Prime Punjab Times

Latest news
*ਵੈਦ ਕ੍ਰਿਸ਼ਨ ਮਿੱਤਰ (ਹਰੀ ਪਗੜੀ ਵਾਲਿਆਂ) ਦਾ ਪਿੰਡ ਕਾਲਰਾਂ ਵਿਖੇ ਵਿਧੀਪੂਰਵਕ ਰਸਮਾਂ ਨਾਲ ਅੰਤਿਮ ਸੰਸਕਾਰ* ਜਲ ਸਪਲਾਈ ਕਾਮਿਆਂ ਵਲੋਂ ਮੰਤਰੀ ਹਰਦੀਪ ਸਿੰਘ ਮੂੰਡੀਆ ਦੇ ਹਲਕਾ ਸਾਹਨੇਵਾਲ ਵਿੱਚ 5 ਸਤੰਬਰ ਨੂੰ ਲਗਾਏ ਜਾ ਰਹੇ ਲਗਾਤਾਰ ਮੋ... ਜ਼ੋਨਲ ਪੱਧਰੀ ਐਥਲੈਟਿਕਸ ਮੁਕਾਬਲਿਆਂ 'ਚ DAV ਪਬਲਿਕ ਸਕੂਲ ਦੇ ਵਿਦਿਆਰਥੀਆਂ ਦਾ ਸ਼ਾਨਦਾਰ ਪ੍ਰਦਰਸ਼ਨ  ਖ਼ਾਲਸਾ ਕਾਲਜ ਦੇ ਅਰਥ ਸ਼ਾਸਤਰ ਵਿਭਾਗ ਵੱਲੋਂ ਨੈਤਿਕ ਸਿੱਖਿਆ ਸੰਬੰਧੀ ਵਿਸ਼ੇਸ਼ ਲੈਕਚਰ ਖ਼ਾਲਸਾ ਕਾਲਜ ਵਿਖੇ ‘ਭਾਰਤੀ ਗਿਆਨ ਪਰੰਪਰਾ ਅਤੇ ਨੈਤਿਕ ਮੁੱਲ’ ਵਿਸ਼ੇ ਤੇ ਵਿਸ਼ੇਸ਼ ਲੈਕਚਰ ਦਾ ਆਯੋਜਨ DAV ਪਬਲਿਕ ਸਕੂਲ 'ਚ ਗਣਿਤ ਅਤੇ ਵਿਗਿਆਨ ਕਵਿਜ਼ ਮੁਕਾਬਲਾ ਕਰਵਾਇਆ ਗਿਆ ਡਾ. ਸੁਖਦੇਵ ਸ਼ਰਮਾ ਨੂੰ ਸਦਮਾ, ਪਿਤਾ ਡਾ ਕ੍ਰਿਸ਼ਨ ਮਿੱਤਰ(ਹਰੀ ਪਗੜੀ ਵਾਲੇ) ਦਾ ਦੇਹਾਂਤ ਮੁਲਾਜ਼ਮ ਆਗੂ ਸੁਖਚੈਨ ਸਿੰਘ ਖਹਿਰਾ ਦੀ ਬਦਲੀ ਮੁੱਖ ਮੰਤਰੀ ਦੀ ਬੁਖਲਾਹਟ ਦਾ ਨਤੀਜਾ ਕਰਾਰ; ਸਾਂਝੀ ਤਾਲਮੇਲ ਕਮੇਟੀ ਗੜਦੀਵਾ... ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੈਮੀਨਾਰ ਕਰਵਾਇਆ ਹਲਕਾ ਟਾਂਡਾ ਉੜਮੁੜ ਦੇ ਸ਼ਹਿਰ ਗੜਦੀਵਾਲਾ ਵਿਖੇ ਅਕਾਲੀ ਦਲ ਵਾਰਿਸ ਪੰਜਾਬ ਨੂੰ ਮਿਲਿਆ ਭਰਵਾਂ ਹੁੰਗਾਰਾ
ADVERTISEMENT
You are currently viewing ਡਾ. ਨਿਧੀ ਕੁਮੁਦ ਬੰਬਾਹ ਨੇ ਵਧੀਕ ਡਿਪਟੀ ਕਮਿਸ਼ਨਰ (ਜ) ਵਜੋਂ ਅਹੁਦਾ ਸੰਭਾਲਿਆ

ਡਾ. ਨਿਧੀ ਕੁਮੁਦ ਬੰਬਾਹ ਨੇ ਵਧੀਕ ਡਿਪਟੀ ਕਮਿਸ਼ਨਰ (ਜ) ਵਜੋਂ ਅਹੁਦਾ ਸੰਭਾਲਿਆ

ਹੁਸ਼ਿਆਰਪੁਰ, 25 ਫਰਵਰੀ (ਪ੍ਰਾਈਮ ਪੰਜਾਬ ਟਾਈਮਜ) 

ਕਿਹਾ, ਪਾਰਦਰਸ਼ੀ, ਭ੍ਰਿਸ਼ਟਾਚਾਰ-ਮੁਕਤ ਤੇ ਸਮੇਂ ਸਿਰ ਪ੍ਰਸ਼ਾਸਕੀ ਸੇਵਾਵਾਂ ਯਕੀਨੀ ਬਣਾਉਣਾ ਹੈ ਮੁੱਖ ਤਰਜੀਹ

: ਡਾ. ਨਿਧੀ ਕੁਮੁਦ ਬੰਬਾਹ ਨੇ ਅੱਜ ਹੁਸ਼ਿਆਰਪੁਰ ਦੇ ਵਧੀਕ ਡਿਪਟੀ ਕਮਿਸ਼ਨਰ (ਜ) ਵਜੋਂ ਅਹੁਦਾ ਸੰਭਾਲ ਲਿਆ ਹੈ। 2012 ਬੈਚ ਦੇ ਪੀ.ਸੀ.ਐਸ ਅਧਿਕਾਰੀ ਡਾ. ਬੰਬਾਹ ਨੇ ਡੀ.ਐਮ.ਸੀ, ਲੁਧਿਆਣਾ ਤੋਂ ਐਮ.ਬੀ.ਬੀ.ਐਸ ਦੀ ਡਿਗਰੀ ਪ੍ਰਾਪਤ ਕੀਤੀ ਹੈ।

                ਇਸ ਤੋਂ ਪਹਿਲਾਂ ਉਹ ਫਿਰੋਜ਼ਪੁਰ ਵਿੱਚ ਵਧੀਕ ਡਿਪਟੀ ਕਮਿਸ਼ਨਰ (ਜ) ਵਜੋਂ ਸੇਵਾ ਨਿਭਾਅ ਚੁੱਕੇ ਹਨ। ਇਸ ਤੋਂ ਇਲਾਵਾ ਉਨ੍ਹਾਂ ਮੋਗਾ, ਗੁਰਦਾਸਪੁਰ, ਅਜਨਾਲਾ, ਪਠਾਨਕੋਟ ਸਮੇਤ ਵੱਖ-ਵੱਖ ਜ਼ਿਲ੍ਹਿਆਂ ਵਿੱਚ ਵੱਖ-ਵੱਖ ਪ੍ਰਸ਼ਾਸਕੀ ਅਹੁਦਿਆਂ ‘ਤੇ ਕੰਮ ਕਰਕੇ ਵਿਆਪਕ ਤਜਰਬਾ ਹਾਸਲ ਕੀਤਾ ਹੈ।

