Prime Punjab Times

Latest news
ਖ਼ਾਲਸਾ ਕਾਲੀਜੀਏਟ ਸੀਨੀਅਰ ਸੈਕੰਡਰੀ ਸਕੂਲ, ਗੜ੍ਹਦੀਵਾਲਾ ਵਿਖੇ ਇੰਟਰ ਹਾਊਸ ਭਾਸ਼ਣ ਮੁਕਾਬਲਾ ਕਰਵਾਇਆ ਗਿਆ ਟਾਂਡਾ ਦੇ ਸਾਬਕਾ SHO ਗੁਰਿੰਦਰਜੀਤ ਸਿੰਘ ਨਾਗਰਾ ਨੂੰ ਦਸੂਹਾ ਅਦਾਲਤ ਚ ਕੀਤਾ ਪੇਸ਼, 3 ਦਿਨਾਂ ਦਾ... , ਸੀਨੀਅਰ ਮੈਡੀਕਲ ਅਫਸਰ ਵੱਲੋਂ ਸੀ.ਐਚ.ਸੀ.ਹਰਿਆਣਾ ਦੀ ਅਚਨਚੇਤ ਚੈਕਿੰਗ DAV ਪਬਲਿਕ ਸਕੂਲ ਵਿਖੇ ਪਹਿਲੀ ਅਤੇ ਦੂਜੀ ਜਮਾਤ ਦੇ ਵਿਦਿਆਰਥੀਆਂ ਲਈ ਆਈਸਕ੍ਰੀਮ ਪਾਰਟੀ ਦਾ ਆਯੋਜਨ ਟਾਂਡਾ ਦੇ ਸਾਬਕਾ SHO ਗੁਰਿੰਦਰਜੀਤ ਸਿੰਘ ਨਾਗਰਾ ਗ੍ਰਿਫ਼ਤਾਰ,ਮਾਮਲਾ 4 ਕਰੋੜ ਦੀ ਜਬਰੀ ਵਸੂਲੀ ਦਾ.... ਮੁਲਾਜ਼ਮਾਂ ਤੇ ਪੈਨਸ਼ਨਰਾਂ ਨੇ ਪੰਜਾਬ ਸਰਕਾਰ ਖ਼ਿਲਾਫ਼ ਕੀਤਾ ਵਿਸ਼ਾਲ ਰੋਸ ਪ੍ਰਦਰਸ਼ਨ, ਮੰਗਾਂ ਨਾ ਮੰਨੀਆਂ ਤਾਂ... ਚੋਰ ਨੇ ਗੁਰਦੁਆਰਾ ਸਾਹਿਬ ਵਿੱਚ ਦਿੱਤਾ ਚੋਰੀ ਦੀ ਵਾਰਦਾਤ ਨੂੰ ਅੰਜਾਮ,ਤਸਵੀਰਾਂ ਸੀਸੀਟੀਵੀ ਕੈਮਰਿਆਂ ਚ ਹੋਈਆਂ ਕੈਦ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਜੀ ਦੇ ਬੁੱਤ ਦੀ ਤੋੜ-ਭੰਨ੍ਹ ਦੀ ਘਟਨਾ ਅਤਿ ਮੰਦਭਾਗੀ, ਦੋਸ਼ੀਆਂ ਖ਼ਿਲਾਫ਼ ਤੁਰੰਤ ਹੋ... ਮੁਕੇਰੀਆਂ ਤੇ ਤਲਵਾੜਾ 'ਚ ਗੂੰਜੇਗੀ ਸ਼ਿਵ ਭਗਤੀ ਦੀ ਗੂੰਜ, ਕੈਲਾਸ਼ ਖੇਰ ਦੇਣਗੇ ਭਜਨਾਂ ਦੀ ਪੇਸ਼ਕਾਰੀ ਲੋਕਾਂ ਦੇ ਸਹਿਯੋਗ ਨਾਲ ਪੰਜਾਬ ਨੂੰ ਹਰੇਕ ਖ਼ੇਤਰ ਵਿੱਚ ਨੰਬਰ ਇਕ ਬਣਾਉਣ ਦਾ ਸਫ਼ਰ ਜਾਰੀ ਰਹੇਗਾ: ਮੁੱਖ ਮੰਤਰੀ ਭਗਵੰਤ ਸਿੰਘ ...
ADVERTISEMENT
You are currently viewing ਡਾ. ਓਬਰਾਏ ਵੱਲੋਂ ਵਿਦਿਆਰਥੀਆਂ ਨੂੰ ਹੁਨਰ ਮੰਦ ਬਣਾ ਕੇ ਜ਼ਿੰਦਗੀ ਚ ਕੀਤਾ ਜਾ ਰਿਹਾ ਕਾਮਯਾਬ : ਸਿਮਰਨ ਅਗਰਵਾਲ

