Prime Punjab Times

Latest news
ਵਿਦਿਅਕ ਸੰਸਥਾਵਾਂ ਦੀ ਤਰੱਕੀ ਲਈ ਐਡਵੋਕੇਟ ਸ. ਹਰਜਿੰਦਰ ਸਿੰਘ ਧਾਮੀ ਦੇ ਯਤਨ ਸ਼ਲਾਘਾਯੋਗ : ਡਾ. ਜਸਪਾਲ ਸਿੰਘ ਖੇਡਾਂ ਵਤਨ ਪੰਜਾਬ ਦੀਆਂ ਜ਼ਿਲ੍ਹਾ ਵਾਲੀਬਾਲ ਪ੍ਰਤੀਯੋਗਤਾ 'ਚ DAV ਪਬਲਿਕ ਸਕੂਲ ਦੇ ਵਿਦਿਆਰਥੀਆਂ ਦਾ ਸ਼ਾਨਦਾਰ ਪ੍ਰਦਰਸ਼ਨ ਸੋਲਿਡ ਵੇਸਟ ਮੈਨੇਜਮੈਂਟ' 'ਤੇ ਵਿਸ਼ੇਸ਼ ਲੈਕਚਰ ਦਾ ਆਯੋਜਨ ਗੜ੍ਹਦੀਵਾਲਾ ਚ ਦੁਸ਼ਹਿਰਾ ਉਤਸਵ ਤਿਆਰੀਆਂ ਸ਼ੁਰੂ, ਧਰਮ ਅਤੇ ਅਧਰਮ ਦੇ ਪ੍ਰਤੀਕ ਝੰਡਾ ਕੀਤਾ ਸਥਾਪਿਤ *ਸੀਨੀਅਰ ਮੈਡੀਕਲ ਅਫਸਰ ਡਾ.ਮਨਮੋਹਨ ਸਿੰਘ ਵੱਲੋਂ ਡੇਂਗੂ ਸਰਵੇ ਕਰ ਰਹੀਆਂ ਟੀਮਾਂ ਦਾ ਲਿਆ ਜਾਇਜ਼ਾ* KMS ਕਾਲਜ ਵਿਖੇ ਮੈਡੀਕਲ ਸਾਇੰਸ ਵਿਭਾਗ ਲਈ ਐਂਟਰੈਂਸ ਟੈਸਟ ਆਯੋਜਿਤ ਕਰਵਾਇਆ - ਪ੍ਰਿੰਸੀਪਲ ਡਾ. ਮਾਨਵ ਸੈਣੀ विधायक प्रगट सिंह पंजाब कांग्रेस के नए अध्यक्ष नियुक्त ਕਿਸਾਨਾਂ ਦੀ ਫਸਲ ਦਾ ਦਾਣਾ-ਦਾਣਾ ਖਰੀਦਣਾ ਪੰਜਾਬ ਸਰਕਾਰ ਦੀ ਮੁੱਖ ਤਰਜੀਹ : ਲਾਲ ਚੰਦ ਕਟਾਰੂਚੱਕ DAV ਪਬਲਿਕ ਸਕੂਲ ਦੀ ਵਿਦਿਆਰਥਣ ਪਾਰੀਕਾ ਸ਼ਰਮਾ ਨੇ ਸਟ੍ਰੇਟ ਤਾਈਕਵਾਂਡੋ ਮੁਕਾਬਲੇ 'ਚ ਜਿੱਤਿਆ ਸੋਨ ਤਗਮਾ, ਨੈਸ਼ਨਲ ਲਈ ਹੋ... ਵਿਦਿਆਰਥੀਆਂ ਦੀ ਰਚਨਾਤਮਕ ਪ੍ਰਤਿਭਾ ਨੂੰ ਉਤਸ਼ਾਹਿਤ ਕਰਨ ਲਈ ਅੰਤਰ-ਕਲਾਸ ਰਚਨਾਤਮਕ ਲੇਖਣ ਮੁਕਾਬਲਾ ਕਰਵਾਇਆ
ADVERTISEMENT
You are currently viewing ਪਿਤਾ ਦੀ ਮੌਤ ਤੋਂ ਬਾਅਦ ਹੋਣਹਾਰ ਵਿਦਿਆਰਥਣ ਦੀ ਬਾਂਹ ਫੜੀ ਡਾ.ਓਬਰਾਏ ਨੇ*

