Prime Punjab Times

Latest news
ਬਲਾਕ ਭੁੰਗਾ ਵਿਖੇ ਪੰਚਾਇਤ ਸਕੱਤਰਾਂ ਨੇ ਤਨਖਾਹ ਨਾ ਮਿਲਣ ਕਰਕੇ ਦਿੱਤਾ ਧਰਨਾ ਹਿੰਦ ਕਮਿਊਨਿਸਟ ਪਾਰਟੀ ਮਾਰਕਸਵਾਦੀ ਤਹਿਸੀਲ ਦਸੂਹਾ ਦੀ ਹੋਈ ਮੀਟਿੰਗ बिट्टू के काफिले को लेकर हंगामा, साढ़े तीन घंटे तनावपूर्ण रहा माहौल ਖ਼ਾਲਸਾ ਕਾਲਜ ਵਿਖੇ ਪੁਸਤਕ ਪੜ੍ਹਨ ਅਤੇ ਰਿਵਿਊ ਗਤੀਵਿਧੀ ਕਰਵਾਈ ਗਈ ਝੋਨੇ ਦੀ ਖਰੀਦ 1 ਅਕਤੂਰ ਤੋਂ, ਮੰਡੀਆਂ ‘ਚ ਲੋੜੀਂਦੇ ਪ੍ਰਬੰਧ ਮੁਕੰਮਲ : ਡਿਪਟੀ ਕਮਿਸ਼ਨਰ ਬਾਲ ਵਿਆਹ ਕਰਵਾਉਣ ਵਾਲਿਆਂ ਖ਼ਿਲਾਫ਼ ਕੀਤੀ ਗਈ ਕਾਨੂੰਨੀ ਕਾਰਵਾਈ ਬੀਬੀਐਮਬੀ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਨੇ ਲਿਆ ਸਵੱਛਤਾ ਪ੍ਰਣ ਗੁਰਸਿੱਖ ਹਰ ਅਵਸਥਾ ਚ ਇਕ ਸਮਾਨ ਜੀਵਨ ਜਿਉਂਦਾ ਹੈ : ਮਹਾਤਮਾ ਰੌਸ਼ਨ ਦਿਹਲਵੀ ਸਿਹਤਮੰਦ ਜੀਵਨ-ਸ਼ੈਲੀ’ ਵਿਸ਼ੇ ’ਤੇ ਵਿਸ਼ੇਸ਼ ਲੈਕਚਰ ਅਤੇ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ ਜਲੰਧਰ ਪਠਾਨਕੋਟ ਰਾਸ਼ਟਰੀ ਰਾਜ ਮਾਰਗ ਤੇ ਵਾਪਰਿਆ ਭਿਆਨਕ ਹਾਦਸਾ ਇੱਕ ਦੀ ਮੌ+ਤ, 5 ਜ਼+ਖ+ਮੀ 
ADVERTISEMENT
You are currently viewing ਡਾ.ਗੁਰਪ੍ਰੀਤ ਕੌਰ ਗੜ੍ਹਸ਼ੰਕਰ ਵਿਖੇ ਡਿਪਟੀ ਸਪੀਕਰ ਰੌੜੀ ਦੀ ਰਿਹਾਇਸ਼ ’ਤੇ ਪੁੱਜੇ 

