Prime Punjab Times

Latest news
ਸੀਨੀਅਰ ਮੈਡੀਕਲ ਅਫਸਰ ਡਾ. ਸ਼ੁਦੇਸ਼ ਰਾਜਨ ਵਲੋਂ ਅਚਨਚੇਤ ਨਿਰੀਖਣ ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ*
ADVERTISEMENT
You are currently viewing ਡਾ.ਹਰਮਿੰਦਰ ਸਿੰਘ ਬਕਸ਼ੀ ਪੰਜਾਬ ਸਟੇਟ ਇੰਡਸਟ੍ਰੀਅਲ ਡਿਵੈਲਪਮੈਂਟ ਕਾਰਪੋਰੇਸ਼ਨ ਦੇ ਵਾਈਸ ਚੇਅਰਮੈਨ ਨਿਯੁਕਤ

ਡਾ.ਹਰਮਿੰਦਰ ਸਿੰਘ ਬਕਸ਼ੀ ਪੰਜਾਬ ਸਟੇਟ ਇੰਡਸਟ੍ਰੀਅਲ ਡਿਵੈਲਪਮੈਂਟ ਕਾਰਪੋਰੇਸ਼ਨ ਦੇ ਵਾਈਸ ਚੇਅਰਮੈਨ ਨਿਯੁਕਤ

ਹੁਸ਼ਿਆਰਪੁਰ (ਬਿਊਰੋ) 1 ਦਸੰਬਰ

: ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਵੱਲੋਂ ਡਾ. ਹਰਮਿੰਦਰ ਸਿੰਘ ਬਕਸ਼ੀ ਨੂੰ ਪੰਜਾਬ ਸਟੇਟ ਇੰਡਸਟ੍ਰੀਅਲ ਡਿਵੈਲਪਮੈਂਟ ਕਾਰਪੋਰੇਸ਼ਨ ਲਿਮਟਿਡ ਦਾ ਵਾਈਸ ਚੇਅਰਮੈਨ ਨਿਯੁਕਤ ਕੀਤਾ ਗਿਆ ਹੈ। ਲੋਕ ਸਭਾ ਹਲਕਾ ਹੁਸ਼ਿਆਰਪੁਰ ਦੇ ਇੰਚਾਰਜ ਅਤੇ ਨੌਜਵਾਨ ਆਗੂ ਡਾ. ਬਕਸ਼ੀ ਦੀ ਇਸ ਨਿਯੁਕਤੀ ’ਤੇ ਜ਼ਿਲ੍ਹਾ ਵਾਸੀਆਂ ਵਿਚ ਖੁਸ਼ੀ ਦੀ ਲਹਿਰ ਦੌੜ ਗਈ ਹੈ। ਡਾ. ਹਰਮਿੰਦਰ ਸਿੰਘ ਬਕਸ਼ੀ ਨੇ ਆਪਣੀ ਇਸ ਨਿਯੁਕਤੀ ’ਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ, ਪੰਜਾਬ ਸਰਕਾਰ ਅਤੇ ਹਾਈਕਮਾਨ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਇਸ ਜ਼ਿੰਮੇਵਾਰੀ ਨੂੰ ਪੂਰੀ ਤਨਦੇਹੀ ਅਤੇ ਇਮਾਨਦਾਰੀ ਨਾਲ ਨਿਭਾਉਣਗੇ। ਉਨ੍ਹਾਂ ਕਿਹਾ ਕਿ ਪੰਜਾਬ ਦੀ ਸਨਅਤ ਦੇ ਵਿਕਾਸ ਅਤੇ ਇਸ ਨੂੰ ਉਚਾਈਆਂ ’ਤੇ ਲਿਜਾਣ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। .

—