ਪਿਤਾ ਦੀ ਮੌਤ ਤੋਂ ਬਾਅਦ ਹੋਣਹਾਰ ਵਿਦਿਆਰਥਣ ਦੀ ਬਾਂਹ ਫੜੀ ਡਾ.ਓਬਰਾਏ ਨੇ*

*ਪਿਤਾ ਦੀ ਮੌਤ ਤੋਂ ਬਾਅਦ ਹੋਣਹਾਰ ਵਿਦਿਆਰਥਣ ਦੀ ਬਾਂਹ ਫੜੀ ਡਾ.ਓਬਰਾਏ ਨੇ*

*ਸਰਬੱਤ ਦਾ ਭਲਾ ਟਰੱਸਟ ਗੁਰਦਾਸਪੁਰ ਦੀ ਟੀਮ ਨੇ ਭੇਂਟ ਕੀਤਾ ਫੀਸ ਦਾ ਚੈੱਕ*

ਬਟਾਲਾ, 26 ਅਪ੍ਰੈਲ ( ਅਵਿਨਾਸ਼ ਸ਼ਰਮਾ ) – ਪਿਤਾ ਦੀ ਮੌਤ ਹੋ ਜਾਣ ਤੋਂ ਬਾਅਦ ਬੇਆਸਰਾ ਹੋਈ ਹੋਣਹਾਰ ਵਿਦਿਆਰਥਣ ਦੀ ਬਾਂਹ ਫੜਦਿਆਂ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਮੁਖੀ ਤੇ ਸੰਸਾਰ ਪ੍ਰਸਿੱਧ ਸਮਾਜਸੇਵੀ ਸ਼ਖਸੀਅਤ ਡਾ. ਐੱਸ. ਪੀ. ਸਿੰਘ ਉਬਰਾਏ ਵੱਲੋਂ ਉਕਤ ਵਿਦਿਆਰਥਣ ਦੀ ਪੜਾਈ ਨੂੰ ਜਾਰੀ ਰਖੱਣ ਲਈ ਹਜ਼ਾਰਾਂ ਰੁਪਏ ਦੀ ਫੀਸ ਕਾਲਜ ਨੂੰ ਦੇਣ ਦਾ ਸ਼ਲਾਘਾਯੋਗ ਕਾਰਜ਼ ਕੀਤਾ ਗਿਆ ਹੈ।
ਦੱਸਣਯੋਗ ਹੈ ਕਿ ਬਟਾਲਾ ਦੀ ਰਹਿਣ ਵਾਲੀ ਵਿਦਿਆਰਥਣ ਮਹਿਕਦੀਪ ਕੌਰ ਜੋ ਕਿ ਹਸਤਾ ਸਿਲਪ ਇੰਡਸਟ੍ਰੀਅਲ ਟਰੇਨਿੰਗ ਸੈਂਟਰ ਕਾਲਜ਼ ਵਿਖੇ ਫੈਸ਼ਨ ਡਿਜ਼ਇਨਿੰਗ, ਕਟਿੰਗ ਐਂਡ ਟੇਲਰਿੰਗ ਦਾ ਕੋਰਸ ਕਰ ਰਹੀ ਸੀ, ਜਦਕਿ ਕੁਝ ਸਮਾਂ ਪਹਿਲਾ ਉਸ ਦੇ ਪਿਤਾ ਬਲਵਿੰਦਰ ਸਿੰਘ ਦੀ ਮੌਤ ਹੋ ਜਾਣ ਤੋ ਬਾਅਦ ਘਰ ਦੇ ਹਲਾਤ ਆਰਥਿਕ ਪੱਖ ਤੋ ਵਿਗੜ ਗਏ। ਜਿਸ ਕਰਕੇ ਮਹਿਕਦੀਪ ਆਪਣੇ ਕਾਲਜ ਦੀ ਫੀਸ ਭਰਨ ਤੋਂ ਵੀ ਅਸਮਰਥ ਦਿਖਾਈ ਦੇ ਰਹੀ ਸੀ। ਜਦ ਇਹ ਮਾਮਲਾ ਉਕਤ ਵਿਦਿਆਰਥਣ ਵੱਲੋਂ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਜਿਲ੍ਹਾ ਗੁਰਦਾਸਪੁਰ ਦੇ ਪ੍ਰਧਾਨ ਰਵਿੰਦਰ ਸਿੰਘ ਮਠਾਰੂ ਦੇ ਧਿਆਨ ਹਿੱਤ ਲਿਆਂਦਾ ਗਿਆ ਤਾਂ ਉਨ੍ਹਾਂ ਨੇ ਤੁਰੰਤ ਸਾਰੀ ਕਾਗਜ਼ੀ ਕਾਰਵਾਈ ਪੂਰੀ ਕਰਦਿਆਂ ਫਾਇਲ ਟਰਸੱਟ ਦੇ ਮੁੱਖੀ ਡਾ. ਐੱਸ. ਪੀ. ਸਿੰਘ ਓਬਰਾਏ ਨੂੰ ਭੇਜ ਕੇ ਵਿਦਿਆਰਥਣ ਦੀ ਫੀਸ ਭਰਣ ਲਈ ਬੇਨਤੀ ਕੀਤੀ। ਜਿਸ ਤੋਂ ਬਾਅਦ ਅੱਜ ਡਾ. ਓਬਰਾਏ ਦੀ ਯੋਗ ਰਹਿਣੁਮਾਈ ਹੇਠ ਵਿਦਿਆਰਥਣ ਮਹਿਕਦੀਪ ਕੌਰ ਨੂੰ ਫੀਸ ਦਾ ਚੈੱਕ ਨਗਰ ਨਿਗਮ ਬਟਾਲਾ ਦੇ ਮੇਅਰ ਸੁਖਦੀਪ ਸਿੰਘ ਸੁੱਖ ਤੇਜਾ, ਸਰਬੱਤ ਦਾ ਭਲਾ ਟਰੱਸਟ ਦੇ ਜਿਲ੍ਹਾ ਪ੍ਰਧਾਨ ਰਵਿੰਦਰ ਸਿੰਘ ਮਠਾਰੂ, ਕੌਂਸਲਰ ਸੁਖਦੇਵ ਸਿੰਘ ਬਾਜਵਾ, ਕੌਂਸਲਰ ਹਰਨੇਕ ਸਿੰਘ ਨੇਕੀ, ਟਰੱਸਟ ਦੇ ਜਰਨਲ ਸਕੱਤਰ ਹਰਮਿੰਦਰ ਸਿੰਘ ਵੱਲੋਂ ਭੇਂਟ ਕੀਤਾ ਗਿਆ। ਇਸ ਮੌਕੇ ਮੇਅਰ ਸੁੱਖ ਤੇਜਾ ਨੇ ਡਾ. ਉਬਰਾਏ ਵੱਲੋਂ ਸਿੱਖਿਆ ਅਤੇ ਸਿਹਤ ਦੇ ਖੇਤਰ ਵਿਚ ਕੀਤੇ ਜਾ ਰਹੇ ਨੇਕ ਕਾਰਜ਼ਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਸਮਾਜਸੇਵਾ ਦੇ ਖੇਤਰ ਵਿਚ ਡਾ. ਓਬਰਾਏ ਵਲੋ ਨਵੇਕਲੀਆਂ ਪੈੜਾਂ ਪਾਈਆਂ ਜਾ ਰਹੀਆਂ ਹਨ। ਇਸ ਮੌਕੇ ਵਿਦਿਆਰਥਣ ਮਹਿਕਦੀਪ ਕੌਰ ਤੇ ਉਸਦੇ ਪਰਿਵਾਰਕ ਮੈਂਬਰਾਂ ਨੇ ਡਾ. ਐੱਸ. ਪੀ. ਸਿੰਘ ਓਬਰਾਏ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਨੇ ਬੱਚੀ ਦੀ ਜ਼ਿੰਦਗੀ ਨੂੰ ਬਰਬਾਦ ਹੋਣ ਤੋ ਬਚਾਅ ਲਿਆ ਹੈ, ਜਦਕਿ ਹੁਣ ਬੱਚੀ ਦੀ ਪੜ੍ਹਾਈ ਜਾਰੀ ਰਹਿਣ ਨਾਲ ਉਹ ਜਿੰਦਗੀ ਵਿਚ ਕਾਮਯਾਬ ਹੋ ਜਾਵੇਗੀ।

ਫੋਟੋ : ਵਿਦਿਆਰਥਣ ਨੂੰ ਫੀਸ ਦਾ ਚੈੱਕ ਭੇਟ ਕਰਦੇ ਹੋਏ ਮੇਅਰ ਸੁੱਖ ਤੇਜਾ, ਜ਼ਿਲ੍ਹਾ ਪ੍ਰਧਾਨ ਰਵਿੰਦਰ ਮਠਾਰੂ ਤੇ ਹੋਰ।