ਡਾ. ਓਬਰਾਏ ਵੱਲੋਂ ਵਿਦਿਆਰਥੀਆਂ ਨੂੰ ਹੁਨਰ ਮੰਦ ਬਣਾ ਕੇ ਜ਼ਿੰਦਗੀ ਚ ਕੀਤਾ ਜਾ ਰਿਹਾ ਕਾਮਯਾਬ : ਸਿਮਰਨ ਅਗਰਵਾਲ

ਬਟਾਲਾ, 10 ਜਨਵਰੀ (ਅਵਿਨਾਸ਼ ਸ਼ਰਮਾ )

ਸਰਬੱਤ ਦਾ ਭਲਾ ਚੈਰੀਟੇਬਲ ਟਰਸਟ ਨੇ ਵਿਦਿਆਰਥਣਾਂ ਨੂੰ ਸਰਟੀਫਿਕੇਟ ਵੰਡੇ

:  ਸਰਬੱਤ ਦਾ ਭਲਾ ਚੈਰੀਟੇਬਲ ਟਰਸਟ ਦੇ ਮੁੱਖੀ ਅਤੇ ਸੰਸਾਰ ਪ੍ਰਸਿੱਧ ਸਮਾਜ ਸੇਵੀ ਸ਼ਖਸੀਅਤ ਡਾਕਟਰ ਐਸ ਪੀ ਸਿੰਘ ਉਬਰਾਏ ਵੱਲੋਂ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਜ਼ਿੰਦਗੀ ਦੇ ਵਿੱਚ ਕਾਮਯਾਬ ਕਰਨ ਦੇ ਲਈ ਕੀਤੇ ਜਾ ਰਹੇ ਪਰ ਉਪਕਾਰੀ ਕਾਰਜਾਂ ਦੇ ਤਹਿਤ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਜ਼ਿਲ੍ਹਾ ਗੁਰਦਾਸਪੁਰ ਵੱਲੋਂ ਮਾਣਯੋਗ ਡਾਕਟਰ ਉਬਰਾਏ ਦੀ ਯੋਗ ਸਰਪ੍ਰਸਤੀ ਹੇਠ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧਰਮਪੁਰਾ ਕਾਲੋਨੀ ਬਟਾਲਾ ਵਿਖੇ ਵਿਦਿਆਰਥੀਣਾਂ ਨੂੰ ਬਿਲਕੁਲ ਮੁਫਤ ਸਿੱਖਿਆ ਦੇਣ ਲਈ ਚਲਾਏ ਜਾ ਰਹੇ ਸਿਲਾਈ ਸੈਂਟਰ ਦੇ 6 ਮਹੀਨੇ ਦੇ ਕੋਰਸ ਪੂਰੇ ਹੋਣ ਤੋਂ ਬਾਅਦ ਵਿਦਿਆਰਥਣਾਂ ਨੂੰ ਸਰਟੀਫਿਕੇਟ ਵੰਡਣ ਦੇ ਲਈ ਸਮਾਰੋਹ ਕਰਵਾਇਆ ਗਿਆ। ਜਿਸ ਵਿੱਚ ਮੁੱਖ ਮਹਿਮਾਨ ਵਜੋਂ ਅਖਿਲ ਭਾਰਤੀ ਅਗਰਵਾਲ ਸੰਮੇਲਨ ਪੰਜਾਬ ਮਹਿਲਾ ਵਿੰਗ ਦੀ ਸੂਬਾ ਪ੍ਰਧਾਨ ਅਤੇ ਇੰਨਰਵਹੀਲ ਕਲੱਬ ਨਿਊ ਜੈਨ ਦੀ ਪ੍ਰਧਾਨ ਤੇ ਸਮਾਜ ਸੇਵੀ ਮਹਿਲਾ ਸ਼ਖਸੀਅਤ ਸਿਮਰਨ ਅਗਰਵਾਲ