                ਅਹੁਦਾ ਸੰਭਾਲਣ ਤੋਂ ਬਾਅਦ ਡਾ. ਨਿਧੀ ਕੁਮੁਦ ਬੰਬਾਹ ਨੇ ਕਿਹਾ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਉਨ੍ਹਾਂ ਦੀ ਮੁੱਖ ਤਰਜੀਹ ਯੋਗ ਨਾਗਰਿਕਾਂ ਨੂੰ ਸਰਕਾਰੀ ਯੋਜਨਾਵਾਂ ਦਾ ਲਾਭ ਪਾਰਦਰਸ਼ੀ, ਭ੍ਰਿਸ਼ਟਾਚਾਰ ਮੁਕਤ ਅਤੇ ਸਮੇਂ ਸਿਰ ਪ੍ਰਦਾਨ ਕਰਨਾ ਹੋਵੇਗੀ। ਉਨ੍ਹਾਂ ਕਿਹਾ ਕਿ ਇਹ ਯਕੀਨੀ ਬਣਾਇਆ ਜਾਵੇਗਾ ਕਿ ਪ੍ਰਸ਼ਾਸਕੀ ਸੇਵਾਵਾਂ ਨੂੰ ਸਰਲ, ਪਹੁੰਚਯੋਗ ਅਤੇ ਜਨਤਾ-ਪੱਖੀ ਬਣਾਇਆ ਜਾਵੇ ਅਤੇ ਆਮ ਨਾਗਰਿਕਾਂ ਨੂੰ ਸਰਕਾਰੀ ਕੰਮ ਵਿੱਚ ਕਿਸੇ ਵੀ ਤਰ੍ਹਾਂ ਦੀ ਅਸੁਵਿਧਾ ਦਾ ਸਾਹਮਣਾ ਨਾ ਕਰਨਾ ਪਵੇ।

                ਅਹੁਦਾ ਸੰਭਾਲਣ ਤੋਂ ਬਾਅਦ ਉਨ੍ਹਾਂ ਨੇ ਦਫ਼ਤਰ ਦੇ ਸਟਾਫ਼ ਨਾਲ ਜਾਣ-ਪਛਾਣ ਕੀਤੀ ਅਤੇ ਪੈਂਡਿੰਗ ਮਾਮਲਿਆਂ ਦਾ ਜਾਇਜ਼ਾ ਲਿਆ। ਉਨ੍ਹਾਂ ਹਦਾਇਤ ਕੀਤੀ ਕਿ ਸਾਰੇ ਪੈਂਡਿੰਗ ਕੰਮਾਂ ਨੂੰ ਪਹਿਲ ਦੇ ਆਧਾਰ ‘ਤੇ ਜਲਦੀ ਹੱਲ ਕੀਤਾ ਜਾਵੇ, ਤਾਂ ਜੋ ਜਨਤਾ ਨੂੰ ਸਮੇਂ ਸਿਰ ਸੇਵਾਵਾਂ ਪ੍ਰਦਾਨ ਕੀਤੀਆਂ ਜਾ ਸਕਣ।

                ਡਾ. ਨਿਧੀ ਕੁਮੁਦ ਬੰਬਾਹ ਨੇ ਪ੍ਰਸ਼ਾਸਕੀ ਪ੍ਰਕਿਰਿਆਵਾਂ ਵਿੱਚ ਕੁਸ਼ਲਤਾ ਅਤੇ ਪਾਰਦਰਸ਼ਤਾ ਬਣਾਈ ਰੱਖਣ ਲਈ ਆਪਣੀ ਵਚਨਬੱਧਤਾ ਦੁਹਰਾਈ। ਉਨ੍ਹਾਂ ਨਾਗਰਿਕਾਂ ਤੋਂ ਸਹਿਯੋਗ ਦੀ ਅਪੀਲ ਕਰਦਿਆਂ ਕਿਹਾ ਕਿ ਪ੍ਰਸ਼ਾਸਨ ਅਤੇ ਜਨਤਾ ਵਿਚਕਾਰ ਬਿਹਤਰ ਤਾਲਮੇਲ ਰਾਹੀਂ ਹੀ ਵਿਕਾਸ ਕਾਰਜਾਂ ਨੂੰ ਤੇਜ਼ ਕੀਤਾ ਜਾ ਸਕਦਾ ਹੈ।