Prime Punjab Times

Latest news
*ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ KMS ਕਾਲਜ ਦੇ ਸ਼੍ਰੀਮਤੀ ਮੰਜੁਲਾ ਸੈਣੀ ਫੈਸ਼ਨ ਵਿਭਾਗ ਵੱਲੋਂ ਦੋ ਰੋਜ਼ਾ ਵਰਕਸ਼ਾਪ ਦਾ ਆਯੋਜਨ 15 ਅਤੇ 16 ਅਕਤੂਬਰ ਨੂੰ ਜ਼ਿਲ੍ਹੇ ਵਿੱਚ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ, ਵੋਟਰ ਸੂਚੀ ਵਿੱਚ ਆਪਣਾ ਨਾਮ ਜ਼ਰੂਰ ਚੈੱਕ ਕਰਨ: ਆਸ਼ਿਕਾ ਜੈਨ ਕਮਾਹੀ ਦੇਵੀ ਵਿਖੇ ਪਲੇਸਮੈਂਟ ਕੈਂਪ 14 ਅਕਤੂਬਰ ਨੂੰ – ਰਮਨਦੀਪ ਕੌਰ ਖ਼ਾਲਸਾ ਕਾਲਜ ਦੇ ਵਿਦਿਆਰਥੀਆਂ ਨੇ ਗੁਰਦੁਆਰਾ ਰਾਮਪੁਰ ਖੇੜਾ ਸਾਹਿਬ ਵਿਖੇ ਗੁਰਮਤਿ ਸਮਾਗਮ ਵਿੱਚ ਕੀਤੀ ਸ਼ਮੂਲੀਅਤ KMS ਕਾਲਜ ਦੇ ਬੀ.ਸੀ.ਏ ਚੌਥੇ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ
ADVERTISEMENT
You are currently viewing ਡਾ.ਮਲਕੀਤ ਸਿੰਘ ਬੈਦਵਾਨ ਦੀ ਰਿਟਾਇਮੈਂਟ ’ਤੇ ਸਨਮਾਨ

ਡਾ.ਮਲਕੀਤ ਸਿੰਘ ਬੈਦਵਾਨ ਦੀ ਰਿਟਾਇਮੈਂਟ ’ਤੇ ਸਨਮਾਨ

ਗੜ੍ਹਦੀਵਾਲਾ (ਚੌਧਰੀ) 

26 ਅਕਤੂਬਰ : ਅੱਜ ਭਾਸ਼ਾ ਮੰਚ, ਖ਼ਾਲਸਾ ਕਾਲਜ ਗੜ੍ਹਦੀਵਾਲਾ (ਹੁਸ਼ਿਆਰਪੁਰ) ਸਟੂਡੈਂਟ ਵੈਲਫੇਅਰ ਕਲੱਬ, ਖ਼ਾਲਸਾ ਕਾਲਜ ਗੜ੍ਹਦੀਵਾਲਾ, ਐਮ.ਏ. ਪੰਜਾਬੀ ਵਿਭਾਗ ਅਤੇ ਐਮ.ਏ. ਪੋਲ-ਸਾਇੰਸ ਵਿਭਾਗ ਵੱਲੋਂ ਸਾਂਝੇ ਤੌਰ ਤੇ ਸਮਾਗਮ ਕੀਤਾ ਗਿਆ। ਇਸ ਸਮਾਗਮ ਵਿੱਚ ਡਾ. ਮਲਕੀਤ ਸਿੰਘ ਬੈਦਵਾਨ, ਜੋ ਕਿ ਖ਼ਾਲਸਾ ਕਾਲਜ ਗੜ੍ਹਦੀਵਾਲਾ ਦੇ ਪੰਜਾਬੀ ਵਿਭਾਗ ਵਿੱਚ 31 ਸਾਲ ਤੋਂ ਵੱਧ ਸਮਾਂ ਸੇਵਾ ਨਿਭਾਉਣ ਤੋਂ ਬਾਅਦ ਮਿਤੀ 31/10/2023 ਨੁੰ ਸੇਵਾ-ਮੁਕਤ ਹੋ ਰਹੇ ਹਨ, ਦਾ ਸਨਮਾਨ ਕੀਤਾ ਗਿਆ। ਪ੍ਰਿੰਸੀਪਲ ਡਾ. ਜਸਪਾਲ ਸਿੰਘ, ਡਾ. ਦਿਲਬਾਰਾ ਸਿੰਘ ਬਾਜਵਾ, ਡਾ. ਸਤਵੰਤ ਕੌਰ, ਡਾ. ਰਵਿੰਦਰ ਕੌਰ ਅਤੇ ਕਲੱਬ ਦੇ ਪ੍ਰਧਾਨ ਹਰਪ੍ਰੀਤ ਸਿੰਘ ਵਲੋਂ ਡਾ. ਮਲਕੀਤ ਸਿੰਘ ਬੈਦਵਾਨ ਵੱਲੋਂ ਕਾਲਜ ਵਿੱਚ ਨਿਭਾਈਆਂ ਵੱਡਮੁੱਲੀਆਂ ਸੇਵਾਵਾਂ ਦੀ ਸ਼ਲਾਘਾ ਕੀਤੀ ਗਈ ਅਤੇ ਡਾ. ਸਾਹਿਬ ਦੀ ਸਿਹਤਯਾਬੀ ਦੀ ਕਾਮਨਾ ਕੀਤੀ ਗਈ।ਇਸ ਮੌਕੇ ਬੋਲਦਿਆਂ ਡਾ. ਮਲਕੀਤ ਸਿੰਘ ਨੇ ਆਪਣੇ ਅਨੁਭਵ ਵਿਦਿਆਰਥੀਆਂ ਨਾਲ ਸਾਂਝੇ ਕੀਤੇ ਅਤੇ ਜ਼ਿੰਦਗੀ ਵਿੱਚ ਸਫ਼ਲ ਹੋਣ ਲਈ ਸਖ਼ਤ ਮਿਹਨਤ ਕਰਨ ਦੀ ਪ੍ਰੇਰਨਾ ਦਿੱਤੀ।ਇਸ ਉਪਰੰਤ ਚਾਹ ਪਾਰਟੀ ਦਾ ਪ੍ਰਬੰਧ ਕੀਤਾ ਗਿਆ।