ਸ਼ਾਮਲ ਹੋਏ। ਜਦਕਿ ਵਿਸ਼ੇਸ਼ ਮਹਿਮਾਨ ਵਜੋਂ ਅਖਿਲ ਭਾਰਤੀ ਅਗਰਵਾਲ ਸੰਮੇਲਨ ਜਿਲਾ ਗੁਰਦਾਸਪੁਰ ਦੇ ਪ੍ਰਧਾਨ ਤੇ ਉੱਘੇ ਉਦਯੋਗਪਤੀ ਨਿਤਿਨ ਅਗਰਵਾਲ ਸ਼ਾਮਿਲ ਸਨ। ਇਸ ਸਮਾਰੋਹ ਦੀ ਪ੍ਰਧਾਨਗੀ ਸਰਬੱਤ ਦਾ ਭਲਾ ਚੈਰੀਟੇਬਲ ਟਰਸਟ ਜ਼ਿਲਾ ਗੁਰਦਾਸਪੁਰ ਦੇ ਪ੍ਰਧਾਨ ਰਵਿੰਦਰ ਸਿੰਘ ਮਠਾਰੂ ਵੱਲੋਂ ਕੀਤੀ ਗਈ। ਜਦਕਿ ਉਹਨਾਂ ਦੇ ਨਾਲ ਟਰੱਸਟ ਦੇ ਵਿੱਤ ਸਕੱਤਰ ਰਜਿੰਦਰ ਸਿੰਘ ਰਾਜੂ ਸਰਪੰਚ ਰੰਗੀਲਪੁਰ, ਜਰਨਲ ਸੈਕਟਰੀ ਰਜਿੰਦਰ ਸਿੰਘ ਹੈਪੀ, ਸੈਕਟਰੀ ਰੋਹਿਤ ਕੁਮਾਰ ਕਾਰਜਕਾਰੀ ਪ੍ਰਿੰਸੀਪਲ ਹਰਪ੍ਰੀਤ ਸਿੰਘ, ਅਧਿਆਪਕਾ ਨੀਤੂ ਬੇਦੀ ਵੀ ਵਿਸ਼ੇਸ਼ ਤੌਰ ਤੇ ਸ਼ਾਮਿਲ ਸਨ । ਇਸ ਦੌਰਾਨ ਸਕੂਲ ਦੇ ਵਿਦਿਆਰਥੀਆਂ ਵੱਲੋਂ ਮੁੱਖ ਮਹਿਮਾਨ ਸਿਮਰਨ ਅਗਰਵਾਲ, ਨਿਤਿਨ ਅਗਰਵਾਲ ਅਤੇ ਸਰਬੱਤ ਦਾ ਭਲਾ ਚਾਰੀਟੇਬਲ ਟਰੱਸਟ ਦੇ ਪ੍ਰਧਾਨ ਰਵਿੰਦਰ ਸਿੰਘ ਮਠਾਰੂ ਸਮੇਤ ਸਮੁੱਚੀ ਟੀਮ ਦਾ ਫੁੱਲਾਂ ਦੇ ਗੁਲਦਸਤੇ ਭੇਂਟ ਕਰਕੇ ਨਿੱਘਾ ਸੁਆਗਤ ਕੀਤਾ । ਇਸ ਦੌਰਾਨ ਵਿਦਿਆਰਥੀਆਂ ਨੂੰ ਸਰਟੀਫਿਕੇਟ ਵੰਡਦਿਆਂ ਮੁੱਖ ਮਹਿਮਾਨ ਸਿਮਰਨ ਅਗਰਵਾਲ ਨੇ ਕਿਹਾ ਕਿ ਡਾਕਟਰ ਐਸ ਪੀ ਸਿੰਘ ਉਬਰਾਏ ਵੱਲੋਂ ਵਿਦਿਆਰਥੀਆਂ ਨੂੰ ਹੁਨਰ ਮੰਦ ਬਣਾ ਕੇ ਕਿੱਤਾ ਮੁੱਖੀ ਕੋਰਸਾਂ ਦੀ ਬਿਲਕੁਲ ਮੁਫਤ ਸਿਖਲਾਈ ਦਿੱਤੀ ਜਾ ਰਹੀ ਹੈ। ਤਾਂ ਜੋ ਵਿਦਿਆਰਥੀ ਆਪਣੀ ਜ਼ਿੰਦਗੀ ਦੇ ਵਿੱਚ ਕਾਮਯਾਬ ਹੋ ਕੇ ਅੱਗੇ ਵੱਧ ਸਕਣ। ਸਿਮਰਨ ਅਗਰਵਾਲ ਨੇ ਕਿਹਾ ਕਿ ਸਰਬੱਤ ਦਾ ਭਲਾ ਚੈਰੀਟੇਬਲ ਟਰਸਟ ਵੱਲੋਂ ਵੀ ਸਿੱਖਿਆ ਦੇ ਖੇਤਰ ਵਿਚ ਅਹਿਮ ਯੋਗਦਾਨ ਪਾਇਆ ਜਾ ਰਿਹਾ ਹੈ। ਸਿਮਰਨ ਅਗਰਵਾਲ ਨੇ ਕਿਹਾ ਕਿ ਡਾ. ਐਸ ਪੀ ਸਿੰਘ ਉਬਰਾਏ ਵੱਲੋਂ ਹਰ ਸੰਕਟ ਦੀ ਘੜੀ ਵਿੱਚ ਪੰਜਾਬ ਦੇ ਲਈ ਬਹੁਤ ਹੀ ਪਰਉਪਕਾਰੀ ਤੇ ਨੇਕ ਕਾਰਜ ਕੀਤੇ ਜਾ ਰਹੇ ਹਨ। ਜਦ ਕਿ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵੱਲੋਂ ਕਰੋੜਾਂ ਰੁਪਏ ਦੀ ਲਾਗਤ ਨਾਲ ਹੜ੍ਹਾਂ ਦੇ ਪਾਣੀ ਕਾਰਨ ਢਹਿ ਢੇਰੀ ਹੋ ਗਏ ਲੋੜਵੰਦਾਂ ਦੇ ਘਰ ਮਕਾਨ ਵੀ ਡਾ.ਉਬਰਾਏ ਵੱਲੋ ਬਣਾ ਕੇ ਦਿੱਤੇ ਜਾ ਰਹੇ ਹਨ। ਨਿਤਿਨ ਅਗਰਵਾਲ ਨੇ ਕਿਹਾ ਕਿ ਸਰਬੱਤ ਦਾ ਭਲਾ ਚੈਰੀਟੇਬਲ ਟਰਸਟ ਵੱਲੋਂ ਹਮੇਸ਼ਾ ਹੀ ਹਰ ਖੇਤਰ ਵਿਚ ਪਹਿਲ ਕਦਮੀ ਕਰਦਿਆਂ ਲੋੜਵੰਦਾਂ ਦੀ ਬਾਂਹ ਫੜੀ ਜਾ ਰਹੀ ਹੈ। ਜਦਕਿ ਡਾਕਟਰ ਉਬਰਾਏ ਵੱਲੋਂ ਬਿਨਾਂ ਕਿਸੇ ਭੇਦ ਭਾਵ ਤੋਂ ਮਨੁੱਖਤਾ ਨੂੰ ਬਚਾਉਣ ਅਤੇ ਇਨਸਾਨੀਅਤ ਦੀਆਂ ਕਦਰਾਂ ਕੀਮਤਾਂ ਨੂੰ ਉੱਚਾ ਚੁੱਕਣ ਦੇ ਲਈ ਨੇਕ ਤੇ ਸ਼ਲਾਘਾ ਯੋਗ ਕਾਰਜ ਕੀਤੇ ਜਾ ਰਹੇ ਹਨ। ਇਸ ਦੌਰਾਨ ਟਰਸਟ ਦੇ ਜ਼ਿਲ੍ਹਾ ਪ੍ਰਧਾਨ ਰਵਿੰਦਰ ਸਿੰਘ ਮਠਾਰੂ ਨੇ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵੱਲੋਂ ਚਲਾਈਆਂ ਜਾ ਰਹੀਆਂ ਵੱਖ ਵੱਖ ਯੋਜਨਾਵਾਂ ਦੀ ਜਾਣਕਾਰੀ ਸਾਂਝੀ ਕੀਤੀ। ਜਦਕਿ ਸਤਿਕਾਰਯੋਗ ਡਾਕਟਰ ਐਸ ਪੀ ਸਿੰਘ ਉਬਰਾਏ ਵੱਲੋਂ ਦੇਸ਼ ਵਿਦੇਸ਼ ਦੇ ਅੰਦਰ ਕੀਤੇ ਜਾ ਰਹੇ ਪਰਉਪਕਾਰੀ ਕਾਰਜਾਂ ਦਾ ਵੀ ਖੁਲਾਸਾ ਕੀਤਾ ਗਿਆ। ਇਸ ਮੌਕੇ ਵਿਦਿਆਰਥਣਾਂ ਵੀ ਹਾਜਰ ਸਨ।

ਕੈਪਸ਼ਨ….ਸਰਬੱਤ ਦਾ ਭਲਾ ਟਰਸਟ ਦੀਆ ਵਿਦਿਆਰਥਣਾਂ ਨੂੰ ਸਰਟੀਫਿਕੇਟ ਵੰਡਦੇ ਹੋਏ ਸਿਮਰਨ ਅਗਰਵਾਲ, ਨਿਤਿਨ ਅਗਰਵਾਲ ਟਰੱਸਟ ਦੇ ਪ੍ਰਧਾਨ ਰਵਿੰਦਰ ਸਿੰਘ ਮਠਾਰੂ, ਅਤੇ ਹੋਰ ਆਗੂ ਤੇ ਮੈਂਬਰ।

error: copy content is like crime its probhihated