Prime Punjab Times

Latest news
श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ KMS ਕਾਲਜ ਦੇ ਸ਼੍ਰੀਮਤੀ ਮੰਜੁਲਾ ਸੈਣੀ ਫੈਸ਼ਨ ਵਿਭਾਗ ਵੱਲੋਂ ਦੋ ਰੋਜ਼ਾ ਵਰਕਸ਼ਾਪ ਦਾ ਆਯੋਜਨ 15 ਅਤੇ 16 ਅਕਤੂਬਰ ਨੂੰ ਜ਼ਿਲ੍ਹੇ ਵਿੱਚ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ, ਵੋਟਰ ਸੂਚੀ ਵਿੱਚ ਆਪਣਾ ਨਾਮ ਜ਼ਰੂਰ ਚੈੱਕ ਕਰਨ: ਆਸ਼ਿਕਾ ਜੈਨ ਕਮਾਹੀ ਦੇਵੀ ਵਿਖੇ ਪਲੇਸਮੈਂਟ ਕੈਂਪ 14 ਅਕਤੂਬਰ ਨੂੰ – ਰਮਨਦੀਪ ਕੌਰ
ADVERTISEMENT
You are currently viewing ਡਾ.ਓਬਰਾਏ ਵੱਲੋ ਰੈਡ ਕਰਾਸ ਸੁਸਾਇਟੀ ਨੂੰ ਦਿੱਤੀ ਹਾਈਟੈਕ ਐਂਬੂਲੈਂਸ ਸਰਹੱਦੀ ਖੇਤਰ ਲਈ ਬਣੀ ਵਰਦਾਨ

ਡਾ.ਓਬਰਾਏ ਵੱਲੋ ਰੈਡ ਕਰਾਸ ਸੁਸਾਇਟੀ ਨੂੰ ਦਿੱਤੀ ਹਾਈਟੈਕ ਐਂਬੂਲੈਂਸ ਸਰਹੱਦੀ ਖੇਤਰ ਲਈ ਬਣੀ ਵਰਦਾਨ

ਬਟਾਲਾ ( ਅਵਿਨਾਸ਼ ਸ਼ਰਮਾ) 

ਡਿਪਟੀ ਕਮਿਸ਼ਨਰ ਵੱਲੋਂ ਐਂਬੂਲੈਂਸ ਦੇਣ ਲਈ ਸਰਬੱਤ ਦਾ ਭਲਾ ਟਰੱਸਟ ਦਾ ਧੰਨਵਾਦ

13 ਜੂਨ – ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਬਾਨੀ ਅਤੇ ਸੰਸਾਰ ਪ੍ਰਸਿੱਧ ਸਮਾਜ ਸੇਵੀ ਸ਼ਖਸੀਅਤ ਡਾ. ਐੱਸ ਪੀ ਸਿੰਘ ਉਬਰਾਏ ਵੱਲੋ ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਗੁਰਦਾਸਪੁਰ ਨੂੰ ‘ਅਬਾਦ ਸੰਜੀਵਨੀ ਮੈਡੀਕਲ ਕੈਂਪਾਂ’ ਲਈ ਇੱਕ ਹਾਈਟੈਕ ਐਂਬੂਲੈਂਸ ਵੈਨ ਜਿਲਾ ਦੇ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੁ ਅਗਰਵਾਲ ਦੇ ਰਾਹੀਂ ਦਾਨ ਦਿੱਤੀ ਗਈ ਹੈ।

ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਜਿਲਾ ਗੁਰਦਾਸਪੁਰ ਦੇ ਪ੍ਰਧਾਨ ਰਵਿੰਦਰ ਸਿੰਘ ਮਠਾਰੂ ਨੇ ਕਿਹਾ ਕਿ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਮਿਸ਼ਨ ਅਬਾਦ ਤਹਿਤ ਸਰਹੱਦੀ ਪੱਟੀ ਵਿੱਚ ਜੋ ਅਬਾਦ ਸੰਜੀਵਨੀ ਮੈਡੀਕਲ ਕੈਂਪ ਲਗਾਉਣ ਦਾ ਸਿਲਸਲਾ ਸ਼ੁਰੂ ਕੀਤਾ ਗਿਆ ਹੈ , ਇਹ ਬਹੁਤ ਵਧੀਆ ਉਪਰਾਲਾ ਹੈ। ਉਨ੍ਹਾਂ ਕਿਹਾ ਕਿ ਸਰਬੱਤ ਦਾ ਭਲਾ ਟਰੱਸਟ ਵੀ ਐਂਬੂਲੈਂਸ ਜਰੀਏ ਇਸ ਨੇਕ ਕਾਰਜ ਵਿੱਚ ਆਪਣਾ ਯੋਗਦਾਨ ਪਾ ਰਿਹਾ ਹੈ। ਉਨਾ ਦੱਸਿਆ ਕਿ ਡਾ. ਉਬਰਾਏ ਵਲੋ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਬੈਨਰ ਹੇਠ ਸੂਬੇ ਭਰ ਵਿੱਚ ਐਂਬੂਲੈਂਸਾਂ ਚਲਾਉਣ ਦੇ ਨਾਲ ਬਹੁਤ ਵਾਜ਼ਬ ਦਰਾਂ ਉੱਪਰ ਲੋਕਾਂ ਨੂੰ ਮੈਡੀਕਲ ਟੈਸਟਾਂ ਦੀ ਸਹੂਲਤ ਦੇਣ ਲਈ ਲੈਬੋਰਟਰੀਆ ਖੋਲੀਆਂ ਗਈਆਂ ਹਨ। ਜਿਨ੍ਹਾਂ ਵਿਚੋਂ ਇੱਕ ਲੈਬ ਬਟਾਲਾ ਸ਼ਹਿਰ ਦੇ ਗੁਰਦੁਆਰਾ ਸਾਹਿਬ ਅਰਬਨ ਅਸਟੇਟ ’ਚ ਵੀ ਚੱਲ ਰਹੀ ਹੈ। ਉਨ੍ਹਾਂ ਕਿਹਾ ਕਿ ਟਰੱਸਟ ਵੱਲੋਂ ਜਲਦ ਹੀ ਗੁਰਦਾਸਪੁਰ ਸ਼ਹਿਰ ਵਿੱਚ ਵੀ ਡਾਇਗਨੋਸਟਿਕ ਲੈਬ ਖੋਲ੍ਹੀ ਜਾਵੇਗੀ।

ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਗੁਰਦਾਸਪੁਰ ਲਈ ਐਂਬੂਲੈਂਸ ਵੈਨ ਪ੍ਰਾਪਤ ਕਰਨ ਤੋਂ ਬਾਅਦ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਡਾ. ਐੱਸ.ਪੀ. ਸਿੰਘ ਓਬਰਾਏ ਅਤੇ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਸਮੂਹ ਮੈਂਬਰਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਹ ਐਂਬੂਲੈਂਸ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸਰਹੱਦੀ ਖੇਤਰਾਂ ਵਿੱਚ ਲਗਾਏ ਜਾ ਰਹੇ ਅਬਾਦ ਸੰਜੀਵਨੀ ਮੈਡੀਕਲ ਕੈਂਪਾਂ ਵਿੱਚ ਬਹੁਤ ਮਦਦਗਾਰ ਸਾਬਤ ਹੋ ਰਹੀ ਹੈ । ਉਨ੍ਹਾਂ ਕਿਹਾ ਕਿ ਇਸ ਐਂਬੂਲੈਂਸ ਜਰੀਏ ਹੁਣ ਸਰਹੱਦੀ ਖੇਤਰ ਦੇ ਲੋਕਾਂ ਤੱਕ ਮੈਡੀਕਲ ਸੇਵਾਵਾਂ ਪਹੁੰਚਣ ਦੇ ਨਾਲ ਕਿਸੇ ਵੀ ਹੰਗਾਮੀ ਹਾਲਤ ਵਿੱਚ ਉਨ੍ਹਾਂ ਨੂੰ ਮੈਡੀਕਲ ਸਹਾਇਤਾ ਲਈ ਹਸਪਤਾਲਾਂ ਤੱਕ ਲਿਜਾਇਆ ਜਾ ਸਕੇਗਾ। ਉਨ੍ਹਾਂ ਕਿਹਾ ਕਿ ਸਰਬੱਤ ਦਾ ਭਲਾ ਟਰੱਸਟ ਵੱਲੋ ਦਾਨ ਦਿੱਤੀ ਹਾਈਟੈਕ ਐਬੂਲੈਂਸ ਸਰਹੱਦੀ ਖੇਤਰ ਲਈ ਵਰਦਾਨ ਸਾਬਤ ਹੋ ਰਹੀ ਹੈ।

ਇਸ ਦੌਰਾਨ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਜਿਲਾ ਗੁਰਦਾਸਪੁਰ ਦੇ ਪ੍ਰਧਾਨ ਰਵਿੰਦਰ ਸਿੰਘ ਮਠਾਰੂ ਅਤੇ ਸੀਨੀਅਰ ਕੌਂਸਲਰ ਐਡਵੋਕੇਟ ਬਿਕਰਮਜੀਤ ਸਿੰਘ ਜੱਗਾ , ਕੌਂਸਲਰ ਦਵਿੰਦਰ ਸਿੰਘ, ਉਦਯੋਗਪਤੀ ਕੁਲਵੰਤ ਸਿੰਘ ਮਠਾਰੂ, ਕੈਪਟਨ ਕੁਲਵੰਸ਼ਪ੍ਰੀਤ ਸਿੰਘ ਆਦਿ ਵੱਲੋ ਉਕਤ ਐਬੂਲੈਂਸ ਵੈਨ ਦੀਆ ਨੰਬਰ ਪਲੇਟਾਂ ਜਿਲਾ ਡਿਪਟੀ ਕਮਿਸ਼ਨਰ ਗੁਰਦਾਸਪੁਰ ਦਫਤਰ ਦੇ ਅਧਿਕਾਰੀ ਗਬਰ ਸਿੰਘ ਨੂੰ ਸੌਂਪਿਆ ਗਈਆ।

ਇਸ ਮੌਕੇ ਕੌਂਸਲਰ ਐਡਵੋਕੇਟ ਬਿਕਰਮਜੀਤ ਸਿੰਘ ਜੱਗਾ ਤੇ ਕੌਂਸਲਰ ਦਵਿੰਦਰ ਸਿੰਘ ਨੇ ਵੀ ਡਾ. ਐੱਸ.ਪੀ. ਸਿੰਘ ਓਬਰਾਏ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਦੀ ਇਹ ਸੇਵਾ ਸਰਹੱਦੀ ਪੱਟੀ ਦੇ ਲੋਕਾਂ ਲਈ ਲਾਹੇਵੰਦ ਸਾਬਤ ਹੋਵੇਗੀ। ਉਨ੍ਹਾਂ ਕਿਹਾ ਕਿ ਪੰਜਾਬ ਅੰਦਰ ਸਰਬੱਤ ਦਾ ਭਲਾ ਟਰੱਸਟ ਵਰਗੀਆਂ ਸਮਾਜ ਸੇਵੀ ਸੰਸਥਾਵਾਂ ਵੱਲੋਂ ਸਿਹਤ ਸੇਵਾਵਾਂ ਦੇ ਖੇਤਰ ਵਿੱਚ ਜੋ ਯੋਗਦਾਨ ਪਾਇਆ ਜਾ ਰਿਹਾ ਹੈ ਉਹ ਸ਼ਲਾਘਾਯੋਗ ਹੈ।

ਕੈਪਸ਼ਨ…ਕੌਸਲਰ ਐਡਵੋਕੇਟ ਜੱਗਾ ਕੌਂਸਲਰ ਦਵਿੰਦਰ, ਪ੍ਰਧਾਨ ਰਵਿੰਦਰ ਮਠਾਰੂ ਤੇ ਹੋਰ ਐਂਬੂਲੈਂਸ ਦੀਆ ਪਲੇਟਾਂ ਅਧਿਕਾਰੀ ਨੂੰ ਸੌਪਦੇ ਹੋਏ।