Prime Punjab Times

Latest news
ਮੁਲਾਜ਼ਮ ਆਗੂ ਸੁਖਚੈਨ ਸਿੰਘ ਖਹਿਰਾ ਦੀ ਬਦਲੀ ਮੁੱਖ ਮੰਤਰੀ ਦੀ ਬੁਖਲਾਹਟ ਦਾ ਨਤੀਜਾ ਕਰਾਰ; ਸਾਂਝੀ ਤਾਲਮੇਲ ਕਮੇਟੀ ਗੜਦੀਵਾ... ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੈਮੀਨਾਰ ਕਰਵਾਇਆ ਹਲਕਾ ਟਾਂਡਾ ਉੜਮੁੜ ਦੇ ਸ਼ਹਿਰ ਗੜਦੀਵਾਲਾ ਵਿਖੇ ਅਕਾਲੀ ਦਲ ਵਾਰਿਸ ਪੰਜਾਬ ਨੂੰ ਮਿਲਿਆ ਭਰਵਾਂ ਹੁੰਗਾਰਾ ਕਲੱਸਟਰ ਖੇਡਾਂ 'ਚ ਉਵਰਆਲ ਟ੍ਰਾਫੀ ਦਸੂਹਾ 1 ਅਤੇ ਦਸੂਹਾ -2 ਨੇ ਸਾਂਝੇ ਤੌਰ ਤੇ ਜਿੱਤੀ ਪੀ ਐਮ ਸ਼੍ਰੀ ਜਵਾਹਰ ਨਵੋਦਿਆ ਵਿਦਿਆਲਿਆ ਫਲਾਹੀ ਵਿਖੇ 16ਵੀਂ ਕੌਮੀ ਯੋਗਾ ਮੀਟ ਦਾ ਸ਼ਾਨਦਾਰ ਆਗਾਜ਼ DAV ਪਬਲਿਕ ਸਕੂਲ 'ਚ ਧੂਮਧਾਮ ਨਾਲ ਮਨਾਇਆ ਗਿਆ ਵੇਦ ਸਪਤਾਹ ਖ਼ਾਲਸਾ ਕਾਲਜ  ਵਿਖੇ ਆਈ.ਪੀ.ਆਰ ਸੰਬੰਧੀ ਵਰਕਸ਼ਾਪ ਦਾ ਆਯੋਜਨ ਬੰਦੀ ਸਿੰਘਾਂ ਦੀ ਰਿਹਾਈ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ ਦਸੂਹਾ ਪੁਲਿਸ ਵੱਲੋ ਵੱਖ-ਵੱਖ ਧੋਖਾਧੜੀ ਦੇ ਕੇਸਾਂ ਤਹਿਤ 02 ਦੋਸ਼ੀ ਗ੍ਰਿਫਤਾਰ ਡੱਫਰ ਸਕੂਲ 'ਚ ਰਾਸ਼ਟਰੀ ਖੇਡ ਦਿਵਸ ਮਨਾਇਆ ਗਿਆ
ADVERTISEMENT
You are currently viewing ਖ਼ਾਲਸਾ ਕਾਲਜ ਡੁਮੇਲੀ ਦੀਆਂ ਖੋ-ਖੋ ਦੀਆਂ ਖਿਡਾਰਨਾਂ ਨੂੰ ਡਾ. ਧਰਮਜੀਤ ਸਿੰਘ ਵਾਇਸ ਚਾਂਸਲਰ ਨੇ ਕੀਤਾ ਸਨਮਾਨਿਤ

ਖ਼ਾਲਸਾ ਕਾਲਜ ਡੁਮੇਲੀ ਦੀਆਂ ਖੋ-ਖੋ ਦੀਆਂ ਖਿਡਾਰਨਾਂ ਨੂੰ ਡਾ. ਧਰਮਜੀਤ ਸਿੰਘ ਵਾਇਸ ਚਾਂਸਲਰ ਨੇ ਕੀਤਾ ਸਨਮਾਨਿਤ

ਫਗਵਾੜਾ(ਲਾਲੀ ਦਾਦਰ)

3 ਜਨਵਰੀ -ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਅੰਮ੍ਰਿਤਸਰ ਸਾਹਿਬ ਅਧੀਨ ਚੱਲ ਰਹੇ ਵਿਦਿਅਕ ਅਦਾਰੇ ਸੰਤ ਬਾਬਾ ਦਲੀਪ ਸਿੰਘ ਮੈਮੋਰੀਅਲ ਖ਼ਾਲਸਾ ਕਾਲਜ, ਡੁਮੇਲੀ ਵਿਖੇ ਸੰਤ ਬਾਬਾ ਭਾਗ ਸਿੰਘ ਯੂਨੀਵਰਸਿਟੀ ਦੇ ਵਾਇਸ ਚਾਂਸਲਰ ਡਾ. ਧਰਮਜੀਤ ਸਿੰਘ ਦੁਆਰਾ ਸ਼ਿਰਕਤ ਕੀਤੀ ਗਈ। ਆਪਣੀ ਇਸ ਫੇਰੀ ਦੌਰਾਨ ਉਹਨਾਂ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ, ਸ੍ਰੀ ਅੰਮ੍ਰਿਤਸਰ ਵਲੋਂ ਕਰਵਾਏ ਗਏ ਖੋ-ਖੋ (ਲੜਕੀਆਂ) ਦੇ ਅੰਤਰ ਕਾਲਜ ਮੁਕਾਬਲਿਆਂ ਵਿੱਚ ਜਿੱਤ ਹਾਸਿਲ ਕਰਨ ਵਾਲੀਆਂ ਵਿਦਿਆਰਥਣਾਂ ਨੂੰ ਸਨਮਾਨਿਤ ਕੀਤਾ। ਇਸ ਮੌਕੇ ਉਹਨਾਂ ਨੇ ਵਿਦਿਆਰਥੀਆਂ ਨੂੰ ਆਸ਼ੀਰਵਾਦ ਦਿੰਦੇ ਹੋਏ ਉਹਨਾਂ ਦੀ ਹੌਂਸਲਾ ਅਫਜ਼ਾਈ ਕਰਦਿਆਂ ਕਿਹਾ ਕਿ ਪੇਂਡੂ ਖੇਤਰ ਵਿੱਚ ਕਾਲਜ ਹੋਣ ਦੇ ਬਾਵਜੂਦ ਵੀ ਵਿਦਿਆਰਥੀ ਸ਼ਹਿਰੀ ਕਾਲਜਾਂ ਦੇ ਵਿਦਿਆਰਥੀਆਂ ਨੂੰ ਮਾਤ ਦਿੰਦੇ ਹੋਏ ਵੱਖ-ਵੱਕ ਇਲਾਕਿਆਂ ਵਿੱਚ ਕਾਲਜ ਦਾ ਨਾਮ ਅਤੇ ਡੁਮੇਲੀ ਪਿੰਡ ਦਾ ਨਾਮ ਰੌਸ਼ਨ ਕਰ ਰਹੇ ਹਨ। ਉਹਨਾਂ ਕਿਹਾ ਕਿ ਇਹ ਜਿੱਤ ਹਾਸਲ ਕਰਨਾ ਕਾਲਜ ਪ੍ਰਿੰਸੀਪਲ ਡਾ. ਗੁਰਨਾਮ ਸਿੰਘ ਰਸੂਲਪੁਰ ਦੁਆਰਾ ਦਿੱਤੇ ਗਏ ਮੌਕਿਆਂ ਸਦਕਾ ਅਤੇ ਕਾਲਜ ਦੀ ਚੜ੍ਹਦੀ ਕਲਾ ਲਈ ਦਿਨ ਰਾਤ ਨਿਰੰਤਰ ਮਿਹਨਤ ਕਰਨ ਸਦਕਾ ਹੀ ਸੰਭਵ ਹੋ ਸਕਿਆ ਹੈ। ਉਹਨਾਂ ਕਿਹਾ ਕਿ ਪ੍ਰਿੰਸੀਪਲ ਸਾਹਿਬ ਵਲੋਂ ਅਕਾਦਮਿਕ , ਸੱਭਿਆਚਾਰਕ ਅਤੇ ਧਾਰਮਿਕ ਗਤੀਵਿਧੀਆਂ ਤੋਂ ਇਲਾਵਾ ਖੇਡਾਂ ਦੇ ਪੱਧਰ ਨੂੰ ਹੋਰ ਉੱਚਾ ਚੁੱਕਣ ਅਤੇ ਕਾਲਜ ਨੂੰ ਉੱਚ ਬੁਲੰਦੀਆਂ ´ਤੇ ਪਹੁੰਚਾਉਣ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ, ਜੋ ਕਿ ਕਾਫੀ ਸ਼ਲਾਘਾਯੋਗ ਹਨ। ਇਸ ਮੌਕੇ ਕਾਲਜ ਪ੍ਰਿੰਸੀਪਲ ਡਾ. ਗੁਰਨਾਮ ਸਿੰਘ ਰਸੂਲਪੁਰ ਨੇ ਕਿਹਾ ਕਿ ਕਾਲਜ ਦੀ ਲੜਕੀਆਂ ਦੀ ਖੋ-ਖੋ ਦੀ ਟੀਮ ਪਿਛਲੇ ਸਾਲ ਵੀ ਵਿੱਚ ਗੁਰੂ ਨਾਨਕ ਦੇਵ ਯੂਨੀਵਰਸਿਟੀ, ਸ੍ਰੀ ਅੰਮ੍ਰਿਤਸਰ ਵਲੋਂ ਕਰਵਾਏ ਗਏ ਬੀ ਡਵੀਜ਼ਨ ਦੇ ਅੰਤਰ ਕਾਲਜ ਮੁਕਾਬਲਿਆਂ ਵਿੱਚ ਸੋਨ ਤਮਗਾ ਪ੍ਰਾਪਤ ਕਰ ਕੇ ਯੂਨੀਵਰਸਿਟੀ ਚੈਂਪੀਅਨ ਬਣੀ ਅਤੇ ਇਸ ਸਾਲ ਵੀ ਦੂਜੇ ਕਾਲਜਾਂ ਨੂੰ ਮਾਤ ਦਿੰਦੇ ਹੋਏ ਫਾਈਨਲ ਮੈਚ ਵਿੱਚ ਡਰਾਅ ਹੋਣ ਉਪਰੰਤ 19 ਅੰਕ ਹਾਸਿਲ ਕਰਦੇ ਹੋਏ ਗੁਰੂ ਨਾਨਕ ਦੇਵ ਯੂਨੀਵਰਸਿਟੀ, ਸ੍ਰੀ ਅੰਮ੍ਰਿਤਸਰ ਵਲੋਂ ਕਰਵਾਏ ਗਏ ਬੀ ਡਵੀਜ਼ਨ ਦੇ ਅੰਤਰ ਕਾਲਜ ਮੁਕਾਬਲਿਆਂ ਸਿਲਵਰ ਮੈਡਲ ਜਿੱਤ ਕੇ ਫਸਟ ਰਨਰਅੱਪ ਟ੍ਰਾਫੀ ਹਾਸਿਲ ਕੀਤੀ। ਉਹਨਾਂ ਕਿਹਾ ਕਿ ਕਾਲਜ ਵਲੋਂ ਖੇਡਾਂ ਦੇ ਪੱਧਰ ਨੂੰ ਹੋਰ ਉੱਚਾ ਚੁੱਕਣ ਲਈ ਕਾਲਜ ਵਲੋਂ ਵਿਸ਼ੇਸ਼ ਉਪਰਾਲੇ ਕੀਤੇ ਜਾਂਦੇ ਰਹਿਣਗੇ ਅਤੇ ਵਿਸ਼ਵਾਸ ਦਵਾਇਆ ਗਿਆ ਕਿ ਆਉਣ ਵਾਲੇ ਸਮੇਂ ਵਿੱਚ ਵੀ ਵਿਦਿਆਰਥੀਆਂ ਨੂੰ ਵਧੀਆ ਕੋਚਿੰਗ ਦੇਣ ਲਈ ਕਾਲਜ ਵਲੋਂ ਪੂਰਨ ਸਹਿਯੋਗ ਮਿਲਦਾ ਰਹੇਗਾ। ਇਸ ਮੌਕੇ ਪ੍ਰੋ. ਦਮਨਜੀਤ ਕੌਰ ਦੁਆਰਾ ਡਾ. ਧਰਮਜੀਤ ਸਿੰਘ ਜੀ ਦਾ ਧੰਨਵਾਦ ਕੀਤਾ ਗਿਆ। ਇਸ ਮੌਕੇ ਪ੍ਰੋ. ਅਵਤਾਰ ਸਿੰਘ ਅਤੇ ਕਾਲਜ ਦੇ ਸਮੂਹ ਸਟਾਫ ਅਤੇ ਵਿਦਿਆਰਥੀ ਮੌਜੂਦ ਸਨ।