਾਰਕ, ਡਾਕਟਰ ਬੀ ਆਰ ਅੰਬੇਦਕਰ ਦਾ ਜਨਮ ਦਿਹਾੜਾ 140 ਬੱਚਿਆਂ ਨੂੰ ਸਟੇਸ਼ਨਰੀ ਵੰਡ ਕੇ ਮਨਾਇਆ ਗਿਆ। ਸੋਸਾਇਟੀ ਦੇ ਮੈਂਬਰਾਂ ਨੇ ਪਹਿਲਾਂ ਡਾਕਟਰ ਅੰਬੇਦਕਰ ਜੀ ਦੀ ਪ੍ਰਤਿਮਾ ਤੇ ਸਰਧਾ ਦੇ ਫੁੱਲ ਭੇਂਟ ਕੀਤੇ। ਸ਼ਰਧਾਂਜਲੀ ਸਮਰੋਹ ਤੋ ਬਾਅਦ ਵਿੱਚ ਸੁਸਾਇਟੀ ਦੇ ਪ੍ਰਧਾਨ ਕਾਮਰੇਡ ਹਰਬੰਸ ਸਿੰਘ ਧੂਤ ਨੇ ਬੋਲਦਿਆਂ ਕਿਹਾ ਕਿ ਡਾਕਟਰ ਬੀ ਆਰ ਅੰਬੇਦਕਰ ਦੱਬੇ ਕੁਚਲੇ ਲੋਕਾਂ ਦੇ ਮਸੀਹਾ ਸਨ ਉਹਨਾਂ ਨੇ ਐਜੂਕੇਸ਼ਨ ਵਿੱਚ ਜਿੰਨੀਆਂ ਡਿਗਰੀਆਂ ਦੇਸ਼ਾਂ ਤੇ ਪਰਦੇਸਾਂ ਚੋਂ ਪ੍ਰਾਪਤ ਕੀਤੀਆਂ ਅੱਜ ਤੱਕ ਉਹਨਾਂ ਦੀ ਕੋਈ ਮਿਸਾਲ ਨਹੀਂ ਹੈ। ਉਹਨਾਂ ਨੇ ਸੰਸਦ ਵਿੱਚ ਕਾਨੂੰਨ ਮੰਤਰੀ ਦਾ ਵੀ ਅਹੁਦਾ ਨਿਭਾਇਆ। ਉਹਨਾਂ ਕਿਹਾ ਕਿ ਸਿੱਖਿਆ ਸ਼ੇਰਨੀ ਦਾ ਉਹ ਦੁੱਧ ਹੈ ਜਿਸ ਨੂੰ ਜੋ ਪੀਏਗਾ ਦਹਾੜੇਗਾ। ਇਸ ਲਈ ਸਾਨੂੰ ਆਪਣੇ ਬੱਚਿਆਂ ਨੂੰ ਵਧੀਆ ਸਿੱਖਿਆ ਦੇਣ ਲਈ ਕੋਸ਼ਿਸ਼ ਕਰਨੀ ਚਾਹੀਦੀ ਹੈ। ਉਹਨਾਂ ਕਿਹਾ ਇਹ ਸੁਸਾਇਟੀ 2019 ਵਿੱਚ ਹੋਂਦ ਵਿੱਚ ਆਈ ਸੀ ਜਿਸਦਾ ਮੇਨ ਮਕਸਦ ਕਮਜ਼ੋਰ ਪਰਿਵਾਰਾਂ ਦੀ ਮਦਦ ਕਰਨਾ ,ਗਰੀਬ ਬੱਚਿਆਂ ਦੀ ਸ਼ਾਦੀ ਤੇ ਮਦਦ ਕਰਨਾ, ਬਿਮਾਰੀ ਵਿੱਚ ਸਹਾਇਤਾ ਕਰਨੀ ਤੇ ਬੇਸਹਾਰਾ ਬਜ਼ੁਰਗਾਂ ਦੀ ਮਦਦ ਕਰਨੀ ਸੀ ।ਕੋਵਿਡ ਦੌਰਾਨ ਅਸੀਂ ਸਕੂਲੀ ਲੋੜਵੰਦ ਬੱਚਿਆਂ ਨੂੰ ਸਟੇਸ਼ਨਰੀ ਵੰਡਣ ਦਾ ਪਹਿਲਾ ਉਪਰਾਲਾ ਕੀਤਾ ਸੀ ਤੇ ਅੱਜ ਅਸੀਂ ਇਹ ਚੌਥਾ ਸਟੇਸ਼ਨਰੀ ਵੰਡ ਸਮਾਰੋਹ 140 ਬੱਚਿਆਂ ਨੂੰ ਸਟੇਸ਼ਨਰੀ ਵੰਡ ਕੇ ਮਨਾ ਰਹੇ ਹਾਂ ।ਅੱਜ 30 ਹਜਾਰ ਰੁਪਏ ਦੀ ਕਾਪੀਆਂ ਵਗੈਰਾ ਵੰਡੀਆਂ ਗਈਆਂ। ਉਹਨਾਂ ਕਿਹਾ ਕਿ ਸੁਸਾਇਟੀ ਬੱਚਿਆਂ ਤੋਂ ਉਮੀਦ ਕਰਦੀ ਹੈ ਕਿ ਉਹ ਪੜ ਲਿਖ ਕੇ ਵਧੀਆ ਨਾਗਰਿਕ ਬਣਨ, ਅਫਸਰ ਬਣਨ ਤੇ ਨਾਲ ਹੀ ਇਸ ਨਾਲ ਸਮਾਜ ਦੇ ਵਿੱਚ ਕ੍ਰਾਂਤੀ ਆਵੇ। ਅੱਜ ਸੁਸਾਇਟੀ ਦਾ ਬਜਟ 3 ਲੱਖ 65 ਹਜਾਰ ਹੈ, ਅੱਜ ਇਸ ਸਮਰੋਹ ਵਿੱਚ ਡਾਕਟਰ ਬੀ ਆਰ ਅੰਬੇਦਕਰ ਦੀ ਜੀਵਨੀ ਬਾਰੇ ਭਾਸ਼ਣ ਮੁਕਾਬਲੇ ਕਰਵਾਏ ਗਏ, ਜਿਸ ਵਿੱਚ ਕਾਫੀ ਬੱਚਿਆਂ ਨੇ ਭਾਗ ਲਿਆ ਵਧੀਆ ਭਾਸ਼ਣ ਦੇਣ ਵਾਲਿਆਂ ਨੂੰ ਸਨਮਾਨ ਦਿੱਤਾ ਗਿਆ। ਅੱਜ ਦੇ ਇਸ ਸਮਰੋਹ ਵਿੱਚ ਪ੍ਰਧਾਨ ਕਾਮਰੇਡ ਹਰਬੰਸ ਸਿੰਘ ਧੂਤ, ਅਰਜਨ ਦਾਸ, ਰਘਵੀਰ ਸਿੰਘ ਸਮੇਤ ਵੱਡੀ ਗਿਣਤੀ ਵਿਚ ਸੋਸਾਇਟੀ ਮੈਂਬਰ ਹਾਜਰ ਸਨ।