Prime Punjab Times

Latest news
ਜ਼ਿਲ੍ਹਾ ਮੈਜਿਸਟਰੇਟ ਵੱਲੋਂ ਜ਼ਿਲ੍ਹੇ ਅੰਦਰ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ ਖ਼ਾਲਸਾ ਕਾਲਜ ਵਿਖੇ ਸਾਈਬਰ ਜਾਗਰੂਕਤਾ ਦਿਵਸ ਮਨਾਇਆ ਗਿਆ ਬਾਬਾ ਸਾਹਿਬ ਦੀ ਮੂਰਤੀ ਦੀ ਬੇਅਦਬੀ ਦੇ ਰੋਸ 'ਚ ਗੜ੍ਹਦੀਵਾਲਾ ਰਿਹਾ ਮੁਕੰਮਲ ਬੰਦ,ਮੁੱਖ ਮੰਤਰੀ ਦੇ ਨਾਮ ਐੱਸ.ਐਚ.ਓ ਧੂਤ ਨੂ... ਮੁਲਾਜ਼ਮ ਅਤੇ ਪੈਨਸ਼ਨਰ ਸਾਂਝੀ ਤਾਲਮੇਲ ਕਮੇਟੀ ਦੀ ਗੜ੍ਹਦੀਵਾਲਾ ਵਿਖੇ ਹੋਈ ਅਹਿਮ ਮੀਟਿੰਗ *ਨਸ਼ੀਲੀਆਂ ਗੋਲੀਆਂ ਸਮੇਤ ਇੱਕ ਨੌਜਵਾਨ ਆਇਆ ਪੁਲਿਸ ਅੜਿੱਕੇ* ਦਿਸ਼ਾਤ ਬਹਿਲ ਪ੍ਰਧਾਨ ਅਤੇ ਮੋਨਿਕਾ ਗੁਪਤਾ ਨਗਰ ਕੌਂਸਲ ਗੜ੍ਹਦੀਵਾਲਾ ਦੇ ਵਾਈਸ ਪ੍ਰਧਾਨ ਬਣੇ 15 ਸਤੰਬਰ ਨੂੰ ਜ਼ਿਲ੍ਹੇ ਵਿੱਚ ਸਲਾਟਰ ਹਾਊਸ ਬੰਦ ਰੱਖਣ ਦੇ ਹੁਕਮ ਜਾਰੀ ਸੇਫ ਸਕੂਲ ਵਾਹਨ ਪਾਲਿਸੀ ਤਹਿਤ 34 ਸਕੂਲੀ ਬੱਸਾਂ ਦੀ ਜਾਂਚ, 6 ਦੇ ਚਲਾਨ ਜ਼ਿਲ੍ਹਾ ਮੈਜਿਸਟਰੇਟ ਨੇ ਜ਼ਿਲ੍ਹੇ ਅੰਦਰ ਜਾਰੀ ਕੀਤੇ ਵੱਖ-ਵੱਖ ਪਾਬੰਦੀਆਂ ਦੇ ਹੁਕਮ ਦਸੂਹਾ ਦੇ ਫਰਦ ਕੇਂਦਰ ਵਿਖੇ ਕੰਪਿਊਟਰ ਆਪਰੇਟਰਾਂ ਵੱਲੋਂ ਆਰਥੀ ਫੂਕ ਮੁਜਾਰਾ ਕਰਕੇ ਸਰਕਾਰ ਖਿਲਾਫ ਕੀਤੀ ਗਈ ਨਾਰੇਬਾਜ਼ੀ
ADVERTISEMENT
You are currently viewing ਬੀ.ਕਾੱਮ ਦੇ ਮੋਹਿਤ ਕੁਮਾਰ ਨੂੰ “ਡਾ. ਸ਼ਬਨਮ ਕੌਰ ਮੈਮੋਰੀਅਲ ਐਕਸੀਲੈਂਸ ਅਵਾਰਡ” ਲਈ ਚੁਣਿਆ ਗਿਆ- ਪ੍ਰਿੰਸੀਪਲ ਡਾ. ਮਾਨਵ ਸੈਣੀ

ਬੀ.ਕਾੱਮ ਦੇ ਮੋਹਿਤ ਕੁਮਾਰ ਨੂੰ “ਡਾ. ਸ਼ਬਨਮ ਕੌਰ ਮੈਮੋਰੀਅਲ ਐਕਸੀਲੈਂਸ ਅਵਾਰਡ” ਲਈ ਚੁਣਿਆ ਗਿਆ- ਪ੍ਰਿੰਸੀਪਲ ਡਾ. ਮਾਨਵ ਸੈਣੀ

ਦਸੂਹਾ 10 ਜੂਨ (ਚੌਧਰੀ) 