ਡਾ.ਗੁਰਪ੍ਰੀਤ ਕੌਰ ਗੜ੍ਹਸ਼ੰਕਰ ਵਿਖੇ ਡਿਪਟੀ ਸਪੀਕਰ ਰੌੜੀ ਦੀ ਰਿਹਾਇਸ਼ ’ਤੇ ਪੁੱਜੇ 

ਹੁਸ਼ਿਆਰਪੁਰ (ਬਿਊਰੋ) 
ਮੁੱਖ ਮੰਤਰੀ ਦੀ ਪਤਨੀ ਨੇ ਗੜ੍ਹਸ਼ੰਕਰ ਵਿਧਾਨ ਸਭਾ ਹਲਕੇ ਵਿਚ ਕੀਤੇ ਵਿਕਾਸ ਕਾਰਜਾਂ ਬਾਰੇ ਕੀਤੀ ਚਰਚਾ
22 ਅਕਤੂਬਰ : ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਧਰਮ ਪਤਨੀ ਡਾ: ਗੁਰਪ੍ਰੀਤ ਕੌਰ ਅੱਜ ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਜੈ ਕ੍ਰਿਸ਼ਨ ਰੌੜੀ ਦੀ ਰਿਹਾਇਸ਼ ‘ਤੇ ਪੁੱਜੇ | ਇਸ ਦੌਰਾਨ ਡਿਪਟੀ ਸਪੀਕਰ ਨੇ ਘਰ ਪਹੁੰਚਣ ‘ਤੇ ਉਨ੍ਹਾਂ ਦਾ ਸਵਾਗਤ ਕੀਤਾ ਅਤੇ ਵਿਧਾਨ ਸਭਾ ਹਲਕਾ ਗੜ੍ਹਸ਼ੰਕਰ ‘ਚ ਹੋਏ ਵਿਕਾਸ ਕਾਰਜਾਂ ਬਾਰੇ ਚਰਚਾ ਕੀਤੀ | ਇਸ ਮੌਕੇ ਉਨ੍ਹਾਂ ਨਾਲ ਹਲਕਾ ਮਹਿਲ ਕਲਾਂ ਦੇ ਵਿਧਾਇਕ ਕੁਲਵੰਤ ਸਿੰਘ ਪੰਡੋਰੀ, ਵੇਰਕਾ ਦੇ ਚੇਅਰਮੈਨ ਨਰਿੰਦਰ ਸਿੰਘ ਸ਼ੇਰਗਿੱਲ, ਮੁੱਖ ਮੰਤਰੀ ਦੇ ਓ.ਐਸ.ਡੀ ਓਂਂਕਾਰ ਸਿੰਘ ਵੀ ਹਾਜ਼ਰ ਸਨ।
ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੌੜੀ ਨੇ ਦੱਸਿਆ ਕਿ ਡਾ: ਗੁਰਪ੍ਰੀਤ ਕੌਰ ਨੇ ਗੜ੍ਹਸ਼ੰਕਰ ਵਿਧਾਨ ਸਭਾ ਹਲਕੇ ਦੇ ਵਿਕਾਸ ਸਬੰਧੀ ਜਾਣਕਾਰੀ ਹਾਸਲ ਕੀਤੀ ਅਤੇ ਦੱਸਿਆ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਸੂਬੇ ਦੇ ਹਰ ਵਿਧਾਨ ਸਭਾ ਹਲਕੇ ਦੇ ਵਿਕਾਸ ਲਈ ਨਿੱਜੀ ਦਿਲਚਸਪੀ ਲੈ ਰਹੇ ਹਨ ਅਤੇ ਉਨ੍ਹਾਂ ਦੀ ਮੰਗ ਅਨੁਸਾਰ ਲੋਕਾਂ ਵੱਲੋਂ ਵਿਧਾਨ ਸਭਾ ਹਲਕਿਆਂ ਵਿਚ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸਿਰਫ਼ ਡੇਢ ਸਾਲ ਦੇ ਕਾਰਜਕਾਲ ਵਿਚ ਲੋਕ ਹਿੱਤ ਵਿਚ ਜਿੰਨਾ ਰਿਕਾਰਡ ਕੰਮ ਕੀਤਾ ਗਿਆ ਹੈ, ਸ਼ਾਇਦ ਹੀ ਕਿਸੇ ਹੋਰ ਸਰਕਾਰ ਨੇ ਕੀਤਾ ਹੋਵੇਗਾ।
ਡਿਪਟੀ ਸਪੀਕਰ ਰੌੜੀ ਨੇ ਆਏ ਮਹਿਮਾਨਾਂ ਨੂੰ ਸਨਮਾਨਿਤ ਕਰਦਿਆਂ ਕਿਹਾ ਕਿ ਗੜ੍ਹਸ਼ੰਕਰ ਦੇ ਹਰ ਅਹਿਮ ਮੁੱਦੇ ‘ਤੇ ਬਹੁਤ ਹੀ ਸੰਜੀਦਗੀ ਨਾਲ ਕੰਮ ਕੀਤਾ ਜਾ ਰਿਹਾ ਹੈ ਤਾਂ ਜੋ ਲੋਕਾਂ ਨੂੰ ਵੱਧ ਤੋਂ ਵੱਧ ਸਹੂਲਤਾਂ ਮੁਹੱਈਆ ਕਰਵਾਈਆਂ ਜਾ ਸਕਣ |
                                 ,
ਫੋਟੋ ਕੈਪਸ਼ਨ: ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੌੜੀ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਧਰਮਪਤਨੀ ਡਾ: ਗੁਰਪ੍ਰੀਤ ਕੌਰ ਦਾ ਉਨ੍ਹਾਂ ਦੇ ਗ੍ਰਹਿ ਵਿਖੇ ਪਹੁੰਚਣ ‘ਤੇ ਸਵਾਗਤ ਕਰਦੇ ਹੋਏ।