: ਆਈ.ਕੇ. ਗੁਜਰਾਲ ਪੰਜਾਬ ਟੈਕਨੀਕਲ ਯੂਨੀਵਰਸਿਟੀ, ਜਲੰਧਰ ਦੇ ਅਧੀਨ, ਬੀਬੀ ਅਮਰ ਕੌਰ ਜੀ ਐਜੂਕੇਸ਼ਨਲ ਸੁਸਾਇਟੀ ਵੱਲੋਂ ਸੰਚਾਲਿਤ ਕੇ.ਐਮ.ਐਸ. ਕਾਲਜ ਆਫ਼ ਆਈ.ਟੀ. ਐਂਡ ਮੈਨੇਜਮੈਂਟ, ਚੌਧਰੀ ਬੰਤਾ ਸਿੰਘ ਕਲੋਨੀ, ਦਸੂਹਾ ਦੇ ਕੁਮਾਰ ਆਡੀਟੋਰੀਅਮ ਵਿਖੇ “ਡਾ. ਸ਼ਬਨਮ ਕੌਰ ਮੈਮੋਰੀਅਲ ਐਕਸੀਲੈਂਸ ਅਵਾਰਡ” ਸਮਾਗਮ ਦਾ ਆਯੋਜਨ ਕੀਤਾ ਗਿਆ। ਕਾਲਜ ਦੇ ਪ੍ਰਿੰਸੀਪਲ ਡਾ. ਮਾਨਵ ਸੈਣੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮੈਨੇਜਮੈਂਟ ਵਿਭਾਗ ਦੇ ਵਿਦਿਆਰਥੀਆਂ ਦੇ ਅਕਾਦਮਿਕ ਪ੍ਰਦਰਸ਼ਨ, ਔਖੇ ਅਕਾਦਮਿਕ ਮੁਕਾਬਲਿਆਂ ਅਤੇ ਹੋਰ ਸਹਿ-ਗਤੀਵਿਧੀਆਂ ਦੇ ਆਧਾਰ ’ਤੇ ਅਧਿਆਪਕਾਂ ਵੱਲੋਂ ਇੱਕ ਯੋਗ ਸੂਚੀ ਤਿਆਰ ਕੀਤੀ ਗਈ ਸੀ, ਜਿਸ ਵਿੱਚੋਂ ਜੇਤੂ ਦੀ ਚੋਣ ਕਰਨਾ ਇੱਕ ਚੁਣੌਤੀਪੂਰਨ ਫੈਸਲਾ ਸੀ। ਉਨ੍ਹਾਂ ਦੱਸਿਆ ਕਿ ਸ਼ਾਨਦਾਰ ਅਕਾਦਮਿਕ ਰਿਕਾਰਡ ਅਤੇ ਨਿਰੰਤਰ ਮਿਹਨਤ ਸਦਕਾ ਬੀ.ਕਾਮ, ਛੇਵੇਂ ਸਮੈਸਟਰ ਦੇ ਵਿਦਿਆਰਥੀ ਮੋਹਿਤ ਕੁਮਾਰ ਸਪੁੱਤਰ ਸ਼੍ਰੀ ਵੀਰ ਸਿੰਘ, ਵਾਸੀ ਦਾਤਾਰਪੁਰ ਨੂੰ ਇਸ ਅਵਾਰਡ ਲਈ ਚੁਣਿਆ ਗਿਆ। ਸਮਾਗਮ ਦੌਰਾਨ ਕਾਲਜ ਦੇ ਚੇਅਰਮੈਨ ਚੌਧਰੀ ਕੁਮਾਰ ਸੈਣੀ, ਪ੍ਰਿੰਸੀਪਲ ਡਾ. ਮਾਨਵ ਸੈਣੀ ਅਤੇ ਡੀਨ ਅਕੈਡਮਿਕਸ ਡਾ. ਰਾਜੇਸ਼ ਕੁਮਾਰ ਵੱਲੋਂ ਮੋਹਿਤ ਕੁਮਾਰ ਨੂੰ ਇੱਕ ਲੈਪਟਾਪ ਭੇਂਟ ਕਰਕੇ ਵਿਸ਼ੇਸ਼ ਤੌਰ ‘ਤੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਤੇ ਚੇਅਰਮੈਨ ਚੌਧਰੀ ਕੁਮਾਰ ਸੈਣੀ ਨੇ ਮੋਹਿਤ ਕੁਮਾਰ ਅਤੇ ਉਨ੍ਹਾਂ ਦੇ ਪਰਿਵਾਰ ਨੂੰ ਇਸ ਮਾਨਮੱਤੇ ਸਨਮਾਨ ਦੀਆਂ ਵਧਾਈਆਂ ਦਿੱਤੀਆਂ। ਉਹਨਾਂ ਕਿਹਾ ਕਿ ਵਿਦਿਆਰਥੀਆਂ ਦੀ ਪ੍ਰਤਿਭਾ ਨੂੰ ਸਹੀ ਸਮੇਂ ‘ਤੇ ਸਨਮਾਨਿਤ ਕਰਨਾ ਸੰਸਥਾ ਦਾ ਮੁੱਖ ਉਦੇਸ਼ ਹੈ, ਤਾਂ ਜੋ ਉਹ ਭਵਿੱਖ ਵਿੱਚ ਸਿੱਖਿਆ ਅਤੇ ਸਫ਼ਲਤਾ ਦੇ ਨਵੇਂ ਦਿਸਹੱਦੇ ਸਰ ਕਰ ਸਕਣ। ਇਹ ਅਵਾਰਡ ਕੇਵਲ ਇੱਕ ਇਨਾਮ ਨਹੀਂ, ਬਲਕਿ ਸਵਰਗਵਾਸੀ ਡਾ. ਸ਼ਬਨਮ ਕੌਰ ਜੀ ਦੇ ਵਿਦਿਅੱਕ ਆਦਰਸ਼ਾਂ, ਮਾਨਵਤਾ ਅਤੇ ਨਿਰਸਵਾਰਥ ਸੇਵਾ ਦੀ ਭਾਵਨਾ ਨੂੰ ਜ਼ਿੰਦਾ ਰੱਖਣ ਅਤੇ ਆਉਣ ਵਾਲੀਆਂ ਪੀੜ੍ਹੀਆਂ ਦਾ ਮਾਰਗਦਰਸ਼ਨ ਕਰਨ ਦਾ ਇੱਕ ਨਿਮਾਣਾ ਜਿਹਾ ਯਤਨ ਹੈ। ਡੀਨ ਅਕੈਡਮਿਕਸ ਡਾ. ਰਾਜੇਸ਼ ਕੁਮਾਰ ਨੇ ਵੀ ਮੋਹਿਤ ਕੁਮਾਰ ਅਤੇ ਉਸਦੇ ਮਾਪਿਆਂ ਨੂੰ ਮੁਬਾਰਕਬਾਦ ਦਿੰਦਿਆਂ ਕਿਹਾ ਕਿ ਚੇਅਰਮੈਨ ਚੌਧਰੀ ਕੁਮਾਰ ਸੈਣੀ ਦੀ ਦੂਰਅੰਦੇਸ਼ੀ ਸੋਚ ਨਾਲ ਸ਼ੁਰੂ ਕੀਤੇ ਗਏ ਅਜਿਹੇ ਪ੍ਰੇਰਣਾਦਾਇਕ ਉਪਰਾਲੇ ਨਾ ਸਿਰਫ਼ ਕਾਲਜ ਦੇ ਅਕਾਦਮਿਕ ਮਾਹੌਲ ਨੂੰ ਹੋਰ ਮਜ਼ਬੂਤ ਬਣਾਉਂਦੇ ਹਨ, ਸਗੋਂ ਬਾਕੀ ਵਿਦਿਆਰਥੀਆਂ ਵਿੱਚ ਵੀ ਸਫ਼ਲਤਾ ਹਾਸਲ ਕਰਨ ਦਾ ਜਜ਼ਬਾ ਪੈਦਾ ਕਰਦੇ ਹਨ। ਇਸ ਮੌਕੇ ਮੈਨੇਜਮੈਂਟ ਵਿਭਾਗ ਦੇ ਡਾ. ਵੀਨਸ, ਨਵਨੀਤ ਕੌਰ, ਕਾਜਲ, ਮਨਪ੍ਰੀਤ ਕੌਰ ਅਤੇ ਵਿਦਿਆਰਥੀ ਹਾਜ਼ਰ ਸਨ।

ਫੋਟੋ ਕੈਪਸ਼ਨ : ਬੀ.ਕਾੱਮ ਦੇ ਮੋਹਿਤ ਕੁਮਾਰ ਨੂੰ “ਡਾ. ਸ਼ਬਨਮ ਕੌਰ ਮੈਮੋਰੀਅਲ ਐਕਸੀਲੈਂਸ ਅਵਾਰਡ” ਲਈ ਲੈਪਟਾਪ ਦੇ ਨੇ ਸਨਮਾਨਿਤ ਕਰਦੇ ਹੋਏ ਚੇਅਰਮੈਨ ਚੌਧਰੀ ਕੁਮਾਰ ਸੈਣੀ, ਪ੍ਰਿੰਸੀਪਲ ਡਾ. ਮਾਨਵ ਸੈਣੀ, ਡੀਨ ਅਕਾਦਮਿਕ ਡਾ. ਰਾਜੇਸ਼ ਕੁਮਾਰ ਅਤੇ ਹੋਰ ਫੈਕਲਟੀ ਮੈਂਬਰ।